ਹੁਸ਼ਿਆਰਪੁਰ, 20 ਅਗਸਤ : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀਆਂ ਹਦਾਇਤਾਂ 'ਤੇ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਮੁਕੇਰੀਆਂ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਹਲੇੜ੍ਹ ਜਨਾਰਦਨ ਅਤੇ ਮੋਤਲਾ ਦਾ ਦੌਰਾ ਕੀਤਾ। ਇਸ ਮੌਕੇ ਐਸ.ਡੀ.ਐਮ ਮੁਕੇਰੀਆਂ ਅਮਰਦੀਪ ਸਿੰਘ ਬੈਂਸ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਮੁਕੇਰੀਆਂ ਆਰਤੀ ਸ਼ਰਮਾ ਵੀ ਉਨ੍ਹਾਂ ਦੇ ਨਾਲ ਸਨ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਰਫ਼ੋਂ ਹੜ੍ਹ ਪ੍ਰਭਾਵਿਤ ਪਿੰਡ ਵਾਸੀਆਂ ਨੂੰ ਸੁੱਕਾ ਰਾਸ਼ਨ, ਪਾਣੀ, ਜੂਸ, ਫਲ ਅਤੇ ਚੱਪਲਾਂ ਵੰਡੀਆਂ ਗਈਆਂ ਅਤੇ ਪਿੰਡ ਵਾਸੀਆਂ ਨੂੰ ਨਾਲਸਾ ਸਕੀਮ, 2010 ਵਿੱਚ ਆਫ਼ਤ ਪੀੜਤਾਂ ਨੂੰ ਦਿੱਤੀ ਗਈ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਹੜ੍ਹ ਪੀੜਤਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਉਨ੍ਹਾਂ ਹੜ੍ਹ ਪੀੜਤਾਂ ਨੂੰ ਕਿਹਾ ਕਿ ਉਹ ਆਪਣੀਆਂ ਸ਼ਿਕਾਇਤਾਂ ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ, ਹੁਸ਼ਿਆਰਪੁਰ ਵਿੱਚ ਸਥਾਪਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿੱਚ ਦੇ ਸਕਦੇ ਹਨ ਅਤੇ ਇੱਥੇ ਕਾਨੂੰਨੀ ਸਹਾਇਤਾ ਅਤੇ ਸਲਾਹ ਲੈਣ ਲਈ ਟੋਲ ਫਰੀ ਨੰਬਰ 1968 'ਤੇ ਸੰਪਰਕ ਕਰ ਸਕਦੇ ਹਨ। ਇਸ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਕੇਰੀਆਂ ਕੋਰਟ ਕੰਪਲੈਕਸ ਵਿਖੇ ਸਥਿਤ ਫਰੰਟ ਦਫ਼ਤਰ ਦਾ ਵੀ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੈਨਲ ਦੇ ਵਕੀਲਾਂ ਅਤੇ ਪੀ.ਐਲ.ਵੀ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਚਰਚਾ ਕੀਤੀ। ਇਸ ਤੋਂ ਇਲਾਵਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਲੱਗੇ ਮੈਡੀਕਲ ਕੈਂਪ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਸਿਵਲ ਹਸਪਤਾਲ ਦੀ ਮੈਡੀਕਲ ਟੀਮ ਦੇ ਡਾ: ਨਰਿੰਦਰ ਸਿੰਘ, ਰਜਵੰਤ ਕੌਰ, ਸੋਨਮ ਸ਼ਰਮਾ, ਰੁਪਿੰਦਰਜੀਤ ਸਿੰਘ, ਜਸਦੀਪ ਸਿੰਘ ਚਿਤਰਾ ਦੀ ਅਗਵਾਈ 'ਚ ਜੇਲ 'ਚ ਬੰਦ 200 ਦੇ ਕਰੀਬ ਮਰਦ-ਔਰਤ ਕੈਦੀਆਂ ਅਤੇ ਕੈਦੀਆਂ ਨੂੰ ਬੁਖਾਰ, ਖੰਘ ਜ਼ੁਕਾਮ, ਈ.ਐਨ.ਟੀ ਦੀਆਂ ਬਿਮਾਰੀਆਂ, ਛਾਤੀ ਦੀਆਂ ਬਿਮਾਰੀਆਂ ਅਤੇ ਹੋਰ ਬਿਮਾਰੀਆਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਅਪਰਾਜਿਤਾ ਜੋਸ਼ੀ ਨੇ ਮਹਿਲਾ ਕੈਦੀਆਂ ਦੀਆਂ ਬੈਰਕਾਂ ਦਾ ਵੀ ਦੌਰਾ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਡਿਪਟੀ ਜੇਲ੍ਹ ਸੁਪਰਡੈਂਟ ਅੰਮ੍ਰਿਤਪਾਲ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕੋਆਰਡੀਨੇਟਰ ਜਸਵਿੰਦਰ ਸਿੰਘ, ਪੈਰਾ ਲੀਗਲ ਵਲੰਟੀਅਰ ਪਵਨ ਕੁਮਾਰ ਵੀ ਹਾਜ਼ਰ ਸਨ।