ਪੰਜਾਬੀ ਗਾਇਕ ਸਿੱਪੀ ਗਿੱਲ ਦਾ ਕੈਨੇਡਾ ‘ਚ ਐਕਸੀਡੈਂਟ

ਚੰਡੀਗੜ੍ਹ, 25 ਜਨਵਰੀ : ਪੰਜਾਬੀ ਗਾਇਕ ਅਤੇ ਅਦਾਕਾਰ ਸਿੱਪੀ ਗਿੱਲ ਦਾ ਕੈਨੇਡਾ ‘ਚ ਐਕਸੀਡੈਂਟ ਹੋ ਗਿਆ। ਉਹਨਾਂ ਨੇ ਇਸ ਹਾਦਸੇ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਹੈ। ਸਿੱਪੀ ਆਪਣੇ ਕਿਸੇ ਦੋਸਤ ਨਾਲ ਆਫ-ਰੋਡਿੰਗ ਲਈ ਬਾਹਰ ਗਿਆ ਹੋਇਆ ਸੀ। ਬ੍ਰਿਟਿਸ਼ ਕੋਲੰਬੀਆ ‘ਚ ਅਚਾਨਕ ਉਸ ਦੀ ਗੱਡੀ ਰੁਬੀਕਾਨ ਪਲਟ ਗਈ। ਹਾਦਸੇ ਵਿੱਚ ਸਿੱਪੀ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ। ਸਿੱਪੀ ਨੇ ਦੱਸਿਆ ਕਿ ਉਹ ਕੁਦਰਤੀ ਨਜ਼ਾਰਿਆਂ ਦਾ ਆਨੰਦ ਲੈਣ ਲਈ ਆਪਣੇ ਦੋਸਤ ਨਾਲ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਜਾ ਰਿਹਾ ਸੀ। ਇੱਥੋਂ ਤੱਕ ਕਿ ਜਿੱਥੇ ਉਸ ਦਾ ਹਾਦਸਾ ਹੋਇਆ ਉੱਥੇ ਫ਼ੋਨ ਵੀ ਕੰਮ ਨਹੀਂ ਕਰ ਰਿਹਾ ਸੀ। ਸਿੱਪੀ ਨੇ ਵੀਡੀਓ ਸਾਂਝੀ ਕੀਤੀ ਜਿਸ ਵਿੱਚ ਇੱਕ ਅੰਗਰੇਜ਼ ਰਾਹਗੀਰ ਨੇ ਉਸਦੀ ਮਦਦ ਕੀਤੀ। ਉਸ ਵਿਅਕਤੀ ਨੇ ਬੈਲਟ ਆਦਿ ਲਗਾ ਕੇ ਕਾਰ ਨੂੰ ਸਿੱਧੀ ਕਰ ਦਿੱਤਾ। ਸਿੱਪੀ ਨੇ ਅੰਗਰੇਜ਼ ਦਾ ਧੰਨਵਾਦ ਵੀ ਕੀਤਾ।