ਹੁਸ਼ਿਆਰਪੁਰ, 23 ਅਕਤੂਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਅੱਜ ਇਨਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਵਿਕਾਸ ਕਾਰਜਾਂ ਤਹਿਤ ਪਾਰਕਿੰਗ ਨੂੰ ਪੱਕਿਆਂ ਕਰਨ ਅਤੇ ਸਟੇਡੀਅਮ ਦੀ ਬਾਹਰੀ ਦੀਵਾਰ ਦੇ ਨਵੀਨੀਕਰਨ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਕੰਮ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਐਮ. ਪੀ ਲੈਡ ਤਹਿਤ ਜਾਰੀ ਕੀਤੇ ਗਏ ਫੰਡ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਟੇਡੀਅਮ ਦੀ ਪਾਰਕਿੰਗ ਕੱਚੀ ਹੋਣ ਕਾਰਨ ਬਾਰਿਸ਼ ਦੇ....
ਦੋਆਬਾ
ਹੁਸ਼ਿਆਰਪੁਰ, 23 ਅਕਤੂਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਿਵਲ ਹਸਪਤਾਲ ਵਿਖੇ ਬਾਲੜੀ ਸੁਰੱਖਿਆ ਯੋਜਨਾ ਤਹਿਤ 9 ਬੱਚੀਆਂ ਨੂੰ 502500 ਰੁਪਏ ਦੇ ਚੈੱਕ ਸੌਂਪੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਉਨ੍ਹਾਂ ਮਾਪਿਆਂ ਨੂੰ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਦੀਆਂ ਦੋ ਲੜਕੀਆਂ ਹਨ ਅਤੇ ਉਨ੍ਹਾਂ ਨੇ ਪਰਿਵਾਰ ਨਿਯੋਜਨ ਦਾ ਸਥਾਈ ਮੈਥਡ ਅਪਣਾਇਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 18 ਸਾਲ ਦੀ ਉਮਰ ਤੱਕ ਬੱਚੀਆਂ ਦੇ ਖਾਤਿਆਂ ਵਿਚ ਹਰੇਕ ਮਹੀਨੇ 500 ਰੁਪਏ ਜਮ੍ਹਾਂ ਕੀਤੇ....
ਕੈਦੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਦਿੱਤੇ ਨਿਰਦੇਸ਼ ਹੁਸ਼ਿਆਰਪੁਰ, 23 ਅਕਤੂਬਰ : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਵੱਲੋਂ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਉਨ੍ਹਾਂ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੀ ਸਿਹਤ ਪੱਖੋਂ....
ਜਲੰਧਰ, 21 ਅਕਤੂਬਰ : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਂਗਸਟਰ ਦਲਜੀਤ ਸਿੰਘ ਭਾਨਾ ਦੇ ਨੇੜਲੇ ਰਾਜਾ ਪਹਾੜੀਆ ਨੂੰ ਗ੍ਰਿਫਤਾਰ ਕਰ ਲੈਣ ਦੀ ਖਬਰ ਹੈ। ਪੁਲਿਸ ਵੱਲੋਂ ਮੁਲਜਮ ਖਿਲਾਫ ਅਸਲਾ ਐਕਟ ਸਮੇਤ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਕਰਨ ਉਪਰੰਤ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡੀਸੀਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਜਾ ਪਹਾੜੀਆ ਭਾਰਗਵ ਕੈਂਪ ਦੇ ਮਾਤਾ ਰਾਣੀ ਚੌਂਕ ਨਜਦੀਕ ਕੋਈ ਵਾਰਦਾਤ ਕਰਨ ਲਈ ਆਇਆ ਹੈ....
ਜਲੰਧਰ, 20 ਅਕਤੂਬਰ : ਕਮਿਸ਼ਨਰੇਟ ਪੁਲਿਸ ਨੇ 2 ਨਜਾਇਜ਼ ਹਥਿਆਰਾਂ ਸਮੇਤ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕਮਲਪ੍ਰੀਤ ਸਿੰਘ ਉਰਫ਼ ਕਮਲ, ਜਸਕਮਲਪ੍ਰੀਤ ਸਿੰਘ ਉਰਫ਼ ਗੋਗੀ, ਮਨੀਸ਼ ਕੁਮਾਰ ਉਰਫ਼ ਮਨੂ ਵਾਸੀ ਪਿੰਡ ਧਾਰੀਵਾਲ ਅਤੇ ਕੁਲਦੀਪ ਕੁਮਾਰ ਉਰਫ਼ ਸਰਪੰਚ ਵਾਸੀ ਲੋਹੀਆਂ ਖਾਸ ਵਜੋਂ ਹੋਈ ਹੈ। ਇਨ੍ਹਾਂ ਵਿਰੁਧ ਪੁਲਿਸ ਨੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇਕ ਪਿਸਤੌਲ, ਇਕ ਦੇਸੀ....
ਲਾਂਬੜਾ, 20 ਅਕਤੂਬਰ : ਜਲੰਧਰ ਦਿਹਾਤੀ ਦੇ ਥਾਣਾ ਲਾਂਬੜਾ ਅਧੀਨ ਪੈਂਦੇ ਟਾਵਰ ਇਨਕਲੇਵ ਫੇਜ਼-3 'ਚ ਜਾਇਦਾਦ ਦੇ ਵਿਵਾਦ ਨੂੰ ਲੈ ਕੇ 30 ਸਾਲਾ ਬੇਟੇ ਨੇ ਆਪਣੇ ਮਾਤਾ-ਪਿਤਾ ਅਤੇ ਭਰਾ ਨੂੰ 7 ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਨੌਜਵਾਨ ਦਾ ਪਿਤਾ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ ਜਿਸ ਕਾਰਨ ਉਸ ਕੋਲ ਇੱਕ ਡਬਲ 12 ਬੋਰ ਦੀ ਬੰਦੂਕ ਅਤੇ ਇੱਕ ਹੋਰ ਸਿੰਗਲ ਬੈਰਲ ਬੰਦੂਕ ਸੀ। ਮ੍ਰਿਤਕਾਂ ਦੀ ਪਛਾਣ ਜਗਬੀਰ ਸਿੰਘ (ਪਿਤਾ), ਅੰਮ੍ਰਿਤਪਾਲ ਕੌਰ (ਮਾਂ) ਅਤੇ ਗਗਨਦੀਪ ਸਿੰਘ (ਭਰਾ) ਵਜੋਂ ਹੋਈ ਹੈ। ਸੂਚਨਾ ਮਿਲਣ....
ਨਵਾਂਸ਼ਹਿਰ, 20 ਅਕਤੂਬਰ : ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਚੋਣਾਂ ਲਈ ਵੋਟਰ ਸੂਚੀ ਤਿਆਰ ਕਰਨ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਕੇਸ਼ਾਧਾਰੀ ਸਿੱਖ ਜੋ 21 ਸਾਲ ਦੀ ਉਮਰ ਪੂਰੀ ਕਰਦਾ ਹੋਵੇ, ਉਹ ਨਿਰਧਾਰਿਤ ਫਾਰਮ 3 (1) ਨਵੀ ਵੋਟ ਲਈ 21 ਅਕਤੂਬਰ ਤੋਂ 15 ਨਵੰਬਰ 2023 ਤੱਕ ਫਾਰਮ ਜਮ੍ਹਾਂ ਕਰਵਾ ਸਕਦੇ ਹਨ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ....
ਨਵਾਂਸ਼ਹਿਰ, 20 ਅਕਤੂਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਹੇਠ ਚੱਲ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਸਿਖਲਾਈ ਅਤੇ ਜਾਗਰੁਕਤਾ ਕੈਂਪ ਦਾ ਆਯੋਜਨ ਮਿਤੀ 18 ਅਕਤੂਬਰ 2023 ਨੂੰ ਕੇ. ਵੀ. ਕੇ. ਕੈਂਪਸ ਵਿੱਚ ਕੀਤਾ ਗਿਆ।ਇਹ ਕੈਂਪ ਖਾਸ ਤੌਰ ਤੇ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ਦੇ ਲਾਭਪਾਤਰੀ ਕਿਸਾਨ ਉਤਪਾਦਕ ਸੰਗਠਨ, ਰਜਿਸਟਰਡ ਕਿਸਾਨ ਸਮੂਹ, ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਅਤੇ ਅਗਾਂਹਵਧੂ....
ਨਵਾਂਸ਼ਹਿਰ, 20 ਅਗਸਤ : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਜਦੋਂ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਇੱਕ....
ਨਵਾਂਸ਼ਹਿਰ, 20 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਦਰਿਆ ਸਤਲੁਜ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ’ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਨਾਲ ਕੀਤੀ ਇਹ ਮਨਾਹੀ, ਇਨ੍ਹਾਂ ਦੋਵਾਂ ਥਾਂਵਾਂ ’ਤੇ ਨਹਾਉੁਣ ਵਾਲਿਆਂ ਦੇ ਡੂੰਘੇ ਪਾਣੀ ’ਚ ਜਾਣ ਅਤੇ ਪਾਣੀ ਦੇ ਵਿੱਚ ਡੁੱਬਣ ਨਾਲ ਹੋਈਆਂ ਅਣਸੁਖਾਵੀਂਆਂ....
ਨਵਾਂਸ਼ਹਿਰ, 20 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਪ੍ਰੀਗਾਬਾਲਿਨ ਦਵਾਈ ਨੂੰ ਕੇਵਲ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰ ‘ਤੇ ਹੀ ਫਾਰਮੇਸੀ ਵਲੋਂ ਦਿੱਤਾ ਜਾਵੇ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਫਾਰਮੇਸੀ ਵਲੋਂ ਇਸ ਦਵਾਈ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਨੇ ਆਪਣੇ ਦਫ਼ਤਰ ਦੇ....
ਨਵਾਂਸ਼ਹਿਰ, 20 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਸੜ੍ਹਕਾਂ ’ਤੇ ਅਵਾਰਾ ਪਸ਼ੂਆਂ ਨੂੰ ਘੁੰਮਣ, ਫਿਰਨ ਅਤੇ ਸ਼ਹਿਰਾਂ/ਕਸਬਿਆਂ/ਸੜਕਾਂ ਕਿਨਾਰੇ ਚਰਵਾਹਿਆਂ/ਪਸ਼ੂ ਪਾਲਕਾਂ ਵੱਲੋਂ ਪਸ਼ੂਆਂ ਨੂੰ ਚਰਾਉਣ ’ਤੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ 2) ਦੀ ਧਾਰਾ 144 ਅਧੀਨ ਰੋਕ ਲਗਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਪਸ਼ੂ ਜਿੱਥੇ ਸੜ੍ਹਕਾਂ ਕਿਨਾਰੇ ਲਾਏ ਗਏ ਬੂਟਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ ਉੱਥੇ ਟ੍ਰੈਫ਼ਿਕ ’ਚ ਵਿਘਨ ਦਾ....
4 ਦਸੰਬਰ 2023 ਨੂੰ ਖੁੱਲ੍ਹੇਗਾ ਲੱਕੀ ਡਰਾਅ ਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੀ ਮਿਲੇਗੀ ਮੁਫ਼ਤ ਸਿਹਤ ਸਹੂਲਤ ਹੁਸ਼ਿਆਰਪੁਰ, 20 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ 'ਚ ਵਾਧਾ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ ਦੀਵਾਲੀ ਅਤੇ ਸਾਹਿਬ ਸ੍ਰੀ....
ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਬਾਰੇ ਵਿਦਿਆਰਥੀਆਂ ਦੇ ਭਾਸ਼ਣ, ਲੇਖ ਲਿਖਣ ਅਤੇ ਪੇਟਿੰਗ ਮੁਕਾਬਲੇ ਕਰਵਾਏ ਹੁਸ਼ਿਆਰਪੁਰ, 20 ਅਕਤੂਬਰ : ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂੰ ਪਰਾਲੀ ਪ੍ਰਬੰਧਨ ਚੇਤਨਾ ਯਾਤਰਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਜਾਰਾ ਡੀਂਗਰੀਆਂ, ਬਲਾਕ ਗੜ੍ਹਸ਼ੰਕਰ, ਜਿਲ੍ਹਾ ਹੁਸ਼ਿਆਰਪੁਰ ਵਿਖੇ ਪਰਾਲੀ ਸੰਭਾਲਣ ਸਬੰਧੀ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿਚ ਮੁੱਖ ਅਧਿਆਪਿਕ ਜਰਨੈਲ ਸਿੰਘ ਨੇ ਆਏ ਮਾਹਿਰਾਂ ਦਾ....
ਅੰਡਰ 21-30 ਉਮਰ ਵਰਗ ਵਿਚ ਅੰਮ੍ਰਿਤਸਰ ਰਿਹਾ ਅੱਵਲ ਅੰਡਰ-14 'ਚ ਰੂਪਨਗਰ, ਫਤਹਿਗੜ੍ਹ ਸਾਹਿਬ, ਬਰਨਾਲਾ ਨੇ ਵੀ ਤਾਕਤ ਦਿਖਾਈ ਹੁਸ਼ਿਆਰਪੁਰ, 18 ਅਕਤੂਬਰ : ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ, ਹੁਸ਼ਿਆਰਪੁਰ ਵਿਖੇ ਸ਼ੁਰੂ ਹੋਏ ‘ਖੇੜਾ ਵਤਨ ਪੰਜਾਬ ਦੀਆ-2023’ ਤਹਿਤ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਭਾਗ ਲਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਲੜਕੀਆਂ ਦੇ 21-30 ਉਮਰ ਵਰਗ ਦੇ....