
ਟਾਂਡਾ ਉੜਮੁੜ, 28 ਮਾਰਚ 2025 : ਟਾਂਡਾ ਉੜਮੁੜ ਨੇੜੇ ਹਾਈਵੇਅ 'ਤੇ ਖੁੱਡਾ ਕੋਲ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਸਕੂਟਰ ਸਵਾਰ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਫਾਰਚੂਨਰ ਗੱਡੀ ਦੇ ਸਕੂਟਰ ਨਾਲ ਟਕਰਾਉਣ ਕਾਰਨ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਫਾਰਚੂਨਰ ਗੱਡੀ ਦੀ ਲਪੇਟ 'ਚ ਆਉਣ ਨਾਲ ਸਕੂਟਰ ਸਵਾਰ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਔਰਤ ਦਾ ਪਤੀ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਔਰਤ ਦੀ ਪਛਾਣ ਰਾਜਵਿੰਦਰ ਕੌਰ ਅਤੇ ਜ਼ਖਮੀ ਔਰਤ ਦੇ ਪਤੀ ਦੀ ਪਛਾਣ ਸੁਰਜੀਤ ਸਿੰਘ ਪੁੱਤਰ ਕਾਬਲ ਸਿੰਘ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਗੰਭੀਰ ਜ਼ਖਮੀ ਸੁਰਜੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ। ਪੁਲਿਸ ਟੀਮ ਇਸ ਹਾਦਸੇ ਦੀ ਜਾਂਚ ਵਿੱਚ ਜੁਟੀ ਹੋਈ ਹੈ।