ਦੋਆਬਾ

ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਪੈਦਾ ਕਰਦਾ ਹੈ ਤਿਰੰਗਾ : ਕੈਬਨਿਟ ਮੰਤਰੀ ਜਿੰਪਾ 
ਮਹਾਰਾਣਾ ਪ੍ਰਤਾਪ ਚੌਕ ਹੁਸ਼ਿਆਰਪੁਰ ’ਚ 101 ਫੁੱਟ ਉੱਚਾ ਰਾਸ਼ਟਰੀ ਝੰਡਾ ਕੀਤਾ ਗਿਆ ਸਥਾਪਿਤ ਕੈਬਨਿਟ ਮੰਤਰੀ ਜਿੰਪਾ ਨੇ ਮਹਾਨ ਵੀਰ ਯੋਧੋ ਮਹਾਰਾਣਾ ਪ੍ਰਤਾਪ ਨੂੰ ਸਮਰਪਿਤ ਕੀਤਾ ਰਾਸ਼ਟਰੀ ਝੰਡਾ ਹੁਸ਼ਿਆਰਪੁਰ, 15 ਅਕਤੂਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਮਹਾਰਾਣਾ ਪ੍ਰਤਾਪ ਚੌਕ (ਪ੍ਰਭਾਤ ਚੌਕ) ਹੁਸ਼ਿਆਰਪੁਰ ਵਿਖੇ 101 ਫੁੱਟ ਉੱਚਾ ਰਾਸ਼ਟਰੀ ਝੰਡਾ ਸਥਾਪਿਤ ਕਰਕੇ ਇਸ ਨੂੰ ਦੇਸ਼ ਦੇ ਮਹਾਨ ਸਪੂਤ ਅਤੇ ਵੀਰ ਯੋਧੇ ਮਹਾਰਾਣਾ ਪ੍ਰਤਾਪ ਨੂੰ ਸਮਰਪਿਤ ਕੀਤਾ। ਸਭ ਤੋਂ ਪਹਿਲਾਂ ਉਨ੍ਹਾਂ ਮਹਾਰਾਣਾ....
ਸੂਬੇ ਦੀਆਂ ਮੰਡੀਆਂ ’ਚ ਹੁਣ ਤੱਕ 17 ਲੱਖ 61 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਹੋ ਚੁੱਕੀ ਹੈ ਖਰੀਦ : ਕਟਾਰੂਚੱਕ
ਖੁਰਾਕ, ਸਿਵਲ ਸਪਲਾਈ ਤੇ ਉਪਭੋਗਤਾ ਮਾਮਲੇ ਅਤੇ ਵਣ ਤੇ ਜੰਗਲੀ ਜੀਵ ਮੰਤਰੀ ਨੇ ਦਾਣਾ ਮੰਡੀ ਟਾਂਡਾ ਅਤੇ ਮੁਕੇਰੀਆਂ ’ਚ ਲਿਆ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਕਿਹਾ, ਕਿਸਾਨਾਂ ਨੂੰ ਹੁਣ ਤੱਕ ਕੀਤੀ ਜਾ ਚੁੱਕੀ ਹੈ 2350 ਕਰੋੜ ਰੁਪਏ ਦੀ ਅਦਾਇਗੀ ਪੰਜਾਬ ’ਚ ਝੋਨੇ ਦੀ ਸੁਚਾਰੂ ਖਰੀਦ, ਨਾਲ-ਨਾਲ ਲਿਫਟਿੰਗ ਤੇ ਅਦਾਇਗੀ ਦੇ ਕੀਤੇ ਪੁਖਤਾ ਪ੍ਰਬੰਧ : ਕਟਾਰੂਚੱਕ ਸੂਬੇ ਦੀਆਂ ਮੰਡੀਆਂ ’ਚ ਹੁਣ ਤੱਕ ਕਰੀਬ 18 ਲੱਖ 72 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ ਟਾਂਡਾ, 14 ਅਕਤੂਬਰ : ਖੁਰਾਕ, ਸਿਵਲ ਸਪਲਾਈ....
ਪੰਜਾਬ ਸਰਕਾਰ ਖੇਡਾਂ ਅਤੇ ਖਿਡਾਰੀਆਂ ਨੂੰ ਪ੍ਰਫੁੱਲਿਤ ਕਰਨ ਵਿਚ ਕੋਈ ਕਸਰ ਨਹੀਂ ਛੱਡ ਰਹੀ : ਕੈਬਨਿਟ ਮੰਤਰੀ ਜਿੰਪਾ
ਹਰਮਿਲਨ ਬੈਂਸ ਜ਼ਿਲ੍ਹੇ ਦੇ ਖਿਡਾਰੀਆਂ ਲਈ ਪ੍ਰੇਰਨਾ ਸਰੋਤ : ਕੋਮਲ ਮਿੱਤਲ ਦ੍ਰਿੜ ਇਰਾਦਾ ਹੋਵੇ ਤਾਂ ਇਸ ਦੁਨੀਆਂ ਵਿੱਚ ਕੁਝ ਵੀ ਅਸੰਭਵ ਨਹੀਂ : ਹਰਮਿਲਨ ਬੈਂਸ ਏਸ਼ਿਆਈ ਖੇਡਾਂ 'ਚ ਚਾਂਦੀ ਦੇ ਤਗ਼ਮੇ ਜਿੱਤਣ ਵਾਲੀ ਹਰਮਿਲਨ ਬੈਂਸ ਦੇ ਸਨਮਾਨ ਵਿਚ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਅਤੇ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਨੇ ਕਰਵਾਇਆ ਸਮਾਗਮ ਕੈਬਨਿਟ ਮੰਤਰੀ, ਡਿਪਟੀ ਕਮਿਸ਼ਨਰ, ਐਸ.ਐਸ.ਪੀ ਤੋਂ ਇਲਾਵਾ ਖੇਡ ਪ੍ਰੇਮੀਆਂ ਨੇ ਹਰਮਿਲਨ ਬੈਂਸ ਨੂੰ ਕੀਤਾ ਸਨਮਾਨਿਤ ਹਰਮਿਲਨ ਬੈਂਸ ਦੇ ਸਵਾਗਤ 'ਚ ਉਮੜਿਆ....
ਭਾਸ਼ਾ ਵਿਭਾਗ ਵੱਲੋਂ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚਿਊਟ ਕਾਲਜ ਬਲਾਚੌਰ ਵਿਖੇ ਕਰਵਾਇਆ ਕਵੀ ਦਰਬਾਰ
ਬਲਾਚੌਰ, 13 ਅਕਤੂਬਰ : ਭਾਸ਼ਾ ਵਿਭਾਗ ਵੱਲੋਂ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚਿਊਟ ਕਾਲਜ ਬਲਾਚੌਰ ਦੇ ਸਹਿਯੋਗ ਨਾਲ ਪਦਮ ਸੁਰਜੀਤ ਪਾਤਰ ਦੀ ਪ੍ਰਧਾਨਗੀ ਹੇਠ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਭਾਸ਼ਾ ਵਿਭਾਗ ਪੰਜਾਬ ਦੇ ਸਾਬਕਾ ਡਾਇਰੈਕਟਰ ਚੇਤਨ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਸਮਾਗਮ ਵਿੱਚ ਸੋਮਾ ਸਬਲੋਕ, ਗੁਰਦੀਪ ਸੈਣੀ, ਬੱਬੂ ਸੈਣੀ, ਕੰਵਰ ਪੋਸਵਾਲ, ਅਨੀ ਕਾਠਗੜ੍ਹ, ਸੁਨੀਲ ਚੰਦਿਆਣਵੀ, ਯਤਿੰਦਰ ਮਾਹਲ, ਰਜਨੀ ਸ਼ਰਮਾ, ਕੰਵਰਜੀਤ ਕੰਵਲ, ਡਾ. ਮਨਦੀਪ ਸਿੰਘ....
ਪਰਮਾਤਮਾ ਦਾ ਕੰਮ ਕਰ ਰਹੀ ਹੈ ਸੰਸਥਾ ‘ਵਾਇਸਲੈਸ ਸੈਕੰਡ ਇਨਿੰਗ ਸ਼ੈਲਟਰ’ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਸੰਸਥਾ ਵਲੋਂ ਕੱਢੀ ਗਈ ਐਨੀਮਲ ਸੇਫਟੀ ਅਵੇਅਰਨੈਸ ਰੈਲੀ ਦੀ ਕਰਵਾਈ ਸ਼ੁਰੂਆਤ ਕਿਹਾ, ਬੇਜ਼ੁਬਾਨ ਜਾਨਵਰਾਂ ਦਾ ਇਲਾਜ ਅਤੇ ਸੁਰੱਖਿਆ ਕਰਨਾ ਸ਼ਲਾਘਾਯੋਗ ਕਾਰਜ ਹੁਸ਼ਿਆਰਪੁਰ, 12 ਅਕਤੂਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਨਵਰਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਇਲਾਜ ਲਈ ‘ਵਾਇਸਲੈਸ ਸੈਕੰਡ ਇਨਿੰਗ ਸ਼ੈਲਟਰ’ ਵਲੋਂ ਜੋ ਕਾਰਜ ਕੀਤਾ ਜਾ ਰਿਹਾ ਹੈ, ਉਸ ਦੀ ਜਿੰਨੀ ਪ੍ਰਸੰਸਾ ਕੀਤੀ ਜਾਵੇ, ਉਹ ਘੱਟ ਹਨ। ਉਹ ‘ਵਾਇਸਲੈਸ ਸੈਕੰਡ ਇਨਿੰਗ ਸ਼ੈਲਟਰ’ ਵਲੋਂ ਕੱਢੀ ਗਈ ਐਨੀਮਲ ਸੇਫਟੀ....
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪਿੰਡ ਲੈਵਲ ਮੋਨਟਿਰਿੰਗ ਟੀਮਾਂ ਨਾਲ ਕੀਤੀ ਬੈਠਕ
ਪਰਾਲੀ ਜਲਾਉਣ ਵਾਲਿਆਂ ਦੇ ਕੱਟੇ ਜਾਣ ਚਲਾਨ ਨਵਾਂਸ਼ਹਿਰ, 11 ਅਕਤੂਬਰ : ਐਸ.ਡੀ.ਐਮ ਨਵਾਂਸ਼ਹਿਰ ਡਾ. ਸ਼ਿਵ ਰਾਜ ਸਿੰਘ ਬੱਲ (ਵਾਧੂ ਚਾਰਜ) ਵਧੀਕ ਡਿਪਟੀ ਕਮਸ਼ਨਰ (ਵ) ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪਿੰਡ ਲੈਵਲ ਮੋਨਟਿਰਿੰਗ ਟੀਮਾਂ ਨਾਲ ਬੈਠਕ ਕਰਕੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕਲੱਸਟਰ ਅਫ਼ਸਰਾਂ ਅਤੇ ਵਿਲੇਜ਼ ਨੋਡਲ ਅਫ਼ਸਰਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਸਮੁੱਚੀ ਸਾਂਭ-ਸੰਭਾਲ ਸਬੰਧੀ....
ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸੰਬੰਧੀ ਵੱਖ-ਵੱਖ ਪਿੰਡਾਂ ‘ਚ ਜਾਗਰੂਕਤਾ ਕੈਂਪ ਲਗਾਏ : ਖੇਤੀਬਾੜੀ ਵਿਕਾਸ ਅਫਸਰ ਡਾ. ਕੁਲਦੀਪ ਸਿੰਘ
ਬੰਗਾ, 11 ਅਕਤੂਬਰ : ਪੱਲੀ ਉੱਚੀ ਅਤੇ ਪੱਲੀ ਝਿੱਕੀ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਕਾਸ ਅਫ਼ਸਰ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਮਾਨਯੋਗ ਨੈਸ਼ਨਲ ਗਰੀਨ ਟਰਬਿਊਨਲ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ‘ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ, ਮਿੱਟੀ ਵਿਚਲੇ ਬਹੁਤ ਸਾਰੇ....
ਪਤੰਗਬਾਜ਼ੀ ਲਈ ਨਾਈਲੋਨ/ਸਿੰਥੈਟਿਕ/ਪਲਾਸਟਿਕ ਡੋਰ ਦੀ ਵਰਤੋਂ ਦੀ ਮਨਾਹੀ
ਨਵਾਂਸ਼ਹਿਰ, 11 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਪਤੰਗ ੳਡਾਉਣ ਲਈ ਵਰਤੀ ਜਾਂਦੀ ਚਾਈਨਾ ਡੋਰ (ਨਾਈਲੋਨ/ਸਿੰਥੈਟਿਕ/ਪਲਾਸਟਿਕ ਧਾਗਾ) ਦੀ ਵਰਤੋਂ ’ਤੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ 2) ਦੀ ਧਾਰਾ 144 ਅਧੀਨ ਮਨਾਹੀ ਕੀਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਡੋਰ ਮਜ਼ਬੂਤ, ਪੱਕੀ ਤੇ ਨਾ-ਗਲਣਸ਼ੀਲ ਹੋਣ ਕਾਰਨ ਜਿੱਥੇ ਮਨੁੱਖਾਂ, ਪਸ਼ੂ-ਪੰਛੀਆਂ ਲਈ ਘਾਤਕ ਹੈ ਉੱਥੇ ਵਾਤਾਵਰਣ ਲਈ ਵੀ ਨੁਕਸਾਨਦਾਇਕ ਹੈ। ਉਨ੍ਹਾਂ....
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਵਿਚ ਸੜ੍ਹਕਾਂ ਅਤੇ ਚੌਕਾਂ ਵਿਚ ਜਾਮ ਲਾਉਣ ’ਤੇ ਮੁਕੰਮਲ ਪਾਬੰਦੀ
ਰੋਸ ਧਰਨਿਆਂ ਆਦਿ ਲਈ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਵਿਖੇ ਥਾਵਾਂ ਨਿਰਧਾਰਿਤ ਨਵਾਂਸ਼ਹਿਰ, 11 ਅਕਤੂਬਰ : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ ’ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ੍ਹ-ਜਲੰਧਰ-ਅੰਮ੍ਰਿਤਸਰ ਜਾਣ ਵਾਲੇ ਲੋਕਾਂ ਨੂੰ ਆਉਂਦੀ ਸਮੱਸਿਆ ਅਤੇ ਮਰੀਜ਼ਾਂ ਨੂੰ ਲੈ ਕੇ ਜਾਣ ਵਾਲੀਆਂ ਐਂਬੂਲੈਂਸਾਂ ਨੂੰ ਰਸਤਾ ਨਾ ਮਿਲਣ ਕਾਰਨ, ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ....
ਜ਼ਿਲ੍ਹੇ ਵਿੱਚ ਦੁਸਹਿਰਾ, ਦੀਵਾਲੀ, ਕਿ੍ਰਸਮਿਸ, ਨਵਾਂ ਸਾਲ ਤੇ ਗੁਰਪੁਰਬ ਮੌਕੇ ਪਟਾਕੇ ਚਲਾਉੁਣ ਦਾ ਸਮਾਂ ਨਿਰਧਾਰਿਤ
ਨਵਾਂਸ਼ਹਿਰ, 11 ਅਕਤੂਬਰ : ਡਾਇਰੈਕਟਰ, ਉਦਯੋਗ ਤੇ ਵਣਜ ਵਿਭਾਗ ਪੰਜਾਬ ਵੱਲੋਂ ‘ਐਕਸਪਲੋਜ਼ਿਵ ਰੂਲਜ਼-2008’ ਜਾਰੀ ਮਿਤੀ 14 ਸਤੰਬਰ, 2022 ਦੀਆਂ ਹਦਾਇਤਾਂ ਦੀ ਰੌਸ਼ਨੀ ’ਚ ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਦੁਸਹਿਰਾ, ਦੀਵਾਲੀ, ਕ੍ਰਿਸਮਿਸ, ਨਵਾਂ ਸਾਲ ਤੇ ਗੁਰਪੁਰਬ ਮੌਕੇ ਪਟਾਕੇ ਚਲਾਉੁਣ ਦਾ ਸਮਾਂ ਨਿਰਧਾਰਿਤ ਕੀਤਾ ਹੈ। ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ....
ਕਿਸਾਨਾਂ ਨੂੰ ਕਣਕ ਬੀਜ ‘ਤੇ 50 ਫੀਸਦੀ ਦਿੱਤੀ ਜਾਵੇਗੀ ਸਬਸਿਡੀ 
ਕਿਸਾਨ ਕਣਕ ਦਾ ਬੀਜ ਪ੍ਰਾਪਤ ਕਰਨ ਲਈ ਆਨ ਲਾਈਨ ਪੋਰਟਲ ‘ਤੇ ਕਰ ਸਕਦੇ ਹਨ ਅਪਲਾਈ ਨਵਾਂਸ਼ਹਿਰ, 11 ਅਕਤੂਬਰ : ਪੰਜਾਬ ਸਰਕਾਰ ਵੱਲੋ ਇਸ ਸਾਲ ਕਣਕ ਬੀਜ ‘ਤੇ ਦਿੱਤੀ ਜਾਣ ਵਾਲੀ ਸਬਸਿਡੀ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਗੁਰਦੇਵ ਸਿੰਘ ਨੇ ਦੱਸਿਆ ਕਿ ਕਣਕ ਦੇ ਤਸਦੀਕਸ਼ੁੱਦਾ ਬੀਜ ਦੀ ਕੀਮਤ ਦਾ 50 ਫੀਸਦੀ ਜਾਂ ਵੱਧ ਤੋਂ ਵੱਧ 1 ਹਜ਼ਾਰ ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਦਿਤੀ ਜਾਵੇਗੀ। ਇੱਕ ਕਿਸਾਨ ਨੂੰ ਵੱਧ ਤੋਂ ਵੱਧ ਪੰਜ ਏਕੜ ਲਈ ਬੀਜ ਤੇ ਸਬਸਿਡੀ ਦਿਤੀ ਜਾਵੇਗੀ। ਉਨ੍ਹਾਂ....
ਪੰਜਾਬ ਵਿਚ ਝੋਨੇ ਦੀ ਸੁਚਾਰੂ ਖਰੀਦ, ਨਾਲੋ-ਨਾਲ ਲਿਫਟਿੰਗ ਤੇ ਅਦਾਇਗੀ ਦੇ ਕੀਤੇ ਪੁਖਤਾ ਪ੍ਰਬੰਧ : ਕਟਾਰੂਚੱਕ
ਸੂਬੇ ਦੀਆਂ ਮੰਡੀਆਂ ਵਿਚ ਹੁਣ ਤੱਕ ਕਰੀਬ 9 ਲੱਖ 77 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਆਮਦ ਕਰੀਬ 9 ਲੱਖ 17 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਖ਼ਰੀਦ ਕਿਸਾਨਾਂ ਨੂੰ ਲਗਭਗ 1052 ਕਰੋੜ ਰੁਪਏ ਦੀ ਕੀਤੀ ਅਦਾਇਗੀ ਖੁਰਾਕ ਮੰਤਰੀ ਨੇ ਡਿਪਟੀ ਸਪੀਕਰ ਰੌੜੀ ਸਮੇਤ ਅਨਾਜ ਮੰਡੀ ਗੜ੍ਹਸ਼ੰਕਰ ਅਤੇ ਸੈਲਾ ਖੁਰਦ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਗੜ੍ਹਸ਼ੰਕਰ, 10 ਅਕਤੂਬਰ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਸੂਬੇ ਦੀਆਂ 1854 ਮੰਡੀਆਂ ਵਿੱਚ....
ਹਰ ਘਰ ਤੱਕ ਪੀਣ ਵਾਲਾ ਸਾਫ਼-ਸੁਥਰਾ ਪਾਣੀ ਪਹੁੰਚਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਵਾਰਡ ਨੰਬਰ 13 ਦੇ ਮੁਹੱਲਾ ਨਿਊ ਫਤਿਹਗੜ੍ਹ ’ਚ ਟਿਊਬਵੈਲ ਲਗਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ ਹੁਸ਼ਿਆਰਪੁਰ, 10 ਅਕਤੂਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 13 ਦੇ ਮੁਹੱਲਾ ਨਿਊ ਫਤਿਹਗੜ੍ਹ ਵਿਚ 34 ਲੱਖ ਰੁਪਏ ਦੀ ਲਾਗਤ ਲਾਲ ਲੱਗਣ ਜਾ ਰਹੇ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਕਿਹਾ ਕਿ ਟਿਊਬਵੈਲ ਲੱਗਣ ਨਾਲ ਇਲਾਕੇ ਵਿਚ ਪੀਣ ਵਾਲੇ ਪਾਣੀ ਦੀ ਕਮੀ ਨੂੰ ਦੂਰ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਵਿਭਾਗ ਵਲੋਂ ਟਿਊਬਵੈਲ ਲਗਾਉਣ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਤਿਆਰ ਕਰਨ ਦਾ ਪ੍ਰੋਗਰਾਮ ਜਾਰੀ
21 ਅਕਤੂਬਰ ਤੋਂ 15 ਨਵੰਬਰ ਤੱਕ ਹੋਵੇਗੀ ਵੋਟਰਾਂ ਦੀ ਰਜਿਸਟ੍ਰੇਸ਼ਨ ਡਿਪਟੀ ਕਮਿਸ਼ਨਰ ਨੇ ਹਲਕਿਆਂ ਦੇ ਰਿਵਾਈਜ਼ਿੰਗ ਅਥਾਰਿਟੀ ਅਫ਼ਸਰ ਕੀਤੇ ਨਿਯੁਕਤ ਹੁਸ਼ਿਆਰਪੁਰ, 10 ਅਕਤੂਬਰ : ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ....
ਜਲੰਧਰ 'ਚ ਘਰ ਨੂੰ ਲੱਗੀ ਅੱਗ, 3 ਬੱਚਿਆਂ ਸਮੇਤ 6 ਲੋਕਾਂ ਦੀ ਝੁਲਸਣ ਕਾਰਨ ਮੌਤ 
ਜਲੰਧਰ, 10 ਅਕਤੂਬਰ : ਜਲੰਧਰ 'ਚ ਦੇਰ ਰਾਤ ਇਕ ਘਰ 'ਚ ਅੱਗ ਲੱਗਣ ਦੀ ਇਸ ਘਟਨਾ ਵਿੱਚ ਇੱਕੋ ਪਰਿਵਾਰ ਦੇ 3 ਬੱਚਿਆਂ ਸਮੇਤ 6 ਲੋਕਾਂ ਦੀ ਝੁਲਸਣ ਕਾਰਨ ਮੌਤ ਹੋ ਗਈ ਹੈ। ਮੌਕੇ ਉੱਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਖਾਸੀ ਮਸ਼ੱਕਤ ਕਰਨੀ ਪਈ ਜਿਸ ਤੋਂ ਬਾਅਦ ਜਖਮੀਆਂ ਨੂੰ ਕਿਸੇ ਤਰੀਕੇ ਦੇ ਨਾਲ ਅੱਗ ਦੀਆਂ ਲਪਟਾਂ ਦੇ ਵਿੱਚੋਂ ਬਾਹਰ ਕੱਢਿਆ ਗਿਆ ਅੱਗ ਇੰਨੀ ਭਿਆਨਕ ਸੀ ਕਿ ਘਰ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਸਿਵਲ ਹਸਪਤਾਲ ਵਿੱਚ ਪੰਜ ਮ੍ਰਿਤਕ ਦੇਹਾਂ ਨੂੰ ਰੱਖਿਆ....