
ਜਲੰਧਰ, 30 ਮਾਰਚ 2025 : ਜਲੰਧਰ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਦੋਸਤਾਂ ਦੀ ਮੌਤ ਤੇ ਦੋ ਗੰਭੀਰ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਚਾਰ ਦੋਸਤ ਆਪਣੀ ਸਵਿਫਟ ਡਿਜਾਇਰ ਕਾਰ ਵਿੱਚ ਸਵਾਰ ਹੋ ਕੇ ਅੰਮ੍ਰਿਤਸਰ ਤੋਂ ਹੁਸ਼ਿਆਪੁਰ ਨੂੰ ਜਾ ਰਹੇ ਸਨ, ਜਦੋਂ ਉਹ ਪਠਾਨਕੋਟ ਰੋਡ ਤੇ ਪੈਂਦੇ ਕ੍ਰਿਸ਼ਨਗੜ੍ਹ ਨੇੜੇ ਪੁੱਜੇ ਤਾਂ ਨੌਜਵਾਨਾਂ ਦੀ ਕਾਰ ਨੂੰ ਇੱਕ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਨੌਜਾਵਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਦੋ ਨੌਜਵਾਨ ਗੰਭੀਰ ਜਖ਼ਮੀ ਹੋ ਗਏ। ਹਾਦਸੇ ਦੀ ਸੂਚਨਾਂ ਮਿਲਦਿਆਂ ਸੜਕ ਸੁਰੱਖਿਆ ਬਲ ਦੀਆਂ ਟੀਮਾਂ ਮੌਕੇ ਤੇ ਪੁੱਜੀਆਂ ਅਤੇ ਜਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਮ੍ਰਿਤਕਾਂ ਦੀ ਪਛਾਣ ਮੋਹਿਤ ਗੁਪਤਾ ਵਾਸੀ ਅੰਮ੍ਰਿਤਸਰ, ਸੰਜੀਵ ਕੁਮਾਰ ਅੰਮ੍ਰਿਤਸਰ ਵਜੋਂ ਹੋਈ ਹੈ।