ਦੋਆਬਾ

ਕਾਂਗਰਸ ਪਾਰਟੀ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਨਿਰਮਲ ਕੁਟੀਆ ਸੀਚੇਵਾਲ ਵਿੱਚ ਨਤਮਸਤਕ ਹੋਏ।
ਸੁਲਤਾਨਪੁਰ ਲੋਧੀ, 18 ਅਪ੍ਰੈਲ : ਲੋਕ ਸਭਾ ਹਲਕਾ ਜਲੰਧਰ ਤੋਂ ਉਪ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਪਤਨੀ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਅੱਜ ਨਿਰਮਲ ਕੁਟੀਆ ਸੀਚੇਵਾਲ ਵਿੱਚ ਨਤਮਸਤਕ ਹੋਏ। ਉਨ੍ਹਾਂ ਇੱਥੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਲਾਕੇ ਦੀਆਂ ਮੰਗਾਂ ਬਾਰੇ ਇੱਕ ਮੰਗ ਪੱਤਰ ਸੌਂਪਦਿਆ ਕਿਹਾ ਕਿ ਉਹ ਆਪਣੇ ਚੋਣ ਪ੍ਰਚਾਰ ਦੌਰਾਨ ਵਾਤਾਵਰਣ ਨੂੰ ਮੁੱਖ ਮੁੱਦਾ ਬਣਾਉਣ ਕਿਉਂਕਿ....
ਵਿੱਤ ਮੰਤਰੀ ਹਰਪਾਲ ਚੀਮਾਂ ਅਤੇ ਜਲੰਧਰ ਦੇ ਉਦਯੋਗਪਤੀਆਂ ਵਿਚਕਾਰ ਹੋਈ ਅਹਿਮ ਮੁਲਾਕਾਤ
ਮਾਨ ਸਰਕਾਰ ਸੂਬੇ ਦੀ ਉਦਯੋਗਿਕ ਤਰੱਕੀ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ- ਵਿੱਤ ਮੰਤਰੀ ਹਰਪਾਲ ਚੀਮਾ ਹੁਣ ਹਰ ਤਰ੍ਹਾਂ ਦੇ ਉਦਯੋਗ ਲਈ ਲੋੜੀਂਦੀ NOC ਮਿਲੇਗੀ ਇੱਕੋ ਛੱਤ ਦੇ ਥੱਲੇ- ਸ. ਚੀਮਾ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਉਦਯੋਗ ਨੂੰ ਵਿਕਾਸ ਦੀ ਥਾਂ ਤਬਾਹੀ ਵੱਲ ਤੋਰਿਆ- ਸ਼ੁਸ਼ੀਲ ਕੁਮਾਰ ਰਿੰਕੂ ਜਲੰਧਰ, 18 ਅਪ੍ਰੈਲ : ਯੁਨਾਈਟਡ ਫ਼ੋਰਮ ਆਫ ਇੰਡਸਟਰੀ ਐਂਡ ਟਰੇਡ ਜਲੰਧਰ ਦੇ ਅਹੁਦੇਦਾਰਾਂ ਨੇ ਅੱਜ ਜਲੰਧਰ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨਾਲ ਮੁਲਾਕਾਤ ਕਰ ਉਦਯੋਗਪਤੀਆਂ 'ਤੇ ਵਪਾਰੀਆਂ....
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਪੁਲਿਸ ਵੱਲੋਂ ਅੰਤਰਰਾਜੀ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫ਼ਾਸ਼ ਕਰਨ ’ਚ ਸਫ਼ਲਤਾ
ਨਵਾਂ ਸ਼ਹਿਰ, 18 ਅਪ੍ਰੈਲ : ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਕਲ੍ਹ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਜ਼ਿਲ੍ਹਾ ਪੁਲਿਸ ਵੱਲੋਂ ਇੱਕ ਅੰਤਰਰਾਜੀ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫ਼ਾਸ਼ ਕਰਨ ’ਚ ਸਫ਼ਲਤਾ ਪ੍ਰਾਪਤ ਕੀਤੀ ਗਈ।ਜ਼ਿਲ੍ਹੇ ਦੇ ਐਸ ਐਸ ਪੀ ਭਾਗੀਰਥ ਸਿੰਘ ਮੀਣਾ ਵੱਲੋਂ ਮੰਗਲਵਾਰ ਨੂੰ ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ’ਚ ਦੱਸਿਆ ਗਿਆ ਕਿ ਕਲ੍ਹ 17 ਅਪਰੈਲ, 2023 ਨੂੰ ਇੰਸਪੈਕਟਰ ਅਵਤਾਰ ਸਿੰਘ, ਇੰਚਾਰਜ ਸੀ.ਆਈ.ਏ ਸਟਾਫ਼, ਨਵਾਂਸ਼ਹਿਰ ਸਮੇਤ....
ਕਾਇਆਕਲਪ ’ਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਬਿਹਤਰੀਨ ਪ੍ਰਦਰਸ਼ਨ ’ਤੇ ਡਿਪਟੀ ਕਮਿਸ਼ਨਰ ਨੇ ਐਸ. ਐਮ. ਓਜ਼ ਨੂੰ ਕੀਤਾ ਸਨਮਾਨਿਤ
ਹੁਸ਼ਿਆਰਪੁਰ, 18 ਅਪ੍ਰੈਲ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਦੇ ਕੇ ਹੁਸ਼ਿਆਰਪੁਰ ਨੇ ਸੂਬੇ ਵਿਚ ਆਪਣਾ ਦਬਦਬਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਕਾਇਆਕਲਪ ਸਰਟੀਫਿਕੇਟ ਆਫ ਅਵਾਰਡ 2022-23 ਦੇ ਸਖ਼ਤ ਮਾਪਦੰਡਾਂ ’ਤੇ ਖ਼ਰੇ ਉਤਰਦਿਆਂ ਸਬ-ਡਵੀਜ਼ਨ ਹਸਪਤਾਲ ਦਸੂਹਾ 88.71 ਸਕੋਰ ਦੇ ਨਾਲ ਸੂਬੇ ਵਿਚ ਪਹਿਲੇ ਨੰਬਰ ’ਤੇ ਆਇਆ ਹੈ, ਜੋ ਕਿ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਹ ਅੱਜ ਮਹੀਨਾਵਾਰ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਦੌਰਾਨ....
ਪੰਜਾਬ ਸਰਕਾਰ ਕਣਕ ਦੀ ਨਿਰਵਿਘਨ ਖਰੀਦ ਤੇ 2125 ਰੁਪਏ ਪ੍ਰਤੀ ਕੁਇੰਟਲ ਦਾ ਪੂਰਾ ਭਾਅ ਦੇਣ ਲਈ ਵਚਨਬੱਧ : ਕਟਾਰੀਆ
ਬਲਾਚੌਰ, 18 ਅਪ੍ਰੈਲ : ਵਿਧਾਇਕਾ ਸੰਤੋਸ਼ ਕਟਾਰੀਆ ਨੇ ਅੱਜ ਬਲਾਚੌਰ ਹਲਕੇ ਦੀਆਂ ਟੌਂਸਾ, ਨਾਨੋਵਾਲ ਬੇਟ, ਬਕਾਪੁਰ ਤੇ ਮੋਹਰ ਮੰਡੀਆਂ ’ਚ ਫ਼ਸਲ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਣ ਉਪਰੰਤ ਆਖਿਆ ਕਿ ਪੰਜਾਬ ਸਰਕਾਰ ਕਣਕ ਦੀ ਨਿਰਵਿਘਨ ਖਰੀਦ ਲਈ ਵਣਨਬੱਧ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਵੱਲੋਂ ਬਾਰਸ਼ਾਂ ਕਾਰਨ ਖਰਾਬ ਹੋਏ ਦਾਣੇ ’ਤੇ ਕੱਟ ਲਾਉਣ ਦਾ ਫ਼ੈਸਲਾ ਕੀਤਾ ਗਿਆ ਪਰੰਤੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਕੱਟ ਦੀ ਭਰਪਾਈ ਪੰਜਾਬ ਸਰਕਾਰ ਦੇ ਪੱਧਰ ’ਤੇ ਕਰਨ ਦਾ ਇਤਿਹਾਸਕ....
ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਜ਼ਿਮਨੀ ਚੋਣ ਲਈ ਭਰਿਆ ਨਾਮਜ਼ਦਗੀ ਪੱਤਰ
ਜਲੰਧਰ, 17 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਜ਼ਿਮਨੀ ਚੋਣ ਲਈ ਸੋਮਵਾਰ ਨੂੰ 'ਆਪ' ਪੰਜਾਬ ਦੇ ਪ੍ਰਧਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।ਨਾਮਜ਼ਦਗੀ ਭਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਸਮਰਥਨ 'ਚ ਰੋਡ ਸ਼ੋਅ ਕੀਤਾ, ਜਿੱਥੇ ਹਜ਼ਾਰਾਂ ਦੀ ਗਿਣਤੀ 'ਚ 'ਆਪ' ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨੇ ਇਕੱਠੇ ਹੋ ਕੇ ਪਾਰਟੀ....
ਵਕੀਲਾਂ ਦੇ ਨਵ-ਨਿਰਮਿਤ ਚੈਂਬਰਾਂ ਨਾਲ ਉਨ੍ਹਾਂ ਦੀ ਕਾਰਜ ਕੁਸ਼ਲਤਾ ’ਚ ਆਵੇਗਾ ਨਿਖ਼ਾਰ : ਜਿੰਪਾ
ਹੁਸ਼ਿਆਰਪੁਰ, 17 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਖੇ ਬਣੇ ਨਵੇਂ ਕੋਰਟ ਕੰਪਲੈਕਸ ਨਾਲ ਵਕੀਲਾਂ ਦੇ ਕੰਮਕਾਜ਼ ਵਿਚ ਕਾਫ਼ੀ ਵਧੀਆ ਅਸਰ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਅਤਿ-ਆਧੁਨਿਕ ਕੋਰਟ ਕੰਪਲੈਕਸ ਦੇ ਨਿਰਮਾਣ ਨਾਲ ਹੁਸ਼ਿਆਰਪੁਰ ਵਾਸੀਆਂ ਦਾ ਜਿਥੇ ਮਾਣ ਵਧਿਆ ਹੈ, ਉਥੇ ਵਕੀਲਾਂ ਅਤੇ ਲੋਕਾਂ ਨੂੰ ਪੁਰਾਣੇ ਕੋਰਟ ਕੰਪਲੈਕਸ ਵਿਚ ਆਏ ਦਿਨ ਆਉਣ ਵਾਲੀਆਂ ਦਿੱਕਤਾਂ ਤੋਂ ਨਿਜ਼ਾਤ ਮਿਲੀ ਹੈ। ਉਹ ਅੱਜ ਨਵੇਂ ਕੋਰਟ ਕੰਪਲੈਕਸ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਕਰਵਾਏ ਗਏ....
ਪੰਜਾਬੀ ਜਲੰਧਰ ਜ਼ਿਮਨੀ ਚੋਣ 'ਚ ਤਾਨਾਸ਼ਾਹ ਨੂੰ ਸਿਖਾਉਣਗੇ ਸਬਕ : ਚੀਮਾ
ਆਪ ਹੀ ਅਜਿਹੀ ਇਕਲੌਤੀ ਪਾਰਟੀ ਹੈ ਜੋ ਤਾਨਾਸ਼ਾਹ ਦਾ ਸਿਰ ਝੁਕਾਏਗੀ : ਚੀਮਾ ਜਲੰਧਰ, 16 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦੀ ਨਿਖੇਧੀ ਕੀਤੀ ਹੈ ਅਤੇ ਕਿਹਾ ਹੈ ਕਿ ਭਾਜਪਾ ਆਮ ਆਦਮੀ ਪਾਰਟੀ ਅਤੇ ਕੇਜਰੀਵਾਲ ਦੀ ਵਧਦੀ ਲੋਕਪ੍ਰਿਅਤਾ ਕਾਰਨ ਖ਼ੌਫ਼ ਵਿੱਚ ਹਨ। 'ਆਪ' ਨੇਤਾ ਅਤੇ ਵਰਕਰ ਆਪਣੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਜਾਂਚ ਦੇ ਖ਼ਿਲਾਫ਼ ਅੱਜ ਰੋਸ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ 'ਆਪ' ਲੀਡਰਾਂ ਨੂੰ ਸਿੰਘੂ ਅਤੇ ਟਿੱਕਰੀ ਬਾਰਡਰ 'ਤੇ ਰੋਕ ਕੇ....
ਆਸ਼ੀਰਵਾਦ ਸਕੀਮ ਲਈ ਹੁਣ ਆਨ ਲਾਇਨ ਕੀਤਾ ਜਾ ਸਕਦੈ ਅਪਲਾਈ : ਡਿਪਟੀ ਕਮਿਸ਼ਨਰ
ਸਕੀਮ ਦਾ ਲਾਭ ਲੈਣ ਲਈ ਆਸ਼ੀਰਵਾਦ ਦੇ ਆਨ ਲਾਇਨ ਪੋਰਟਲ https://ashirwad.punjab.gov.in ਤੇ ਕੀਤਾ ਜਾ ਸਕਦੈ ਅਪਲਾਈ ਕਪੂਰਥਲਾ , 16 ਅਪ੍ਰੈਲ : ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਅਤੇ ਹੋਰ ਵਰਗਾਂ ਦੇ ਪਰਿਵਾਰਾਂ ਦੀ ਲੜਕੀ ਦੀ ਸ਼ਾਦੀ ਮੌਕੇ ਆਸ਼ੀਰਵਾਦ ਸਕੀਮ ਤਹਿਤ ਦਿੱਤੇ ਜਾਣ ਵਾਲੇ 51,000/-ਰੁਪਏ ਦਾ ਲਾਭ ਲੈਣ ਲਈ ਹੁਣ ਆਨ ਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ....
ਕਪੂਰਥਲਾ ਜ਼ਿਲ੍ਹੇ ਵਿੱਚ 17435 ਮੀਟਰਕ ਟਨ ਕਣਕ ਦੀ ਖਰੀਦ
ਕਪੂਰਥਲਾ, 16 ਅਪ੍ਰੈਲ : ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 17660 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ,ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 17435 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ । ਉਨਾਂ ਕਿਹਾ ਕਿ ਕਿਸਾਨਾਂ ਦੀ ਖਰੀਦੀ ਗਈ ਫਸਲ ਦੀ ਬਣਦੀ 10 ਕਰੋੜ ਰੁਪਏ ਦੀ ਅਦਾਇਗੀ ਵੀ ਨਾਲੋ- ਨਾਲ ਮੁਕੰਮਲ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 5115 ਮੀਟਰਕ....
ਫਸਲਾਂ ਅਜੇ ਖੇਤਾਂ ਵਿੱਚ ਹਨ ਜਦਕਿ ਹੋਏ ਫ਼ਸਲੀ ਨੁਕਸਾਨ ਦਾ ਮੁਆਵਜ਼ਾ ਵੰਡਿਆ ਜਾ ਰਿਹਾ ਹੈ: ਮੰਤਰੀ ਈਟੀਓ
ਜਲੰਧਰ, 15 ਅਪ੍ਰੈਲ : 'ਆਪ' ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪਹਿਲੀ ਐਸੀ ਸਰਕਾਰ ਹੈ ਜਿਸ ਵੱਲੋਂ ਭਾਰੀ ਅਤੇ ਬੇਮੌਸਮੀ ਬਰਸਾਤ ਕਾਰਨ ਹੋਏ ਕਿਸਾਨਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੇ ਚੈੱਕ ਵੰਡ ਗਏ ਹਨ ਜਦੋਂ ਕਿ ਫ਼ਸਲ ਅਜੇ ਖੇਤ ਵਿੱਚ ਹੀ ਹੈ। ‘ਆਪ’ ਮੰਤਰੀ ਅੱਜ ਜਲੰਧਰ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ, ਸੂਬਾ ਸਕੱਤਰ ਰਾਜਵਿੰਦਰ ਕੌਰ ਥਿਆੜਾ ਅਤੇ ਪਾਰਟੀ ਦੇ ਬੁਲਾਰੇ ਅਹਿਬਾਬ ਗਰੇਵਾਲ ਨਾਲ ਪ੍ਰੈਸ ਕਾਨਫਰੰਸ ਨੂੰ....
ਮੁੱਖ ਮੰਤਰੀ ਨੇ ਲੱਖਾਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਇਨਕਾਰ ਕਰ ਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ: ਸੁਖਬੀਰ ਸਿੰਘ ਬਾਦਲ
ਕਿਹਾ ਕਿ ਅਰਵਿੰਦ ਕੇਜਰੀਵਾਲ ਦੀ 700 ਕਰੋੜ ਰੁਪਏ ਦੇ ਪੰਜਾਬ ਆਬਕਾਰੀ ਘੁਟਾਲੇ ਵਿਚ ਵੀ ਮਿਲੀਭੁਗਤ, ਸੀ ਬੀ ਆਈ ਜਾਂਚ ਹੋਵੇ ਜਲੰਧਰ, 15 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਖਰਾਬ ਮੌਸਮ ਕਾਰਨ ਜਿਹੜੇ ਲੱਖਾਂ ਕਿਸਾਨਾਂ ਦੀ ਕਣਕ ਦੀ ਫਸਲ ਖਰਾਬ ਹੋਈ ਹੈ, ਉਹਨਾਂ ਨੂੰ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ ਤੇ ਉਹਨਾਂ ਸਿਰਫ 127 ਕਿਸਾਨਾਂ ਨੂੰ ਚੈਕ ਵੰਡ ਕੇ ਸਸਤੀ ਸ਼ੋਹਰਤ ਹਾਸਲ....
ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਤੇ ਉਹ ਲੋਕਾਂ ਦੀਆਂ ਦੁੱਖ ਤਕਲੀਫਾਂ ਤੋਂ ਭਲੀਭਾਤ ਜਾਣੂੰ ਹੈ : ਚੇਅਰਮੈਨ ਪਨੂੰ 
ਜਲੰਧਰ, 15 ਅਪਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਮਾਨਦਾਰ ਸਖਸੀਅਤ ਤੋਂ ਜਲੰਧਰ ਲੋਕ ਸਭਾ ਹਲਕਾ ਦੇ ਲੋਕ ਬਹੁਤ ਪ੍ਰਭਾਵਿਤ ਹਨ ਅਤੇ ਆਪ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਨੂੰ ਵੇਖਦਿਆਂ ਲੋਕ ਆਪ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਭੁਗਤਣਗੇ। ਇਹ ਪ੍ਰਗਟਾਵਾ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਤੇ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਨੇ ਜਲੰਧਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਪਿੰਡ ਸੰਸਾਰਪੁਰ ਲੋਕਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ ਤੇ....
ਜਲੰਧਰ 'ਚ ਲੋਕ ਇਨਸਾਫ ਪਾਰਟੀ ਦੇ ਐੱਸਸੀ ਵਿੰਗ ਦੇ ਸੂਬਾ ਪ੍ਰਧਾਨ ਸਮੇਤ ਕਈ ਆਗੂ 'ਆਪ 'ਚ ਹੋਏ ਸ਼ਾਮਲ
ਆਪ' ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਜਨਰਲ ਸਕੱਤਰ ਹਰਚੰਦ ਬਰਸਟ ਨੇ ਉਨ੍ਹਾਂ ਦਾ 'ਆਪ ਪਰਿਵਾਰ 'ਚ ਸਵਾਗਤ ਕੀਤਾ ਜਲੰਧਰ, 15 ਅਪ੍ਰੈਲ : ਜਲੰਧਰ ਵਿੱਚ ਉਪ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਲੋਕ ਇਨਸਾਫ ਪਾਰਟੀ ਦੇ ਐੱਸਸੀ ਵਿੰਗ ਦੇ ਸੂਬਾ ਪ੍ਰਧਾਨ, ਦੁਆਬਾ ਜ਼ੋਨ ਦੇ ਇੰਚਾਰਜ ਅਤੇ ਕੋਰ ਕਮੇਟੀ ਮੈਂਬਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੀ ਮੌਜੂਦਗੀ ਵਿੱਚ ਵੱਡੀ ਗਿਣਤੀ ਵਿੱਚ ਆਗੂ ‘ਆਪ’ ਵਿੱਚ ਸ਼ਾਮਲ ਹੋ....
ਜਲੰਧਰ ‘ਚ ‘ਆਪ’ ਵੱਲੋਂ ਭਾਜਪਾ ਨੂੰ ਵੱਡਾ ਝਟਕਾ; ਮਹਿੰਦਰ ਭਗਤ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ
ਚੰਡੀਗੜ੍ਹ, 14 ਅਪ੍ਰੈਲ : ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਭਾਜਪਾ ਆਗੂ ਅਤੇ ਜਲੰਧਰ ਪੱਛਮੀ ਤੋਂ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਦੇ ਉਮੀਦਵਾਰ ਮਹਿੰਦਰ ਪਾਲ ਭਗਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ‘ਆਪ’ ਪੰਜਾਬ ਦੇ ਪ੍ਰਧਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿੰਦਰ ਭਗਤ ਦਾ ਆਮ ਆਦਮੀ ਪਾਰਟੀ ‘ਚ ਸਵਾਗਤ ਕੀਤਾ ਹੈ। ਇਸ ਮੌਕੇ ਜਲੰਧਰ ਪੱਛਮੀ‌ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ‘ਆਪ’ ਪੰਜਾਬ ਦੇ ਜਨਰਲ ਸਕੱਤਰ....