ਨਵਾਂਸ਼ਹਿਰ, 25 ਜੂਨ 2024 :ਡਾ. ਅਕਸ਼ਿਤਾ ਗੁਪਤਾ, ਆਈ.ਏ.ਐਸ., ਉਪ ਮੰਡਲ ਮੈਜਸਿਟਰੇਟ, ਨਵਾਂਸ਼ਹਿਰ ਵਲੋਂ ਹੜ੍ਹਾਂ ਦਾ ਅਗੇਤੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਉਪ ਮੰਡਲ ਅਫ਼ਸਰ, ਡਰੇਨਜ਼ ਵਿਭਾਗ, ਨਵਾਂਸ਼ਹਿਰ ਅਤੇ ਹੋਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸਤੁਲਜ ਦਰਿਆ ਦੇ ਧੁੱਸੀ ਬੰਨ੍ਹ ਦੇ ਸੰਵੇਦਨਸ਼ੀਲ ਏਰੀਏ ਦਾ ਦੌਰਾ ਕੀਤਾ ਗਿਆ। ਡਰੇਨਜ਼ ਵਿਭਾਗ ਵਲੋਂ ਚਲਾਏ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ ਅਤੇ ਮੌਕੇ ਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਇਹਨਾਂ ਕੰਮਾਂ ਨੂੰ ਮੌਨਸੂਨ ਸੀਜ਼ਨ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਹਨਾਂ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡ ਵਾਸੀ ਹੜ੍ਹ ਦੇ ਸੀਜ਼ਨ ਦੌਰਾਨ ਪਾਣੀ ਦੇ ਬਹਾਅ ਦਾ ਜਾਇਜਾ ਲੈਂਦੇ ਰਹਿਣ ਅਤੇ ਨਾਜ਼ੁਕ ਸਥਿਤੀ ਨੂੰ ਦੇਖਦੇ ਹੋਏ ਫਲੱਡ ਕੰਟਰੋਲ ਰੂਮ/ਪ੍ਰਸ਼ਾਸਨ ਨੂੰ ਸੂਚਿਤ ਕਰਨ ਤਾਂ ਜੋ ਅਗੇਤੇ ਤੌਰ ਤੇ ਲੋੜੀਂਦੇ ਪ੍ਰਬੰਧ ਕੀਤੇ ਜਾ ਸਕਣ।