ਕੈਬਨਿਟ ਮੰਤਰੀ ਨੇ 24 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਹੁਸ਼ਿਆਰਪੁਰ, 18 ਅਕਤੂਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਵਿਖੇ ਕਰਵਾਏ ਸਮਾਗਮ ਦੌਰਾਨ 24 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਸੂਬੇ ਨੂੰ ਖੁਸ਼ਹਾਲ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰੁਜ਼ਗਾਰ....
ਦੋਆਬਾ
9 ਦਸਬੰਰ ਤੱਕ ਪੇਸ਼ ਕੀਤੇ ਜਾ ਸਕਦੇ ਹਨ ਦਾਅਵੇ ਤੇ ਇਤਰਾਜ 26 ਦਸੰਬਰ ਤੱਕ ਕੀਤਾ ਜਾਵੇਗਾ ਇਤਰਾਜਾਂ ਦਾ ਨਿਪਟਾਰਾ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਹੁਸ਼ਿਆਰਪੁਰ, 18 ਅਕਤੂਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਅੱਜ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ....
ਜਲੰਧਰ, 17 ਅਕਤੂਬਰ : ਜਲੰਧਰ ‘ਚ ਦੋ ਬਾਈਕ ਸਵਾਰ ਨੌਜਵਾਨਾਂ ਨੇ ਮਾਂ-ਧੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਪੈਟਰੋਲ ਛਿੜਕ ਕੇ ਲਾਸ਼ਾਂ ਨੂੰ ਸਾੜ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਰਣਜੀਤ ਕੌਰ (ਮਾਂ) ਅਤੇ ਪ੍ਰੀਤੀ (ਧੀ) ਵਾਸੀ ਅਮਰ ਨਗਰ ਵਜੋਂ ਹੋਈ ਹੈ। ਪੁਲਸ ਜਾਂਚ ‘ਚ ਸਾਹਮਣੇ ਆਇਆ ਹੈ ਕਿ ਦੋਸ਼ੀ ਜੱਸਾ ਨੂੰ ਆਪਣੀ ਪਤਨੀ ਪ੍ਰੀਤੀ ਦੇ ਚਰਿੱਤਰ ‘ਤੇ ਸ਼ੱਕ ਸੀ। ਇਸ ਲਈ ਉਸ ਨੇ ਪ੍ਰੀਤੀ ਨੂੰ ਮਾਰਨ ਦਾ ਸ਼ੂਟਰਾਂ ਨੂੰ ਹਾਇਰ ਕੀਤਾ। ਇਹ ਘਟਨਾ ਮੰਗਲਵਾਰ ਨੂੰ ਅਮਰ ਨਗਰ ਵਿਖੇ ਵਾਪਰੀ....
ਜਿਲ੍ਹਾ ਅਤੇ ਸ਼ੈਸਨ ਜੱਜ ਵੱਲੋ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਨਵਾਂਸ਼ਹਿਰ, 17 ਅਕਤੂਬਰ : ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੇ ਨਿਰਦੇਸ਼ਾਂ ਤਹਿਤ ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹੇ ਭਰ ਵਿੱਚ 30 ਅਕਤੂਬਰ 2023 ਤੱਕ ਪੰਜਾਬ ਨਸ਼ੇ ਦੇ ਖਿਲਾਫ ਮੁਹਿੰਮ ਚਲਾਈ ਗਈ ਹੈ । ਇਸ ਮੁਹਿੰਮ ਦੇ ਸਬੰਧ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਪੰਜਾਬ ਨਸ਼ੇ ਦੇ ਖਿਲਾਫ ਮੁਹਿੰਮ ਤਹਿਤ ਨਸ਼ਿਆ ਦੇ....
ਸਰਵੇਖਣ, ਜਾਂਚ ਤੇ ਜਾਗਰੂਕਤਾ ਗਤੀਵਿਧੀਆਂ ’ਚ ਲਿਆਂਦੀ ਜਾਵੇ ਤੇਜ਼ੀ ਸਿਹਤ ਵਿਭਾਗ ਦੇ ਅਧਿਅਕਾਰੀਆਂ ਨਾਲ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ ਆਯੋਜਿਤ ਨਵਾਂਸ਼ਹਿਰ, 17 ਅਕਤੂਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਿਹਤ ਵਿਭਾਗ ਦੇ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਸਮੇਤ ਮੌਜੂਦਾ ਸਮੇਂ ਵਿਚ ਡੇਂਗੂ ਦੇ ਖ਼ਤਰੇ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਆਯੋਜਿਤ ਕੀਤੀ।....
ਪਲੇਸਮੈਂਟ ਦੇ ਟੀਚੇ ਪੂਰੇ ਕਰਨ ‘ਚ ਲਿਆਂਦੀ ਜਾਵੇ ਹੋਰ ਤੇਜ਼ੀ ਨਵਾਂਸ਼ਹਿਰ, 17 ਅਕਤੂਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਮਹੀਨਾ ਸਤੰਬਰ 2023 ਦੇ ਕੰਮਾਂ ਦੀ ਰੀਵਿਊ ਮੀਟਿੰਗ ਕੀਤੀ ਗਈ। ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਬਿਊਰੋ ਵੱਲੋਂ ਸਤੰਬਰ 2023 ਮਹੀਨੇ ਦੇ ਕੰਮਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਅਤੇ ਨਾਲ ਹੀ ਅਕਤੂਬਰ ਮਹੀਨੇ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ....
ਨਵਾਂਸ਼ਹਿਰ, 17 ਅਕਤੂਬਰ : ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਵੱਲੋ ਪ੍ਰਾਪਤ ਦਿਸ਼ਾ-ਨਿਰਦੇਸ਼ਾ ਤਹਿਤ ਅਤੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੀ ਜਨਮ ਭੂਮੀ ਪਿੰਡ ਖਟਕੜਕਲਾਂ ਵਿਖੇ ‘ਬਾਲ ਵਿਆਹ ਮੁਕਤ ਭਾਰਤ’ ਕੰਪੇਨ ਚਲਾਈ ਗਈ। ਇਸ ਮੌਕੇ ਬਚਪਨ ਬਚਾਓ ਅੰਦੋਲਨ ਦੀ ਟੀਮ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ, ਬੰਗਾ ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਵੱਲੋ ਬਾਲ ਵਿਆਹ....
ਕਣਕ ਬੀਜ ਸਬਸਿਡੀ ‘ਤੇ ਲੈਣ ਲਈ ਕਿਸਾਨ ਪੋਰਟਲ ਉਤੇ ਕਰਨ ਅਪਲਾਈ ਨਵਾਂਸ਼ਹਿਰ, 17 ਅਕਤੂਬਰ : ਮੁੱਖ ਖੇਤੀਬਾੜੀ ਅਫਸਰ ਡਾ. ਗੁਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਿਆਮ ਅਤੇ ਬੇਗਮਪੁਰ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਨੇ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ‘ਤੇ ਪਾਬੰਦੀ ਲਗਾਈ ਗਈ ਹੈ।....
ਆਪ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸਤਨਾਮ ਸਿੰਘ ਚੇਚੀ ਜਲਾਲਪੁਰ ਤੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਵਲੋਂ ਕੀਤਾ ਕੈਂਪ ਦਾ ਉਦਘਾਟਨ ਨਵਾਂਸ਼ਹਿਰ, 17 ਅਕਤੂਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਜਨਮ ਦਿਵਸ ‘ਤੇ ਰਾਜ ਵਿਆਪੀ ਖੂਨਦਾਨ ਕੈਂਪਾਂ ਦੀ ਲੜੀ ਵਿੱਚ ਸਥਾਨਕ ਬੀ.ਡੀ.ਸੀ. ਬਲੱਡ ਸੈਂਟਰ ਨਵਾਂਸ਼ਹਿਰ ਵਿਖੇ ਮੈਗਾ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ। ਖੂਨਦਾਨ ਕੈਂਪ ਦਾ ਉਦਘਾਟਨ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸਤਨਾਮ ਸਿੰਘ ਚੇਚੀ ਜਲਾਲਪੁਰ....
ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਨਵਾਂਸ਼ਹਿਰ, 17 ਅਕਤੂਬਰ : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਜ਼ਿਲ੍ਹਾ ਖੇਤੀਬਾੜੀ ਪੈਦਾਵਾਰ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਅਤੇ ਮਨੁੱਖੀ ਸਿਹਤ ਦੀ ਸਾਂਭ-ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਮੰਡੀਆਂ ਵਿੱਚ ਝੋਨੇ ਦੀ ਉਪਜ ਨੂੰ ਸੁੱਕਾ ਕੇ ਲਿਆਂਦਾ ਜਾਵੇ, ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਿਲ....
ਅਜਿਹੀ ਸਹੂਲਤ ਵਾਲਾ ਪੰਜਾਬ ਦਾ ਪਹਿਲਾ ਕਚਹਿਰੀ ਕੰਪਲੈਕਸ ਬਣਿਆ ਹੁਸ਼ਿਆਰਪੁਰ, 17 ਅਕਤੂਬਰ : ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਦੀ ਪਹਿਲਕਦਮੀ ਸਦਕਾ ਹੁਸ਼ਿਆਰਪੁਰ ਦਾ ਨਵਾਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਪੰਜਾਬ ਦਾ ਅਜਿਹਾ ਪਹਿਲਾ ਕਚਹਿਰੀ ਕੰਪਲੈਕਸ ਬਣ ਗਿਆ ਹੈ, ਜਿਥੇ ਸੈਨੇਟਰੀ ਨੈਪਕਿਨ ਵੈਂਡਿੰਗ ਮਸ਼ੀਨ ਲਗਾਈ ਗਈ ਹੈ। ਇਸ ਸਬੰਧੀ ਅੱਜ ਕਰਵਾਏ ਗਏ ਉਦਘਾਟਨੀ ਸਮਾਗਮ ਵਿਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ-1 ਜਸਵਿੰਦਰ ਸ਼ੀਮਾਰ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਅੰਜਨਾ, ਵਧੀਕ ਜ਼ਿਲ੍ਹਾ ਤੇ....
ਕੈਬਨਿਟ ਮੰਤਰੀ ਨੇ ਆਮ ਆਦਮੀ ਕਲੀਨਿਕਾਂ ਲਈ 10 ਫਾਰਮੇਸੀ ਅਫਸਰਾਂ ਅਤੇ ਕਲੀਨਿਕਲ ਸਹਾਇਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਹੁਸ਼ਿਆਰਪੁਰ, 17 ਅਕਤੂਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿਚ ਵੱਧ ਤੋਂ ਵੱਧ ਨੌਕਰੀਆਂ ਦੇ ਕੇ ਨੌਜਵਾਨਾਂ ਵਿੱਚ ਉਤਸ਼ਾਹ ਅਤੇ ਉਤਸ਼ਾਹ ਭਰਿਆ ਹੈ, ਜਿਸ ਕਾਰਨ ਪੰਜਾਬ ਦੇ ਨੌਜਵਾਨ ਹੁਣ ਵਿਦੇਸ਼ ਜਾਣ ਦੀ ਬਜਾਏ ਹੁਣ ਪੰਜਾਬ ਦੀ ਸੇਵਾ ਕਰਨ ਦਾ ਕੰਮ ਕਰ ਰਹੇ ਹਨ। ਉਹ ਅੱਜ ਸਿਵਲ....
ਕਿਹਾ, ਹਾਈ ਮਾਸਟ ਲਾਈਟਾਂ ਨਾਲ ਰੋਸ਼ਨ ਹੋ ਜਾਵੇਗੀ ਦੁਸਹਿਰਾ ਗਰਾਊਂਡ ਨੂੰ ਹੁਸ਼ਿਆਰਪੁਰ, 17 ਅਕਤੂਬਰ : ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਦੁਸਹਿਰਾ ਗਰਾਊਂਡ, ਹੁਸ਼ਿਆਰਪੁਰ ਵਿਖੇ ਬੜੇ ਹਨੂੰਮਾਨ ਜੀ ਮੰਦਿਰ ਨੇੜੇ ਲਗਾਈ ਗਈ ਹਾਈ ਮਾਸਟ ਲਾਈਟ ਹੁਸ਼ਿਆਰਪੁਰ ਵਾਸੀਆਂ ਨੂੰ ਸਮਰਪਿਤ ਕੀਤੀ। ਉਨ੍ਹਾਂ ਕਿਹਾ ਕਿ 100 ਫੁੱਟ ਉੱਚੀਆਂ ਲਾਈਟਾਂ ਲਗਾਉਣ ਨਾਲ ਦੁਸਹਿਰਾ ਗਰਾਊਂਡ ਰੌਸ਼ਨ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਭਗਵਾਨ ਸ਼੍ਰੀ ਰਾਮ ਚੰਦਰ ਜੀ ਨੂੰ ਸਮਰਪਿਤ ਹੁਸ਼ਿਆਰਪੁਰ ਵਿਚ ਇਹ....
'ਖੇਡਾਂ ਵਤਨ ਪੰਜਾਬ ਦੀਆ-2023' ਦੇ ਸੂਬਾ ਪੱਧਰੀ ਫੁੱਟਬਾਲ ਟੂਰਨਾਮੈਂਟ ਦਾ ਕੈਬਨਿਟ ਮੰਤਰੀ ਨੇ ਕੀਤਾ ਉਦਘਾਟਨ ਮਾਹਿਲਪੁਰ, 17 ਅਕਤੂਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਖੇਡਾਂ ਵਿਚ ਨਵੇਂ ਰਿਕਾਰਡ ਕਾਇਮ ਕਰ ਰਿਹਾ ਹੈ ਅਤੇ ਸੂਬੇ ਦੇ ਖਿਡਾਰੀ ਦੇਸ਼-ਵਿਦੇਸ਼ ਵਿਚ ਪੰਜਾਬ ਦਾ ਨਾਂ ਰੋਸ਼ਨ ਕਰ ਰਹੇ ਹਨ। ਉਹ ਅੱਜ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆ-2023’ ਦੇ....
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਸੂਬੇ ਵਿਚ ਹਜ਼ਾਰਾਂ ਨੌਜਵਾਨਾਂ ਨੇ ਕੀਤਾ ਖ਼ੂਨਦਾਨ ਹੁਸ਼ਿਆਰਪੁਰ, 17 ਅਕਤੂਬਰ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਜਨਮ ਦਿਵਸ ਨੂੰ ਖ਼ੂਨਦਾਨ ਦਿਵਸ ਵਜੋਂ ਮਨਾਉਂਦਿਆਂ ਅੱਜ ਸੂਬੇ ਭਰ ਵਿਚ ਵੱਡੀ ਪੱਧਰ ’ਤੇ ਖ਼ੂੁਨਦਾਨ ਕੈਂਪ ਲਗਾਏ ਗਏ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਤਿਨਾਮ ਹਸਪਤਾਲ ਹੁਸ਼ਿਆਰਪੁਰ ਵਿਖੇ ਬਾਬਾ ਫਤਿਹ ਸਿੰਘ ਸੇਵਾ ਸੁਸਾਇਟੀ ਵੱਲੋਂ ਲਗਾਏ ਗਏ ਖ਼ੂਨਦਾਨ ਕੈਂਪ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ....