ਦੋਆਬਾ

ਦੇਸ਼ ਲਈ ਸ਼ਹਾਦਤ ਦੇਣ ਵਾਲਿਆਂ ਦੇ ਹਮੇਸ਼ਾ ਕਰਜ਼ਾਈ ਰਹਿਣਗੇ ਦੇਸ਼ ਵਾਸੀ : ਬ੍ਰਮ ਸ਼ੰਕਰ ਜਿੰਪਾ
-ਕੈਬਨਿਟ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਵਸ ’ਤੇ ਭੇਟ ਕੀਤੇ ਸ਼ਰਧਾ ਦੇ ਫੁੱਲ ਹੁਸ਼ਿਆਰਪੁਰ, 26 ਦਸੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਭਾਰਤ ਮਾਤਾ ਦੇ ਉਹ ਮਹਾਨ ਸਪੂਤ ਸਨ, ਜਿਨ੍ਹਾਂ ਨੇ ਦੇਸ਼ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੱਤਾ ਸੀ। ਉਨ੍ਹਾਂ ਨੇ ਜਾਲਮ ਬਰਤਾਨਵੀ ਹਕੂਮਤ ਨਾਲ ਜਲਿ੍ਹਆਂਵਾਲੇ ਬਾਗ ਵਿਚ ਨਿਹੱਥੇ ਅਤੇ ਬੇਕਸੂਰ ਭਾਰਤੀਆਂ ਉਤੇ ਕੀਤੇ ਜ਼ੁਲਮ ਦਾ ਬਦਲਾ ਲਿਆ। ਅੱਜ ਅਸੀਂ ਜਿਸ ਆਜ਼ਾਦੀ ਦਾ ਆਨੰਦ ਲੈ ਰਹੇ ਹਾਂ, ਉਹ ਸਾਡੇ ਅਨੇਕਾਂ ਦੇਸ਼ ਭਗਤਾਂ ਦੀਆਂ....
ਸੰਤ ਹਮੇਸ਼ਾ ਪ੍ਰਭੂ ਦੇ ਅਹਿਸਾਸ ਵਿੱਚ ਹੀ ਜੀਵਨ ਬਤੀਤ ਕਰਦੇ ਹਨ - ਸਤਿਗੁਰੂ ਮਾਤਾ ਸੁਦੀਕਸਾ ਜੀ ਮਹਾਰਾਜ
ਹੁਸ਼ਿਆਰਪੁਰ, 25 ਦਸੰਬਰ (ਗੁਰਭਿੰਦਰ ਗੁਰੀ) : ਸੰਤਾਂ ਦਾ ਪਿਆਰ ਤਾਂ ਸਾਰੇ ਸੰਸਾਰ ਨਾਲ ਹੁੰਦਾ ਹੈ। ਸੰਤ ਕਿਸੇ ਨਾਲ ਵਿਤਕਰਾ ਨਹੀਂ ਕਰਦੇ। ਉਹ ਸਦਾ ਨਿਰੰਕਾਰ ਪ੍ਰਭ ਦੇ ਅਹਿਸਾਸ ਵਿੱਚ ਜੀਵਨ ਜਿਉਂਦੇ ਹਨ। ਸੰਤ ਹਮੇਸਾ ਪ੍ਰਭੂ ਦੇ ਸੱਚ ਦੀ ਅਵਾਜ ਨੂੰ ਸਾਰਿਆਂ ਤੱਕ ਪਹੁੰਚਾਉਣ ਲਈ ਨਿਰੰਤਰ ਯਤਨ ਕਰਦੇ ਹਨ ਜੋ ਇਸ ਪ੍ਰਭੂ ਪ੍ਰਮਾਤਮਾ ਨਾਲ ਜੁੜਦੇ ਜਾਓ ਅਤੇ ਆਪਣਾ ਜੀਵਨ ਸਫਲ ਬਣਾਓ। ਇਸ ਗੱਲ ਦਾ ਪ੍ਰਗਟਾਵਾ ਸਤਿਗੁਰੂ ਮਾਤਾ ਸੁਦੀਕਸਾ ਜੀ ਮਹਾਰਾਜ ਨੇ ਗੁਰੂਗ੍ਰਾਮ ਵਿਖੇ ਆਯੋਜਿਤ ਸਤਿਸੰਗ ‘ਚ ਮੌਜੂਦ ਵਿਸਾਲ....
ਭਾਜਪਾ ਆਗੂ ਸੰਨੀ ਸ਼ਰਮਾ ਨੂੰ ਲਸ਼ਕਰ-ਏ-ਖਾਲਸਾ ਨੇ ਦਿੱਤੀ ਧਮਕੀ, ਪੁਲੀਸ ਸ਼ਿਕਾਇਤ ਦਰਜ
ਜਲੰਧਰ, 24 ਦਸੰਬਰ : ਜਲੰਧਰ 'ਚ ਭਾਜਪਾ ਸੱਭਿਆਚਾਰਕ ਸੈੱਲ ਦੇ ਕੋ-ਕਨਵੀਨਰ ਸੰਨੀ ਸ਼ਰਮਾ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ 'ਤੇ ਧਮਕੀਆਂ ਮਿਲੀਆਂ ਹਨ। ਸੰਨੀ ਸ਼ਰਮਾ ਨੇ ਸਾਰੀ ਰਿਕਾਰਡਿੰਗ ਅਤੇ ਮੈਸੇਜ ਸਮੇਤ ਕਾਲ ਡਿਟੇਲ ਸਮੇਤ ਪੁਲੀਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਦੀ ਸਾਈਬਰ ਸੈੱਲ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਸ਼ਿਕਾਇਤਕਰਤਾ ਸੰਨੀ ਸ਼ਰਮਾ ਨੇ ਦੱਸਿਆ ਕਿ ਉਸ ਦਾ ਪਰਿਵਾਰ ਆਰ.ਐਸ.ਐਸ. ਨਾਲ ਜੁੜਿਆ ਹੋਇਆ ਹੈ ਵਟਸਐਪ 'ਤੇ ਲਸ਼ਕਰ-ਏ-ਖਾਲਸਾ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਨੇ ਉਸ....
ਐਲੋਪੈਥੀ, ਹੋਮੀਓਪੈਥੀ ਅਤੇ ਆਯੂਰਵੈਦਿਕ ਦਾ ਮੈਗਾ ਮੈਡੀਕਲ ਕੈਂਪ ਦਾ ਸਿਹਤ ਮੰਤਰੀ ਨੇ ਕੀਤਾ ਉਦਘਾਟਨ
ਬਲਾਚੌਰ, 24 ਦਸੰਬਰ : ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਦੂਸਰੇ ਅਵਤਾਰ ਬ਼੍ਰਹਮਲੀਨ ਸ੍ਰੀ ਸਤਿਗੁਰੂ ਲਾਲ ਦਾਸ ਜੀ ਮਹਾਰਾਜ ਭੂਰੀਵਾਲਿਆਂ ਦੇ ਅਵਤਾਰ ਦਿਵਸ ਨੂੰ ਸਮਰਪਿਤ ਚਲ ਰਹੇ ਸੰਤ ਸਮਾਗਮ ਦੇ ਦੂਜੇ ਦਿਨ ਸ੍ਰੀ ਰਾਮਸਰਮੋਕਸ਼ ਧਾਮ ਟੱਪਰੀਆਂ ਖੁਰਦ ਵਿਖੇ ਐਲੋਪੈਥੀ, ਹੋਮੀਓਪੈਥੀ ਅਤੇ ਆਯੂਰਵੈਦਿਕ ਦਾ ਮੈਗਾ ਮੈਡੀਕਲ ਕੈਂਪ ਲਗਾਇਆ ਗਿਆ। ਮੈਗਾ ਮੈਡੀਕਲ ਕੈਂਪ ਦਾ ਉਦਘਾਟਨ ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਕਰਦਿਆਂ ਕਿਹਾ ਕਿ ਭੂਰੀ ਵਾਲਿਆਂ ਦੀ ਗੁਰਗੱਦੀ ਪਰੰਪਰਾ ਵਾਰੇ ਜੋ ਸੁਣਿਆ....
ਪੰਜਾਬ ਦੇ 60 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਟ੍ਰੇਨਿੰਗ ਲਈ ਜਾਣਗੇ ਵਿਦੇਸ਼ : ਹਰਜੋਤ ਬੈਂਸ
-ਸਭ ਤੋਂ ਵੱਧ ਇਨਰੋਲਮੈਂਟ ਕਰਨ ਵਾਲੇ ਸਕੂਲ ਨੂੰ ਮਿਲੇਗਾ 25 ਲੱਖ ਦਾ ਇਨਾਮ -ਸਰਕਾਰੀ ਸਕੂਲਾਂ ਨੂੰ ਮਿਲਣਗੇ ਕੈਂਪਸ ਮੈਨੇਜਰ, ਸਕਿਉਰਿਟੀ ਗਾਰਡ ਅਤੇ ਚੌਕੀਦਾਰ -ਪੰਜਾਬ ਦੇ ਸਰਕਾਰੀ ਸਕੂਲ ਜਲਦ ਹੀ ਆਧੁਨਿਕ ਮਾਡਲ ਸਕੂਲਾਂ ਨੂੰ ਦੇਣਗੇ ਮਾਤ ਹੁਸ਼ਿਆਰਪੁਰ, 22 ਦਸੰਬਰ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ ਅਤੇ ਪੰਜਾਬ ਨੂੰ ਸਿੱਖਿਆ ਦੇ....
ਸਰਕਾਰ ਨੇ 70 ਸਾਲਾਂ ਤੋਂ ਇੱਥੇ ਰਹਿ ਰਹੇ ਲੋਕਾਂ ਦਾ ਫਿਰ ਤੋਂ ਉਜਾੜਾ ਕਰ ਦਿੱਤਾ ਰਾਜਾ ਵੜਿੰਗ
ਜਲੰਧਰ : ਜਲੰਧਰ ਦੇ ਲਤੀਫਪੁਰਾ ’ਚ ਲੋਕਾਂ ਦੇ ਘਰ ਢਾਹ ਕੇ ਬੇਘਰ ਕੀਤੇ ਗਏ ਲੋਕਾਂ ਦਾ ਹਾਲ ਜਾਣਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਤੀਫਪੁਰਾ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਨੇ ਦੇਸ਼ ਦੀ ਵੰਡ ਤੋਂ ਬਾਅਦ ਇੱਥੇ ਵੱਸਣ ਵਾਲੇ ਲੋਕਾਂ ਦੇ ਘਰ ਢਾਹ ਕੇ ਕਹਿਰ ਢਾਹਿਆ ਹੈ। ਸਰਕਾਰ ਚਾਹੇ ਤਾਂ ਕੀ ਨਹੀਂ ਕਰ ਸਕਦੀ। ਅਦਾਲਤ ਦਾ ਹੁਕਮ ਹੁਣੇ ਹੀ ਨਹੀਂ ਆਇਆ ਹੈ। ਇਹ ਤਾਂ ਕਈ ਸਾਲ ਪਹਿਲਾਂ ਆਇਆ ਸੀ ਪਰ ਪਿਛਲੀਆਂ ਸਰਕਾਰਾਂ ਨੇ ਵੀ ਲਤੀਫਪੁਰਾ ਦੇ ਲੋਕਾਂ....
ਐਨ.ਆਰ.ਆਈ. ਪੰਜਾਬੀਆਂ ਦੀ ਸਹੂਲਤ ਲਈ ਨਵੇਂ ਸਾਲ ਵਿੱਚ ਵਿਸ਼ੇਸ਼ ਪਾਲਿਸੀ ਲਿਆਂਦੀ ਜਾ ਰਹੀ ਹੈ : ਮੰਤਰੀ ਧਾਲੀਵਾਲ
ਜਲੰਧਰ : ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ‘ਐਨ. ਆਰ. ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਐਨ. ਆਰ. ਆਈ. ਪੰਜਾਬੀਆਂ ਦੀ ਸਹੂਲਤ ਲਈ ਨਵੇਂ ਸਾਲ ਵਿੱਚ ਵਿਸ਼ੇਸ਼ ਪਾਲਿਸੀ ਲਿਆਂਦੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਮਾਮਲਿਆਂ ਦੇ ਹੱਲ ਤੋਂ ਇਲਾਵਾ ਪੰਜਾਬ ਦੇ ਚਹੁੰਮੁਖੀ ਵਿਕਾਸ ਵਿੱਚ ਉਨਾਂ ਨੂੰ ਸਰਗਰਮ ਭਾਈਵਾਲ ਬਣਾਇਆ ਜਾ ਸਕੇ। ਸਥਾਨਕ ਸੇਂਟ ਸੋਲਜ਼ਰ ਕੈਂਪਸ....
ਕਿਸਾਨਾਂ ਤੇ ਟੋਲ ਮੁਲਾਜ਼ਮਾਂ ਵਿਚਾਲੇ ਹੋਈ ਜ਼ਬਰਦਸਤ ਝੜਪ, ਪੁਲਿਸ ਨੇ ਕੀਤਾ ਲਾਠੀਚਾਰਜ
ਟਾਂਡਾ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਇਕ ਮਹੀਨੇ ਲਈ ਬੰਦ ਕਰਵਾਉਣ ਦੇ ਐਲਾਨ ਤੋਂ ਜਦੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਵਿੰਦਰ ਸਿੰਘ ਦੀ ਅਗਵਾਈ 'ਚ ਕਿਸਾਨ ਚੋਲਾਂਗ ਟੋਲ ਪਲਾਜ਼ਾ ਟੋਲ ਮੁਕਤ ਕਰਵਾਉਣ ਲਈ ਪਹੁੰਚੇ ਤਾਂ ਅੱਗੇ ਟੋਲ ਮੁਲਾਜ਼ਮ ਵੀ ਕਾਲੀਆਂ ਝੰਡੀਆਂ ਲੈ ਕੇ ਟੋਲ ਅੱਗੇ ਧਰਨੇ ਉਤੇ ਬੈਠ ਗਏ। ਕਿਸਾਨ ਤੇ ਟੋਲ ਮੁਲਾਜ਼ਮਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਮੌਕੇ ਕਿਸਾਨਾਂ ਤੇ....
ਟੋਲ ਪਲਾਜ਼ਾ ਕੰਪਨੀਆਂ ਦੀ ਲੁੱਟ ’ਤੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲਗਾਈ ਰੋਕ: ਮੰਤਰੀ ਜਿੰਪਾ
ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਟੋਲ ਪਲਾਜ਼ਾ ਕੰਪਨੀਆਂ ਦੀ ਲੁੱਟ ’ਤੇ ਰੋਕ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਟੋਲ ਪਲਾਜ਼ਾ ਕੰਪਨੀਆਂ ਨਾਲ ਮਿਲ ਕੇ ਟੋਲ ਦੇ ਨਾਮ ’ਤੇ ਵੱਡੀ ਲੁੱਟ ਕੀਤੀ ਹੈ, ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਹੋਲੀ-ਹੋਲੀ ਬੰਦ ਕਰ ਰਹੀ ਹੈ। ਉਹ ਅੱਜ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ....
ਹੁਸ਼ਿਆਰਪੁਰ ਦਾ ਲਾਚੋਵਾਲ ਟੋਲ ਪਲਾਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਵਾਇਆ ਬੰਦ
ਹੁਸ਼ਿਆਰਪੁਰ : ਮਿਆਦ ਪੁਗਾ ਚੁੱਕੇ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੀ ਆਪਣੀ ਮੁਹਿੰਮ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਸੜਕਾਂ ਨੂੰ ਟੋਲ ਮੁਕਤ ਕਰ ਕੇ ਲੋਕਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਹੁਸ਼ਿਆਰਪੁਰ-ਟਾਂਡਾ ਸੜਕ ਉਤੇ ਲਾਚੋਵਾਲ ਟੋਲ ਪਲਾਜ਼ਾ ਜਿਸ ਦੀ ਮਿਆਦ 14 ਦਸੰਬਰ, 2022 ਨੂੰ ਖ਼ਤਮ ਹੋ ਗਈ ਸੀ, ਨੂੰ ਬੰਦ ਕਰਨ ਦਾ ਐਲਾਨ ਕੀਤਾ। ਪਿਛਲੀਆਂ ਸਰਕਾਰਾਂ ਵੱਲੋਂ ਆਪਣੇ ਸਵਾਰਥਾਂ ਲਈ ਪੰਜਾਬ ਦੀਆਂ....
ਲਤੀਫਪੁਰਾ ਕਾਲੋਨੀ ਵਿੱਚ ਬੇਘਰ ਕੀਤੇ ਲੋਕਾਂ ਦਾ ਸੁਖਬੀਰ ਬਾਦਲ ਨੇ ਸੁਣਿਆ ਦੁੱਖੜਾ ਸੁਣਿਆ, ਇਨਸਾਫ ਦਿਵਾਉਣ ਦਾ ਕੀਤਾ ਐਲਾਨ
ਜਲੰਧਰ : ਲਤੀਫਪੁਰਾ (ਜਲੰਧਰ) ਵਿੱਚ ਨਾਜਾਇਜ਼ ਉਸਾਰੀਆਂ ਢਾਹੁਣ ਦੇ ਨਾਂ ‘ਤੇ ਲੋਕਾਂ ਦੇ ਘਰ ਢਾਹੁਣ ਤੋਂ ਬਾਅਦ ਲੋਕ ਠੰਢ ਵਿੱਚ ਆਪਣੀਆਂ ਰਾਤਾਂ ਗੁਜ਼ਾਰ ਰਹੇ ਹਨ। ਉਨ੍ਹਾਂ ਕੋਲ ਖਾਣਾ ਨਹੀਂ ਹੈ, ਬੱਚੇ ਸਕੂਲ ਨਹੀਂ ਜਾ ਸਕਦੇ ਹਨ। ਕੜਾਕੇ ਦੀ ਪੈ ਰਹੀ ਠੰਢ ਵਿੱਚ ਬਿਮਾਰ ਬਜ਼ੁਰਗਾਂ ਦਾ ਬੁਰਾ ਹਾਲ ਹੈ। ਇਸ ਦੌਰਾਨ ਖਾਲਸਾ ਏਡ ਦੇ ਵਰਕਰ ਉਨ੍ਹਾਂ ਦੀ ਮਦਦ ਲਈ ਪਹੁੰਚੀ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੀ ਰਾਤ ਲਤੀਫਪੁਰਾ ਵਿੱਚ ਬੇਘਰ ਹੋਏ ਲੋਕਾਂ ਦਾ ਦੁਖੜਾ ਸੁਣਨ....
ਵਾਰਿਸ ਪੰਜਾਬ ਦੇ ਸਮਰਥਕਾਂ ਨੇ ਗੁਰਦੁਆਰਾ ਸਾਹਿਬ ‘ਚੋਂ ਕੁਰਸੀਆਂ ਅਤੇ ਸੋਫੇ ਕੱਢ ਕੇ ਲਾਈ ਅੱਗ
ਬਜ਼ੁਰਗ ਕੁਰਸੀ ਤੇ ਬੈਠੇ ਜਾਂ ਫੱਟੇ 'ਤੇ, ਇਸ ਨਾਲ ਬੇਅਦਬੀ ਨਹੀਂ ਹੁੰਦੀ : ਰਣਜੀਤ ਸਿੰਘ ਢੱਡਰੀਆਂ ਵਾਲੇਜਲੰਧਰ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਵੱਖ-ਵੱਖ ਗੁਰੂਘਰਾਂ ਦਾ ਦੌਰਾ ਕੀਤਾ। ਉਹ ਆਪਣੇ ਸਮਰਥਕਾਂ ਨਾਲ ਸ਼ਹਿਰ ਤੋਂ ਪੌਸ਼ ਏਰੀਆ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ਵਿਖੇ ਵੀ ਪੁੱਜੇ। ਉਨ੍ਹਾਂ ਨੇ ਗੁਰਦੁਆਰੇ ਵਿੱਚ ਮੱਥਾ ਟੇਕਿਆ ਅਤੇ ਉਥੇ ਪਈਆਂ ਕੁਰਸੀਆਂ ਅਤੇ ਸੋਫ਼ਿਆਂ ਨੂੰ ਦੇਖ ਕੇ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਗੁਰੂ ਸਾਹਿਬ ਦੇ ਬਰਾਬਰ ਬੈਠ ਸਕਦੇ ਹਾਂ? ਇੱਥੇ....
ਮਧੂਮੱਖੀਆਂ ਵੱਲੋਂ ਲਾੜੇ ਦੀ ਕਾਰ ਉਪਰ ਭਿਆਨਕ ਹਮਲਾ, ਲਾੜੇ ਤੇ ਬੱਚਿਆਂ ਸਮੇਤ 7 ਲੋਕ ਜ਼ਖ਼ਮੀ
ਮੁਕੇਰੀਆਂ : ਮਧੂਮੱਖੀਆਂ ਦੇ ਕਹਿਰ ਕਾਰਨ ਲਾੜੇ ਤੇ ਬੱਚਿਆਂ ਸਮੇਤ 7 ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਪਿੰਡ ਦੇਪੁਰ ਦੇ ਜਸਵੀਰ ਸਿੰਘ ਪੁੱਤਰ ਜਗਦੀਸ਼ ਵਿਆਹੁਣ ਲਈ ਦੇਪੁਰ ਤੋਂ ਪਿੰਡ ਲੈਹੜੀਆਂ ਕਾਰ 'ਚ ਜਾ ਰਹੇ ਸਨ। ਜਦ ਗੱਡੀ ਮੁਕੇਰੀਆਂ ਹਾਈਡਲ ਪ੍ਰੋਜੈਕਟ ਨਹਿਰ ਕੋਲ ਪੁੱਜੀ ਤਾਂ ਮਧੂਮੱਖੀਆਂ ਵੱਲੋਂ ਲਾੜੇ ਦੀ ਕਾਰ ਉਪਰ ਭਿਆਨਕ ਹਮਲਾ ਕਰ ਦਿੱਤਾ ਗਿਆ। ਕਾਰ ਦੇ ਸ਼ੀਸ਼ੇ ਖੁੱਲ੍ਹੇ ਹੋਣ ਕਾਰਨ ਮਧੂਮੱਖੀਆਂ ਦਾ ਝੁੰਡ ਗੱਡੀ ਵਿਚ ਵੜ ਗਿਆ। ਕੁਝ ਦੇਰ ਉਨ੍ਹਾਂ ਨੇ ਮੁਕਾਬਲਾ ਕੀਤਾ ਪਰ ਵਸ ਨਾ ਚੱਲਦਾ ਦੇਖ....
ਜਲੰਧਰ ਪੁਲਿਸ ਨੇ 20 ਲੱਖ ਦੇ ਨਕਲੀ ਨੋਟਾਂ ਸਮੇਤ ਦੋ ਨੂੰ ਕੀਤਾ ਕਾਬੂ
ਜਲੰਧਰ : ਜਲੰਧਰ ਪੁਲਿਸ ਨੇ ਅਸਮਾਜਿਕ ਤੱਤਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ 20 ਲੱਖ ਦੇ ਨਕਲੀ ਨੋਟਾਂ ਸਣੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ ਆਈ-20 ਕਾਰ ਵੀ ਬਰਾਮਦ ਕੀਤੀ ਗਈ ਹੈ। ਫੜੇ ਗਏ ਦੋਸ਼ੀਆਂ ਦੀ ਪਛਾਣ ਰਾਮ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਖੰਨਾ ਖੁਰਦ ਜ਼ਿਲ੍ਹਾ ਲੁਧਿਆਣਾ ਤੇ ਪਵਨਦੀਪ ਸਿੰਘ ਪੁੱਤਰ ਮੋਥੂ ਸਿੰਘ ਵਾਸੀ ਪੱਟੀ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਇੰਸਪੈਕਟਰ ਇੰਦਰਜੀਤ ਸਿੰਘ ਇੰਚਾਰਜ ਐਂਟੀ....
ਨਕੋਦਰ 'ਚ ਕੱਪੜਾ ਵਪਾਰੀ ਅਤੇ ਗੰਨਮੈਨ ਦਾ ਗੋਲੀਆਂ ਮਾਰ ਕੇ ਕਤਲ, ਮੰਗੀ ਸੀ 30 ਲੱਖ ਦੀ ਫਿਰੌਤੀ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ : ਸਰਕਾਰ ਮਨਦੀਪ ਸਿੰਘ ਨੂੰ 1 ਕਰੋੜ ਰੁਪਏ ਦੀ ਗ੍ਰੇਸ਼ੀਆ ਰਾਸ਼ੀ ਅਦਾ ਕਰੇਗੀ। ਚੰਡੀਗੜ੍ਹ /ਨਕੋਦਰ : ਜਿਲਾ ਜਲੰਧਰ ਦੇ ਮਸ਼ਹੂਰ ਕਸਬੇ ਨਕੋਦਰ ਵਿਖੇ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ ’ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਪੂਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿਥੇ ਗੰਨਮੈਨ ਦੀ ਵੀ ਮੌਤ ਹੋ ਗਈ। ਜਾਣਕਾਰੀ....