ਪਿੰਕੀ ਧਾਲੀਵਾਲ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ, ਗ੍ਰਿਫਤਾਰੀ ਨੂੰ ਦੱਸਿਆ ਗੈਰ-ਕਾਨੂੰਨੀ

ਚੰਡੀਗੜ੍ਹ 11 ਮਾਰਚ 2025 : ਮਸ਼ਹੂਰ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੂੰ ਉਸ ਦੇ ਨਿਰਮਾਤਾ ਪਿੰਕੀ ਧਾਲੀਵਾਲ 'ਤੇ ਲੱਗੇ ਦੋਸ਼ਾਂ ਤੋਂ ਬਾਅਦ ਮਟੌਰ ਥਾਣੇ ਦੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਅੱਜ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ ਹੋਈ, ਜਿਸ 'ਚ ਹਾਈਕੋਰਟ ਨੇ ਪਿੰਕੀ ਧਾਲੀਵਾਲ ਨੂੰ ਵੱਡੀ ਰਾਹਤ ਦਿੰਦਿਆਂ ਉਸ ਨੂੰ ਰਿਹਾਅ ਕਰ ਦਿੱਤਾ ਹੈ। ਹਾਈਕੋਰਟ ਨੇ ਪੰਜਾਬ ਦੇ ਮਸ਼ਹੂਰ ਸੰਗੀਤ ਨਿਰਮਾਤਾ ਪੁਸ਼ਪਿੰਦਰ ਧਾਲੀਵਾਲ ਉਰਫ ਪਿੰਕੀ ਧਾਲੀਵਾਲ ਨੂੰ ਪੁਲਸ ਹਿਰਾਸਤ 'ਚੋਂ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਧਾਲੀਵਾਲ ਦੀ ਅਜਿਹੀ ਗ੍ਰਿਫਤਾਰੀ ਗੈਰ-ਕਾਨੂੰਨੀ ਹੈ। ਦੱਸ ਦਈਏ ਕਿ ਸੁਨੰਦਾ ਸ਼ਰਮਾ ਵੱਲੋਂ ਲਗਾਏ ਗਏ ਦੋਸ਼ਾਂ ਤੋਂ ਬਾਅਦ ਧੋਖਾਧੜੀ ਦੇ ਦੋਸ਼ੀ ਧਾਲੀਵਾਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਉਸ ਨੇ ਹਾਈ ਕੋਰਟ ਵਿੱਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਸੀ। ਵਰਨਣਯੋਗ ਹੈ ਕਿ ਮੇਰੀ ਸ਼ਿਕਾਇਤ ਮੁਹਾਲੀ ਦੇ ਜ਼ਿਲ੍ਹਾ ਪੁਲੀਸ ਮੁਖੀ ਦੀਪਕ ਪਾਰੀਕ ਨੂੰ ਆਪਣੀ ਸ਼ਿਕਾਇਤ ਵਿਚ ਸੁਨੰਦਾ ਸ਼ਰਮਾ ਨੇ ਧਾਲੀਵਾਲ 'ਤੇ ਵਿੱਤੀ ਸ਼ੋਸ਼ਣ, ਧੋਖਾਧੜੀ, ਦਸਤਾਵੇਜ਼ਾਂ 'ਤੇ ਜ਼ਬਰਦਸਤੀ ਦਸਤਖਤ ਕਰਵਾਉਣ, ਬਦਨਾਮ ਕਰਨ ਦੀ ਧਮਕੀ ਦੇਣ ਅਤੇ ਨਿੱਜੀ ਜਾਇਦਾਦ 'ਤੇ ਨਾਜਾਇਜ਼ ਕਬਜ਼ਾ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਜਿਸ ਤੋਂ ਬਾਅਦ ਥਾਣਾ ਮਟੌਰ ਦੀ ਪੁਲਿਸ ਨੇ ਆਈਪੀਸੀ ਦੀ ਧਾਰਾ 406, 420, 465, 467, 468, 341, 500, 506 ਤਹਿਤ ਮਾਮਲਾ ਦਰਜ ਕਰ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸੁਨੰਦ ਸ਼ਰਮਾ ਦੇ ਨਾਲ-ਨਾਲ ਕਈ ਹੋਰ ਗਾਇਕਾਂ ਨੇ ਧੋਖਾਧੜੀ ਦੇ ਇਲਜ਼ਾਮ ਲਗਾਏ ਹਨ।