ਗੜ੍ਹਸ਼ੰਕਰ, 03 ਅਪ੍ਰੈਲ : ਹੁਸ਼ਿਆਰਪੁਰ – ਫਗਵਾੜਾ ਰੋਡ ਤੇ ਪੈਂਦੇ ਪਿੰਡ ਸਿੰਬਲੀ ਵਿਖੇ ਵਾਪਰੇ ਇੱਕ ਸੜਕ ਹਾਦਸੇ ‘ਚ ਪਤੀ, ਪਤਨੀ ਅਤੇ ਨੌਜਵਾਨ ਪੁੱਤ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਨੌਜਵਾਨ ਸੰਨੀ ਕੁਮਾਰ ਆਪਣੇ ਪਿਤਾ ਤਰਸੇਮ ਲਾਲ ਤੇ ਮਾਤਾ ਚਰਨਜੀਤ ਕੌਰ ਨੂੰ ਦਵਾਈ ਦਿਵਾਉਣ ਲਈ ਲੈ ਕੇ ਜਾ ਰਿਹਾ ਸੀ ਤਾਂ ਇੱਕ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ, ਮ੍ਰਿਤਕ ਪਿੰਡ ਅਜੜਾਮ (ਹੁਸ਼ਿਆਰਪੁਰ) ਦੇ ਵਸਨੀਕ ਸਨ। ਇਸ ਘਟਨਾਂ ਬਾਰੇ....
ਦੋਆਬਾ
ਕਿਹਾ, ਨੁਕਸਾਨ ਦੇ ਮੁਲਾਂਕਣ ਅਤੇ ਢੁੱਕਵੇਂ ਮੁਆਵਜ਼ੇ ਲਈ ਮਾਲ ਵਿਭਾਗ ਵੱਲੋਂ ਪਾਰਦਰਸ਼ੀ ਢੰਗ ਨਾਲ ਕਰਵਾਈ ਜਾ ਰਹੀ ਹੈ ਗਿਰਦਾਵਰੀ ਹੁਸ਼ਿਆਰਪੁਰ, 3 ਅਪ੍ਰੈਲ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਮੀਂਹ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਨੁਕਸਾਨ ਦੇ ਮੁਲਾਂਕਣ ਤੇ ਢੁੱਕਵੇਂ ਮੁਆਵਜ਼ੇ ਲਈ ਮਾਲ ਵਿਭਾਗ ਵੱਲੋਂ ਪਾਰਦਰਸ਼ੀ ਢੰਗ ਨਾਲ....
ਅਸੀਂ ਚੋਣਾਂ ਜਿੱਤਣ ਲਈ ਪੂਰੀ ਤਰ੍ਹਾਂ ਤਿਆਰ ਹਾਂ: ਹਰਚੰਦ ਸਿੰਘ ਬਰਸਟ ਬਰਸਟ ਨੇ ਸਿੱਧੂ 'ਤੇ ਕੀਤਾ ਵਿਅੰਗ: ਡਰਾਮੇਬਾਜ਼ੀ ਕਰਨ ਨਾਲ ਰਾਜ ਨਹੀਂ ਚੱਲਦਾ, ਬਲਕਿ ਲੋਕ ਭਲਾਈ ਦੇ ਕੀਤੇ ਅਸਲ ਕੰਮਾਂ ਨਾਲ ਚੱਲਦਾ ਹੈ ਜਲੰਧਰ, 2 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਜਲੰਧਰ ਵਿਖੇ ਗੁਰੂ ਰਵਿਦਾਸ ਚੌਂਕ ਨੇੜੇ ਪਾਰਟੀ ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ। ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਇਸੇ ਲਈ ਆਗਾਮੀ ਚੋਣਾਂ ਦੇ ਮੱਦੇਨਜ਼ਰ ਇਸ ਦਫਤਰ ਦਾ ਉਦਘਾਟਨ ਵੀ ਜਲੰਧਰ ਦੇ ਆਮ ਲੋਕਾਂ ਵੱਲੋਂ ਹੀ....
ਅਕਾਲੀ ਦਲ ਦੀ ਕੋਰ ਕਮੇਟੀ ਨੇ ਸਰਬਸੰਮਤੀ ਨਾਲ ਜਲੰਧਰ ਪਾਰਲੀਮਾਨੀ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਚੁਣਨ ਦੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪੇ ਚੰਡੀਗੜ੍ਹ, 1 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਇਸਦੇ ਨਾਲ ਹੀ ਸਮਾਜ ਦੇ ਉਹਨਾਂ ਕਮਜ਼ੋਰ ਵਰਗਾਂ ਲਈ ਨਿਆਂ ਦੇ ਮੁੱਦੇ ’ਤੇ ਜਿਹਨਾਂ ਨੂੰ ਮਿਲਣ ਵਾਲੇ ਲਾਭ ਆਪ ਸਰਕਾਰ ਨੇ ਖੋਹ ਲਏ ਹਨ। ਕੋਰ ਕਮੇਟੀ ਦੀ ਮੀਟਿੰਗ ਪਾਰਟੀ ਪ੍ਰਧਾਨ....
ਉੱਘੇ ਸ਼ਾਇਰ ਗੁਰਭਜਨ ਸਿੰਘ ਗਿੱਲ ਦਾ ਜਲੰਧਰ ਚ ਪਹਿਲੇ ਨੰਦ ਲਾਲ ਨੂਰਪੁਰੀ ਪੁਰਸਕਾਰ ਨਾਲ ਸਨਮਾਨ ਮਾਡਲ ਹਾਊਸ ਜਲੰਧਰ ਦਾ ਨਾਮ ਨੰਦ ਲਾਲ ਨੂਰਪੁਰੀ ਨਗਰ ਕੀਤਾ ਜਾਵੇ : ਗੁਰਭਜਨ ਗਿੱਲ ਜਲੰਧਰ, 31 ਮਾਰਚ : ਪੰਜਾਬੀ ਸਾਹਿਤ ਦੇ ਖੇਤਰ 'ਚ ਨੰਦ ਲਾਲ ਨੂਰਪੁਰੀ ਦਾ ਯੋਗਦਾਨ ਬੇਮਿਸਾਲ ਹੈ। ਉਨ੍ਹਾਂ ਦੇ ਗੀਤਾਂ ਦੀ ਧੁੰਮ ਬਾਲੀਵੁੱਡ ਤੱਕ ਪੈਂਦੀ ਰਹੀ ਹੈ ਤੇ ਜਿੱਥੇ ਪ੍ਰਸਿੱਧ ਗਾਇਕ ਮੁਹੰਮਦ ਰਫੀ ਤੋਂ ਲੈ ਕੇ ਗਾਇਕਾ ਲਤਾ ਮੰਗੇਸ਼ਕਰ ਅਤੇ ਆਸ਼ਾ ਭੌਂਸ਼ਲੇ ਵਰਗੀਆਂ ਨਾਮਵਰ ਗਾਇਕਾਵਾਂ ਵਲੋਂ ਉਨ੍ਹਾਂ ਦੇ ਗੀਤਾਂ ਨੂੰ....
ਸੁਲਤਾਨਪੁਰ, 31 ਮਾਰਚ : ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਮੰਗ ਪੱਤਰ ਦਿੰਦਿਆ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਵੱਲੋਂ ਹਵਾੜਾ ਤੋਂ ਦੋ ਦਿਨ ਚੱਲਣ ਵਾਲੀ ਰੇਲ ਗੱਡੀ ਨੂੰ ਰੋਜ਼ਾਨਾ ਚਲਾਉਂਣ ਦੀ ਮੰਗ ਕੀਤੀ। ਸੰਤ ਸੀਚੇਵਾਲ ਨੇ ਪਾਰਲੀਮੈਂਟ ਹਾਊਸ ਵਿੱਚ ਰੇਲ ਮੰਤਰੀ ਸ਼੍ਰੀ ਵੈਸ਼ਨਵ ਨਾਲ ਕੀਤੀ ਸੰਖੇਪ ਮੁਲਾਕਾਤ ਦੌਰਾਨ ਦੱਸਿਆ ਕਿ ਉਹ ਬੀਤੇ ਦਿਨੀ ਤਖ਼ਤ ਸ਼੍ਰੀ ਪਟਨਾ ਸਾਹਿਬ ਨਤਮਸਤਕ ਹੋਣ ਲਈ ਗਏ ਸਨ ਤੇ ਜਿੱਥੇ ਤਖ਼ਤ ਸ੍ਰੀ ਹਰਿਮੰਦਰ....
ਸ਼ਾਹਕੋਟ, 31 ਮਾਰਚ : ਸਾਹਕੋਟ ਦੇ ਨਜ਼ਦੀਕ ਢੰਡੋਵਾਲ ਰੋਡ ਤੇ ਬੀਤੀ ਰਾਤ ਇੱਕ ਮੋਟਰਸਾਈਕਲ ਦੇ ਟਰਾਲੀ ਨਾਲ ਟਕਰਾ ਜਾਣ ਕਰਕੇ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਭਦੀਪ ਸਿੰਘ (22), ਬਲਜੀਤ ਸਿੰਘ (25 ਤੇ ਵਿਨੈ ਕੁਮਾਰ (22) ਜੋ ਮੋਟਰਸਾਈਕਲ ਤੇ ਸਵਾਰ ਹੋ ਕੇ ਸਾਹਕੋਟ ਤੋਂ ਪਿੰਡ ਨੰਗਲ ਅੰਬੀਆਂ ਨੂੰ ਜਾ ਰਹੇ ਸਨ, ਕਿ ਸਾਹਕੋਟ-ਢੰਡੋਵਾਲ ਰੋਡ ਤੇ ਇੱਕ ਟਰੈਕਟਰ-ਟਰਾਲੀ ਨਾਲ ਮੋਟਰਸਾਈਕਲ ਟਕਰਾ ਗਿਆ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ....
ਜਲੰਧਰ, 30 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸ੍ਰੀ ਰਾਮ ਨੌਮੀ ਦੇ ਪਵਿੱਤਰ ਮੌਕੇ ‘ਤੇ ਪਵਿੱਤਰ ਸ਼ਕਤੀ ਪੀਠ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਭਗਵਾਨ ਰਾਮ ਦੇ ਜਨਮ ਦਿਹਾੜੇ ‘ਰਾਮ ਨੌਮੀ’ ਦੇ ਸ਼ੁਭ ਮੌਕੇ ‘ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਮੌਕਾ ਮਾਨਵੀ ਏਕਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੋਣ ਦੇ ਨਾਲ-ਨਾਲ ਲੋਕਾਂ ਨੂੰ ਭਗਵਾਨ ਰਾਮ....
ਜਲੰਧਰ, 30 ਮਾਰਚ : ਜਲੰਧਰ ਜਿਮਨੀ ਚੋਣ ਦੇ ਹੋਏ ਐਲਾਨ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਲੰਧਰ ਪਹੁੰਚੇ। ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਦੇ ਹਲਾਤਾਂ ਕਾਰਨ ਲੋਕ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਮਹਿਸੂਸ ਕਰ ਰਹੇ। ਪ੍ਰਧਾਨ ਬਾਦਲ ਨੇ ਅੰਮ੍ਰਿਤਪਾਲ ਦੀ ਵੀਡੀਓ ਤੇ ਟਿੱਪਣੀ ਕਰਨ ਤੋਂ ਕਿਨਾਰਾ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ਤੇ ਪੋਸਟਾਂ ਸ਼ੇਅਰ ਕਰਨ ਵਾਲੇ....
ਅੱਜ ਹਰ ਭਾਰਤੀ ਦੀ ਆਵਾਜ਼ - 'ਮੋਦੀ ਹਟਾਓ, ਦੇਸ਼ ਬਚਾਓ': 'ਆਪ' ਡਾ ਬੀ.ਆਰ ਅੰਬੇਡਕਰ ਨੇ ਧਾਰਾ 32 ਨੂੰ 'ਸਾਡੇ ਸੰਵਿਧਾਨ ਦੀ ਆਤਮਾ' ਕਿਹਾ, ਹਰ ਕਿਸੇ ਨੂੰ ਬੋਲਣ ਅਤੇ ਵਿਚਾਰ ਰੱਖਣ ਦੀ ਆਜ਼ਾਦੀ ਹੈ: 'ਆਪ' ਕੈਬਨਿਟ ਮੰਤਰੀ ਜਲੰਧਰ, 30 ਮਾਰਚ : ਆਮ ਆਦਮੀ ਪਾਰਟੀ (ਆਪ) ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅੱਜ ਹਰ ਭਾਰਤੀ ਦੀ ਆਵਾਜ਼ ਹੈ ‘ਮੋਦੀ ਹਟਾਓ, ਦੇਸ਼ ਬਚਾਓ’। ਭਾਜਪਾ ਸਰਕਾਰ ਨੇ ਸਾਡੇ ਦੇਸ਼, ਸੰਵਿਧਾਨ ਅਤੇ ਲੋਕਾਂ ਨੂੰ....
ਲੋਕ ਸਭਾ ਹਲਕੇ ਦੇ ਕੁੱਲ 1618512 ਵੋਟਰਾਂ 'ਚ 843299 ਪੁਰਸ਼, 775173 ਮਹਿਲਾ ਅਤੇ 40 ਥਰਡ ਜੈਂਡਰ ਵੋਟਰ ਸ਼ਾਮਲ ਜ਼ਿਲ੍ਹੇ 'ਚ 80 ਸਾਲ ਤੋਂ ਵੱਧ ਉਮਰ ਵਾਲੇ 32668 ਵੋਟਰ, 100 ਸਾਲ ਤੋਂ ਵੱਧ ਉਮਰ ਵਾਲੇ 444 ਵੋਟਰ, 18 ਤੋਂ 19 ਸਾਲ ਵਾਲੇ 23649 ਨੌਜਵਾਨ ਵੋਟਰ, 10526 ਦਿਵਿਆਂਗ ਵੋਟਰ, 73 ਐਨ.ਆਰ.ਆਈ. ਵੋਟਰ ਕੁੱਲ 1972 ਪੋਲਿੰਗ ਸਟੇਸ਼ਨਾਂ 'ਚ ਸ਼ਾਮਲ ਹੋਣਗੇ 44 ਮਾਡਲ ਪੋਲਿੰਗ ਸਟੇਸ਼ਨ, ਹਰ ਵਿਧਾਨ ਸਭਾ ਹਲਕੇ 'ਚ ਮਹਿਲਾਵਾਂ ਲਈ ਬਣਾਇਆ ਜਾਵੇਗਾ ਇਕ ਵਿਸ਼ੇਸ਼ ਪੋਲਿੰਗ ਸਟੇਸ਼ਨ, ਪਿੰਗਲਵਾੜਾ ਜਲੰਧਰ ਵਿਖੇ....
ਸ਼ੱਕੀ ਨੌਜਵਾਨਾਂ ਦੇ ਇਨੋਵਾ ਛੱਡ ਕੇ ਭੱਜਣ ਤੋਂ ਬਾਦ ਪੂਰਾ ਪਿੰਡ ਕੀਤਾ ਸੀਲ ਹੁਸ਼ਿਆਰਪੁਰ, 29 ਮਾਰਚ : ‘ਵਾਰਿਸ ਪੰਜਾਬ ਦੇ’ ਦਾ ਮੁਖੀ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਹੀ ਹੋ ਸਕਦਾ ਹੈ। ਮੰਗਲਵਾਰ ਰਾਤ ਨੂੰ ਪੁਲਿਸ ਨੂੰ ਇੱਕ ਸ਼ੱਕੀ ਇਨੋਵਾ (ਪੀਬੀ 10 ਸੀਕੇ 0527) ਬਾਰੇ ਸੂਚਨਾ ਮਿਲੀ। ਜੋ ਕਿ ਫਗਵਾੜਾ ਤੋਂ ਹੁਸ਼ਿਆਰਪੁਰ ਜਾ ਰਹੀ ਸੀ।ਦੈਨਿਕ ਭਾਸਕਰ ਦੀ ਖ਼ਬਰ ਅਨੁਸਾਰ ਇਸ ਵਿੱਚ ਅੰਮ੍ਰਿਤਪਾਲ ਅਤੇ ਪਪਲਪ੍ਰੀਤ ਦੇ ਸਵਾਰ ਹੋਣ ਦੀ ਸੂਚਨਾ ਪੁਲਿਸ ਨੂੰ ਮਿਲੀ। ਇਸ ਤੋਂ ਬਾਅਦ ਪੰਜਾਬ....
ਜਲੰਧਰ, 29 ਮਾਰਚ : ਵਿਧਾਨ ਸਭਾ ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਨੂੰ ਜਲੰਧਰ ਲੋਕ ਸਭਾ ਉਪ ਚੋਣ 'ਤੇ ਤਿੱਖੀ ਨਜ਼ਰ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ'ਆਪ' ਪੰਜਾਬ 'ਚ ਸੱਤਾ 'ਤੇ ਕਾਬਜ਼ ਹੋਣ ਕਾਰਨ ਨਤੀਜੇ ਨੂੰ ਆਪਣੇ ਪੱਖ 'ਚ ਕਰਨ ਲਈ ਹਰ ਤਰ੍ਹਾਂ ਦੇ ਵਪਾਰ ਅਤੇ ਚਾਲਾਂ ਦੀ ਵਰਤੋਂ ਕਰੇਗੀ, ਖਾਸ ਕਰਕੇ ਬੁਰੀ ਤਰ੍ਹਾਂ ਹਾਰਨ ਤੋਂ ਬਾਅਦ....
ਹੁਸ਼ਿਆਰਪੁਰ, 29 ਮਾਰਚ : ਪੰਜਾਬ ਸਰਕਾਰ ਵੱਲੋਂ ਲੋੜਵੰਦ ਲੜਕੀਆਂ ਦੇ ਵਿਆਹ ਮੌਕੇ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਂਦੀ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਜ਼ਿਲ੍ਹੇ ਵਿਚ ਕੁੱਲ 849 ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਆਨਲਾਈਨ ਮੈਨੇਜਮੈਂਟ ਸਿਸਟਮ ਰਾਹੀਂ 4,32,99,000 ਰੁਪਏ ਦੀ ਰਾਸ਼ੀ ਪਾ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਮਾਰਚ 2022 ਤੋਂ ਮਈ 2022 ਤੱਕ ਅਨੁਸੂਚਿਤ....
ਕਿਹਾ ਚੋਣ ਜਾਬਤੇ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਨਹੀਂ ਹੋਵੇਗੀ ਬਰਦਾਸ਼ਤ ਸਰਕਾਰੀ ਇਮਾਰਤਾਂ ਤੋਂ ਸਿਆਸੀ ਇਸ਼ਤਿਹਾਰਬਾਜ਼ੀ 24 ਘੰਟਿਆਂ ’ਚ ਉਤਾਰਣ ਦੇ ਹੁਕਮ ਜਲੰਧਰ, 29 ਮਾਰਚ : ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਹਲਕਾ 04 ਜਲੰਧਰ ਦੀ ਉਪ ਚੋਣ ਦਾ ਐਲਾਨ ਕਰਨ ਤੋਂ ਤੁਰੰਤ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਅੱਜ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜਾਬਤਾ ਪੂਰੀ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਇਸ ਵਿਚ ਕਿਸੇ ਕਿਸਮ ਦੀ ਢਿੱਲ-ਮੱਠ ਅਤੇ ਉਲੰਘਣਾ....