ਡਿਪਟੀ ਕਮਿਸ਼ਨਰ ਨੇ ਮਾਲ ਅਤੇ ਹੋਰਨਾਂ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਨਵਾਂਸ਼ਹਿਰ, 16 ਜਨਵਰੀ 2025 : ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਇਸ ਮੌਕੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਉਨਾਂ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦਾ ਜਲਦ ਨਿਪਟਾਰਾ ਕਰਨ ਅਤੇ ਫੁੱਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ....
ਦੋਆਬਾ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਬੰਗਾ ਬਲਾਕ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਬੰਗਾ/ਨਵਾਂਸ਼ਹਿਰ, 16 ਜਨਵਰੀ 2025 : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼ਹੀਦ ਭਗਤ ਸਿੰਘ ਨਗਰ ਅਵਨੀਤ ਕੌਰ ਨੇ ਅੱਜ ਬੰਗਾ ਬਲਾਕ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਉਥੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਮਨਰੇਗਾ ਦੇ ਕੰਮਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣੇ....

ਦਸੂਹਾ, 15 ਜਨਵਰੀ 2025 : ਦਸੂਹਾ ਵਿੱਚ ਇੱਕ ਐਬੂਲੈਂਸ ਗੱਡੀ ਅਤੇ ਗੰਨੇ ਨਾਲ ਭਰੀ ਟਰਾਲੀ ਦੀ ਹੋਈ ਭਿਆਨਕ ਟੱਕਰ ਵਿੱਚ ਦੋ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਦਸੂਹਾ ਸਿਵਲ ਹਸਪਤਾਲ ਤੋਂ ਰੈਫਰ ਕੀਤੇ ਇੱਕ ਮਰੀਜ਼ ਨੂੰ ਐਬੂਲੈਂਸ ਗੱਡੀ ਜਲੰਧਰ ਲਈ ਜਾ ਰਹੀ ਸੀ ਕਿ ਕਾਲਾ ਬੱਕਰਾ ਨੇੜੇ ਐਬੂਲੈਂਸ ਗੱਡੀ ਨਾਲ ਇਹ ਹਾਦਸਾ ਵਾਪਰ ਗਿਆ, ਜਿਸ ਕਾਰਨ ਐਬੂਲੈਂਸ ਦੇ ਡਰਾਈਵਰ ਦੀ ਮੌਤ ਹੋ ਗਈ, ਜਦੋਂ ਕਿ ਮਰੀਜ਼ ਨੇ ਹਸਪਤਾਲ ਵਿੱਚ ਦਮਤੋੜ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਦਸੂਹਾ ਸਿਵਲ....

ਜਲੰਧਰ, 15 ਜਨਵਰੀ, 2025 : ਜਲੰਧਰ ਕਮਿਸ਼ਨਰੇਟ ਪੁਲੀਸ ਨੇ ਵਡਾਲਾ ਚੌਕ ਨੇੜੇ ਹੋਈ ਮੁੱਠਭੇੜ ਦੌਰਾਨ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਦੋ ਮੁੱਖ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਨੂੰ ਚਾਰ ਨਾਜਾਇਜ਼ ਹਥਿਆਰਾਂ, ਜ਼ਿੰਦਾ ਕਾਰਤੂਸਾਂ ਅਤੇ ਇੱਕ ਗੱਡੀ ਸਮੇਤ ਕਾਬੂ ਕੀਤਾ ਗਿਆ ਹੈ। ਇਸ ਦੌਰਾਨ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਪੁੱਜੀ ਤਾਂ ਉਨ੍ਹਾਂ ਪੁਲੀਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲੀਸ ਨੇ ਜਵਾਬੀ ਕਾਰਵਾਈ ਵਿਚ ਇੱਕ ਗੈਂਗਸਟਰ ਨੂੰ ਉਸ ਦੀ ਲੱਤ ਵਿੱਚ ਗੋਲੀ ਮਾਰ ਕੇ....

ਕਿਹਾ ਸੂਬਾ ਸਰਕਾਰ ਦੀ ਪਹਿਲਕਦਮੀ ਸਦਕਾ ਖੇਡਾਂ ਦੇ ਖੇਤਰ ’ਚ ਮੱਲਾਂ ਮਾਰ ਰਹੇ ਨੇ ਪੰਜਾਬ ਦੇ ਨੌਜਵਾਨ ਪਿੰਡ ਸੰਘੇ ਖਾਲਸਾ ਦੇ ਖੇਡ ਤੇ ਸੱਭਿਆਚਾਰਕ ਮੇਲੇ ‘ਚ ਕੀਤੀ ਸ਼ਿਰਕਤ ਨਕੋਦਰ 14 ਜਨਵਰੀ 2025 : ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪਿੰਡ ਸੰਘੇ ਖਾਲਸਾ ਵਿਖੇ 30ਵੇਂ ਸਲਾਨਾ ਬਾਬਾ ਸ਼ਹੀਦਾਂ ਖੇਡ ਅਤੇ ਸੱਭਿਆਚਾਰਕ ਮੇਲੇ ਦੇ ਤੀਜੇ ਤੇ ਆਖਰੀ ਦਿਨ ਸ਼ਿਰਕਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਰਾਜ ਵਿੱਚ ਖੇਡ ਸੱਭਿਆਚਾਰ....

ਨਵਾਂਸ਼ਹਿਰ, 13 ਜਨਵਰੀ 2025 : ਤਹਿਸੀਲ ਕੰਪਲੈਕਸ ਨਵਾਂਸ਼ਹਿਰ ਵਿਖੇ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਅਤੇ ਐਸ.ਡੀ.ਐਮ ਡਾ. ਅਕਸ਼ਿਤਾ ਗੁਪਤਾ ਦੀ ਅਗਵਾਈ ਹੇਠ ਧੀਆਂ ਦੀ ਲੋਹੜੀ ਮਨਾਈ ਗਈ। ਐਸ.ਡੀ.ਐਮ ਅਤੇ ਤਹਿਸੀਲ ਦਫਤਰ ਵੱਲੋਂ ਸਾਂਝੇ ਤੌਰ 'ਤੇ ਕਰਵਾਏ ਇਸ ਸਮਾਗਮ ਦੌਰਾਨ ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਉੱਪ ਚੇਅਰਮੈਨ ਲਲਿਤ ਮੋਹਨ ਪਾਠਕ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਜਦਕਿ ਦੋਹਾਂ ਦਫ਼ਤਰਾਂ ਦੇ ਸਟਾਫ਼ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫਤਰ, ਸੇਵਾ ਕੇਂਦਰ ਅਤੇ ਹੋਰਨਾਂ....

ਨਵਾਂਸ਼ਹਿਰ,13 ਜਨਵਰੀ 2025 : ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਹਿਰ ਨਵਾਂਸ਼ਹਿਰ ਵਿਚੋਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਡ ਤੂੜੀ/ਫੱਕ ਵਾਲੀਆਂ ਟਰਾਲੀਆਂ/ਟਰੱਕ, ਕਮਰਸ਼ੀਅਲ ਤੌਰ 'ਤੇ ਜਾਣ ਵਾਲਾ ਸਾਮਾਨ ਆਦਿ) ਨੂੰ ਲੰਘਣ/ਦਾਖ਼ਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ....

ਜਲੰਧਰ, 7 ਜਨਵਰੀ, 2025 : ਜਲੰਧਰ ਵਿੱਚ ਸ਼ਰਾਬੀ ਨੌਜਵਾਨ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ। ਬੇਟੇ ਨੂੰ ਲਹੂ-ਲੁਹਾਨ ਦੇਖ ਕੇ ਮਾਂ ਬੇਹੋਸ਼ ਹੋ ਗਈ। ਬਾਅਦ ਵਿਚ ਮਾਂ-ਪੁੱਤ ਦੋਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪ੍ਰਵੇਸ਼ ਕੁਮਾਰ ਉਰਫ ਗੱਗੀ ਪੁੱਤਰ ਰਾਮ ਲੁਭਿਆ ਅਤੇ ਉਸ ਦੀ ਮਾਤਾ ਸ਼ਾਰਦਾ ਵਾਸੀ ਸ਼ੀਤਲ ਨਗਰ, ਜਲੰਧਰ ਵਜੋਂ ਹੋਈ ਹੈ। ਇਲਾਕੇ ਦੇ ਲੋਕਾਂ ਅਨੁਸਾਰ ਪ੍ਰਵੇਸ਼ ਕੁਮਾਰ ਜਦੋਂ ਡਿੱਗਿਆ ਤਾਂ ਉਹ ਨਸ਼ੇ ਵਿੱਚ ਸੀ। ਸੋਮਵਾਰ ਦੇਰ ਸ਼ਾਮ ਪ੍ਰਵੇਸ਼ ਕੁਮਾਰ ਉਰਫ ਗੱਗੀ ਜਦੋਂ ਘਰ ਵਾਪਸ ਆ ਰਿਹਾ....

ਐਸ. ਡੀ. ਐਮ ਨੇ ਠੰਡ ਵਿੱਚ ਕੰਮ ਕਰਨ ਵਾਲੇ ਬਜ਼ੁਰਗਾਂ ਨੂੰ ਜੈਕਟਾਂ ਵੰਡੀਆਂ ਨਵਾਂਸ਼ਹਿਰ: 7 ਜਨਵਰੀ 2025 : ਡਾ. ਅਕਸ਼ਿਤਾ ਗੁਪਤਾ, ਆਈ.ਏ.ਐਸ, ਉਪ ਮੰਡਲ ਮੈਜਿਸਟ੍ਰੇਟ, ਨਵਾਂਸ਼ਹਿਰ- ਕਮ-ਆਨਰੇਰੀ ਸੈਕਰੇਟਰੀ, ਰੈਡ ਕ੍ਰਾਸ ਸ਼ਹੀਦ ਭਗਤ ਸਿੰਘ ਨਗਰ ਵਲੋਂ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਸ੍ਰੀ ਰਾਜੇਸ਼ ਧੀਮਾਨ, ਆਈ.ਏ.ਐਸ ਅਤੇ ਮਾਲ, ਪੁਨਰਵਾਸ ਤੇ ਡਿਜਾਸਟਰ ਮੈਨੇਜਮੈਂਟ ਵਿਭਾਗ ਵਲੋਂ ਕੋਲਡ ਵੇਵਜ ਸੀਜ਼ਨ 2025 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਦੀ ਲੜੀ ਵਿੱਚ ਜ਼ਿਲ੍ਹਾ ਰੈਡ ਕਰੋਸ ਸੁਸਾਇਟੀ....

ਸੁਲਤਾਨਪੁਰ ਲੋਧੀ, 6 ਜਨਵਰੀ 2025 : ਕਪੂਰਥਲਾ -ਸੁਲਤਾਨਪੁਰ ਲੋਧੀ ਰੋਡ ‘ਤੇ ਸਥਿਤ ਭਾਨੋ ਲੰਗਾ ਬੱਸ ਸਟੈਂਡ ‘ਤੇ ਸਥਿਤ ਇਕ ਮੈਡੀਕਲ ਸਟੋਰ ‘ਚ ਚੋਰੀ ਦੀ ਘਟਨਾ ਵਾਪਰੀ ਹੈ। ਇਸ ਸਬੰਧੀ ਸੂਚਨਾ ਮਿਲਣ ’ਤੇ ਦੁਕਾਨ ਮਾਲਕ ਮੌਕੇ ’ਤੇ ਪੁੱਜੇ ਅਤੇ ਚੋਰਾਂ ਨਾਲ ਹੱਥੋਪਾਈ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਮੌਕੇ ‘ਤੇ ਫਾਇਰਿੰਗ ਹੋਈ। ਇਸ ਦੌਰਾਨ ਦੁਕਾਨ ਮਾਲਕ ਅਤੇ ਚੋਰ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਚਰਨ ਸਿੰਘ ਦੇ ਪੁੱਤਰ ਪਵਨਦੀਪ ਸਿੰਘ ਨੇ ਦੱਸਿਆ ਕਿ ਉਨਾਂ ਨੂੰ ਸੀਸੀਟੀਵੀ ਕੈਮਰੇ ਰਾਹੀਂ....

ਹੁਸ਼ਿਆਰਪੁਰ, 5 ਜਨਵਰੀ 2025 : ਹੁਸ਼ਿਆਰਪੁਰ ਦੇ ਪਿੰਡ ਬਜ਼ੁਰਗਾਂ ਦੇ ਪ੍ਰਾਈਵੇਟ ਸਕੂਲ ਦੀ ਪ੍ਰਿੰਸੀਪਲ ਨੇ ਇੱਕ ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ‘ਚ ਸਾਫ ਨਜ਼ਰ ਆ ਰਿਹਾ ਹੈ ਕਿ ਪ੍ਰਿੰਸੀਪਲ ਨੇ ਮਾਸੂਮ ਬੱਚੇ ਨੂੰ ਪੜ੍ਹਾਉਂਦੇ ਸਮੇਂ ਇਕ ਤੋਂ ਬਾਅਦ ਇਕ ਥੱਪੜ ਮਾਰ ਦਿੱਤਾ। ਪ੍ਰਿੰਸੀਪਲ ਨੇ ਮਾਸੂਮ ਬੱਚੇ ਨੂੰ ਕਲਾਸ ਵਿੱਚ ਕਈ ਵਾਰ ਥੱਪੜ ਮਾਰਿਆ ਅਤੇ ਪ੍ਰਿੰਸੀਪਲ ਨੇ ਮਾਸੂਮ ਬੱਚੇ ਨੂੰ ਫੜ ਕੇ ਧੱਕਾ ਮਾਰਿਆ ਅਤੇ ਇਸ ਦੌਰਾਨ ਮਾਸੂਮ ਬੱਚਾ....

ਜਲੰਧਰ, 4 ਜਨਵਰੀ 2025 : ਜਲੰਧਰ 'ਚ ਲੰਮਾਂ ਪਿੰਡ ਇਲਾਕੇ 'ਚ ਦੋ ਨੌਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਆਪਣੇ ਇਕ ਦੋਸਤ ਦੇ ਘਰ ਸੌਂ ਰਹੇ ਸਨ ਤਾਂ ਹਮਲਾਵਰ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪੁੱਜੀ। ਮੌਕੇ 'ਤੇ ਪਹੁੰਚ ਰਾਮਾ ਮੰਡੀ ਥਾਣਾ ਦੀ ਪੁਲਿਸ ਅਤੇ ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਟੀਮ ਨੇ....

ਵੋਟਰ ਸੂਚੀਆਂ ਬਾਰੇ 24 ਜਨਵਰੀ ਤੱਕ ਐਸ.ਡੀ. ਐਮਜ ਕੋਲ ਇਤਰਾਜ਼ ਹੋ ਸਕਣਗੇ ਦਰਜ ਫਗਵਾੜਾ, 03 ਜਨਵਰੀ, 2025 : ਚੋਣ ਹਲਕਾ 84-ਫਗਵਾੜਾ ਲਈ ਐਸ.ਡੀ.ਐਮ ਫਗਵਾੜਾ ਰਿਵਾਈਜ਼ਿੰਗ ਅਥਾਰਟੀ ਹਨ ਅਤੇ ਫਗਵਾੜਾ ਤਹਿਸੀਲ ਅਤੇ ਸੁਲਤਾਨਪੁਰ ਲੋਧੀ ਤਹਿਸੀਲ (ਕਾਨੂੰਗੋ ਸਰਕਲ ਟਿੱਬਾ ਅਤੇ ਕਾਨੂੰਗੋ ਸਰਕਲ ਤਲਵੰਡੀ ਚੌਧਰੀਆਂ ਦੇ ਪਟਵਾਰ ਸਰਕਲ ਤਲਵੰਡੀ ਚੌਧਰੀਆਂ ਨੂੰ ਛੱਡ ਕੇ) ਕੋਈ ਵੀ ਇਤਰਾਜ਼ ਜਾਂ ਅਪੀਲ ਦਾਇਰ ਕਰ ਸਕਦੇ ਹਨ। ਚੋਣ ਹਲਕਾ 85-ਕਪੂਰਥਲਾ ਲਈ ਐਸ.ਡੀ.ਐਮ ਕਪੂਰਥਲ਼ਾ ਰਿਵਾਈਜ਼ਿੰਗ ਅਥਾਰਟੀ ਹਨ ਅਤੇ ਕਪੂਰਥਲਾ....

ਹੁਸ਼ਿਆਰਪੁਰ, 2 ਜਨਵਰੀ 2024 : ਨਵੇਂ ਸਾਲ ਦੀ ਆਮਦ ਮੌਕੇ ਸਥਾਨਕ ਪਟਵਾਰ ਟਰੇਨਿੰਗ ਸਕੂਲ ਵਿਖੇ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਟਰੇਨਿੰਗ ਲੈ ਰਹੇ ਪਟਵਾਰੀਆਂ ਨੂੰ ਤਾਕੀਦ ਕੀਤੀ ਕਿ ਟਰੇਨਿੰਗ ਉਪਰੰਤ ਉਹ ਆਪਣੀ ਡਿਊਟੀ ਪੂਰੀ ਲਗਨ, ਮਿਹਨਤ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਕਰਦਿਆਂ ਵਧੀਆ ਕਾਰਗੁਜ਼ਾਰੀ ਨੂੰ ਯਕੀਨੀ ਬਣਾਉਣ। ਸਬ-ਰਜਿਸਟਰਾਰ-ਕਮ-ਤਹਿਸੀਲਦਾਰ ਹੁਸ਼ਿਆਰਪੁਰ ਕੁਲਵੰਤ ਸਿੰਘ ਨੇ ਟਰੇਨਿੰਗ ਲੈ ਰਹੇ ਉਮੀਦਵਾਰਾਂ ਨੂੰ ਕਿਹਾ ਕਿ ਉਨ੍ਹਾਂ ਦਾ ਪੇਸ਼ਾ ਸਿੱਧੇ ਤੌਰ ’ਤੇ ਲੋਕਾਂ ਨਾਲ....

ਹੁਸ਼ਿਆਰਪੁਰ, 2 ਜਨਵਰੀ 2025 : ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਹੁਸ਼ਿਆਰਪੁਰ ਵਿਖੇ 7 ਜਨਵਰੀ 2025 ਤੋਂ ਉਰਦੂ ਆਮੋਜ਼ ਦੀਆਂ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੋਜ ਅਫ਼ਸਰ, ਡਾ. ਜਸਵੰਤ ਰਾਏ ਨੇ ਦੱਸਿਆ ਕਿ ਉਰਦੂ ਬਹੁਤ ਪਿਆਰੀ ਜ਼ੁਬਾਨ ਹੈ। ਪੰਜਾਬੀ ਭਾਸ਼ਾ ਤੇ ਸਾਹਿਤ ਬਾਰੇ ਵਿਸਥਾਰ ਨਾਲ, ਗਿਆਨ ਹਾਸਲ ਕਰਨ ਲਈ ਉਰਦੂ ਭਾਸ਼ਾ ਸਿੱਖਣੀ ਬਹੁਤ ਜ਼ਰੂਰੀ ਹੈ। ਭਾਵੇਂ ਪੱਛਮੀ ਪੰਜਾਬ ਵਿੱਚ ਸਾਰਾ ਪੰਜਾਬੀ ਸਾਹਿਤ....