ਦੋਆਬਾ

ਪਰਾਲੀ ਨਾ ਸਾੜਨ ਲਈ ਵਚਨਬੱਧ ਹੈ ਪਿੰਡ ਖਿਆਲਾ ਬੁਲੰਦਾ ਦਾ ਅਗਾਂਹਵਧੂ ਕਿਸਾਨ ਸੁਖਪ੍ਰੀਤ ਸਿੰਘ
ਪਿਛਲੇ 4 ਸਾਲਾਂ ਤੋਂ ਆਪਣੇ ਖੇਤਾਂ ’ਚ ਬਹਾਈ ਕਰਕੇ ਕਰਦਾ ਹੈ ਪਰਾਲੀ ਦੀ ਸੰਭਾਲ ਹੁਸ਼ਿਆਰਪੁਰ, 6 ਮਾਰਚ : ਹੁਸ਼ਿਆਰਪੁਰ ਦੇ ਬਲਾਕ ਭੂੰਗਾ ਦੇ ਪਿੰਡ ਖਿਆਲਾ ਬੁਲੰਦਾ ਦਾ ਕਿਸਾਨ ਸੁਖਪ੍ਰੀਤ ਸਿੰਘ ਇਕ ਅਗਾਂਹਵਧੂ ਕਿਸਾਨ ਹੈ ਅਤੇ ਕਰੀਬ 80 ਏਕੜ ਵਿਚ ਖੇਤੀ ਕਰਦਾ ਹੈ। ਸੁਖਪ੍ਰੀਤ ਸਿੰਘ ਦੱਸਦੇ ਹਨ ਕਿ ਉਹ 15-18 ਏਕੜ ਵਿਚ ਕਣਕ ਅਤੇ ਝੋਨੇ ਦੀ ਬਿਜਾਈ ਅਤੇ ਬਾਕੀ ਜ਼ਮੀਨ ਵਿਚ ਕਮਾਦ, ਮਟਰ ਤੇ ਸਰਸੋਂ ਦੀ ਬਿਜਾਈ ਕਰਦੇ ਹਨ ਅਤੇ ਪਿਛਲੇ 4 ਸਾਲਾਂ ਤੋਂ ਪਰਾਲੀ ਦੀ ਸੰਭਾਲ ਉਹ ਖੇਤਾਂ ਵਿਚ ਬਹਾਈ ਕਰਕੇ ਹੀ ਕਰਦੇ ਹਨ।....
ਮੁੱਖ ਮੰਤਰੀ ਭਗਵੰਤ ਸਿੰਘ ਮਾਨ 12 ਨੂੰ ਹੁਸ਼ਿਆਰਪੁਰ ’ਚ ਵਪਾਰੀਆਂ ਨਾਲ ਕਰਨਗੇ ਮਿਲਣੀ
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਅਧਿਕਾਰੀਆਂ ਤੇ ਵਪਾਰ ਮੰਡਲ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ ਹੁਸ਼ਿਆਰਪੁਰ, 6 ਮਾਰਚ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 12 ਮਾਰਚ ਨੂੰ ਹੁਸ਼ਿਆਰਪੁਰ ਵਿਚ ਸਰਕਾਰ-ਵਪਾਰ ਮਿਲਣੀ ਦੌਰਾਨ ਹੁਸ਼ਿਆਰਪੁਰ ਦੇ ਵਪਾਰੀਆਂ ਨਾਲ ਮਿਲਣੀ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਪੂਰੇ ਸੂਬੇ ਵਿਚ ਵਪਾਰੀਆਂ ਨਾਲ ਮਿਲਣੀ ਕੀਤੀ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਉਨ੍ਹਾਂ ਨੇ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਮੁਕੇਰੀਆਂ ਤੋਂ....
ਸੋਨਾਲੀਕਾ ਸੋਸ਼ਲ ਡਿਵੈਲਪਮੈਂਟ ਸੁਸਾਇਟੀ ਨੇ ਰਿਜਨਲ ਟਰਾਂਸਪੋਰਟ ਦਫ਼ਤਰ ਨੂੰ ਭੇਂਟ ਕੀਤੇ 100 ਹੈਲਮੇਟ
ਹੁਸ਼ਿਆਰਪੁਰ, 6 ਮਾਰਚ : ਆਰਥਿਕ ਨੀਤੀ ਤੇ ਯੋਜਨਾ ਬੋਰਡ ਅਤੇ ਸੋਨਾਲੀਕਾ ਉਦਯੋਗ ਦੇ ਵਾਈਸ ਚੇਅਰਮੈਨ (ਕੈਬਨਿਟ ਮੰਤਰੀ ਦਰਜਾ) ਅਮ੍ਰਿਤ ਸਾਗਰ ਮਿੱਤਲ ਦੇ ਨਿਰਦੇਸ਼ਾਂ ’ਤੇ ਸੋਨਾਲੀਕਾ ਸੋਸ਼ਲ ਡਿਵੈਲਮੈਂਟ ਸੁਸਾਇਟੀ ਵਲੋਂ ਸੜਕ ਸੁਰੱਖਿਆ ਅਭਿਆਨ ਤਹਿਤ ਰਿਜਨਲ ਟਰਾਂਸਪੋਰਟ ਦਫ਼ਤਰ ਨੂੰ 100 ਹੈਲਮੇਟ ਦਿੱਤੇ ਗਏ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਸੋਨਾਲੀਕਾ ਉਦਯੋਗ ਵਲੋਂ ਸਮਾਜਿਕ ਕਾਰਜਾਂ ਲਈ ਹਮੇਸ਼ਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਅਭਿਆਨ....
ਲੋਕ ਸਭਾ ਚੋਣਾਂ 2024 ਖਰਚਾ ਮੋਨੀਟਰਿੰਗ ਸਬੰਧੀ ਦਿੱਤੀ ਗਈ ਟ੍ਰੇਨਿੰਗ- ਰਿਟਰਨਿੰਗ ਅਫਸਰ ਫਰੀਦਕੋਟ
ਫ਼ਰੀਦਕੋਟ 06 ਮਾਰਚ : ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਲੋਕ ਸਭਾ ਚੋਣ ਹਲਕਾ ਫਰੀਦਕੋਟ ਵਿਚ ਪੈਂਦੇ ਜਿਲ੍ਹਾ ਫਰੀਦਕੋਟ ਅਤੇ ਮੋਗਾ ਦੇ ਸਮੂਹ ਵਿਧਾਨ ਸਭਾ ਚੋਣ ਹਲਕਾ ਅਤੇ ਗਿੱਦੜਬਾਹਾ, ਰਾਮਪੁਰਾ ਚੋਣ ਹਲਕਾ ਦੇ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ, ਖਰਚਾ ਟੀਮਾਂ, ਐਫਐਸਟੀ, ਐਸਐਸਟੀ, ਵੀਐਸਟੀ, ਵੀਵੀਟੀ ਦੀ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਵਿਚ ਸ਼੍ਰੀ ਏ.ਐਫ.ਐਸ.ਓ ਸ਼੍ਰੀ ਸੁਮੀਤ ਸ਼ਰਮਾ ਫਰੀਦਕੋਟ ਵੱਲੋਂ ਸਮੂਹ ਖਰਚਾ ਟੀਮਾਂ ਨੂੰ ਚੋਣ ਕਮਿਸ਼ਨ ਦੀਆਂ....
ਬਜਟ ਵਿੱਚ ਕਿਸਾਨਾਂ, ਫਸਲੀ ਵਿਭਿੰਨਤਾ ਅਤੇ ਉਦਯੋਗਾਂ ਦੀ ਪੁਨਰ ਸੁਰਜੀਤੀ ਲਈ ਕੋਈ ਰੋਡਮੈਪ ਨਹੀਂ : ਜਾਖੜ
ਜਾਖੜ ਨੇ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਕਿਸਾਨਾਂ ਲਈ ਐਮਐਸਪੀ ਦੀ ਵਿਵਸਥਾ ਕਿੱਥੇ ਹੈ ਜਿਸ ਦਾ ਤੁਸੀਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ? ਬਜਟ 2 ਲੱਖ ਕਰੋੜ ਤੋਂ ਵੱਧ ਅਤੇ ਕਰਜ਼ਾ 4 ਲੱਖ ਕਰੋੜ ਰੁਪਏ ਤੋਂ ਵੱਧ'' : ਜਾਖੜ ਨੇ ਬਜਟ ਨੂੰ ਹਵਾ 'ਚ ਮਹਿਲ ਬਣਾਉਣ ਵਰਗਾ ਵਿਅਰਥ ਯਤਨ ਦੱਸਿਆ। ਨਵਾਂਸ਼ਹਿਰ 5 ਮਾਰਚ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਸਰਕਾਰ ਫਸਲੀ ਵਿਭਿੰਨਤਾ, ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਆਮਦਨ ਸਹਾਇਤਾ ਵਰਗੇ ਬੇਹੱਦ ਅਹਿਮ ਮੁੱਦਿਆਂ 'ਤੇ....
ਹੁਸ਼ਿਆਰਪੁਰ ’ਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ : ਕੋਮਲ ਮਿੱਤਲ
ਹੁਸ਼ਿਆਰਪੁਰ ਨੇਚਰ ਫੈਸਟ-2024’ ਦੇ ਚੌਥੇ ਦਿਨ ਡਿਪਟੀ ਕਮਿਸ਼ਨਰ ਨੇ ਕੂਕਾਨੇਟ ਤੇ ਦੇਹਰੀਆਂ ਦੀ ਆਫ ਰੋਡਿੰਗ ਲਈ ਵਾਹਨਾਂ ਨੂੰ ਕੀਤਾ ਰਵਾਨਾ ਲੋਕਾਂ ਨੇ ਆਫ ਰੋਡਿੰਗ ਦਾ ਲਿਆ ਆਨੰਦ ਹੁਸ਼ਿਆਰਪੁਰ, 4 ਮਾਰਚ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ‘ਹੁਸ਼ਿਆਰਪੁਰ ਨੇਚਰ ਫੈਸਟ-2024’ ਦੇ ਚੌਥੇ ਦਿਨ ਕੂਕਾਨੇਟ ਅਤੇ ਦੇਹਰੀਆਂ ਦੀ ਆਫ ਰੋਡਿੰਗ ਟੀਮ ਨੂੰ ਸਵੇਰੇ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਤੋਂ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਣਪਾਲ ਨਾਰਥ ਸਰਕਲ ਹੁਸ਼ਿਆਰਪੁਰ ਡਾ. ਸੰਜੀਵ ਕੁਮਾਰ ਤਿਵਾੜੀ, ਏ.ਡੀ.ਸੀ (ਜ)....
ਕੈਬਨਿਟ ਮੰਤਰੀ ਜਿੰਪਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹੁਸ਼ਿਆਰਪੁਰ ਤੋਂ ਬੱਸ ਨੂੰ ਦਿਖਾਈ ਹਰੀ ਝੰਡੀ
ਹੁਸ਼ਿਆਰਪੁਰ ਤੋਂ ਸ੍ਰੀ ਸਾਲਾਸਰ ਧਾਮ ਤੇ ਸ੍ਰੀ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਏ.ਸੀ ਵਾਲਵੋ ਬੱਸ ਰਵਾਨਾ ਯਾਤਰੀਆਂ ਦਾ ਖ਼ਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ : ਬ੍ਰਮ ਸ਼ੰਕਰ ਜਿੰਪਾ ਕਿਹਾ, ਧਾਰਮਿਕ ਸਥਾਨਾਂ ਦੇ ਦਰਸ਼ਨਾ ਤੋਂ ਵਾਂਝੇ ਲੋਕਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸਾਬਿਤ ਹੋ ਰਹੀ ਹੈ ਵਰਦਾਨ ਹੁਸ਼ਿਆਰਪੁਰ, 4 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕੈਬਨਿਟ ਮੰਤਰੀ....
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਕੌਮੀ ਲੋਕ ਅਦਾਲਤ ਸਬੰਧੀ ਪ੍ਰਚਾਰ ਵੈਨ ਕੀਤੀ ਰਵਾਨਾ
ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਕਰੇਗੀ ਪ੍ਰਚਾਰ ਹੁਸ਼ਿਆਰਪੁਰ, 4 ਮਾਰਚ : ਮਂੈਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ, ਮੁਹਾਲੀ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਮੁਫਤ ਕਾਨੂੰਨੀ ਸਹਾਇਤਾ, ਨਾਲਸਾ ਦੀਆਂ ਸਕੀਮਾਂ ਅਤੇ 9 ਮਾਰਚ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਪ੍ਰਚਾਰ ਕਰਨ ਲਈ ਜ਼ਿਲ੍ਹਾ ਅਤੇ ਸੈਸ਼ਨ-ਜ਼ੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਵੱਲੋਂ ਟਰੈਵਲਰ ਵੈਨ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ....
ਪੁਲਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਨਾਲ ਸਬੰਧਤ 6 ਵਿਦੇਸ਼ੀ ਔਰਤਾਂ ਨੂੰ ਕੀਤਾ ਗ੍ਰਿਫਤਾਰ 
ਕਪੂਰਥਲਾ, 3 ਮਾਰਚ : ਕਪੂਰਥਲਾ ਦੀ ਫਗਵਾੜਾ ਸਬ ਡਵੀਜ਼ਨ 'ਚ ਪੁਲਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਨਾਲ ਸਬੰਧਤ 6 ਵਿਦੇਸ਼ੀ ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੀ ਪੁਸ਼ਟੀ ਕਰਦਿਆਂ ਥਾਣਾ ਸਤਨਾਮਪੁਰਾ ਦੇ ਐੱਸਐੱਚਓ ਗੌਰਵ ਧੀਰ ਨੇ ਦੱਸਿਆ ਕਿ ਗ੍ਰਿਫ਼ਤਾਰ ਔਰਤਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 384, 506 ਅਤੇ 341 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਲਜੀਤ ਸਿੰਘ ਪੁੱਤਰ ਮਨਜੀਤ ਸਿੰਘ ਹਨੂੰਮਾਨਗੜ੍ਹ ਰਾਜਸਥਾਨ ਹਾਲ ਵਾਸੀ ਮਹੇੜੂ ਨੇ ਪੁਲੀਸ ਨੂੰ....
ਸ਼ਰਧਾਲੂਆਂ ਨਾਲ ਭਰੀ ਮਿੰਨੀ ਬੱਸ ਬੇਕਾਬੂ ਹੋ ਕੇ ਪਲਟੀ, 15 ਸ਼ਰਧਾਲੂ ਜ਼ਖ਼ਮੀ
ਗੜ੍ਹਸ਼ੰਕਰ, 03 ਮਾਰਚ : ਸ੍ਰੀ ਖੁਰਾਲਗੜ੍ਹ ਸਾਹਿਬ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਮਿੰਨੀ ਬੱਸ ਗੜੀਮਾਨਸੋਵਾਲ ਦੀ ਖੱਡ ਵਿਚ ਬੇਕਾਬੂ ਹੋ ਕੇ ਪਲਟ ਗਈ, ਜਿਸ ਨਾਲ 15 ਸ਼ਰਧਾਲੂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਸ਼ਰਧਾਲੂਆਂ ਨਾਲ ਭਰੀ ਇੱਕ ਮਿੰਨੀ ਬੱਸ ਪਿੰਡ ਰਸੂਲਪੁਰ ਜਿੰਦੀ, ਜ਼ਿਲ੍ਹਾ ਲੁਧਿਆਣਾ ਤੋਂ ਚੱਲੀ ਸੀ ਅਤੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਹੀ ਸੀ, ਜਦੋਂ ਬੱਸ ਗੜੀਮਾਨਸੋਵਾਲ ਵਿਖੇ ਉਤਰਨ ਲੱਗੀ ਤਾਂ ਡਰਾਈਵਰ ਕੰਟਰੋਲ....
ਕਪੂਰਥਲਾ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਮੁਲਾਜ਼ਮ ਸਮੇਤ ਦੋ ਨੌਜਵਾਨਾਂ ਦੀ ਮੌਤ, ਤਿੰਨ ਜ਼ਖ਼ਮੀ
ਕਪੂਰਥਲਾ, 03 ਮਾਰਚ : ਕਪੂਰਥਲਾ ਵਿੱਚ ਜਲੰਧਰ ਰੋਡ ਉੱਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਥੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਨੇੜੇ ਸੜਕ ’ਤੇ ਖੜ੍ਹੇ ਟਰੱਕ ਨਾਲ ਸਕਰਾਪੀਓ ਗੱਡੀ ਦੀ ਟੱਕਰ ਹੋਣ ਤੋਂ ਬਾਅਦ 1 ਪੁਲਿਸ ਮੁਲਾਜ਼ਮ ਸਮੇਤ 2 ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ 3 ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਤੋਂ ਬਾਅਦ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦਰਅਸਲ, ਨੌਜਵਾਨ ਕਰਨਾਲ ਤੋਂ ਵਿਆਹ....
ਜਲੰਧਰ ਪੁਲਿਸ ਨੇ 5 ਕਿਲੋ ਅਫੀਮ ਸਮੇਤ 3 ਤਸਕਰਾਂ ਨੂੰ ਕੀਤਾ ਕਾਬੂ
ਜਲੰਧਰ, 03 ਮਾਰਚ : ਜਲੰਧਰ ‘ਚ ਸਿਟੀ ਪੁਲਿਸ ਨੇ ਕੋਰੀਅਰ ਸਰਵਿਸ ਰਾਹੀਂ ਵਿਦੇਸ਼ਾਂ ‘ਚ ਨਸ਼ਾ ਸਪਲਾਈ ਕਰਨ ਵਾਲੇ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇੱਕ ਕੋਰੀਅਰ ਬਰਾਮਦ ਕੀਤਾ ਹੈ, ਜਿਸ ਵਿੱਚ ਕਰੀਬ 5 ਕਿਲੋ ਅਫੀਮ ਬਰਾਮਦ ਹੋਈ ਹੈ। ਇਹ ਕਾਰਵਾਈ ਸੀਆਈਏ ਦੇ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਦੀ ਦੇਖ-ਰੇਖ ਹੇਠ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਪਰੋਕਤ ਤਿੰਨੋਂ ਮੁਲਜ਼ਮ ਪਿਛਲੇ ਤਿੰਨ ਸਾਲਾਂ ਤੋਂ ਸਰਗਰਮ ਸਨ ਅਤੇ ਕਰੀਬ ਦੋ ਕੁਇੰਟਲ ਅਫੀਮ ਵਿਦੇਸ਼ ਭੇਜ ਚੁੱਕੇ ਹਨ। ਸਭ ਤੋਂ ਪ੍ਰਮੁੱਖ....
ਕੈਬਨਿਟ ਮੰਤਰੀ ਜਿੰਪਾ ਨੇ ਪਿੰਡ ਬਜਵਾੜਾ ਤੇ ਕਿਲਾ ਬਰੂਨ ’ਚ ਸੀਵਰੇਜ਼ ਸਿਸਟਮ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ
3082.77 ਲੱਖ ਰੁਪਏ ਦੀ ਲਾਗਤ ਨਾਲ ਉਕਤ ਦੋਵੇਂ ਪਿੰਡਾਂ ’ਚ ਸੀਵਰੇਜ ਸਿਸਟਮ ਪਾਉਣ ਦਾ ਕਾਰਜ ਡੇਢ ਸਾਲ ’ਚ ਹੋਵੇਗਾ ਪੂਰਾ ਕਿਹਾ, ਪਿੰਡਾਂ ਦੇ ਵਿਕਾਸ ਲਈ ਨਹੀਂ ਛੱਡੀ ਜਾ ਰਹੀ ਕੋਈ ਕਮੀ ਦੋਵਾਂ ਪਿੰਡਾਂ ਦੀ 12064 ਆਬਾਦੀ ਤੇ 2893 ਘਰਾਂ ਨੂੰ ਮਿਲੇਗਾ ਲਾਭ ਹੁਸ਼ਿਆਰਪੁਰ, 02 ਮਾਰਚ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡ ਰਹੀ ਹੈ। ਉਹ ਅੱਜ ਪਿੰਡ....
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ 165 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ
ਕੇਜਰੀਵਾਲ ਵੱਲੋਂ 829 ਆਮ ਆਦਮੀ ਕਲੀਨਿਕ ਸਥਾਪਤ ਕਰਕੇ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਭਰਵੀਂ ਸ਼ਲਾਘਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਪੰਜਾਬੀਆਂ ਨੂੰ ਸਾਰੀਆਂ 13 ਸੀਟਾਂ ‘ਆਪ’ ਨੂੰ ਜਿਤਾ ਕੇ ਬੇਇਨਸਾਫ਼ੀ ਦਾ ਬਦਲਾ ਲੈਣ ਲਈ ਕਿਹਾ ਪੰਜਾਬ ਬਿਜਲੀ, ਸਿੱਖਿਆ ਅਤੇ ਸਿਹਤ ਖੇਤਰ ਵਿੱਚ ਦਿੱਲੀ ਮਾਡਲ ਨੂੰ ਦੁਹਰਾਉਂਦਾ-ਮੁੱਖ ਮੰਤਰੀ ਮੋਦੀ ਨੇ ਕੇਜਰੀਵਾਲ ਦੇ ‘ਗਾਰੰਟੀ’ ਸ਼ਬਦ ਦੀ ਨਕਲ ਕੀਤੀ ਅਕਾਲੀ ਦਲ ਅਤੇ....
ਬਲਾਚੌਰ ਵਿਖੇ ਨਵੇਂ ‘ਆਮ ਆਦਮੀ ਕਲੀਨਿਕ’ ਦਾ ਸਾਂਝੇ ਤੌਰ 'ਤੇ ਉਦਘਾਟਨ ਕੀਤਾ।
ਅਰਬਨ ਬਲਾਚੌਰ ਵਿਖੇ ਨਵੇਂ ‘ਆਮ ਆਦਮੀ ਕਲੀਨਿਕ’ ਦਾ ਰਸਮੀ ਉਦਘਾਟਨ ਬਲਾਚੌਰ, 2 ਮਾਰਚ : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਸ਼ੋਕ ਕਟਾਰੀਆ ਤੇ ਐੱਸ ਡੀ ਐੱਮ, ਬਲਾਚੌਰ ਰਵਿੰਦਰ ਬਾਂਸਲ ਨੇ ਅੱਜ ਬਲਾਚੌਰ ਵਿਖੇ ਨਵੇਂ ‘ਆਮ ਆਦਮੀ ਕਲੀਨਿਕ’ ਦਾ ਸਾਂਝੇ ਤੌਰ 'ਤੇ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਸਮੇਤ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਬਲਾਚੌਰ ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਹ ਆਮ ਆਦਮੀ ਕਲੀਨਿਕ’ ਆਮ ਲੋਕਾਂ ਲਈ....