ਐਸ.ਸੀ. ਉਮੀਦਵਾਰਾਂ ਵਾਸਤੇ ਮੁਫ਼ਤ ਡੇਅਰੀ ਸਿਖਲਾਈ ਸ਼ੁਰੂ

ਨਵਾਂਸ਼ਹਿਰ, 5 ਜੁਲਾਈ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖੇਤੀ ਖੇਤਰ ਵਿੱਚ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ ਅਨਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ  ਨਾਲ-ਨਾਲ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨ ਲਈ ‘ਸਕੀਮ ਫਾਰ ਪ੍ਰਮੋਸ਼ਨ ਆਫ ਡੇਅਰੀ ਫਾਰਮਿੰਗ ਐਜ਼ ਲਿਵਲੀਹੁੱਡ ਫਾਰ ਐਸ.ਸੀ.ਬੈਨੀਫਿਸ਼ਰੀਜ਼’ ਦੀ ਸ਼ੁਰੂਆਤ ਪੂਰੇ ਪੰਜਾਬ ਵਿੱਚ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ, ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 2 ਹਫ਼ਤੇ ਦੀ ਮੁਫ਼ਤ ਡੇਅਰੀ ਸਿਖਲਾਈ ਦੇ ਨਾਲ-ਨਾਲ ਵਜੀਫ਼ਾ ਵੀ ਦਿੱਤਾ ਡੇਅਰੀ ਵਿਕਾਸ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਜੋ ਅਨਸੂਚਿਤ ਜਾਤੀ ਨਾਲ ਸਬੰਧਤ ਉਮੀਦਵਾਰ ਡੇਅਰੀ ਦਾ ਕਿੱਤਾ ਕਰਨਾ ਚਾਹੁੰਦੇ ਹਨ ਅਤੇ ਪੰਜਾਬ ਦੇ ਵਸਨੀਕ ਹਨ ਅਤੇ ਪੇਂਡੂ ਪਿਛੋਕੜ ਦੇ ਹਨ, ਘੱਟ ਤੋਂ ਘੱਟ ਪੰਜਵੀਂ ਪਾਸ, ਉਮਰ 18-50 ਸਾਲ ਅਤੇ ਘੱਟੋ-ਘੱਟ 2 ਦੁਧਾਰੂ ਪਸ਼ੂ ਰੱਖਣ ਦਾ ਯੋਗ ਪ੍ਰਬੰਧ ਕਰ ਸਕਦੇ ਹਨ, ਟ੍ਰੇਨਿੰਗ ਕਰਨ ਲਈ ਯੋਗ ਹਨ। ਸਿਖਲਾਈ ਉਪਰੰਤ ਲਾਭਪਾਤਰੀ 2, 5 ਅਤੇ 10 ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਤ ਕਰਨ ਲਈ ਕਰਜ਼ੇ ਦੀ ਸਹੂਲਤ ਪ੍ਰਾਪਤ ਕਰ ਸਕਦੇ ਹਨ। ਇਸ ਕਰਜ਼ੇ ’ਤੇ 33 ਫ਼ੀਸਦੀ ਸਬਸਿਡੀ ਦਾ ਲਾਭ ਵੀ ਮਿਲੇਗਾ। ਚਾਹਵਾਨ ਉਮੀਦਵਾਰ ਉਪਰੋਕਤ ਮਿਤੀ ਤੋਂ ਪਹਿਲਾਂ-ਪਹਿਲਾਂ  ਪੜ੍ਹਾਈ ਸਬੰਧੀ ਸਰਟੀਫਿਕੇਟ, ਅਧਾਰ ਕਾਰਡ, ਤਾਜ਼ਾ ਪਾਸਪੋਰਟ ਸਾਈਜ਼ ਫੋਟੋ, ਅਨਸੂਚਿਤ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਟ੍ਰੇਨਿੰਗ ਸਬੰਧੀ ਕਾਗਜ਼ਾਤ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵੈਟਨਰੀ ਪੋਲੀਕਲੀਨਿਕ ਮਹਾਲੋ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ 01823-225050 ’ਤੇ ਸਪੰਰਕ ਕੀਤਾ ਜਾ ਸਕਦਾ ਹੈ।