- ਬਹਾਦਰੀ, ਖੇਡਾਂ, ਸਮਾਜ ਸੇਵਾ, ਵਿਗਿਆਨ ਤੇ ਤਕਨਾਲੋਜੀ, ਵਾਤਾਵਰਣ, ਕਲਾ ਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰ ‘ਚ ਮਿਸਾਲੀ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਰਜਿਸਟ੍ਰੇਸ਼ਨ ਦਾ ਸੱਦਾ
ਕਪੂਰਥਲ਼ਾ, 23 ਜੁਲਾਈ 2024 : ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ-2024 ਲਈ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ https://awards.gov.in 'ਤੇ 31 ਜੁਲਾਈ 2024 ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਯੋਗੇਸ਼ ਕੁਮਾਰੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਵਲੋਂ ਇਹ ਪੁਰਸਕਾਰ ਬਹਾਦਰੀ, ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਟੈਕਨੋਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਰਾਸ਼ਟਰੀ ਪੱਧਰ ਦੀ ਪ੍ਰਾਪਤੀ ਲਈ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਕੋਈ ਵੀ ਬੱਚਾ, ਜੋ ਭਾਰਤੀ ਨਾਗਰਿਕ ਹੈ ਤੇ ਭਾਰਤ ਵਿੱਚ ਰਹਿੰਦਾ ਹੈ ਅਤੇ 05 ਸਾਲ ਤੋਂ 18 ਸਾਲ ਤੱਕ ਦੀ ਉਮਰ ਹੈ, ਪੁਰਸਕਾਰ ਲਈ ਅਰਜ਼ੀ ਦੇ ਸਕਦਾ ਹੈ। ਕੋਈ ਹੋਰ ਵਿਅਕਤੀ ਵੀ ਪੁਰਸਕਾਰ ਲਈ ਯੋਗ ਬੱਚੇ ਨੂੰ ਨਾਮਜ਼ਦ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਰਜਿਸਟਰੇਸ਼ਨ ਸਿਰਫ਼ ਪ੍ਰਧਾਨ ਮੰਤਰੀ ਦੇ ਰਾਸ਼ਟਰੀ ਬਾਲ ਪੁਰਸਕਾਰ (ਪੀਐੱਮਆਰਬੀਪੀ) ਦੀ ਵੈਬਸਾਈਟ http://awards.gov.in ’ਤੇ ਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਇਹ ਪੁਰਸਕਾਰ ਪਹਿਲਾ ਰਾਸ਼ਟਰੀ ਪੁਰਸਕਾਰ ਹੈ ਇਸ ਲਈ ਜ਼ਿਲੇ ਦੇ ਅਜਿਹੇ ਯੋਗ ਬੱਚਿਆਂ ਦਾ ਰਜਿਸਟ੍ਰੇਸ਼ਨ ਕਰਵਾਇਆ ਜਾਵੇ ਤਾਂ ਜੋ ਇਹਨਾਂ ਨੂੰ ਇੱਕ ਵੱਖਰੀ ਪਛਾਣ ਮਿਲ ਸਕੇ। ਜਿਕਰਯੋਗ ਹੈ ਕਿ ਇਸ ਸੰਬੰਧ ਵਿਚ ਵਧੇਰੇ ਜਾਣਕਾਰੀ ਲਈ ਜ਼ਿਲਾ ਬਾਲ ਸੁਰੱਖਿਆ ਯੂਨਿਟ, ਕਪੂਰਥਲਾ ਦੇ ਦਫਤਰ ਕਮਰਾ ਨੰਬਰ 414, ਚੌਥੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ ।