ਭੁਲੱਥ, 27 ਅਪ੍ਰੈਲ : ਐਸਡੀਐਮ ਸੰਜੀਵ ਸ਼ਰਮਾ (ਪੀਸੀਐਸ) ਦੀ ਸ਼ਿਕਾਇਤ ਤੇ ਥਾਣਾ ਭੁਲੱਥ ਦੀ ਪੁਲਿਸ ਨੇ ਹਲਕਾ ਭੁਲੱਥ ਤੋ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ ਵੱਖ ਵੱਖ ਧਾਰਾਵਾ ਦੇ ਤਹਿਤ ਮਾਮਲਾ ਦਰਜ ਕੀਤਾ ਹੈ। 29 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਅਤੇ ਮੁੱਖ ਸਕੱਤਰ ਪੰਜਾਬ ਨੂੰ ਕੀਤੀ ਗਈ ਸ਼ਿਕਾਇਤ ਵਿੱਚ ਐਸਡੀਐਮ ਭੁਲੱਥ ਨੇ ਦੱਸਿਆ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋ ਉਨਾ ਨੂੰ ਮਾਨਸਿਕ ਤੌਰ ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਦਫਤਰੀ ਕੰਮ ਵਿੱਚ ਦਖਲ ਅੰਦਾਜੀ ਕਰ ਕੇ ਰੁਕਾਵਟ....
ਦੋਆਬਾ
ਸਪੀਕਰ ਸੰਧਵਾਂ ਅਤੇ ਬਾਬਾ ਸੀਚੇਵਾਲ ਨੇ ਸੁਵਿਧਾ ਸੈਂਟਰ ਚ ਲਾਇਆ ਸੁਖਚੈਨ ਦਾ ਬੂਟਾ ਕੋਟਕਪੂਰਾ, 27 ਅਪੈ੍ਰਲ : ਅਸਲ ਦੇਵਤੇ ਤਾਂ ਰੁੱਖ ਹੁੰਦੇ ਹਨ, ਜੋ ਸਾਨੂੰ ਸਾਹ ਬਖਸ਼ਦੇ ਹਨ, ਕਿਉਂਕਿ ਉਕਤ ਦਰੱਖਤ ਸਾਨੂੰ ਆਕਸੀਜਨ ਮੁਹੱਈਆ ਕਰਵਾ ਕੇ ਖੁਦ ਕਾਰਬਨ ਡਾਈਆਕਸਾਈਡ ਨੂੰ ਸੌਖ ਲੈਣ ਵਿੱਚ ਸਾਡੀ ਮੱਦਦ ਕਰਦੇ ਹਨ। ਸਥਾਨਕ ਤਹਿਸੀਲ ਕੰਪਲੈਕਸ ਵਿੱਚ ਸਥਿੱਤ ਸੁਵਿਧਾ ਸੈਂਟਰ ਵਿੱਚ ਸੁਖਚੈਨ ਦਾ ਬੂਟਾ ਲਾਉਣ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ....
ਕੈਬਨਿਟ ਮੰਤਰੀ ਨੇ ਪਿੰਡ ਢੋਲਣਵਾਲ ਨੂੰ ਵਿਕਾਸ ਕਾਰਜਾਂ ਲਈ ਸੌਂਪੇ 4 ਲੱਖ ਰੁਪਏ ਦੇ ਚੈਕ ਕਿਹਾ, ਪਿੰਡਾਂ ਦੇ ਵਿਕਾਸ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ ਹੁਸ਼ਿਆਰਪੁਰ, 27 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਕਾਸਸ਼ੀਲ ਅਤੇ ਦੂਰਦਰਸ਼ੀ ਸੋਚ ’ਤੇ ਪਹਿਰਾ ਦਿੰਦੇ ਹੋਏ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵਿਚ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੁਪਨੇ ਨੂੰ ਸਾਕਾਰ ਕਰਨ ਵਿਚ ਨੌਜਵਾਨਾਂ ਦੀ ਅਹਿਮ ਭੂਮਿਕਾ....
ਜ਼ਿਮਨੀ ਚੋਣ ਵਿੱਚ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਕੀਤਾ ਵਾਅਦਾ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਕੰਮਾਂ ਦੀ ਕੀਤੀ ਰੱਜਕੇ ਤਾਰੀਫ਼ ਜਲੰਧਰ, 27 ਅਪ੍ਰੈਲ : ਆਮ ਆਦਮੀ ਪਾਰਟੀ ਦੇ ਜਲੰਧਰ ਸਥਿਤ ਚੋਣ ਦਫ਼ਤਰ ਵਿਖੇ ਕੰਟਰੈਕਟ ਮਲਟੀਪਰਪਜ ਹੈਲਥ ਵਰਕਰ ਯੂਨੀਅਨ ਵੱਲੋਂ 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਯੂਨੀਅਨ ਦੇ ਆਗੂਆਂ ਜਿੱਥੇ ਮਾਨ ਸਰਕਾਰ ਦੇ ਇੱਕ ਸਾਲ ਦੇ ਕੰਮਾਂ ਤੇ....
ਕਿਹਾ, ਆਮ ਲੋਕਾਂ ਨੂੰ ਸਸਤੇ ਭਾਅ 'ਤੇ ਰੇਤ , ਨੌਜਵਾਨਾਂ ਨੂੰ ਮਿਲ ਰਿਹਾ ਹੈ ਰੋਜ਼ਗਾਰ ਹੁਸ਼ਿਆਰਪੁਰ ਹਲਕੇ ਦੀਆਂ ਤਿੰਨ ਖਾਣਾਂ 'ਚ 6 ਦਿਨਾਂ ਵਿੱਚ 581 ਟਰਾਲੀਆਂ ਵਿੱਚ ਵਿਕੀ 3627 ਟਨ ਰੇਤਾ, 5 ਲੱਖ ਰੁਪਏ ਤੋਂ ਵੱਧ ਦੀ ਹੋਈ ਆਮਦਨ ਹੁਸ਼ਿਆਰਪੁਰ, 26 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ‘ਤੇ ਰੇਤ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀ 5 ਜ਼ਿਲ੍ਹਿਆਂ ਦੀਆਂ 20 ਹੋਰ ਜਨਤਕ ਖਾਣਾਂ ਲੋਕਾਂ ਨੂੰ ਸਮਰਪਿਤ ਕੀਤੀਆਂ, ਤਾਂ....
ਸਾਬਕਾ ਵਿਧਾਇਕ ਬਲਵੰਤ ਸਿੰਘ ਸਰਹਾਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਡਿਪਟੀ ਸਪੀਕਰ ਜੈ ਸਿੰਘ ਰੌੜੀ ਨੇ ਸਾਬਕਾ ਵਿਧਾਇਕ ਦੀਆਂ ਸਮਾਜ ਪ੍ਰਤੀ ਸੇਵਾਵਾਂ ਨੂੰ ਯਾਦ ਕੀਤਾ ਬੰਗਾ, 26 ਅਪ੍ਰੈਲ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਬਾਗ਼ਬਾਨੀ, ਸੁਤੰਤਰਤਾ ਸੰਗਰਾਮੀਆਂ ਤੇ ਰਖਿਆ ਭਲਾਈ ਸੇਵਾਵਾਂ ਬਾਰੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪੰਜਾਬ ਨੂੰ ਇੱਕ ਅਗਾਂਹਵਧੂ ਅਤੇ ਖੁਸ਼ਹਾਲ ਸੂਬੇ ਵਿੱਚ ਬਦਲਣ ਦੀ ਵਚਨਬੱਧਤਾ ਨੂੰ ਦੁਹਰਾਇਆ। ਬੰਗਾ....
ਜਲੰਧਰ, 26 ਅਪ੍ਰੈਲ : ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਨਕੋਦਰ ਦੇ ਪਿੰਡ ਬਾਠ ਕਲਾਂ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵਖ਼ਤ ਭਾਰੀ ਬਲ਼ ਮਿਲਿਆ ਜਦੋਂ ਹਲਕੇ ਤੋਂ 'ਆਪ ਵਿਧਾਇਕਾ ਇੰਦਰਜੀਤ ਕੌਰ ਮਾਨ ਦੀ ਹਾਜ਼ਰੀ ਵਿੱਚ ਮਾਨ ਸਰਕਾਰ ਦੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਬਾਠਾਂ ਦੇ ਪੰਚ-ਸਰਪੰਚ ਅਤੇ ਹੋਰ ਰਸੂਖਵਾਨ ਵਿਅਕਤੀਆਂ ਤੋਂ ਬਿਨ੍ਹਾਂ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਨੌਜਵਾਨ ਆਗੂ ਯੁਵੀ ਬਾਠ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇੱਥੇ....
'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਜਿਹਾ ਤਜ਼ਰਬੇਕਾਰ ਆਗੂ ਹੀ ਪਾਰਲੀਮੈਂਟ ਵਿੱਚ ਚੁੱਕ ਸਕਦਾ ਹੈ ਇਲਾਕੇ ਦੇ ਮੁੱਦੇ : ਜ਼ਿੰਪਾ 'ਆਪ' ਨੇ ਲੋਕਾਂ ਨਾਲ ਕੀਤੇ ਵਾਅਦੇ ਪਹਿਲ ਦੇ ਅਧਾਰ 'ਤੇ ਪੂਰੇ ਕੀਤੇ : ਜ਼ਿੰਪਾ ਮੁੱਖ ਮੰਤਰੀ ਮਾਨ ਗਰਾਉਂਡ ਜ਼ੀਰੋ 'ਤੇ ਰਹਿਕੇ ਸੂਬੇ ਲਈ ਦਿਨ ਰਾਤ ਕਰ ਰਹੇ ਹਨ ਕੰਮ : ਜ਼ਿੰਪਾ ਜਲੰਧਰ, 26 ਅਪ੍ਰੈਲ : ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਹਲਕੇ ਦੇ ਪਿੰਡ ਜੰਨ ਸੰਬਾਦ (ਭੋਡੇ ਸਪਰਾਏ) ਵਿਖੇ ਹੋਈ ਜਨ-ਸਭਾ ਦੌਰਾਨ ਕੈਬਨਿਟ....
ਜਲੰਧਰ, 26 ਅਪ੍ਰੈਲ : ਜਲੰਧਰ ਉਪ ਚੋਣ ਤੋਂ ਪਹਿਲਾਂ ਅੱਜ ਕਪੂਰਥਲਾ ਹਲਕੇ ਦੇ ਪਿੰਡ ਗੱਖਲ ਵਿਖੇ ਚੋਣ ਪ੍ਰਚਾਰ ਦੌਰਾਨ ਜਨ ਸਭਾ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਂਟ ਕੀਤੀ। ਵੜਿੰਗ ਨੇ ਕਿਹਾ ਕਿ ਕੁਝ ਨੇਤਾਵਾਂ ਦੇ ਸਵਾਰਥ ਨੇ ਸਿਆਸਤ ਦਾ ਮਿਆਰ ਹੀ ਨੀਵਾਂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਇੱਕ ਸਮਾਂ ਸੀ ਜਦੋਂ ਵਿਚਾਰਾਂ ਵਿੱਚ ਮਤਭੇਦ ਹੋਣ ਦੇ ਬਾਵਜੂਦ ਨੇਤਾ ਇੱਕ....
ਨਵਾਂਸ਼ਹਿਰ, 25 ਅਪ੍ਰੈਲ : ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ- ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਰਾਜੀਵ ਵਰਮਾ ਨੇ ਅੱਜ ਇੱਥੇ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਸਿਖਲਾਈ ਹਿੱਸੇਦਾਰ ‘ਐਜੂਸਫ਼ੀਅਰ’ ਰਾਹੀਂ ਰਾਜ ਅਤੇ ਕੇਂਦਰ ਸਰਕਾਰ ਦੀਆਂ ਗਰੁੱਪ ‘ਸੀ’ ਦੀਆਂ ਅਸਾਮੀਆਂ ਦੀ ਭਰਤੀ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਆਨ-ਲਾਈਨ ਕੋਚਿੰਗ ਹਾਸਲ ਕਰਨ ਵਾਲੇ ਪ੍ਰਾਰਥੀਆਂ ਨੂੰ ਜਨਰਲ ਸਟੱਡੀਜ਼ ਦੀਆਂ ਕਿਤਾਬਾਂ ਦੀ ਵੰਡ ਕੀਤੀ। ਉਨ੍ਹਾਂ ਨੇ ਉਮੀਦਵਾਰਾਂ ਨੂੰ....
ਹੁਸ਼ਿਆਰਪੁਰ, 25 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਯੋਜਨਾਬੱਧ ਤਰੀਕੇ ਨਾਲ ਸ਼ਹਿਰਾਂ ਅਤੇ ਪਿੰਡਾਂ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਹ ਅੱਜ ਹੁਸ਼ਿਆਰਪੁਰ ਦੇ ਵੱਖ-ਵੱਖ ਵਾਰਡਾਂ ਵਿੱਚ ਗਲੀਆਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ....
ਹੁਸ਼ਿਆਰਪੁਰ, 25 ਅਪ੍ਰੈਲ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਸ਼ਹਿਰ ਦੇ ਹੋਟਲ ਅਤੇ ਰੈਸਟੋਰੈਂਟ ਮਾਲਕਾਂ ਨੂੰ ਹਾਈਜੀਨ ਰੇਟਿੰਗ ਦੇ ਸਰਟੀਫਿਕੇਟ ਭੇਟ ਕੀਤੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਿਨਸਟ੍ਰੇਸ਼ਨ ਰਾਹੀਂ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿੱਚ ਹੋਟਲਾਂ, ਰੈਸਟੋਰੈਂਟਾਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਤਿਆਰ ਕਰਕੇ ਵੇਚਣ ਵਾਲੀਆਂ ਸੰਸਥਾਵਾਂ ਦਾ ਪ੍ਰਾਈਵੇਟ ਫਰਮਾਂ ਤੋਂ ਹਾਈਜੀਨ ਰੇਟਿੰਗ ਦੇ ਉਦੇਸ਼ ਨਾਲ ਆਡਿਟ ਕਰਵਾਇਆ ਗਿਆ ਸੀ। ਇਨ੍ਹਾਂ ਅਦਾਰਿਆਂ ਵਿੱਚ....
ਜਲੰਧਰ, 25 ਅਪ੍ਰੈਲ : ਇਤਿਹਾਸਿਕ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਤੇ ਗੋਲੇਵਾਲਾ ਪਿੰਡ ਵਿੱਚ ਹੋਈਆਂ ਬੇਅਦਬੀ ਦੀਆ ਘਟਨਾਵਾਂ ਦੀ ਘੋਰ ਨਿੰਦਾ ਕਰਦੇ ਹੋਏ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਖਿਲਾਫ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋਂ ਸ਼ਖਤ ਕਰਵਾਈ ਨਾ ਹੋਣ ਕਾਰਨ ਸ਼ਰਾਰਤੀ ਅਨਸਰਾਂ ਦੇ ਹੌਸਲੇ ਬੁਲੰਦ ਹਨ ਅਤੇ ਉਹ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ।....
ਜਲੰਧਰ ਜ਼ਿਮਨੀ ਚੋਣ ਵਿੱਚ ‘ਆਪ’ ਵੱਡੇ ਫਰਕ ਨਾਲ ਜਿੱਤੇਗੀ: ਹਰਪਾਲ ਚੀਮਾ ਜ਼ਿਮਨੀ ਚੋਣ ਤੋਂ ਪਹਿਲਾਂ ‘ਆਪ’ ਨੂੰ ਵੱਡਾ ਹੁੰਗਾਰਾ, ਬਸਪਾ ਆਗੂ ਰਛਪਾਲ ਸਿੰਘ ਤੇ ਸੀਪੀਐਫ ਆਗੂ ਮੇਲਾ ਸਿੰਘ ਆਪਣੇ ਸਮਰਥਕਾਂ ਸਮੇਤ ਪਾਰਟੀ ਵਿੱਚ ਹੋਏ ਸ਼ਾਮਲ ਜਲੰਧਰ, 25 ਅਪ੍ਰੈਲ : ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਸਭ ਤੋਂ ਮਜ਼ਬੂਤ ਫਰੰਟ ਹੈ ਕਿਉਂਕਿ ਇਹ ਇਲਾਕੇ ਦੇ ਸਾਰੇ ਸਥਾਨਕ ਆਗੂਆਂ ਜਿਨ੍ਹਾਂ ਵਿੱਚ ਸਰਪੰਚ-ਪੰਚ, ਬਲਾਕ ਸੰਮਤੀ ਮੈਂਬਰਾਂ ਸਮੇਤ ਸਮੂਹ ਸਮਾਜਿਕ ਅਤੇ ਸਿਆਸੀ ਆਗੂਆਂ ਦੀ ਪਹਿਲੀ ਪਸੰਦ ਹੈ....
ਮਾਨਵ ਏਕਤਾ ਦਿਵਸ ਮੌਕ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਦੀ ਖੂਨਦਾਨ ਮੁਹਿੰਮ ਵਿੱਚ ਕੀਤੀ ਸ਼ਿਰਕਤ ਹੁਸ਼ਿਆਰਪੁਰ, 24 ਅਪ੍ਰੈਲ : ਖੂਨਦਾਨ ਕਰਨਾ ਮਾਨਵਤਾ ਦੀ ਸਭ ਤੋਂ ਵੱਡੀ ਸੇਵਾ ਹੈ ਕਿਉਂਕਿ ਖੂਨਦਾਨ ਇਕ ਮਹਾਨ ਦਾਨ ਹੈ, ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੰਤ ਨਿਰੰਕਾਰੀ ਭਵਨ, ਅਸਲਾਮਾਬਾਦ ਵਿਖੇ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵਲੋਂ ਚਲਾਈ ਗਈ ਮਾਨਵਤਾ ਖੂਨਦਾਨ ਮੁਹਿੰਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਉਨ੍ਹਾਂ....