ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫਿਲਮ ‘ਪੰਜਾਬ 95’ ਦਾ ਟੀਜ਼ਰ ਇਸ ਦਿਨ ਹੋਵੇਗਾ ਰਿਲੀਜ਼ 

  • ਦਿਲਜੀਤ ਨੇ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਤਸਵੀਰਾਂ

ਚੰਡੀਗੜ੍ਹ, 15 ਜਨਵਰੀ 2025 : ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ, ਜਿਨ੍ਹਾਂ ਦਾ ਦਿਲ-ਲੁਮਿਨਾਤੀ ਟੂਰ ਭਾਰਤ ਅਤੇ ਵਿਸ਼ਵ ਪੱਧਰ ‘ਤੇ ਭਾਰੀ ਚਰਚਾ ਵਿੱਚ ਰਿਹਾ ਹੈ, ਨੇ ਆਪਣੀ ਆਉਣ ਵਾਲੀ ਫਿਲਮ ‘ਪੰਜਾਬ ’95’ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਹਨ। ਦਿਲਜੀਤ ਨੇ ਆਪਣੇ ਇੰਸਟਾਗ੍ਰਾਮ ‘ਤੇ ਤਸਵੀਰਾਂ ਦੀ ਇੱਕ ਲੜੀ ਸਾਂਝੀ ਕੀਤੀ ਜਿਸ ਵਿੱਚ ਉਹ ਕਹਾਣੀ ਦੇ ਵੱਖ-ਵੱਖ ਸਮੇਂ ‘ਤੇ ਆਪਣੇ ਕਿਰਦਾਰ ਵਿੱਚ ਦਿਖਾਈ ਦੇ ਰਿਹਾ ਹੈ। ਦਿਲਜੀਤ ਨੇ ਇਹ ਵੀ ਸਾਂਝਾ ਕੀਤਾ ਕਿ ਫਿਲਮ ਦਾ ਟੀਜ਼ਰ 17 ਜਨਵਰੀ ਨੂੰ ਰਿਲੀਜ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਦਿਲਜੀਤ ਦੀ ਫਿਲਮ ‘ਪੰਜਾਬ ’95’ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ।