ਜਲੰਧਰ, 07 ਅਪ੍ਰੈਲ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) ਵਿਖੇ ਗਲੋਬਲ ਸੱਭਿਆਚਾਰਕ ਵਿਭਿੰਨਤਾ ਸਮਾਰੋਹ ਦੇ ਦੂਜੇ ਦਿਨ 150 ਤੋਂ ਵੱਧ ਲੋਕ ਨਾਚਾਂ ਅਤੇ ਵਿਭਿੰਨ ਸੱਭਿਆਚਾਰਾਂ ਦੇ ਸਟਾਲਾਂ ਦਾ ਸ਼ਾਨਦਾਰ ਪ੍ਰਦਰਸ਼ਨ ਦੇਖਿਆ ਗਿਆ। 50 ਤੋਂ ਵੱਧ ਦੇਸ਼ਾਂ ਦੇ ਹਜ਼ਾਰਾਂ ਅੰਤਰਰਾਸ਼ਟਰੀ ਵਿਦਿਆਰਥੀ ਪ੍ਰਦਰਸ਼ਨਾਂ ਵਿੱਚ ਰੁੱਝੇ ਹੋਏ ਹਨ, ਜਦੋਂ ਕਿ 30,000 ਰਾਸ਼ਟਰੀ ਵਿਦਿਆਰਥੀ ਜੋਸ਼ੀਲੇ ਢੰਗ ਅਤੇ ਊਰਜਾ ਨਾਲ ਉੰਨਾਂ ਦਾ ਹੋਂਸਲਾ ਵਧਾ ਰਹੇ ਹਨ। ਐਲਪੀਯੂ ਦੇ ਚਾਂਸਲਰ, ਡਾ. ਅਸ਼ੋਕ ਕੁਮਾਰ ਮਿੱਤਲ....
ਦੋਆਬਾ
ਟਾਂਡਾ-ਉੜਮੁੜ, 07 ਅਪ੍ਰੈਲ : ਅੱਜ ਸਵੇਰ ਸਮੇਂ ਬੈਲੋਰੀ ਗੱਡੀ ਦਾ ਟਾਇਰ ਫੱਟਣ ਕਾਰਨ ਹੋਏ ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਵੇਰੇ 6 ਵਜੇ ਦੇ ਕਰੀਬ ਲੱਕੜ ਲੈ ਕੇ ਜਾ ਰਹੀ ਬਲੈਰੋ ਗੱਡੀ ਦਾ ਪਿੰਡ ਪਤਿਆਲਾ ਨਜ਼ਦੀਕ ਅਚਾਨਕ ਟਾਇਰ ਫਟ ਗਿਆ, ਜਿਸ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ, ਇਸ ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜੋ ਰਿਸਤੇ ‘ਚ ਪਿਓ-ਪੁੱਤ ਦੱਸੇ ਜਾ ਰਹੇ ਹਨ। ਪ੍ਰਤੱਖਦਰਸੀਆਂ ਅਨੁਸਾਰ ਹਾਦਸਾ ਐਨਾ ਜਬਰਦਸਤ ਸੀ ਕਿ ਗੱਡੀ ਬੁਰੀ ਤਰ੍ਹਾਂ....
ਪੰਜਾਬ ਸਰਕਾਰ ਵੀ ਨੌਜਵਾਨਾਂ ਨੂੰ ਵਿਦੇਸ਼ਾਂ ਦੀ ਤਰਜ਼ 'ਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਦੀ ਨੀਤੀ 'ਤੇ ਕੰਮ ਕਰ ਰਹੀ ਹੈ : ਬਰਸਟ ਜਲੰਧਰ, 7 ਅਪ੍ਰੈਲ : ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸ਼ੁੱਕਰਵਾਰ ਨੂੰ ਨੌਜਵਾਨਾਂ ਨੂੰ ਘਰ-ਘਰ ਅਤੇ ਮੁਹੱਲੇ ਵਿੱਚ ਜਾ ਕੇ ਲੋਕਾਂ ਨੂੰ ‘ਆਪ’ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਇੱਕ ਸੁੰਦਰ ਸੂਬਾ ਬਣਾਇਆ ਜਾ ਸਕੇ। ਸੂਬਾ ਸਕੱਤਰ ਰਾਜਵਿੰਦਰ ਕੌਰ ਥਿਆੜਾ, ਜਲੰਧਰ ਲੋਕ ਸਭਾ ਇੰਚਾਰਜ ਮੰਗਲ ਸਿੰਘ....
ਲੋਕ ਸਭਾ ਜ਼ਿਮਨੀ ਚੋਣ 'ਚ 'ਆਪ' ਦੀ ਜਿੱਤ ਯਕੀਨੀ - ਹਰਚੰਦ ਸਿੰਘ ਬਰਸਟ ਦੇਸ਼ ਵਿੱਚ ਹੋ ਰਹੀ ਲੋਕਤੰਤਰ ਦੀ ਉਲੰਘਣਾ : ਸੁਸ਼ੀਲ ਰਿੰਕੂ ਸੁਸ਼ੀਲ ਰਿੰਕੂ ਦੇ 'ਆਪ' ਪਾਰਟੀ ਵੱਜੋਂ ਉਮੀਦਵਾਰ ਐਲਾਨੇ ਜਾਣ ਕਾਰਨ ਹਲਕੇ ਵਿੱਚ ਖੁਸ਼ੀ ਦੀ ਲਹਿਰ: ਵਿਧਾਇਕ ਬਲਕਾਰ ਸਿੰਘ ਸੁਸ਼ੀਲ ਰਿੰਕੂ ਇੱਕ ਇਮਾਨਦਾਰ ਆਗੂ: ਵਿਧਾਇਕ ਅਰੋੜਾ ਜਲੰਧਰ, 06 ਅਪ੍ਰੈਲ : ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਵੀਰਵਾਰ ਨੂੰ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ....
ਜਲੰਧਰ, 6 ਅਪ੍ਰੈਲ : ਜਲੰਧਰ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਬੁੱਧਵਾਰ ਨੂੰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਭਗਵੰਤ ਮਾਨ, ਸੰਸਦ ਮੈਂਬਰ ਰਾਘਵ ਚੱਢਾ ਅਤੇ ਜਲੰਧਰ ਤੋਂ 'ਆਪ' ਵਿਧਾਇਕਾਂ ਦੀ ਮੌਜੂਦਗੀ ਵਿੱਚ 'ਆਪ' ਵਿੱਚ ਸ਼ਾਮਲ ਹੋਏ ਸਨ।
ਜਲੰਧਰ, 05 ਅਪ੍ਰੈਲ : ਸਿਵਲ ਲਾਈਨ ਵਿੱਚ ਸਥਿਤ ਇੰਡੀਅਨ ਬੈਂਕ ਦੀ ਸ਼ਾਖਾ ਵਿੱਚੋਂ ਇੱਕ ਲੁਟੇਰੇ ਕੈਸ਼ ਜਮ੍ਹਾ ਕਰਵਾਉਣ ਆਏ ਇੱਕ ਬਜ਼ੁਰਗ ਵਿਅਕਤੀ ਤੋਂ 4 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਿਆ। ਲੁਟੇਰਾ ਬੈਂਕ ਦਾ ਮੁਲਾਜ਼ਮ ਦੱਸ ਕੇ ਬਜ਼ੁਰਗ ਕੋਲ ਆਇਆ ਅਤੇ ਉਸ ਦੇ ਭਰੇ ਵਾਊਚਰ ਵਿੱਚ ਗਲਤੀ ਦੱਸੀ। ਜਮ੍ਹਾ ਕਰਵਾਉਣ ਦਾ ਕਹਿ ਕੇ ਉਹ ਨਕਦੀ ਲੈ ਕੇ ਫ਼ਰਾਰ ਹੋ ਗਿਆ। ਲੁੱਟ ਦੀ ਸਾਰੀ ਘਟਨਾ ਬੈਂਕ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਜਾਣਕਾਰੀ ਮੁਤਾਬਕ ਫਗਵਾੜਾ ਗੇਟ ਸਥਿਤ ਰਾਜਨ ਇਲੈਕਟ੍ਰੀਕਲ ਦਾ....
ਨਵਾਂ ਸ਼ਹਿਰ, 05 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਸਪੀਕਰ, ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਆਖਿਆ ਕਿ ਇਮਾਨਦਾਰੀ ਅਤੇ ਨੇਕਨੀਅਤੀ ਕਾਮਯਾਬ ਜ਼ਿੰਦਗੀ ਦਾ ਸਭ ਤੋਂ ਵੱਡਾ ਗੁਣ ਹੈ, ਜਿਸ ਨਾਲ ਅਸੀਂ ਤਰੱਕੀ ਦੀਆਂ ਮੰਜ਼ਿਲ੍ਹਾਂ ਛੋਹਣ ਦੇ ਨਾਲ-ਨਾਲ ਸਮਾਜ ਲਈ ਵੀ ਆਦਰਸ਼ ਬਣਦੇ ਹਾਂ।ਅੱਜ ਨਵਾਂਸ਼ਹਿਰ ਦੇ ਬੀ ਐਲ ਐਮ ਗਰਲਜ਼ ਕਾਲਜ ਵਿਖੇ ਕਾਨਵੋਕੇਸ਼ਨ (ਡਿਗਰੀ ਵੰਡ ਸਮਾਰੋਹ) ’ਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ, ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਕੇਵਲ ਡਿਗਰੀ ਸਾਡੀ ਮੰਜ਼ਿਲ ਦੀ ਪ੍ਰਾਪਤੀ ਨਹੀਂ....
ਨਵਾਂਸ਼ਹਿਰ, 05 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਸਪੀਕਰ, ਸ. ਕੁਲਤਾਰ ਸਿੰਘ ਸੰਧਵਾਂ ਦਾ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਪੁੱਜਣ ’ਤੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕ, ਨਵਾਂਸ਼ਹਿਰ ਵਿਖੇ ਰਸਮੀ ਸੁਆਗਤ ਕੀਤਾ ਗਿਆ।ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ ਐਸ ਪੀ ਭਾਗੀਰਥ ਸਿੰਘ ਮੀਣਾ, ਏ ਡੀ ਸੀ (ਜ) ਰਾਜੀਵ ਵਰਮਾ, ਐਸ ਡੀ ਐਮ ਨਵਾਂਸ਼ਹਿਰ ਮੇਜਰ ਸ਼ਿਵਰਾਜ ਸਿੰਘ ਬੱਲ ਤੇ ਡੀ ਐਸ ਪੀ ਲਖਬੀਰ ਸਿੰਘ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਏ ਐਸ ਆਈ ਕਮਲ....
ਬਿਆਸ, 5 ਅਪ੍ਰੈਲ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਧਾ ਸੁਆਮੀ ਡੇਰਾ ਬਿਆਸ ਦੇ ਸਤਿਸੰਗ ਵਿੱਚ ਪੁੱਜੇ, ਜਿੱਥੇ ਉਨ੍ਹਾਂ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਭਰੋਸੇਯੋਗ ਸੂਤਰਾਂ ਅਨੁਸਾਰ ਰਾਜਾ ਵੜਿੰਗ ਸੜਕ ਤੋਂ ਹੁੰਦੇ ਹੋਏ ਡੇਰਾ ਬਿਆਸ ਪਹੁੰਚੇ ਅਤੇ ਬਾਬਾ ਜੀ ਨਾਲ ਬੰਦ ਕਮਰੇ ਵਿਚ ਗੱਲਬਾਤ ਕੀਤੀ। ਭਾਵੇਂ ਰਾਜਾ ਵੜਿੰਗ ਦੀ ਇਸ ਫੇਰੀ ਨੂੰ ਨਿੱਜੀ ਦੱਸਿਆ ਜਾ ਰਿਹਾ ਹੈ ਪਰ ਸਿਆਸੀ ਗਲਿਆਰੇ ਵਿੱਚ ਇਸ ਨੂੰ ਹੋਰ ਅਹਿਮੀਅਤ ਨਾਲ....
ਪਹਿਲੇ ਦਿਨ ਨਾਮਜ਼ਦਗੀ ਪ੍ਰਕਿਰਿਆ, ਜ਼ਿਲ੍ਹਾ ਚੋਣ ਮੈਨੇਜਮੈਂਟ ਪਲਾਨ, ਵਲਨਰਬਿਲਟੀ ਮੈਪਿੰਗ, ਪੋਲਿੰਗ ਪਾਰਟੀ ਤੇ ਪੋਲ ਡੇ ਪ੍ਰਬੰਧਾਂ ਬਾਰੇ ਦਿੱਤੀ ਸਿਖਲਾਈ ਜਲੰਧਰ, 5 ਅਪ੍ਰੈਲ : ਲੋਕ ਸਭਾ ਹਲਕਾ ਜਲੰਧਰ ਦੀ ਜਿਮਨੀ ਚੋਣ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ, ਪੰਜਾਬ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ, ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਤੇ ਜ਼ਿਲ੍ਹਾ ਨੋਡਲ ਅਫ਼ਸਰਾਂ ਲਈ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੋ ਦਿਨਾਂ ਟ੍ਰੇਨਿੰਗ ਦੀ ਸ਼ੁਰੂਆਤ ਕੀਤੀ ਗਈ ਤਾਂ....
ਅਗਲੇ ਪੜਾਅ ਵਿੱਚ ਦਾਖ਼ਿਲ ਹੋਈ ਜਲੰਧਰ ਵਿੱਚ ‘ਆਪ ਦੀ ਚੋਣ-ਪ੍ਰਚਾਰ ਮੁੰਹਿਮ ਮਾਨ ਸਰਕਾਰ ਦਾ ਇੱਕੋ-ਇੱਕ ਟੀਚਾ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣਾ ਹੈ: ਬਰਸਟ ਆਮ ਆਦਮੀ ਪਾਰਟੀ ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਨਿਭਾ ਰਹੀ ਹੈ: ਬਰਸਟ ਜਲੰਧਰ, 5 ਅਪ੍ਰੈਲ : ਜਲੰਧਰ ਲੋਕ ਸਭਾ ਜ਼ਿਮਨੀ ਦੇ ਮੱਦੇਨਜ਼ਰ ਕਰਤਾਰਪੁਰ ਦੇ ਬਲਾਕ ਲਾਂਬੜਾ ਵਿਖੇ ਪਾਰਟੀ ਦਫਤਰ ਦਾ ਉਦਘਾਟਨ ਕਰਨ ਪਹੁੰਚੇ ‘ਆਪ ਦੀ ਪੰਜਾਬ ਇਕਾਈ ਦੇ ਜਰਨਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਚੋਣ ਪ੍ਰਚਾਰ ਦੀ ਮੁਹਿੰਮ ਨੂੰ ਅਗਲੇਰੇ ਪੜਾਅ ਵਿੱਚ....
ਫਗਵਾੜਾ, 5 ਅਪ੍ਰੈਲ : ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਸ਼ਾਮ ਨੂੰ ਫਗਵਾੜਾ ਪਹੁੰਚ ਕੇ ਸੁਸ਼ੀਲ ਰਿੰਕੂ ਨੂੰ ਪਾਰਟੀ 'ਚ ਸ਼ਾਮਲ ਕੀਤਾ। ਜ਼ਿਕਰਯੋਗ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਦੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ ਵਿਚਾਲੇ ਕਾਂਗਰਸ ਨੇ ਆਪਣੇ....
ਸ਼ੁਲਤਾਨਪੁਰ ਲੋਧੀ, 04 ਅਪ੍ਰੈਲ : ਨੇੜਲੇ ਪਿੰਡ ਤਾਸ਼ਪੁਰ ਨੇੜੇ ਡਡਵਿੰਡੀ-ਤਾਸ਼ਪੁਰ ਰੋਡ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਮੋੜ ਮੁੜਦੇ ਹੋਏ ਕਾਰ ਇੱਕ ਦਰੱਖਤ ਨਾਲ ਜਾ ਟਕਰਾਈ, ਟੱਕਰ ਐਨੀ ਭਿਆਨਕ ਸੀ ਕਿ ਗੱਡੀ ਦੇ ਟੋਟੇ ਟੋਟੇ ਹੋ ਗਏ, ਇਸ ਹਾਦਸੇ ਵਿੱਚ ਜੋਗਾ ਸਿੰਘ ਪੁੱਤਰ ਚਰਨ ਸਿੰਘ ਵਾਸੀ ਪੱਤੀਸ਼ਾਲਾ ਨਗਰ ਮਲਸੀਆਂ, ਰਘਬੀਰ ਸਿੰਘ ਪੁੱਤਰ ਮਨਜੀਤ ਸਿੰਘ ਪੱਤੀ ਅਕਲਪੁਰ ਮਲਸੀਆਂ (ਜਲੰਧਰ) ਵਜੋਂ ਹੋਈ ਹੈ।ਪੁਲਿਸ ਵੱਲੋਂ....
ਆਪ ਪੰਜਾਬ ਦੇ ਜਨਰਲ ਸਕੱਤਰ ਨੇ ਜ਼ਿਮਨੀ ਚੋਣ ਤੋਂ ਪਹਿਲਾਂ ਜਲੰਧਰ ਦੇ ਸਾਰੇ ਵਿਧਾਇਕਾਂ, ਸਥਾਨਕ ਆਗੂਆਂ ਅਤੇ ਪਾਰਟੀ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ ਹਰਚੰਦ ਬਰਸਟ ਨੇ ਜਲੰਧਰ ਛਾਉਣੀ ਦੇ ਪਿੰਡਾਂ ਦਾ ਦੌਰਾ ਕਰਕੇ ਫਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ ਮਾਨ ਸਰਕਾਰ ਇਸ ਔਖੀ ਘੜੀ ਵਿੱਚ ਹਰ ਪਲ ਕਿਸਾਨਾਂ ਦੇ ਨਾਲ ਹੈ: ਰਾਜਵਿੰਦਰ ਥਿਆੜਾ ਜਲੰਧਰ, 4 ਅਪ੍ਰੈਲ : ਆਮ ਆਦਮੀ ਪਾਰਟੀ ਜਲੰਧਰ ਜ਼ਿਮਨੀ ਚੋਣ ਲੜਨ ਅਤੇ ਜਿੱਤਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪਾਰਟੀ ਦੇ ਪੰਜਾਬ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ....
ਜਲੰਧਰ, 03 ਅਪ੍ਰੈਲ : ਜਲੰਧਰ ਚੋਣਾਂ ਦੇ ਐਲਾਨ ਤੋਂ ਬਾਅਦ ਈਸਾਈ ਭਾਈਚਾਰੇ ਦੇ ਵਲੋਂ ਆਪਣੀ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਪਿੰਡ ਖੋਜੇਵਾਲ ‘ਚ ਓਪਨ ਡੋਰ ਚਰਚ ਦੇ ਮੁਖੀ ਪਾਦਰੀ ਹਰਪ੍ਰੀਤ ਦਿਓਲ ਦੇ ਵਲੋ ਇਹ ਪਾਰਟੀ ਐਲਾਨੀ ਗਈ ਹੈ ਅਤੇ ਇਸ ਪਾਰਟੀ ਨੂੰ ‘ਯੂਨਾਈਟਿਡ ਪੰਜਾਬ ਪਾਰਟੀ’ ਨਾਅ ਦਿੱਤਾ ਗਿਆ ਹੈ। ਈਸਾਈ ਭਾਈਚਾਰੇ ਦੁਆਰਾ ਬਣਾਈ ਗਈ ਇਹ ਪਾਰਟੀ ਜਲੰਧਰ ਜਿਮਨੀ ਚੋਣ ਵੀ ਲੜੀ ਜਾਵੇਗੀ। ਹਾਲਾਂਕਿ ਹਰਪ੍ਰੀਤ ਦਿਓਲ ਦੇ ਵਲੋਂ ਪਾਰਟੀ ਦੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ, ਪਰ ਪਾਰਟੀ ਜ਼ਰੂਰ ਐਲਾਨ....