ਨਵਾਂਸ਼ਹਿਰ 20 ਮਾਰਚ : ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਰਾਜੀਵ ਵਰਮਾ ਦੀ ਯੋਗ ਅਗਵਾਈ ਹੇਠ ਲੋਕ ਸਭਾ ਚੋਣਾਂ 2024 ਦੀ ਤਿਆਰੀ ਲਈ ਜਿਲ੍ਹੇ ਦੇ ਸਹਾਇਕ ਸਵੀਪ ਨੋਡਲ ਅਫਸਰ ਸਤਨਾਮ ਸਿੰਘ, ਬੀ. ਐਲ. ਐਮ.ਗਰਲਜ ਕਾਲਜ ਨਵਾਂਸ਼ਹਿਰ ਤੋ ਰਾਜਨੀਤੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਹਰਦੀਪ ਕੌਰ ਅਤੇ ਕੰਪਿਊਟਰ ਫੈਕਲਟੀ ਉਂਕਾਰ ਸਿੰਘ ਵਲੋਂ ਭੁਲੇਖਾ ਚੌਂਕ ਬਲਾਚੌਰ ਨਜ਼ਦੀਕ ਭੱਠੇ ਤੇ ਮਜ਼ਦੂਰਾਂ ਨਾਲ ਮੀਟਿੰਗ ਕੀਤੀ ਗਈ।ਸਹਾਇਕ ਸਵੀਪ ਨੋਡਲ ਅਫਸਰ ਸਤਨਾਮ ਸਿੰਘ ਨੇ ਭਾਰਤ ਚੋਣ ਕਮਿਸ਼ਨ ਦੇ ਨਾਅਰੇ “ਇਸ ਬਾਰ ਸੱਤਰ ਪਾਰ” ਦੇ ਮਿਸ਼ਨ ਸੰਬੰਧੀ ਜਾਗਰੂਕ ਕੀਤਾ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਬਿਨ੍ਹਾਂ ਕਿਸੇ ਦਬਾਅ , ਡਰ ,ਲਾਲਚ ਜਾਤ-ਪਾਤ ਦੇ ਕਰਨੀ ਚਾਹੀਦੀ ਹੈ ਅਤੇ ਦੇਸ਼ ਦੇ ਸਰਵਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਾਅਰੇ ਕਿ “ਇਸ ਵਾਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪਝੱਤਰ ਪਾਰ” ਪ੍ਰਤੀ ਵੀ ਜਾਗਰੂਕ ਕੀਤਾ।ਸਹਾਇਕ ਪ੍ਰੋਫੈਸਰ ਹਰਦੀਪ ਕੌਰ ਨੇ ਹਰੇਕ ਬੂਥ ਤੇ ਮਿਲਣ ਵਾਲ਼ੀਆਂ ਨਿਸ਼ਚਿਤ ਘੱਟੋ ਘੱਟ ਮਿਲਣ ਵਾਲ਼ੀਆਂ ਸਹੂਲਤਾਂ ਤੇ ਚਾਨਣਾ ਪਾਇਆ।