- ‘ਸਵੀਪ’ ਤਹਿਤ ਸੋਨਾਲੀਕਾ ’ਚ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ
- ਸਾਰਿਆਂ ਨੇ ਚੁੱਕੀ ਸਹੁੰ, ਵੋਟਰਾਂ ਦੇ ਅਧਿਕਾਰ ਨੂੰ ਨਿਭਾਅ ਕੇ ਲੋਕਤੰਤਰ ਨੂੰ ਬਣਾਉਣਗੇ ਮਜ਼ਬੂਤ
ਹੁਸ਼ਿਆਰਪੁਰ, 16 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ-ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਲਗਾਤਾਰ ਸਵੀਪ ਗਤੀਵਿਧੀਆਂ ਤਹਿਤ ਵੋਟਾਂ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ। ਇਸ ਦਾ ਮੁੱਖ ਉਦੇਸ਼ ਵੋਟ ਪੋÇਲੰਗ ਦੇ 70 ਫੀਸਦੀ ਤੋਂ ਵੱਧ ਟੀਚੇ ਨੂੰ ਪ੍ਰਾਪਤ ਕਰਨਾ ਹੈ ਅਤੇ ਵੋਟ ਪ੍ਰਤੀਸ਼ਤਤਾ ਨੂੰ ਵਧਾਉਣਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ ਨੇ ਜ਼ਿਲ੍ਹਾ ਮੀਡੀਆ ਅਤੇ ਕਮਿਊਨੀਕੇਸ਼ਨ ਦੇ ਮੈਂਬਰਾਂ ਰਜਨੀਸ਼ ਗੁਲਿਆਨੀ ਅਤੇ ਨੀਰਜ ਧੀਮਾਨ ਨਾਲ ਸੋਨਾਲੀਕਾ ਉਦਯੋਗ ਸਮੂਹ ਦੇ ਕਰਮਚਾਰੀਆਂ ਨੂੰ ਵੋਟ ਪਾਉਣ ਦੀ ਮਹੱਤਤਾ ਦੀ ਜਾਣਕਾਰੀ ਦਿੱਤੀ। ਪ੍ਰੀਤ ਕੋਹਲੀ ਨੇ ਇਸ ਦੌਰਾਨ ਸੋਨਾਲੀਕਾ ਉਦਯੋਗ ਸਮੂਹ ਦੇ ਮੁੱਖ ਗੇਟ ’ਤੇ ਖੜ੍ਹੇ ਹੋ ਕੇ ਡਫਲੀ ਵਜਾ ਕੇ ਕੰਮ ਖਤਮ ਕਰਕੇ ਸ਼ਿਫਟਾਂ ਵਿਚ ਜਾਣ ਵਾਲੇ ਕਰਮਚਾਰੀਆਂ ਨੂੰ ਵੋਟ ਪਾਉਣ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰੀਤ ਕੋਹਲੀ ਨੇ ਕਈ ਮੁਦਿੱਆਂ ’ਤੇ ਖੁੱਲ੍ਹ ਕੇ ਚਰਚਾ ਕੀਤੀ ਅਤੇ ਵੋਟ ਪਾਉਣ ਦੇ ਅਧਿਕਾਰ ਨੂੰ ਨਿਭਾਅ ਕੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦੀ ਸਹੁੰ ਵੀ ਚੁਕਾਈ। ਉਨ੍ਹਾਂ ਕਿਹਾ ਕਿ ਵੋਟ ਦੇਸ਼ ਦੇ ਵਿਕਾਸ ਦਾ ਆਧਾਰ ਹੈ ਅਤੇ ਮਜ਼ਬੂਤ ਲੋਕਤੰਤਰ ਲਈ ਇਕ-ਇਕ ਵੋਟ ਦੀ ਵਿਸ਼ੇਸ਼ ਮਹੱਤਤਾ ਹੈ। ਇਸ ਤਰ੍ਹਾਂ ਸਾਰੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਜ਼ਰੂਰੀ ਰੂਪ ਵਿਚ ਵਰਤੋਂ ਕਰਨੀ ਚਾਹੀਦੀ ਹੈ, ਜਿਸ ਨਾਲ ਇਕ ਮਜ਼ਬੂਤ ਲੋਕਤੰਤਰ ਦਾ ਨਿਰਮਾਣ ਹੋ ਸਕੇ। ਪ੍ਰੀਤ ਕੋਹਲੀ ਨੇ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਸਾਰੇ ਕੰਮਾਂ ਨੂੰ ਛੱਡ ਕੇ ਵੋਟ ਪਾਉਣਾ ਜ਼ਰੂਰੀ ਹੈ, ਜਿਸ ਵਿਚ ਸਾਰੇ ਵਰਗਾਂ ਦੀ ਹਿੱਸੇਦਾਰੀ ਜ਼ਰੂਰੀ ਹੈ। ਉਨ੍ਹਾਂ ਸਾਰਿਆਂ ਨੂੰ ਸਹੁੰ ਦਿਵਾਈ ਕਿ ਉਹ ਬਿਨ੍ਹਾਂ ਕਿਸੇ ਡਰ, ਦਬਾਅ ਅਤੇ ਲਾਲਚ ਦੇ ਵੋਟ ਪਾਉਣ। ਇਸ ਮੌਕੇ ਐਸ.ਕੇ ਪੋਮਰਾ, ਵਿਜੇ ਕੁਮਾਰ, ਸੁਰਜੀਤ, ਅਸ਼ੋਕ ਪਾਠਕ, ਆਸ਼ੀਸ਼, ਰਾਜੇਸ਼ ਤੋਂ ਇਲਾਵਾ ਹੋਰ ਵੀ ਮੌਜੂਦ ਸਨ।