ਸਰਬਪੱਖੀ ਵਿਕਾਸ ਦੀ ਲਹਿਰ ਤਹਿਤ ਸ਼ਹਿਰਾਂ ਅਤੇ ਪਿੰਡਾਂ ਵਿਚ ਹੋ ਰਹੇ ਕੰਮ : ਕੈਬਨਿਟ ਮੰਤਰੀ ਜਿੰਪਾ

  • ਕੈਬਨਿਟ ਮੰਤਰੀ ਨੇ ਵਾਰਡ ਨੰਬਰ 2 ਵਿਚ ਗਲੀ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 23 ਜੂਨ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਰਬਪੱਖੀ ਵਿਕਾਸ ਦੀ ਲਹਿਰ ਤਹਿਤ ਲਗਾਤਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਤੱਕ ਵੱਧ ਤੋਂ ਵੱਧ ਸਹੂਲਤਾਂ ਮੁਹਈਆ ਕਰਵਾਉਣਾ ਹੈ, ਜਿਸ ਤਹਿਤ ਗਰਾਊਂਡ ਜ਼ੀਰੋ ’ਤੇ ਕੰਮ ਕੀਤਾ ਜਾ ਰਿਹਾ ਹੈ। ਉਹ ਵਾਰਡ ਨੰਬਰ 2 ਵਿਚ ਸੁਖੀਆਬਾਦ ਨੇੜੇ ਬਾਬਾ ਬਾਲਕ ਨਾਥ ਮੰਦਰ ਦੇ ਸਾਹਮਣੇ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਗਲੀ ਦੇ ਨਿਰਮਾਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਵਾਰਡ ਦੇ ਬਾਕੀ ਪੈਂਡਿੰਗ ਕੰਮ ਵੀ ਮੁਕੰਮਲ ਕਰਵਾਏ ਜਾਣਗੇ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਪੰਡਿਤ ਰਾਕੇਸ਼, ਅਮਰੋਜਤ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਉਘੀਆਂ ਸ਼ਖਸੀਅਤਾਂ ਹਾਜ਼ਰ ਸਨ।