ਸੁਲਤਾਨਪੁਰ ਲੋਧੀ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਗੁਰੂ ਕੀ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਵਿਖੇ ਪਹੁੰਚਣ ਤੇ ਰੈਸਟ ਹਾਊਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ , ਐਸ ਐਸ ਪੀ ਸ੍ਰੀ ਨਵਨੀਤ ਸਿੰਘ ਬੈਂਸ , ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵਲੋਂ ਉਨ੍ਹਾਂ ਨੂੰ ਜੀ ਆਇਆ ਕਿਹਾ ਗਿਆ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਨੇ ਉਨਾਂ ਨੂੰ....
ਦੋਆਬਾ

ਹੁਸ਼ਿਆਰਪੁਰ : ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ, ਇਹੀ ਕਾਰਨ ਹੈ ਕਿ ਪੰਜਾਬ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰ ਤੋਂ ਲੈ ਕੇ ਸੂਬਾ ਪੱਧਰ ’ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਉਹ ਅੱਜ ਜ਼ਿਲ੍ਹਾ ਕ੍ਰਿਕੇਟ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਸਵ: ਸੁਸ਼ੀਲ ਸ਼ਰਮਾ ਮੈਮੋਰੀਅਲ ਕ੍ਰਿਕੇਟ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਮੈਚ ਦੌਰਾਨ ਬਤੌਰ ਮੁੱਖ ਮਹਿਮਾਨ ਖਿਡਾਰੀਆਂ ਨੂੰ ਸੰਬੋਧਨ ਕਰ ਰਹੇ....

ਕਪੂਰਥਲਾ : ਗਲੋਬਲ ਸਿੱਖ ਵਿਚਾਰ ਮੰਚ ਸੁਲਤਾਨਪੁਰ ਲੋਧੀ ਦੀ ਇੱਕ ਵਿਸ਼ੇਸ਼ ਮੀਟਿੰਗ ਪਵਿੱਤਰ ਵੇਈਂ ਕਿਨਾਰੇ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ 'ਚ ਹੋਈ, ਜਿਸ ਵਿਚ ਰਾਜ ਸਭਾ ਮੈਂਬਰ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ।ਇਸ ਮੀਟਿੰਗ 'ਚ ਸਿੱਖ ਬੁੱਧੀਜੀਵੀ ਡਾ. ਆਸਾ ਸਿੰਘ ਘੁੰਮਣ ਤੇ ਡਾ. ਪਰਮਜੀਤ ਸਿੰਘ ਮਾਨਸਾ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪਿਛਲੇ ਸਾਲ ਗਲੋਬਲ ਸਿੱਖ ਵਿਚਾਰ ਮੰਚ ਵੱਲੋਂ ਸਮੂਹ ਸਿੱਖ ਬੁੱਧੀਜੀਵੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ....

ਕਰਤਾਰਪੁਰ : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝਾ ਮੋਰਚਾ ਪੰਜਾਬ ਦੇ ਆਗੂਆਂ ਨਾਲ਼ ਮੁੱਖ਼ ਮੰਤਰੀ ਭਗਵੰਤ ਮਾਨ ਵੱਲੋਂ ਤਹਿਸ਼ੁਦਾ ਮੀਟਿੰਗ ਰੱਦ ਕਰਨ ਦੇ ਵਿਰੋਧ ਚ ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਫ਼ੂਡ ਤੇ ਸਿਵਲ ਸਪਲਾਈ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਦਾ ਕਰਤਾਰਪੁਰ ਦੀ ਦਾਣਾ ਮੰਡੀ ਵਿਖੇ ਸਮੇਤ ਐੱਮ ਐੱਲ ਏ ਬਲਕਾਰ ਸਿੰਘ, ਜੋਗਿੰਦਰ ਸਿੰਘ ਮਾਨ ਨਾਲ ਪੁੱਜਣ 'ਤੇ ਘੇਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ। ਜਿਸ 'ਤੇ ਮੰਤਰੀ ਵਲੋਂ ਗੱਡੀ ਚੋਂ ਉੱਤਰ ਕੇ ਪੇਂਡੂ ਮਜ਼ਦੂਰ....

ਸ਼ਾਹਕੋਟ : ਦਾਣਾ ਮੰਡੀ ਪੂਨੀਆ ਦਾ ਅੱਜ ਪੇਂਡੂ ਵਿਕਾਸ, ਪੰਚਾਇਤ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅਚਾਨਕ ਦੌਰਾ ਕਰਕੇ ਝੋਨੇ ਦੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐੱਸਡੀਐੱਮ ਬਲਵੀਰ ਰਾਜ ਸਿੰਘ, ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ, ਸਰਬਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਤੇ ਮਾਰਕੀਟ ਕਮੇਟੀ ਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਕਾਰ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਲਈ ਵਚਨਬੱਧ ਹੈ ਤੇ....

ਜਲੰਧਰ : ਜ਼ਿਲ੍ਹਾ ਪ੍ਰਸ਼ਾਸਨ ਦੀ ਰਹਿਨੁਮਾਈ ਹੇਠ ਐਤਵਾਰ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਹਾਫ ਮੈਰਾਥਨ ‘ਦੌੜ ਜਲੰਧਰ’ ਕਰਵਾਈ ਗਈ, ਜਿਸ ਦਾ ਆਗਾਜ਼ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਝੰਡੀ ਦੇ ਕੇ ਕੀਤਾ ਅਤੇ ਖੁਦ ਦੌੜ ਵਿੱਚ ਹਿੱਸਾ ਲੈਂਦਿਆਂ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਨਸ਼ਾ ਰਹਿਤ ਸਿਹਤਮੰਦ ਜੀਵਨ ਸ਼ੈਲੀ ਅਪਨਾਉਣ ਦਾ ਸੱਦਾ ਦਿੱਤਾ। ਵਨ ਰੇਸ ਤੇ ਕੈਪੀਟਲ ਸਮਾਲ....

ਜਲੰਧਰ : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਨੂੰ ਸਮਰਪਿਤ ਸ਼ੋਭਾ ਯਾਤਰਾ ‘ਚ ਸ਼ਾਮਲ ਹੁੰਦਿਆਂ ਅੱਜ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਦਰਸ਼ ਸਮਾਜ ਦੀ ਸਿਰਜਣਾ ਲਈ ਸਾਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਨੈਤਿਕਤਾ ਦੇ ਮਾਰਗ ’ਤੇ ਚੱਲਣ ਦੀ ਲੋੜ ਹੈ। ਭਗਵਾਨ ਵਾਲਮੀਕਿ ਉਤਸਵ ਕਮੇਟੀ, ਪੰਜਾਬ ਵੱਲੋਂ ਸਥਾਨਕ ਅਲੀ ਮੁਹੱਲਾ ਤੋਂ ਸ਼ੋਭਾ ਯਾਤਰਾ ਨੂੰ ਰਵਾਨਾ ਕਰਨ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੰਬੋਧਨ ਕਰਦਿਆਂ ਕਿਹਾ....

ਹੁਸ਼ਿਆਰਪੁਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰੇਕ ਪਿੰਡ ਨੂੰ ਸਾਫ਼-ਸੁਥਰਾ ਅਤੇ ਮਾਡਲ ਪਿੰਡ ਬਣਾਉਣਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜ਼ਿਲ੍ਹੇ ਵਿਚ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ 15 ਸਤੰਬਰ ਤੋਂ ਚੱਲੇ ਸਵੱਛਤਾ ਪਖਵਾੜੇ ਦੀ ਸਮਾਪਤੀ ਮੌਕੇ ਪਿੰਡ ਅੱਜੋਵਾਲ ਵਿਖੇ ਪਿੰਡ ਵਾਸੀਆਂ ਨਾਲ ਖੁਦ ਸਫ਼ਾਈ ਕਰਨ ਅਤੇ ਬੂਟੇ ਲਗਾਉਣ ਮੌਕੇ ਕੀਤਾ। ਪਿੰਡਾਂ ਨੂੰ ਸਵੱਛ ਤੇ ਹਰਿਆ-ਭਰਿਆ ਰੱਖਣ ਤੋਂ ਇਲਾਵਾ ਉਨ੍ਹਾਂ ਪਿੰਡਾਂ ਵਿਚ ਸਿੰਗਲ....

ਨਵਾਂਸ਼ਹਿਰ : ਗਾਂਧੀ ਜੈਅੰਤੀ ਦਾ ਦਿਨ ਸ਼ਹੀਦ ਭਗਤ ਸਿੰਘ ਨਗਰ ਦੇ ਵਸਨੀਕਾਂ ਲਈ ਖੁਸ਼ੀਆਂ ਭਰਿਆ ਤੇ ਮਾਣ ਵਾਲਾ ਰਿਹਾ, ਕਿਉਂ ਜੋ ਜ਼ਿਲ੍ਹੇ ਨੇ ਦੋ ਦਿਨਾਂ ਵਿੱਚ ਜਿੱਥੇ ਕੌਮੀ ਪੱਧਰ ਤੇ ਭਾਰਤ ਸਰਕਾਰ ਪਾਸੋਂ ਦੋ ਪੁਰਸਕਾਰ ਹਾਸਲ ਕੀਤੇ ਉੱਥੇ ਰਾਜ ਪੱਧਰ ਤੇ ਵੀ ਦੋ ਐਵਾਰਡ ਪ੍ਰਾਪਤ ਕੀਤੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਸੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵੱਲੋਂ ਗਾਂਧੀ ਜੈਅੰਤੀ ਵਾਲੇ ਦਿਨ ਸ਼ਹੀਦ ਭਗਤ ਸਿੰਘ ਨਗਰ ਨੂੰ 'ਹਰ ਘਰ ਜਲ' ਐਵਾਰਡ ਨਾਲ....

ਚੰਡੀਗੜ੍ਹ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਚਾਰ ਮੈਂਬਰੀ ਜਾਂਚ ਕਮੇਟੀ ਨੂੰ ਪਠਾਨਕੋਟ ਦੇ ਸਿਵਲ ਹਸਪਤਾਲ ਵਿੱਚ ਵਾਪਰੀ ਦਰਦਨਾਕ ਘਟਨਾ ਦੀ ਰਿਪੋਰਟ ਮੰਗਲਵਾਰ ਤੱਕ ਸੌਂਪਣ ਦੇ ਹੁਕਮ ਦਿੱਤੇ ਹਨ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਨੇ ਡਾ. ਰਾਜ ਕੁਮਾਰ- ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਵੰਦਨਾ ਕੁੰਡਲ- ਡਿਪਟੀ ਮੈਡੀਕਲ ਕਮਿਸ਼ਨਰ, ਡਾ. ਹਰਨਵਨੀਤ- ਗਾਇਨੀਕੋਲੋਜਿਸਟ, ਡਾ. ਬਿੰਦੂ ਗੁਪਤਾ- ਸੀਨੀਅਰ ਮੈਡੀਕਲ ਅਫਸਰ ਆਦਿ ਚਾਰ ਮੈਂਬਰੀ ਕਮੇਟੀ....

ਗੁਰਦਾਸਪੁਰ : ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਜੀਓਜੀ ਸਕੀਮ ਤਹਿਤ ਭਰਤੀ ਕੀਤੇ ਗਏ ਸਾਬਕਾ ਸੈਨਿਕਾਂ ਦਾ ਉਜਾੜਾ ਹੋ ਗਿਆ ਹੈ ਜਿਸ ਦੇ ਖਿਲਾਫ ਜੀਓਜੀ ਦੇ ਜਵਾਨਾਂ ਵੱਲੋਂ ਲਗਾਤਾਰ ਧਰਨੇ ਦਿੱਤੇ ਜਾ ਰਹੇ ਹਨ। ਇਸੇ ਕੜੀ ਤਹਿਤ ਸ਼ਨੀਵਾਰ ਨੂੰ ਧਾਰੀਵਾਲ ਵਿੱਚ ਜੀਓਜੀ ਦੇ ਜਵਾਨਾਂ ਵੱਲੋਂ ਲਗਾਏ ਗਏ ਕਿਸਾਨ ਮੇਲੇ ਦੌਰਾਨ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਹੋਰ ਆਗੂਆਂ ਦੇ ਘਿਰਾਓ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਹੈਲਥ ਸਿਸਟਮ....

ਮੁੱਖ ਮਹਿਮਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਕਰਨਗੇ ਸ਼ਿਰਕਤ ਹੁਸ਼ਿਆਰਪੁਰ : ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ’ਤੇ ਸਵੱਛਤਾ ਹੀ ਸੇਵਾ ਦਿਵਸ ਮੌਕੇ 2 ਅਕਤੂਬਰ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਮਹਾਜਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਗਈ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ....

ਜਲੰਧਰ : ਤਰਨਤਾਰਨ ਚਰਚ 'ਚ ਭੰਨਤੋੜ ਤੋਂ ਬਾਅਦ ਹੁਣ ਜਲੰਧਰ 'ਚ ਵੀ ਭੰਨਤੋੜ ਦੀ ਘਟਨਾ ਸਾਹਮਣੇ ਆਈ ਹੈ। ਚਰਚ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਚਰਚ ਦੀ ਭੰਨਤੋੜ ਕੀਤੀ ਗਈ ਹੈ। ਜਿਸ ਦੀ ਸੂਚਨਾ ਚਰਚ ਪ੍ਰਬੰਧਕਾਂ ਵੱਲੋਂ ਥਾਣਾ ਮਕਸੂਦਾਂ ਦਿੱਤਾ ਗਈ ਅਤੇ ਐੱਸ.ਐੱਚ.ਓ. ਮਨਜੀਤ ਸਿੰਘ ਰੰਧਾਵਾ ਨੇ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਚਰਚ ਦਾ ਜਾਇਜ਼ਾ ਲਿਆ। ਇਸ ਸੰਬੰਧੀ ਗੱਲ ਕਰਦਿਆਂ ਚਰਚ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਮਸੀਹ ਭਾਈਚਾਰੇ ਦੀਆਂ ਭਾਵਨਾਵਾਂ....

ਨਵਾਂਸ਼ਹਿਰ : ਨਗਰ ਕੌਂਸਲ ਨਵਾਂਸ਼ਹਿਰ ਨੇ ਇੱਕ ਵਾਰ ਫਿਰ ਭਾਰਤ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰਾਲੇ ਦੁਆਰਾ 1 ਅਕਤੂਬਰ, 2022 ਨੂੰ ਰਸਮੀ ਤੌਰ 'ਤੇ ਐਲਾਨੇ ਜਾਣ ਵਾਲੇ ਆਜ਼ਾਦੀ 75 ਸਵੱਛ ਸਰਵੇਖਣ 2022 ਲਈ ਇਨਾਮਾਂ ਦੀ ਸੂਚੀ ਵਿਚ ਆਪਣੀ ਥਾਂ ਬਣਾ ਲਈ ਹੈ। ਇਹ ਜਾਣਕਾਰੀ ਦਿੰਦਿਆਂ ਏਡੀਸੀ (ਜਨਰਲ) ਰਾਜੀਵ ਵਰਮਾ ਜਿਨ੍ਹਾਂ ਕੋਲ ਏਡੀਸੀ (ਸ਼ਹਿਰੀ ਵਿਕਾਸ) ਦਾ ਵੀ ਚਾਰਜ ਹੈ, ਨੇ ਦੱਸਿਆ ਕਿ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਡਾ. ਦ੍ਰੋਪਦੀ ਮੁਰਮੂ ਕਰਨਗੇ....

ਹੁਸ਼ਿਆਰਪੁਰ : ਅੱਜ ਨਸਰਾਲਾ ਵਿਖੇ ਵੈਲਡਿੰਗ ਗੈਸ ਦੀ ਸਪਲਾਈ ਕਰਨ ਵਾਲੀ ਫੈਕਟਰੀ ਵਿਚ ਹੋਏ ਹਾਦਸੇ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਵਲੋਂ ਘਟਨਾ ਸਥਾਨ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਫੈਕਟਰੀ ਦੇ ਮਾਲਕਾਂ ਨਾਲ ਗੱਲਬਾਤ ਕਰਕੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕ ਵਰਕਰ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਅਤੇ ਫੈਕਟਰੀ ਮਾਲਕਾਂ ਨੂੰ ਪਰਿਵਾਰ ਦੀ ਪੂਰੀ ਬਣਦੀ ਸਹਾਇਤਾ ਕਰਨ....