ਹੁਸ਼ਿਆਰਪੁਰ, 2 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਕੇ ਕਿਹਾ ਕਿ ਸੂਬੇ ਦੇ ਲੋਕਾਂ ਤੱਕ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੁਨਿਆਦੀ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਕੋਈ ਕਮੀ ਨਹੀਂ ਛੱਡ ਰਹੀ ਹੈ। ਉਹ ਹੁਸ਼ਿਆਰਪੁਰ ਦੇ ਵਾਰਡ ਨੰਬਰ 28 ਦੇ ਮਾਊਂਟ ਐਵੀਨਿਊ ਵਿੱਚ 28.50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਵਾਰਡ ਦੇ ਲੋਕਾਂ ਦੀ ਟਿਊਬਵੈਲ ਲਗਾਉਣ ਸਬੰਧੀ ਲੰਬੇ ਸਮੇਂ ਤੋਂ ਮੰਗ ਸੀ, ਜਿਸ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਇਲਾਕੇ ਦੇ ਲੋਕਾਂ ਤੱਕ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕ ਹਿੱਤ ਵਿੱਚ ਜੋ ਫੈਸਲੇ ਲਏ ਹਨ। ਉਨ੍ਹਾਂ ਦਾ ਲੋਕਾਂ ਤੱਕ ਪੂਰਾ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਹੇ 600 ਯੂਨਿਟ ਬਿਜਲੀ ਮੁਆਫ ਦੀ ਗੱਲ ਹੋਵੇ ਜਾਂ ਆਮ ਆਦਮੀ ਕਲੀਨਿਕ ਹਰ ਯੋਜਨਾ ਤੋਂ ਸੂਬਾ ਵਾਸੀ ਖੁਸ਼ ਹਨ। ਇਸ ਮੌਕੇੇ ਮਾਸਟਰ ਜਸਵਿੰਦਰ ਪਾਲ, ਬਲਵਿੰਦਰ ਬਿੰਦੀ, ਮੁਖੀ ਰਾਮ, ਐਕਸੀਅਨ ਜਲ ਸਪਲਾਈ ਸਿਮਰਨਜੀਤ ਸਿੰਘ, ਐਕਸੀਅਨ ਕੁਲਦੀਪ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ, ਸਤਵੰਤ ਸਿੰਘ ਸਿਆਣ, ਚੰਦਨ ਲੱਕੀ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।