ਮੁੰਬਈ : ਬਾਲੀਵੁੱਡ ਅਦਾਕਾਰਾ ਅਤੇ ਮਾਡਲ ਸ਼ਰਲਿਨ ਚੋਪੜਾ ਜਿਸ ਨੇ MeToo ਦੇ ਦੋਸ਼ੀ ਸਾਜਿਦ ਖਾਨ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਹੁਣ ਉਸ ਨੇ ਮਹਿਲਾ ਪੁਲਿਸ ਅਧਿਕਾਰੀ ਦੇ ਸਾਹਮਣੇ ਆਪਣਾ ਬਿਆਨ ਵੀ ਦਰਜ ਕਰਵਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਲਮਾਨ ਖਾਨ ਨੂੰ ਵੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਅਦਾਕਾਰਾ ਸ਼ਰਲਿਨ ਚੋਪੜਾ 29 ਅਕਤੂਬਰ ਨੂੰ ਆਪਣਾ ਬਿਆਨ ਦਰਜ ਕਰਵਾਉਣ ਲਈ ਜੁਹੂ ਪੁਲਿਸ ਸਟੇਸ਼ਨ ਪਹੁੰਚੀ ਸੀ। ਹਾਲਾਂਕਿ ਪੁਲਿਸ ਨੇ ਉਸ ਦੇ ਬਿਆਨ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ। ਸ਼ਰਲਿਨ ਨੇ ਕਿਹਾ ਸੀ, “ਪੁਲਿਸ ਦਾ ਕਹਿਣਾ ਹੈ ਕਿ ਜਿਨਸੀ ਸ਼ੋਸ਼ਣ ਦੇ ਖਿਲਾਫ ਆਪਣਾ ਬਿਆਨ ਦਰਜ ਕਰਵਾਉਣ ਲਈ ਇੱਕ ਮਹਿਲਾ ਪੁਲਿਸ ਅਧਿਕਾਰੀ ਨੂੰ ਥਾਣੇ ਵਿੱਚ ਮੌਜੂਦ ਹੋਣਾ ਜ਼ਰੂਰੀ ਹੈ। ਅਤੇ ਫਿਲਹਾਲ ਮਹਿਲਾ ਅਧਿਕਾਰੀ ਸਟੇਸ਼ਨ ‘ਤੇ ਮੌਜੂਦ ਨਹੀਂ ਹਨ। ਇਸ ਤੋਂ ਬਾਅਦ ਜਦੋਂ ਮਹਿਲਾ ਅਧਿਕਾਰੀ ਸਟੇਸ਼ਨ ‘ਤੇ ਆਈ ਤਾਂ ਸ਼ਰਲਿਨ ਨੇ ਆਪਣਾ ਬਿਆਨ ਦਰਜ ਕਰਵਾਇਆ। ਗੱਲਬਾਤ ਦੌਰਾਨ ਸ਼ਰਲਿਨ ਨੇ ਕਿਹਾ, “ਮੈਨੂੰ ਦੱਸਿਆ ਗਿਆ ਹੈ ਕਿ ਜਿਸ ਪੁਲਿਸ ਅਧਿਕਾਰੀ ਨੂੰ ਮੇਰਾ ਕੇਸ ਸੌਂਪਿਆ ਗਿਆ ਹੈ, ਉਹ ਉਪਲਬਧ ਨਹੀਂ ਹੈ। ਮੈਂ ਉਸ ਨੂੰ ਬੇਨਤੀ ਕੀਤੀ ਕਿ ਮੈਂ ਮਹਿਲਾ ਅਧਿਕਾਰੀ ਦੇ ਸਾਹਮਣੇ ਬਿਆਨ ਦਰਜ ਕਰਵਾਉਣਾ ਚਾਹੁੰਦੀ ਹਾਂ। ਹੁਣ ਮੈਂ ਇੱਕ ਮਹਿਲਾ ਪੁਲਿਸ ਅਧਿਕਾਰੀ ਮੇਘਾ, ਜੋ ਕਿ ਇੱਕ PSI ਹੈ, ਨੂੰ ਆਪਣਾ ਬਿਆਨ ਦਰਜ ਕਰਵਾਇਆ ਹੈ।