ਮੁਬੰਈ : ਟੀਵੀ ਜਗਤ ’ਚੋ ਇੱਕ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਸੋਨੀ ਸਬ ਟੀਵੀ ਦੇ ਸੀਰੀਅਲ ’ਅਲੀਬਾਬਾ-ਦਾਸਤਾਮ-ਏ-ਕਾਬੁਲ’ ਦੀ ਮੁੱਖ ਅਦਾਕਾਰਾ ਤੁਨੀਸ਼ਾ ਸ਼ਰਮਾ ਨੇ ਮੇਕਅੱਪ ਰੂਮ ਵਿੱਚ ਲਾਹਾ ਲੈ ਕੇ ਆਪਣੀ ਜੀਵਨ ਲੀਲਾ ਨੂੰ ਸਮਾਪਤ ਕਰਲਿਆ ਹੈ, ਇਸ ਖ਼ਬਰ ਨਾਲ ਟੀਵੀ ਜਗਤ ਵਿੱਚ ਸੋਗ ਦਾ ਮਾਹੌਲ ਹੈ। ਮਿਲੀ ਜਾਣਕਾਰੀ ਅਨੁਸਾਰ ਅਦਾਕਾਰਾ ਤਨੀਸ਼ਾ ਪਿਛਲੇ ਕੁੱਝ ਦਿਨਾਂ ਤੋਂ ਸੈੱਟ ਉੱਪਰ ਕਾਫੀ ਅਪਸੈੱਟ ਦਿਖਾਈ ਦਿੰਦੀ ਸੀ। ਮਾਮਲੇ ਦੀ ਸੂਚਨਾ ਮਿਲਦੇ ਹੀ ਅਦਾਕਾਰਾ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਬਿਲੇਗੌਰ ਹੈ ਕਿ ਤੁਨੀਸ਼ਾ ਸਿਰਫ 20 ਸਾਲ ਦੀ ਸੀ। ਉਸਨੇ ਇਕ ਬਾਲ ਕਲਾਕਾਰ ਦੇ ਰੂਪ ਵਿੱਚ ਟੀਵੀ ਜਗਤ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਅਤੇ ਸੀਰੀਅਲ 'ਭਾਰਤ ਕਾ ਵੀਰ ਪੁੱਤਰ ਮਹਾਰਾਣਾ ਪ੍ਰਤਾਪ' ਤੋਂ ਕਰੀਅਰ ਦੀ ਸ਼ੁਰੂਆਤ ਕੀਤੀ। ਤੁਨੀਸ਼ਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭਿਵੜੀ ਦੇ ਹਸਪਤਾਲ ਭੇਜ ਦਿੱਤਾ ਗਿਆ ਹੈ। ਤੁਨਿਸ਼ਾ ਫਿਤੂਰ, ਬਾਰ-ਬਾਰ ਦੇਖੋ, ਕਹਾਨੀ 2 : ਦੁਰਗਾ ਰਾਨੀ ਸਿੰਘ, ਦਬੰਗ 3 ਵਰਗੀਆਂ ਫਿਲਮਾਂ ਵਿਚ ਵੀ ਨਜ਼ਰ ਆਈ ਸੀ। ਇਸ ਤੋਂ ਬਾਅਦ ਉਹ ਚੱਕਰਵਰਤੀ ਅਸ਼ੋਕ ਸਮਰਾਟ, ਗੱਬਰ ਪੁੰਛਵਾਲਾ, ਸ਼ੇਰ-ਏ-ਪੰਜਾਬ: ਮਹਾਰਾਜਾ ਰਣਜੀਤ ਸਿੰਘ, ਇੰਟਰਨੈੱਟ ਵਾਲਾ ਲਵ ਅਤੇ ਇਸ਼ਕ ਸੁਭਾਨੱਲਾ ਵਰਗੇ ਸੀਰੀਅਲਾਂ ਵਿੱਚ ਨਜ਼ਰ ਆਈ।