ਜਲੰਧਰ 21 ਜੁਲਾਈ 2024 : ਜਲੰਧਰ ਚ ਵਿਧਾਨ ਸਭਾ ਹਲਕਾ ਪੱਛਮੀ ਦੀ ਜਿਮਨੀ ਚੋਣ ਦੇ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਮਹਿੰਦਰ ਭਗਤ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਭਰੇ ਹਨ। ਇਸ ਮੌਕੇ ਕੈਬਨਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲੋਕ ਸਭਾ ਮੈਂਬਰ ਰਾਜਕੁਮਾਰ ਚੱਬੇਵਾਲ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ। ਇਸ ਤੋਂ ਬਾਅਦ ਅੱਜ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ।....
ਦੋਆਬਾ
ਨਾਮਜ਼ਦਗੀ ਪੱਤਰ ਭਰਨ ਵੇਲੇ ਰਾਜਾ ਵੜਿੰਗ,ਪ੍ਰਤਾਪ ਸਿੰਘ ਬਾਜਵਾ ਤੇ ਹੋਰ ਸੀਨੀਅਰ ਕਾਂਗਰਸੀ ਆਗੂ ਵੀ ਰਹੇ ਮੌਜੂਦ ਜਲੰਧਰ, 21 ਜੂਨ 2024 : ਜਲੰਧਰ ਪੱਛਮੀ ਦੀ ਜਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ ਹੈ। ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਵੱਲੋਂ ਆਪਣੇ ਸਮਰਥਕਾਂ ਦੇ ਨਾਲ ਨਾਮਜਦਗੀ ਪੱਤਰ ਦਾਖਲ ਕੀਤਾ ਗਿਆ ਹੈ। ਸੁਰਿੰਦਰ ਕੌਰ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਜਲੰਧਰ ਤੋਂ ਐਮਪੀ....
ਜਲੰਧਰ, 20 ਜੂਨ 2024 : ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਾਰਟੀ ਨੇ ਸੁਰਜੀਤ ਕੌਰ ਨੂੰ ਚੋਣ ਮੈਦਾਨ ਵਿੱਚ ਨਿਤਾਰਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਕੌਂਸਲਰ ਰਹੀ ਬੀਬੀ ਸੁਰਜੀਤ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਪਾਰਟੀ ਵੱਲੋਂ ਬਣਾਈ ਗਈ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਵਿੱਚ ਸ਼ਾਮਿਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ....
ਜਲੰਧਰ, 20 ਜੂਨ 2024 : ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਅੰਗੁਰਾਲ ਨੇ ਨਾਮਜ਼ਦਗੀ ਭਰਨ ਲਈ ਰੋਡ ਸ਼ੋਅ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਸੀਪੀਐਸ ਕ੍ਰਿਸ਼ਨ ਦੇਵ ਭੰਡਾਰੀ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਮੇਅਰ ਰਾਕੇਸ਼ ਰਾਠੌਰ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਵਪਾਰ ਮੰਡਲ ਪ੍ਰਧਾਨ ਰਵਿੰਦਰ ਧੀਰ....
ਨਵਾਂਸ਼ਹਿਰ 20 ਜੂਨ 2024 : ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਪੀ.ਸੀ.ਐੱਸ ਜੀਵਲੋਂ ਸਰਫੇਸੀ ਐਕਟ 2002 ਅਧੀਨ ਪੈਡਿੰਗ ਕੇਸਾਂ ਸਬੰਧੀ ਤਹਿਸੀਲਦਾਰ, ਨਵਾਂਸ਼ਹਿਰ, ਬੰਗਾ, ਬਲਾਚੌਰ ਅਤੇ ਐੱਲ.ਡੀ.ਐੱਮ ਹਰਮੇਸ਼ ਲਾਲ, ਸ਼ਹੀਦ ਭਗਤ ਸਿੰਘ ਨਗਰ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਨੋਡਲ ਅਫਸਰ ਮਨਦੀਪ ਸਿੰਘ ਮਾਨ, ਜਿਲ੍ਹਾ ਮਾਲ ਅਫਸਰ ਵੀ ਹਾਜਰ ਆਏ। ਮੀਟਿੰਗ ਦੌਰਾਨ ਸਬੰਧਤ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਗਈ ਪੈਡਿੰਗ ਕੇਸਾਂ ਦੇ ਨਿਪਟਾਰੇ ਸਬੰਧੀ ਸ਼ਡਿਊਲ ਬਣਾ ਕੇ ਐੱਲ.ਡੀ.ਐੱਮ ਨੂੰ ਪਾਬੰਦ....
ਨਵਾਂਸ਼ਹਿਰ, 20 ਜੂਨ 2024 : ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਦੀ ਅਗਵਾਈ ਹੇਠ ਜ਼ਿਲਾ ਪ੍ਰਬੰਧਕੀ ਕੰਪਲੈਕਸ ਸ਼ਹੀਦ ਭਗਤ ਸਿੰਘ ਨਗਰ ਵਿਖੇ ਜਿਲਾ ਰੋਜਗਾਰ ਤੇ ਕਾਰੋਬਾਰ ਬਿਉਰੋ ਵੱਲੋਂ 26 ਜੂਨ 2024 ਨੂੰ ਐਸ ਸੀ ਲਾਭਪਾਤਰੀਆਂ ਲਈ ਸਵੈ ਰੋਜਗਾਰ ਲੋਨ ਕੈਂਪ ਲਗਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜਿਲਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਤੇ ਸਿਖਲਾਈ ਅਫਸਰ ਸੰਜੀਵ ਕੁਮਾਰ ਨੇ ਦਿੰਦਿਆ ਦੱਸਿਆ ਕਿ ਇਸ ਕੈਂਪ ਵਿੱਚ ਕੋਈ ਵੀ ਸਵੈ ਰੋਜਗਾਰ ਕਾਮਾ ਜਾਂ ਹੁਨਰ ਸਿਖਲਾਈ ਪ੍ਰਾਪਤ ਉਮੀਦਵਾਰ ਜੋ ਆਪਣਾ ਕਾਰੋਬਾਰ ਸ਼ੁਰੂ....
ਸਭਨਾਂ ਨੂੰ ਹਰੇ-ਭਰੇ ਅਤੇ ਸਵੱਛ ਵਾਤਾਵਰਨ ਲਈ ਯੋਗਦਾਨ ਪਾਉਣ ਦਾ ਦਿੱਤਾ ਸੱਦਾ ਹੁਸ਼ਿਆਰਪੁਰ, 19 ਜੂਨ 2024 : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਥਾਨਕ ਮਾਹਿਲਪੁਰ ਅੱਡੇ ’ਤੇ ਜ਼ਿਲ੍ਹਾ ਵਾਈਸ ਪ੍ਰੈਜ਼ੀਡੈਂਟ ਸੰਜੇ ਸ਼ਰਮਾ ਅਤੇ ਸਾਥੀਆਂ ਵੱਲੋਂ ਲਗਾਈ ਗਈ ਛਬੀਲ ਵਿਚ ਹਾਜ਼ਰੀ ਲਵਾਈ। ਇਸ ਦੌਰਾਨ ਉਨ੍ਹਾਂ ਜਿਥੇ ਠੰਡੇ-ਮਿੱਠੇ ਜਲ ਦੀ ਸੇਵਾ ਕੀਤੀ, ਉਥੇ ਰਾਹਗੀਰਾਂ ਨੂੰ ਬੂਟਿਆਂ ਦੀ ਵੀ ਵੰਡ ਕੀਤੀ। ਸਭਨਾਂ ਨੂੰ ਹਰੇ-ਭਰੇ ਅਤੇ ਸਵੱਛ ਵਾਤਾਵਰਨ ਲਈ ਯੋਗਦਾਨ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ....
ਕਮਜ਼ੋਰ ਵਰਗਾਂ, ਬੇਰੁਜ਼ਗਾਰਾਂ ਅਤੇ ਸਵੈ-ਸਹਾਇਤਾ ਸਮੂਹਾਂ ਨੂੰ ਵੱਧ ਤੋਂ ਵੱਧ ਕਰਜ਼ੇ ਦੇਣ ਦੇ ਦਿੱਤੇ ਨਿਰਦੇਸ਼ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਬੈਂਕਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਹੁਸ਼ਿਆਰਪੁਰ, 19 ਜੂਨ 2024 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਜ਼ਿਲ੍ਹੇ ਦੀਆਂ ਵੱਖ-ਵੱਖ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਇਸ ਸਬੰਧੀ ਜ਼ਿਲ੍ਹਾ ਸਲਾਹਕਾਰ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ....
ਹੁਸ਼ਿਆਰਪੁਰ, 19 ਜੂਨ 2024 : ਹੁਸ਼ਿਆਰਪੁਰ-ਫਗਵਾੜਾ ਮੁੱਖ ਮਾਰਗ ‘ਤੇ ਪਿੰਡ ਦਾਊੜਾ ਅਹੀਰਾਣਾ ਨੇੜੇ ਇਕ ਤੇਜ਼ ਰਫਤਾਰ ਇਨੋਵਾ ਦੀ ਲਪੇਟ ‘ਚ ਆਉਣ ਨਾਲ ਬੁਲੇਟ ਸਵਾਰ ਪਿਉ-ਪੁੱਤਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਪਰ ਡਾਕਟਰਾਂ ਨੇ ਦੌਰਾਨ 19 ਸਾਲ ਦੇ ਨੌਜਵਾਨ ਨੂੰ ਇਲਾਜ ਲਈ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ, ਜਦਕਿ ਉਸਦੇ ਪਿਤਾ ਨੂੰ ਹੁਸ਼ਿਆਰਪੁਰ ਦੇ ਸ਼ਿਵਮ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਲਾਜ ਦੌਰਾਨ ਦੇਰ ਰਾਤ ਪਿਓ....
ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਕਰਨਗੇ ਸ਼ਿਰਕਤ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਮਾਗਮ ’ਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਕੀਤੀ ਅਪੀਲ ਹੁਸ਼ਿਆਰਪੁਰ, 19 ਜੂਨ 2024 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 21 ਜੂਨ ਨੂੰ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਪੁਲਿਸ ਲਾਈਨ ਗਰਾਊਂਡ....
ਰੇਟ ਲਿਸਟ ਅਨੁਸਾਰ ਹੀ ਪੈਸੇ ਲੈਣ ਦੀ ਕੀਤੀ ਹਦਾਇਤ ਹੁਸ਼ਿਆਰਪੁਰ, 19 ਜੂਨ 2024 : ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ ਵਲੋਂ ਅੱਜ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਵਿਚਲੇ ਵੈਂਡਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਰਜਿਸਟਰੀਆਂ ਅਤੇ ਅਸ਼ਟਾਮ ਆਦਿ ਤਿਆਰ ਕਰਨ ਅਤੇ ਟਾਈਪ/ਫੋਟੋਸਟੈਟ ਕਰਨ ਵਾਲੇ ਵੈਂਡਰਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵਲੋਂ ਨਿਰਧਾਰਤ ਰੇਟ ਲਿਸਟ ਅਨੁਸਾਰ....
ਸੁਲਤਾਨਪੁਰ ਲੋਧੀ, 18 ਜੂਨ 2024 : ਸੁਲਤਾਨਪੁਰ ਲੋਧੀ ਦੇ ਅਧੀਨ ਪੈਂਦੇ ਪਿੰਡ ਟਿੱਬਾ ਦੇ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਤਿੰਨ ਨੌਜਵਾਨਾਂ ਨੇ ਮੌਕੇ ਉੱਤੇ ਹੀ ਦਮ ਤੋੜ ਦਿੱਤਾ। ਹਾਦਸੇ ਦੌਰਾਨ ਤਿੰਨ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਜਿੰਨ੍ਹਾਂ ਨੂੰ ਇਲਾਜ ਲਈ ਸੀ.ਐਚ.ਸੀ ਟਿੱਬਾ ਵਿਖੇ ਦਾਖਲ ਕਰਵਾਇਆ ਗਿਆ। ਮੌਕੇ ‘ਤੇ ਬਾਈਕ ਅਤੇ ਐਕਟਿਵਾ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਲਾਂਕਿ ਇਹ ਹਾਦਸਾ ਕਿਵੇਂ ਹੋਇਆ ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਜਾਣਕਾਰੀ....
ਹੁਸ਼ਿਆਰਪੁਰ, 18 ਜੂਨ 2024 : ਜਲੰਧਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਅੱਜ ਅਚਾਨਕ ਸਵੇਰੇ 7:30 ਵਜੇ ਥਾਣਾ ਟਾਂਡਾ ਦਾ ਨਿਰੀਖਣ ਕੀਤਾ ਤਾਂ ਥਾਣੇ ਵਿੱਚ ਹਾਜ਼ਰ ਹੋਣ ਦੀ ਬਜਾਏ ਡੀਐਸਪੀ ਅਤੇ ਐਸਐਚਓ ਆਪਣੇ ਕੁਆਟਰਾਂ ਵਿੱਚ ਸੁੱਤੇ ਪਏ ਸਨ। ਇਸ ਤੋਂ ਇਲਾਵਾ ਥਾਣੇ ਵਿੱਚ ਸਿਰਫ ਇੱਕ ਸਹਾਇਕ ਮੁਨਸ਼ੀ ਹੀ ਹਾਜ਼ਰ ਸੀ ਉਸ ਕੋਲ ਵੀ ਕੋਈ ਹਥਿਆਰ ਨਹੀਂ ਸੀ। ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਐਸਐਚਓ ਟਾਂਡਾ ਅਤੇ ਸਬ ਇੰਸਪੈਕਟਰ ਰਮਨ ਕੁਮਾਰ ਨੂੰ ਸਸਪੈਂਡ ਕਰ ਦਿੱਤਾ ਹੈ।....
ਲੋਕ ਟੋਲ ਫਰੀ ਨੰਬਰ 1800112100 ਅਤੇ sms on whatsapp No. 9868686868 'ਤੇ ਫੂਡ ਸੇਫਟੀ ਨਾਲ ਸੰਬੰਧਤ ਕਰਨ ਸ਼ਕਾਇਤ ਨਵਾਂਸ਼ਹਿਰ, 18 ਜੂਨ 2024 : ਸੇਫ ਫ਼ੂਡ ਐਂਡ ਹੈਲਦੀ ਡਾਈਟ ਸਬੰਧੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਹੋਈ। ਇਸ ਮੀਟਿੰਗ ਵਿੱਚ ਐਸ.ਡੀ.ਐਮ ਬੰਗਾ ਵਿਕਰਮਜੀਤ ਸਿੰਘ ਪੰਥੇ, ਸਹਾਇਕ ਕਮਿਸ਼ਨਰ ਜਨਰਲ ਡਾ. ਗੁਰਲੀਨ ਕੌਰ, ਸਿਵਲ ਸਰਜਨ ਜਸਪ੍ਰੀਤ, ਗੁੱਡ ਗਵਰਨਸ ਫੈਲੋ....
ਜਲੰਧਰ 17 ਜੂਨ 2024 : ਜਲੰਧਰ ਵਿਖੇ ਕਈ ਸਿੱਖ ਜਥੇਬੰਦੀਆਂ ਅਤੇ ਇੱਕ ਤਾਲਮੇਲ ਕਮੇਟੀ ਵੱਲੋਂ ਜਲੰਧਰ ਦੇ ਨਵੇਂ ਚੁਣੇ ਗਏ ਐਮਪੀ ਚਰਨਜੀਤ ਸਿੰਘ ਚੰਨੀ ਨੂੰ ਇੱਕ ਮੰਗ ਪੱਤਰ ਦੇ ਕੇ ਐਨਆਰਆਈ ਪੰਜਾਬੀ ਤੇ ਹਮਲਾ ਕਰਨ ਵਾਲੇ ਵਿਅਕਤੀਆਂ ਤੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਸਿੱਖ ਜਥੇਬੰਦੀਆਂ ਨੇ ਹਿਮਾਚਲ ਪ੍ਰਦੇਸ਼ ਵਿੱਚ ਪੰਜਾਬੀਆਂ ਤੇ ਹੋ ਰਹੇ ਹਮਲਿਆਂ ਬਾਰੇ ਚਰਨਜੀਤ ਸਿੰਘ ਚੰਨੀ ਨੂੰ ਜਾਣੂ ਕਰਵਾਇਆ ਹੈ। ਇਹ ਮੰਗ ਪੱਤਰ ਸਿੱਖ ਤਾਲਮੇਲ ਕਮੇਟੀ ਜੱਟ ਸਿੱਖ ਐਸੋਸੀਏਸ਼ਨ ਪੰਜਾਬ ਯੂਥ ਕਲੱਬ....