ਨਵਾਂਸ਼ਹਿਰ,14 ਜੂਨ 2024 : ਬਾਲ ਮਜ਼ਦੂਰੀ ਖਿਲਾਫ ਐਕਸ਼ਨ ਮਹੀਨਾ ਮਨਾਉਂਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ (ਆਈ.ਏ.ਐਸ) ਅਤੇ ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਟਾਸਕ ਫੋਰਸ ਵੱਲੋਂ ਬਾਲ ਮਜ਼ਦੂਰੀ ਸਬੰਧੀ ਚੈਕਿੰਗ ਕੀਤੀ ਗਈ। ਇਹ ਚੈਕਿੰਗ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਕੀਤੀ ਗਈ ਚੈਕਿੰਗ ਦੌਰਾਨ ਨਵਾਂਸ਼ਹਿਰ ਬਲਾਕ ਦੇ ਮੇਨ ਰੋਡ ਬੱਸ ਸਟੈਂਡ ਰੇਲਵੇ ਰੋਡ ਬੰਗਾ ਰੋਡ ਮੇਨ ਬਾਜ਼ਾਰ ਅਤੇ ਢਾਬਿਆਂ ਤੇ ਚੈਕਿੰਗ ਕੀਤੀ। ਟੀਮ ਵੱਲੋਂ ਬਾਲ ਭਖਿਆ ਵਿੱਚ ਲੱਗੇ ਹੋਏ ਦੋ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ ਅਤੇ ਮੌਕੇ ਤੇ ਹਾਜ਼ਰ ਲੇਬਰ ਅਫਸਰ ਵੱਲੋਂ ਬਾਲ ਮਜ਼ਦੂਰੀ ਕਰਵਾਉਣ ਵਾਲੇ ਦੁਕਾਨਦਾਰ ਖਿਲਾਫ ਚਲਾਨ ਵੀ ਕੱਟਿਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕੀਤਾ ਗਿਆ। ਬਾਲ ਭਲਾਈ ਕਮੇਟੀ ਵੱਲੋਂ ਰੈਸਕਿਊ ਕੀਤੇ ਗਏ ਬੱਚਿਆਂ ਦੇ ਮਾਤਾ ਪਿਤਾ ਦੀ ਭਾਲ ਜਿਲਾ ਬਾਲ ਸੁਰੱਖਿਆ ਯੂਨਿਟ ਦੇ ਸਹਿਯੋਗ ਨਾਲ ਕਰਨ ਉਪਰੰਤ ਬੱਚਿਆਂ ਦੇ ਦਸਤਾਵੇਜ ਵੈਰੀਫਾਈ ਕੀਤੇ ਗਏ। ਬੱਚਿਆਂ ਅਤੇ ਉਨਾਂ ਦੇ ਮਾਪਿਆਂ ਦੀ ਕੌਂਸਲਿੰਗ ਕਰਨ ਉਪਰੰਤ ਬੱਚਿਆਂ ਨੂੰ ਮਾਤਾ ਪਿਤਾ ਦੇ ਸਪੁਰਦ ਕੀਤਾ ਗਿਆ। ਜਿਲਾ ਬਾਲ ਸੁਰੱਖਿਆ ਅਫਸਰ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਸਖਤ ਚੇਤਾਵਨੀ ਦਿੱਤੀ ਗਈ ਕਿ ਆਉਣ ਵਾਲੇ ਸਮੇਂ ਵਿੱਚ 18 ਸਾਲ ਦੀ ਉਮਰ ਤੋਂ ਪਹਿਲਾਂ ਬੱਚਿਆਂ ਤੋਂ ਕਿਸੀ ਤਰ੍ਹਾਂ ਦਾ ਕੰਮ ਨਾ ਕਰਵਾਇਆ ਜਾਵੇ ਅਤੇ ਬੱਚਿਆਂ ਨੂੰ ਉਮਰ ਅਨੁਸਾਰ ਸਿੱਖਿਆ ਪ੍ਰਾਪਤ ਕਰਨ ਲਈ ਸਕੂਲ ਵਿੱਚ ਦਾਖਲਾ ਦਵਾਇਆ ਜਾਵੇ। ਟੀਮ ਵੱਲੋਂ ਦੱਸਿਆ ਗਿਆ ਕਿ ਬੱਚਿਆਂ ਦੀ ਉਮਰ 12 ਤੋਂ 14 ਸਾਲ ਤੱਕ ਦੀ ਸੀ। ਮੌਕੇ ਤੇ ਹਾਜ਼ਰ ਰਜਿੰਦਰ ਕੌਰ ਬਾਲ ਰੱਖਿਆ ਅਫਸਰ ਵੱਲੋਂ ਦੱਸਿਆ ਗਿਆ ਕਿ ਬੱਚਿਆਂ ਤੋਂ ਮਜ਼ਦੂਰੀ ਕਰਵਾਣਾ ਕਾਨੂੰਨੀ ਜੁਰਮ ਹੈ ਅਤੇ ਜੋ ਵੀ ਵਿਅਕਤੀ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਮਜ਼ਦੂਰੀ ਕਰਵਾਉਂਦਾ ਹੈ ਤਾਂ ਉਸਦੇ ਖਿਲਾਫ ਜੂਵੇਨਾਈਲ ਜਸਟਿਸ ਐਕਟ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਜੀਰੋ ਤੋਂ 18 ਸਾਲ ਤੱਕ ਤੇ ਬੱਚਿਆਂ ਤੋਂ ਭੀਖ ਨਾ ਮੰਗਵਾਈ ਜਾਵੇ ਨਾ ਹੀ ਕੋਈ ਵੀ ਦੁਕਾਨਦਾਰ ਜਾਂ ਕੋਈ ਵੀ ਵਿਅਕਤੀ 18 ਸਾਲ ਤੋਂ ਛੋਟੀ ਉਮਰ ਦੇ ਬੱਚਿਆਂ ਨੂੰ ਕਿਸੇ ਤਰ੍ਹਾਂ ਦੇ ਕੰਮ ਤੇ ਲਗਾਵੇ ਬਲਕਿ ਅਜਿਹਾ ਕਰਨ ਵਾਲੇ ਬੱਚਿਆਂ ਨੂੰ ਕੌਂਸਲਿੰਗ ਕਰਦੇ ਹੋਏ ਸਿੱਖਿਆ ਵਾਲੇ ਪਾਸੇ ਮੋੜਿਆ ਜਾਵੇ ਤਾਂ ਜੋ ਬੱਚਿਆਂ ਦੇ ਉਜਵਲ ਭਵਿੱਖ ਦੀ ਸਿਰਜਣਾ ਹੋ ਸਕੇ। ਚੈਕਿੰਗ ਟੀਮ ਵਿੱਚ ਜਿਲਾ ਬਾਲ ਸੁਰੱਖਿਆ ਯੂਨਿਟ ਤੋਂ ਰਜਿੰਦਰ ਕੌਰ ਬਾਲ ਸੁਰੱਖਿਆ ਅਫਸਰ, ਕਾਨਤਾ ਆਊਟਰੀਚ ਵਰਕਰ, ਸਿੱਖਿਆ ਵਿਭਾਗ ਤੋਂ ਟੀਚਰ ਰਾਮ ਲਾਲ, ਰੁਪਿੰਦਰ ਸਿੰਘ ਸਿਹਤ ਵਿਭਾਗ, ਸਮਾਜਿਕ ਸੁਰੱਖਿਆ ਦਫਤਰ ਤੋਂ ਸਿੰਦਰਪਾਲ ਕਲਰਕ, ਪੁਲਿਸ ਵਿਭਾਗ ਤੋਂ ਰਸ਼ਪਾਲ ਰਾਏ ਏਐਸਆਈ, ਸੋਨੀਆ ਅੰਰਿਸ਼ ਚੇਅਰ ਪਰਸਨ ਬਾਲ ਭਲਾਈ ਕਮੇਟੀ ਅਤੇ ਰਜਨੀਕਾਂਸਲ ਲੇਬਰ ਅਫਸਰ ਨਵਾਂ ਸ਼ਹਿਰ ਹਾਜ਼ਰ ਸਨ।