ਸ਼ਹੀਦ ਭਗਤ ਸਿੰਘ ਨਗਰ : ਰਾਜ ਸਭਾ ਦੇ ਮੈਂਬਰ ਸੰਜੀਵ ਅਰੋੜਾ ਨੇ ਕਿਹਾ ਕਿ ਦੇਸ਼ ਆਪਣੇ ਮਹਾਨ ਪੁੱਤ ਅਤੇ ਆਜ਼ਾਦੀ ਸੰਗਰਾਮੀਏ ਸਰਦਾਰ ਭਗਤ ਸਿੰਘ, ਜਿਨ੍ਹਾਂ ਦੀ ਕੁਰਬਾਨੀ ਨੇ ਆਜ਼ਾਦੀ ਸੰਗਰਾਮ ਨੂੰ ਪ੍ਰਚੰਡ ਕੀਤਾ ਅਤੇ ਨੌਜਵਾਨਾਂ ਨੂੰ ਅੰਗਰੇਜ਼ ਹਾਕਮਾਂ ਵਿਰੁੱਧ ਇਕਜੁੱਟ ਹੋ ਕੇ ਡਟਣ ਲਈ ਪ੍ਰੇਰਿਤ ਕੀਤਾ, ਦਾ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਦਾ ਰਿਣੀ ਰਹੇਗਾ। ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਖਟਕੜ ਕਲਾਂ ਦੇ ਆਪਣੇ ਪਹਿਲੇ ਦੌਰੇ ਦੌਰਾਨ ਸ੍ਰੀ ਅਰੋੜਾ ਨੇ ਵੀਰਵਾਰ ਨੂੰ ਸਰਦਾਰ ਭਗਤ ਸਿੰਘ ਅਤੇ ਉਨ੍ਹਾਂ....
ਦੋਆਬਾ
ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਜਾ ਰਹੇ ਕਲਾ ਉਤਸਵ ਦੇ ਜੋਨਲ ਪੱਧਰ ਦੇ ਮੁਕਾਬਲਿਆਂ ਵਿਚ ਮਿਊਜ਼ੀਕਲ ਇੰਸਟਰੂਮੈਂਟ ਢੋਲ ਵਿਚ ਪਹਿਲੇ ਸਥਾਨ ’ਤੇ ਆਉਣ ਵਾਲੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀ ਵਿਦਿਆਰਥਣ ਰਿਤਿਕਾ ਸੈਣੀ ਨੂੰ ਵਧਾਈ ਦਿੰਦੇ ਹੋਏ ਉਸ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ ਹੈ। ਅੱਜ ਉਨ੍ਹਾਂ ਨੇ ਰਿਤਿਕਾ ਨੂੰ 19 ਨਵੰਬਰ ਨੂੰ ਹੋਣ ਵਾਲੇ ਸੂਬਾ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ....
ਫਗਵਾੜਾ : ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਨਛੱਤਰ ਗਿੱਲ ਦੇ ਪਰਿਵਾਰ ਵਿਚੋਂ ਇਕ ਦੁੱਖ ਭਰੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਉਸ ਸਮੇਂ ਗਹਿਰਾ ਸਦਮਾਂ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਦਲਵਿੰਦਰ ਕੌਰ 48 ਦਾ ਬੀਤੀ ਰਾਤ ਦਿਹਾਂਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਹੋਈ ਅਚਾਨਕ ਮੌਤ ਨਾਲ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਨਛੱਤਰ ਸਿੰਘ ਦੀ ਪਤਨੀ ਦਲਵਿੰਦਰ ਕੌਰ ਦੀ ਅਚਾਨਕ ਮੌਤ ਨਾਲ ਪਰਿਵਾਰ ਕਾਫੀ ਗਹਿਰੇ ਸਦਮੇ ਵਿਚ ਹਨ। ਉਨ੍ਹਾਂ ਦੇ....
ਜਲੰਧਰ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਆਪਣੇ ਸ਼ਾਂਤੀ ਦੇਵੀ ਮਿੱਤਲ ਆਡੀਟੋਰੀਅਮ ਵਿਖੇ ਪਹਿਲੀ 5 ਦਿਨਾ ਲੰਬੀ ਸਾਲਾਨਾ ਅੰਤਰਰਾਸ਼ਟਰੀ ਕਾਨਫਰੰਸ ਅਤੇ ਗਲੋਬਲ ਸੰਮੇਲਨ -2022 ਦਾ ਉਦਘਾਟਨ ਕੀਤਾ। ਮੰਥਨ ਅਤੇ ਵਿਚਾਰ-ਵਟਾਂਦਰੇ "ਉੱਚ ਸਿੱਖਿਆ ਵਿੱਚ ਅੰਤਰਰਾਸ਼ਟਰੀਕਰਨ ਵਿਸ਼ੇ 'ਤੇ ਹੋਣਗੇ। ਕਾਨਫਰੰਸ ਵਿੱਚ 50 ਤੋਂ ਵੱਧ ਅੰਤਰਰਾਸ਼ਟਰੀ ਡੈਲੀਗੇਟਾਂ ਦੀ ਉਚੇਚੇ ਤੌਰ 'ਤੇ ਮੌਜੂਦਗੀ ਦੇਖੀ ਜਾ ਰਹੀ ਹੈ ਜੋ ਅਮਰੀਕਾ, ਯੂਕੇ, ਕੈਨੇਡਾ, ਰੂਸ, ਆਸਟ੍ਰੇਲੀਆ, ਫਰਾਂਸ, ਜਰਮਨੀ, ਪੋਲੈਂਡ ਅਤੇ ਹੋਰ ਬਹੁਤ ਸਾਰੀਆਂ....
ਹੁਸ਼ਿਆਰਪੁਰ : ਪਿੰਡ ਮਜਾਰੀ ਦਾ ਛਿੰਜ ਮੇਲਾ ਬੀਤੀ ਰਾਤ ਸ਼ਾਨੌ-ਸ਼ੌਕਤ ਨਾਲ ਸੰਪੰਨ ਹੋਇਆ ਜਿੱਥੇ ਇਲਾਕੇ ਦੇ ਹਜ਼ਾਰਾਂ ਲੋਕਾਂ ਨੇ ਖੂਬ ਆਨੰਦ ਮਾਣਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। 12-13 ਨਵੰਬਰ ਨੂੰ ਦੋ ਦਿਨ ਹੋਏ ਛਿੰਝ ਮੇਲੇ ਵਿੱਚ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਆਦਿ ਸੂਬਿਆਂ ਦੇ ਪ੍ਰਸਿੱਧ ਅਖਾੜਿਆਂ ਦੇ ਪਹਿਲਵਾਨਾਂ ਨੇ ਸ਼ਿਰਕਤ ਕੀਤੀ ਅਤੇ ਆਪੋ-ਆਪਣੀ ਕੁਸ਼ਤੀ ਦੇ ਜੌਹਰ....
ਜਲੰਧਰ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਕੂਲ ਆਫ ਫਾਰਮਾਸਿਊਟੀਕਲ ਸਾਇੰਸਿਜ਼ ਨੇ ਯੂਨੀਵਰਸਿਟੀ ਦੇ ਸ਼ਾਂਤੀ ਦੇਵੀ ਮਿੱਤਲ ਆਡੀਟੋਰੀਅਮ ਵਿਖੇ ਦੋ ਰੋਜ਼ਾ ਤੀਜੀ ਅੰਤਰਰਾਸ਼ਟਰੀ ਕਾਨਫਰੰਸ ਆਫ ਫਾਰਮੇਸੀ ਦਾ ਆਯੋਜਨ ਕੀਤਾ। ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ (ਭਾਰਤ) ਦੇ ਡਾਇਰੈਕਟੋਰੇਟ ਜਨਰਲ ਆਫ਼ ਹੈਲਥ ਸਰਵਿਸਿਜ਼ ਦੇ ਸੰਯੁਕਤ ਡਰੱਗ ਕੰਟਰੋਲਰ ਡਾ. ਪੀਬੀਐਨ ਪ੍ਰਸਾਦ ਨੇ ਕਾਨਫਰੰਸ ਦੀ ਪ੍ਰਧਾਨਗੀ ਕੀਤੀ। ਇਸ ਵਿਚ 2000 ਤੋਂ ਵੱਧ ਰਾਸ਼ਟਰੀ ਅਤੇ....
ਹੁਸ਼ਿਆਰਪੁਰ : ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਸਹੂਲਤ ਲਈ ਸਾਰੀਆਂ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾ ਰਹੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕੀਤਾ ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਹ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋ-ਐਡ ਸਕੂਲ ਹੁਸ਼ਿਆਰਪੁਰ ਵਿਚ ਬਾਲ ਦਿਵਸ ’ਤੇ ਆਯੋਜਿਤ ਬਾਲ ਪ੍ਰਤਿਭਾ ਮੇਲੇ ਦੇ ਉਦਘਾਟਨ ਤੋਂ ਬਾਅਦ ਵਿਦਿਆਰਥੀਆਂ ਨੂੰ....
ਪੰਜਾਬ ਫੂਡ ਕਮਿਸ਼ਨ ਦੀ ਮੈਂਬਰ ਨੇ ਬਲਾਕ ਗੜ੍ਹਸ਼ੰਕਰ ਦੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਦਾ ਕੀਤਾ ਅਚਨਚੇਤ ਨਿਰੀਖਣ
ਗੜ੍ਹਸ਼ੰਕਰ : ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਨੂੰ ਜ਼ਿਲ੍ਹੇ ਅੰਦਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਵਾਉਣ ਲਈ ਪੰਜਾਬ ਫੂਡ ਕਮਿਸ਼ਨ ਦੀ ਮੈਂਬਰ ਸ਼੍ਰੀਮਤੀ ਪ੍ਰੀਤੀ ਚਾਵਲਾ ਨੇ ਹੁਸ਼ਿਆਰਪੁਰ ਦੇ ਬਲਾਕ ਗੜ੍ਹਸ਼ੰਕਰ ਤਹਿਤ ਧਮਾਈ, ਬਗਵਾਈ, ਮਹਿਤਾਬਪੁਰ, ਬੋੜਾ ਦੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਅਚਨਚੇਤ ਨਿਰੀਖਣ ਦੌਰਾਨ ਸਰਕਾਰੀ ਸਕੂਲਾਂ ਵਿਚ ਮਿਡ-ਡੇ-ਮੀਲ ਸਕੀਮ ਤਹਿਤ ਸਕੂਲਾਂ ਦੇ ਲਾਭਪਾਤਰੀਆਂ ਦਾ ਬਿਓਰਾ, ਮਿਡ-ਡੇ-ਮੀਲ ਦੇ ਸਟੋਰਾਂ, ਖਾਣਾ ਬਣਾਉਣ ਵਾਲੀਆਂ....
ਜਲੰਧਰ : ਅੰਤਰਰਾਸ਼ਟਰੀ ਖਿਡਾਰੀ ਤਲਵਿੰਦਰ ਸਿੰਘ ਦੀ ਹੈਟ੍ਰਿਕ ਅਤੇ ਅੰਤਰਰਾਸ਼ਟਰੀ ਖਿਡਾਰੀ ਗੁਰਜਿੰਦਰ ਸਿੰਘ ਦੇ ਦੋ ਗੋਲਾਂ ਦੀ ਬਦੋਲਤ ਇੰਡੀਅਨ ਆਇਲ ਮੁੰਬਈ ਨੇ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੂੰ 5-0 ਦੇ ਫਰਕ ਨਾਲ ਹਰਾ ਕੇ 12ਵੀਂ ਵਾਰ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਇਨਲ ਵਿਚ ਪ੍ਰਵੇਸ਼ ਕਰ ਲਿਆ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ ਟੂਰਨਾਮੈਂਟ ਦੇ ਅੱਠਵੇਂ ਦਿਨ ਸੈਮੀਫਾਇਨਲ ਮੁਕਾਬਲੇ ਖੇਡੇ ਗਏ। ਦੂਜੇ ਸੈਮੀਫਾਇਨਲ ਵਿੱਚ ਭਾਰਤੀ ਰੇਲਵੇ ਨੇ ਪੰਜਾਬ ਐਂਡ ਸਿੰਧ....
ਜਲੰਧਰ : ਉੱਚਾਈ ਨੂੰ ਲੈ ਕੇ ਮਸ਼ਹੂਰ ਅਤੇ ਦੁਨੀਆ ਦੇ ਨਕਸ਼ੇ ’ਤੇ ਜਲੰਧਰ ਦਾ ਨਾਂ ਦਰਜ ਕਰਵਾਉਣ ਵਾਲਾ ਟੀ.ਵੀ. ਟਾਵਰ ਰਿਟਾਇਰ ਹੋ ਗਿਆ ਹੈ। ਇਹ ਹੁਣ ਦੂਰਦਰਸ਼ਨ ਦੇ ਪ੍ਰੋਗਰਾਮਾਂ ਨੂੰ ਪੇਸ਼ ਨਹੀਂ ਕਰੇਗਾ। ਦੱਸ ਦੇਈਏ ਕਿ ਇਸ ਟਾਵਰ ਦੀ ਪਛਾਣ ਹੀ ਟੀ.ਵੀ. ਦੇ ਨਾਮ ਨਾਲ ਪ੍ਰਸਿੱਧ ਹੋਈ ਸੀ ਪਰ 43 ਸਾਲ ਦੀ ਸੇਵਾ ਮਗਰੋਂ 31 ਅਕਤੂਬਰ ਤੋਂ ਪ੍ਰੋਗਰਾਮ ਪੇਸ਼ ਕਰਨ ਦੀਆਂ ਸੇਵਾਵਾਂ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਟਾਵਰ ਤੋਂ ਲਾਂਚਿੰਗ ਬੰਦ ਕਰਨ ਦੀ ਪੁਸ਼ਟੀ ਦੂਰਦਰਸ਼ਨ ਕੇਂਦਰ ਜਲੰਧਰ ਦੇ ਮੁਖੀ ਆਰ. ਕੇ. ਜਾਰੰਗਲ ਨੇ....
ਜਲੰਧਰ : ਇੰਡੀਅਨ ਆਇਲ ਮੁੰਬਈ ਦਾ ਮੁਕਾਬਲਾ ਪੰਜਾਬ ਨੈਸ਼ਨਲ ਬੈਂਕ ਦਿੱਲੀ ਨਾਲ ਅਤੇ ਪੰਜਾਬ ਐਂਡ ਸਿੰਧ ਬੈਂਕ ਦਾ ਮੁਕਾਬਲਾ ਭਾਰਤੀ ਰੇਲਵੇ ਨਾਲ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਸੈਮੀਫਾਇਨਲ ਵਿੱਚ ਹੋਵੇਗਾ। ਲੀਗ ਦੌਰ ਦੇ ਆਖਰੀ ਦਿਨ ਪੰਜਾਬ ਐਂਡ ਸਿੰਧ ਬੈਂਕ ਨੇ ਏਐਸਸੀ ਜਲੰਧਰ ਨੂੰ 7-1 ਦੇ ਫਰਕ ਨਾਲ ਹਰਾ ਕੇ ਸੈਮੀਫਾਇਨਲ ਵਿਚ ਪ੍ਰਵੇਸ਼ ਕੀਤਾ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ ਟੂਰਨਾਮੈਂਟ ਦੇ ਸੱਤਵੇਂ ਦਿਨ ਦੇ ਦੂਜੇ ਲੀਗ ਮੈਚ ਵਿੱਚ ਇੰਡੀਅਨ ਏਅਰ ਫੋਰਸ ਨੇ ਪੰਜਾਬ....
ਕਪੂਰਥਲਾ : ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਤੱਕ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਕੱਢੀ ਗਈ ਪੈਦਲ ਯਾਤਰਾ ਦੌਰਾਨ ਪਿੰਡ ਕਡਾਲਾ ਕਲਾਂ ਕੋਲ ਇਕ 22 ਸਾਲਾ ਨੌਜਵਾਨ ਜੋ ਕਿ ਸੜਕ ਦੇ ਇਕ ਪਾਸੇ ਖੜ੍ਹਾ ਸੀ ਦਾ ਟਰੈਕਟਰ ਸਟੰਟ ਕਰ ਰਹੇ ਟਰੈਕਟਰ ਚਾਲਕ ਦੇ ਟਰੈਕਟਰ ਤੋਂ ਕੰਟਰੋਲ ਗੁਆਉਣ ‘ਤੇ ਉਸ ਦੀ ਚਪੇਟ ਵਿਚ ਆ ਗਿਆ ਸੀ ਤੇ ਇਸ ਦੇ ਚੱਲਦੇ ਉਸ ਦੀ ਮੌਤ ਹੋ ਗਈ ਸੀ। ਪਰਿਵਾਰ ਵੱਲੋਂ ਕਪੂਰਥਲਾ ਸੁਲਤਾਨਪੁਰ ਰੋਡ ਨੂੰ ਜਾਮ ਕਰਕੇ ਇਨਸਾਫ ਦੀ ਮੰਗ ਕੀਤੀ ਗਈ ਤੇ ਪ੍ਰਦਰਸ਼ਨ ਕਾਰੀਆਂ ਮਤਾਬਕ ਬੇਸ਼ੱਕ ਇਸ....
ਸੁਲਤਾਨਪੁਰ ਲੋਧੀ : ਗਲੋਬਲ ਸਿੱਖ ਵਿਚਾਰ ਮੰਚ ਸੁਲਤਾਨਪੁਰ ਲੋਧੀ ਵੱਲੋਂ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਦੇ ਸਹਿਯੋਗ ਨਾਲ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਵੇਈਂ ਕਿਨਾਰੇ 2 ਨਵੰਬਰ ਨੂੰ ਕਰਵਾਈ ਜਾ ਰਹੀ ਦੂਜ਼ੀ ਵਿਸ਼ਵ ਸਿੱਖ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਅੱਜ ਮੁੱਖ ਪ੍ਰਬੰਧਕਾਂ ਡਾ. ਆਸਾ ਸਿੰਘ ਘੁੰਮਣ ਤੇ ਡਾ. ਪਰਮਜੀਤ ਸਿੰਘ ਮਾਨਸਾ ਵੱਲੋਂ ਬੇਬੇ ਨਾਨਕੀ ਸਿੱਖ ਮਿਸ਼ਨਰੀ ਕਾਲਜ ਗੁਰਦੁਆਰਾ ਸੰਤ ਘਾਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਮੀਟਿੰਗ....
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਤਨੀ ਸੋਸ਼ਲ ਮੀਡੀਆ 'ਤੇ ਹੋਈ ਲਾਈਵ , ਪੁਲਿਸ ’ਤੇ ਕਾਰਵਾਈ ਨਾ ਕਰਨ ਦਾ ਲਾਇਆਦੋਸ਼
ਜਲੰਧਰ : ਪੰਜਾਬ ਦੇ ਮਰਹੂਮ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਤਨੀ ਰੁਪਿੰਦਰ ਕੌਰ ਐਤਵਾਰ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋਈ। ਇਸ ਦੌਰਾਨ ਰੁਪਿੰਦਰ ਕੌਰ ਨੇ ਪੁਲਿਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ। ਰੁਪਿੰਦਰ ਕੌਰ ਨੇ ਦੱਸਿਆ ਕਿ ਉਸ ਨੇ ਐਸਐਸਪੀ ਨੂੰ ਦੱਸਿਆ ਕਿ ਸੰਦੀਪ ਨੰਗਲ ਦੇ ਕੇਸ ਦਾ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਜਲੰਧਰ ਦੇ ਕਰਤਾਰ ਪੈਲੇਸ ਵਿੱਚ ਬੈਠਾ ਹੈ। ਸੰਦੀਪ ਦਾ ਕੇਸ ਵੀ ਉਥੇ ਹੀ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਸੁਰਜਨਜੀਤ ਸਿੰਘ ਚੱਠਾ ਮਾਮਲੇ ਵਿੱਚ....
ਕਪੂਰਥਲਾ : ਪਿਛਲੇ ਲੰਮੇਂ ਸਮੇਂ ਤੋਂ ਸਿੱਖਾਂ ਦੀ ਤਰਜ਼ਮਾਨੀ ਕਰਨ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 9 ਨਵੰਬਰ 2022 ਨੂੰ ਸੱਦਿਆ ਗਿਆ ਹੈ। ਜਿਸ ਵਿੱਚ ਪ੍ਰਧਾਨ ਦੀ ਚੋਣ ਵੀ ਕੀਤੀ ਜਾਣੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਨੂੰ ਲੈਕੇ ਸ੍ਰੋਮਣੀ ਅਕਾਲੀ ਦਲ ਵਿੱਚ ਇੱਕ ਵਾਰ ਫਿਰ ਬਾਗੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ। ਹਾਸਲ ਜਾਣਕਾਰੀ ਮੁਤਾਬਕ ਬੀਬੀ ਜਗੀਰ ਕੌਰ ਨੇ ਐੱਸਜੀਪੀਸੀ ਚੋਣ ਲੜਨ ਲਈ ਦਸਤਖਤ ਕੀਤੇ ਹਨ। ਉਨ੍ਹਾਂ ਕਿਹਾ ਕਿ ਚੋਣ ਲੜਨਾ ਹਰ ਉਮੀਦਵਾਰ....