ਜਲੰਧਰ, 8 ਫਰਵਰੀ 2025 : ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਕਰਤਾਰਪੁਰ ਖੇਤਰ ਵਿੱਚ ਕੀਤੇ ਗਏ ਇੱਕ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਇੱਕ ਬਦਨਾਮ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਗ੍ਰਿਫ਼ਤਾਰ ਕਰਕੇ 50 ਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਬਲਦੇਵ ਸਿੰਘ ਉਰਫ਼ ਬੱਲੋ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਜਗਤਪੁਰਾ, ਥਾਣਾ ਝਬਾਲ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਐਸਐਸਪੀ ਜਲੰਧਰ ਦਿਹਾਤੀ ਹਰਕਮਲ....
ਦੋਆਬਾ

ਬਲਾਚੌਰ, 8 ਫਰਵਰੀ 2025 : ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਤਹਿਤ ਲਕਸ਼ ਕਲੱਸਟਰ ਲੈਵਲ ਸੰਗਠਨ ਬਲਾਕ ਸੜੋਆ ਵਲੋਂ ਬਲਾਕ ਅਧੀਨ ਪੈਂਦੇ ਪਿੰਡ ਮੌਜੋਵਾਲ ਮਜਾਰਾ ਵਿਖੇ ਖੋਲੀ ਦੁਕਾਨ ਦਾ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਵਲੋਂ ਆਪਣੇ ਕਰ ਕਮਲਾ ਨਾਲ ਉਦਘਾਟਨ ਕਰਕੇ ਸੁਆਣੀਆਂ ਲਈ ਸਵੈ ਰੁਜਗਾਰ ਦੀ ਇੱਕ ਨਵੀਂ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਬਲਾਕ ਪ੍ਰੋਗਰਾਮ ਮੈਨੇਜਰ ਭਾਵਨਾ ਕਾਲਰਾ, ਬੀਡੀਪੀਓ ਸੜੋਆ ਅਸ਼ੋਕ ਕੁਮਾਰ, ਸਿਮਰਨ ਕੌਰ ਡੀਪੀਐਮ....

ਨਵਾਂਸ਼ਹਿਰ, 7 ਫਰਵਰੀ 2025 : ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਅਧਿਆਪਕਾਂ/ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਮਿਤੀ 11 ਫਰਵਰੀ, 2025 (ਦਿਨ ਮੰਗਲਵਾਰ) ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਸਥਾਨਾਂ 'ਤੇ ਕੱਢੇ ਜਾਣ ਵਾਲੇ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਲਈ ਜ਼ਿਲ੍ਹੇ ਦੇ ਸਰਕਾਰੀ....

ਨਵਾਂਸ਼ਹਿਰ, 7 ਫਰਵਰੀ 2025 : ਸਾਲ 2025-26 ਦੌਰਾਨ ਪੀ.ਆਈ.ਐਸ ਵਿਚ ਸਥਾਪਿਤ 13 ਸੈਂਟਰ ਆਫ ਐਕਸੀਲੈਂਸ ਲਈ ਰੈਜ਼ੀਡੈਂਸ਼ੀਅਲ ਵਿੰਗਾਂ ਦੇ ਖਿਡਾਰੀਆਂ ਦੇ ਦਾਖ਼ਲੇ ਲਈ ਵੱਖ-ਵੱਖ ਜ਼ਿਲ੍ਹਿਆਂ ਵਿਚ ਸਿਲੈਕਸ਼ਨ ਟ੍ਰਾਇਲ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਵੰਦਨਾ ਚੌਹਾਨ ਨੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਬਲਾਚੌਰ ਦੇ ਪਿੰਡ ਟੱਪਰੀਆਂ ਵਿਖੇ ਵਾਲੀਬਾਲ (ਲੜਕੇ) ਉਮਰ ਵਰਗ 14, 17 ਅਤੇ 19 ਦੇ ਟ੍ਰਾਇਲ ਮਿਤੀ 13 ਫਰਵਰੀ....

ਹੁਸ਼ਿਆਰਪੁਰ, 6 ਜਨਵਰੀ 2025 : ਪੀ ਐਮ ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦੇ ਬਾਹਰਵੀਂ ਕਮਰਸ ਕਲਾਸ ਦੇ ਦੋ ਐਨ.ਸੀ.ਸੀ. ਕੈਡਟ ਅਰੁਨ ਅਤੇ ਜਸਪ੍ਰੀਤ ਕੌਰ ਦਾ ਗਣਤੰਤਰ ਦਿਵਸ ਪਰੇਡ ਦਿੱਲੀ ਵਿਚ ਹਿੱਸਾ ਲੈ ਕੇ ਵਾਪਸ ਆਉਣ 'ਤੇ ਪ੍ਰਿੰਸੀਪਲ, ਸਟਾਫ ਅਤੇ ਵਿਦਿਆਰਥੀਆਂ ਨੇ ਸ਼ਾਨਦਾਰ ਸਵਾਗਤ ਕੀਤਾ। ਪ੍ਰਿੰਸੀਪਲ ਰੰਜੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਦੋਵੇਂ ਐਨ.ਸੀ.ਸੀ. ਕੈਡਟਾਂ ਨੇ ਗਣਤੰਤਰ ਦਿਵਸ ਪ੍ਰੇਡ ਵਿਚ ਹਿੱਸਾ ਲੈ ਕੇ ਮਾਪਿਆਂ, ਵਿਦਿਆਲੇ ਦੇ ਨਾਮ ਰੌਸ਼ਨ ਕੀਤੇ ਹਨ। ਲਵਲੀ....

ਔਰਤਾਂ ਦੇ ਸਸ਼ਕਤੀਕਰਨ ਅਤੇ ਸਵੈ-ਨਿਰਭਰਤਾ ਲਈ ਕੀਤਾ ਅਹਿਮ ਉਪਰਾਲਾ ਪਹਿਲੇ ਪੜਾਅ ਵਿਚ 16 ਕੁੜੀਆਂ ਹਾਸਲ ਕਰਨਗੀਆਂ ਪੇਸ਼ੇਵਰ ਡਰਾਈਵਿੰਗ ਸਿਖਲਾਈ ਨਵਾਂਸ਼ਹਿਰ, 6 ਫਰਵਰੀ 2025 : ਔਰਤਾਂ ਦੇ ਸਸ਼ਕਤੀਕਰਨ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਲਈ ਇਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ, ਸ਼ਹੀਦ ਭਗਤ ਸਿੰਘ ਨਗਰ ਨੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਅਗਵਾਈ ਹੇਠ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਦੇ ਤਹਿਤ ਲੜਕੀਆਂ ਲਈ ਮੁਫ਼ਤ ਡਰਾਈਵਿੰਗ ਕਲਾਸਾਂ ਸ਼ੁਰੂ ਕੀਤੀਆਂ ਹਨ। ਇਹ....

ਨੌਜਵਾਨਾਂ ਨੂੰ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਮਿਲੇਗੀ ਮੁਫਤ ਕੋਚਿੰਗ ਅਤੇ ਹੋਰ ਸਹੂਲਤਾਂ ਸਰੋਤਾਂ ਜਾਂ ਮਾਰਗਦਰਸ਼ਨ ਦੀ ਘਾਟ ਕਾਰਨ ਆਪਣੇ ਸੁਪਨੇ ਪੂਰੇ ਕਰਨ ਤੋਂ ਕੋਈ ਵੀ ਨੌਜਵਾਨ ਨਹੀਂ ਰਹੇਗਾ ਵਾਂਝਾ ਨਵਾਂਸ਼ਹਿਰ, 4 ਫਰਵਰੀ 2025 : ਜ਼ਿਲ੍ਹੇ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨੌਜਵਾਨਾਂ ਦੀ ਭਲਾਈ ਦੇ ਵਿਜ਼ਨ ਨੂੰ ਅੱਗੇ ਵਧਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੱਲੋਂ ਸੀਨੀਅਰ ਪੁਲਿਸ ਕਪਤਾਨ....

ਮਿੱਲ ਦੇ ਚੱਲ ਰਹੇ ਪਿੜਾਈ ਸੀਜ਼ਨ ਦੀ ਕਾਰਗੁਜ਼ਾਰੀ ਦਾ ਕੀਤਾ ਮੁਆਇਨਾ ਤਕਨੀਕੀ ਟੀਮ ਨੇ ਗੰਨੇ ਦੀ ਸਪਲਾਈ ਨਾਲ ਆ ਰਹੇ ਬਾਈਂਡਿੰਗ ਮਟੀਰੀਅਲ ਦੀ ਕੀਤੀ ਜਾਂਚ ਨਵਾਂਸ਼ਹਿਰ, 4 ਫਰਵਰੀ 2025 : ਸ਼ੂਗਰਫੈੱਡ ਪੰਜਾਬ ਦੇ ਪ੍ਰਬੰਧ ਨਿਰਦੇਸ਼ਕ ਡਾ. ਸੋਨੂੰ ਦੁੱਗਲ ਵੱਲੋਂ ਉੱਚ ਅਧਿਕਾਰੀਆਂ ਦੀ ਟੀਮ ਨਾਲ ਨਵਾਂਸ਼ਹਿਰ ਖੰਡ ਮਿੱਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਮਿੱਲ ਦੇ ਚੱਲ ਰਹੇ ਪਿੜਾਈ ਸੀਜ਼ਨ ਦੀ ਕਾਰਗੁਜ਼ਾਰੀ ਦਾ ਮੁਆਇਨਾ ਕੀਤਾ ਗਿਆ ਅਤੇ ਮਿੱਲ ਅਧਿਕਾਰੀਆਂ ਤੋਂ ਚੱਲ ਰਹੇ....

ਜਲੰਧਰ, 3 ਫਰਵਰੀ 2025 : ਪ੍ਰਯਾਗਰਾਜ ਵਿੱਚ ਚੱਲ ਰਹੇ ਮਹਾਂਕੁੰਭ ਦੌਰਾਨ ਜਲੰਧਰ ਦੀ ਇੱਕ ਔਰਤ ਨੇ ਸਾਧਵੀ ਬਣਨ ਦਾ ਐਲਾਨ ਕੀਤਾ ਹੈ। ਸਵਾਮੀ ਅਨੰਤ ਗਿਰੀ ਦਾ ਵਿਆਹ 1996 ਵਿੱਚ ਹੋਇਆ ਸੀ ਅਤੇ ਉਨ੍ਹਾਂ ਦੇ ਪਤੀ ਦੀ ਮੌਤ 2012 ਵਿੱਚ ਹੋ ਗਈ ਸੀ। ਦੱਸ ਦਈਏ ਕਿ ਸਵਾਮੀ ਅਨੰਤ ਗਿਰੀ ਨੇ ਆਪਣਾ ਸਾਰਾ ਕਾਰੋਬਾਰ ਆਪਣੇ ਪੁੱਤਰ ਸੰਚਿਤ ਚੋਪੜਾ ਨੂੰ ਸੌਂਪ ਦਿੱਤਾ ਹੈ। ਜੋ ਕਿ ਉਨ੍ਹਾਂ ਨੇ ਆਪਣੇ ਪਤੀ ਦੀ ਮੌਤ ਦੇ ਮਗਰੋਂ ਸੰਭਾਲ ਲਿਆ ਸੀ ਅਤੇ ਇੱਕ ਸਫਲ ਕਾਰੋਬਾਰੀ ਔਰਤ ਬਣ ਗਈ। ਜਦੋਂ ਉਸਦਾ ਪੁੱਤਰ ਸੰਚਿਤ 20....

ਸੁਲਤਾਨਪੁਰ ਲੋਧੀ 2 ਫਰਵਰੀ 2025 : ਸੁਲਤਾਨਪੁਰ ਲੋਧੀ ਦੇ ਕਸਬਾ ਖੀਰਾਵਾਲੀ ਦੇ ਇੱਕ ਪੈਟਰੋਲ ਪੰਪ ਤੇ ਦੇਰ ਰਾਤ ਕੁਝ ਨਕਾਬਪੋਸ਼ ਲੁਟੇਰੇ ਪਹੁੰਚੇ ਤੇ ਉਥੇ ਮੌਜੂਦ ਕਰਿੰਦਿਆਂ ਤੋਂ ਨਗਦੀ ਦੀ ਲੁੱਟਣ ਦੀ ਨੀਅਤ ਨਾਲ ਆਏ, ਜਦੋਂ ਇਸ ਦਾ ਪੰਪ ਦੇ ਕੰਮ ਕਰ ਵਾਲਿਆਂ ਵੱਲੋਂ ਵਿਰੋਧ ਕੀਤਾ ਗਿਆ ਤਾਂ ਲੁਟੇਰਿਆਂ ਨੇ ਗੋਲੀ ਚਲਾ ਦਿੱਤੀ, ਜੋ ਇੱਕ ਕਰਿੰਦੇ ਦੇ ਲੱਗੀ ਜਿਸ ਕਾਰਨ ਉਹ ਜਖ਼ਮੀ ਹੋ ਗਿਆ। ਜਿਸ ਜਿਸ ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਜਾਣਕਾਰੀ ਅਨੁਸਾਰ ਦੇਰ ਰਾਤ ਖੀਰਾਂਵਾਲੀ....

ਮਹਿਤਪੁਰ, 2 ਫਰਵਰੀ 2025 : ਜਲੰਧਰ ਦੇ ਮਹਿਤਪੁਰ-ਪਰਜੀਆਂ ਰੋਡ 'ਤੇ ਗੰਨੇ ਨਾਲ ਭਰੀ ਓਵਰਲੋਡ ਟਰਾਲੀ ਪਲਟ ਗਈ, ਜਿਸ ਦੇ ਹੇਠਾਂ 3 ਲੋਕ ਦੱਬ ਗਏ। ਆਸ-ਪਾਸ ਦੇ ਲੋਕਾਂ ਨੇ ਗੰਨੇ ਨੂੰ ਕੱਢ ਕੇ ਜ਼ਖਮੀਆਂ ਨੂੰ ਮਹਿਤਪੁਰ ਦੇ ਨਿੱਜੀ ਹਸਪਤਾਲ ਪਹੁੰਚਾਇਆ। ਉਥੋਂ 13 ਸਾਲਾ ਯੁਵਰਾਜ ਨੂੰ ਨਕੋਦਰ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਯੁਵਰਾਜ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਹਾਦਸੇ ਵਿੱਚ ਉਸ ਦੇ ਪਿਤਾ ਫਲ ਕਾਰੋਬਾਰੀ ਅਰਵਿੰਦਰ ਕੁਮਾਰ ਉਰਫ਼ ਭੋਲਾ ਦੀ ਲੱਤ ਟੁੱਟ ਗਈ, ਜਦੋਂਕਿ 11 ਸਾਲਾ ਬੱਚੇ....

ਜਲੰਧਰ, 31 ਜਨਵਰੀ 2025 : ਜਲੰਧਰ ਦੇ ਆਦਮਪੁਰ ਤੋਂ ਇੱਕ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੋਮੋ ਥਾਣਾ ਖੇਤਰ ਦੇ ਪਿੰਡ ‘ਚ ਸਵੇਰੇ 5.30 ਤੋਂ 6 ਵਜੇ ਦੇ ਵਿਚਕਾਰ ਪਿੰਡ ਦੀ 57 ਸਾਲਾ ਔਰਤ ਨੇ ਸ੍ਰੀ ਗੁਰਦੁਆਰਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਮੌਕੇ ‘ਤੇ ਮੌਜੂਦ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਨੂੰ ਮੌਕੇ ‘ਤੇ ਹੀ ਕਾਬੂ....

ਬਿਨਾਂ ਪ੍ਰਵਾਨਗੀ ਜਲੂਸ ਕੱਢਣ ਅਤੇ ਰੈਲੀ ਕਰਨ ’ਤੇ ਵੀ ਲੱਗੀ ਰੋਕ ਨਵਾਂਸ਼ਹਿਰ, 31 ਜਨਵਰੀ 2025 : ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਜਨਤਕ ਥਾਵਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਨਾਅਰੇ ਲਾਉਣ/ਭੜਕਾਊ ਭਾਸ਼ਣ ਦੇਣ, ਬਿਨਾਂ ਪ੍ਰਵਾਨਗੀ ਜਨਤਕ ਥਾਂਵਾਂ....

ਨਵਾਂਸ਼ਹਿਰ, 30 ਜਨਵਰੀ 2025 : ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਦੀ ਅਗਵਾਈ ਹੇਠ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-ਕੌਮ ਲਈ ਵਾਰਨ ਵਾਲੇ ਸ਼ਹੀਦਾਂ ਨੂੰ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ ਨੇ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਦੇਸ਼....

ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰਿਆ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਅਤੇ ਪੂਰੇ ਦੇਸ ਨੂੰ ਆਪਣੇ ਮਹਾਨ ਸ਼ਹੀਦਾਂ ਉੱਪਰ ਹਮੇਸ਼ਾ ਮਾਣ ਰਹੇਗਾ - ਡਿਪਟੀ ਕਮਿਸ਼ਨਰ ਗੁਰਦਾਸਪੁਰ, 30 ਜਨਵਰੀ 2025 : ਦੇਸ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਸਵੇਰੇ 11:00 ਵਜੇ ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਪੁਲਿਸ ਜਵਾਨਾਂ ਅਤੇ ਆਮ ਜਨਤਾ ਨੇ 2 ਮਿੰਟ ਦਾ....