ਅਮਰੀਕੀ : ਪਾਕਿਸਤਾਨ ਨੂੰ ਦੁਨੀਆ ਦਾ ਸਭ ਤੋਂ ਖਤਰਨਾਕ ਦੇਸ਼ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਕੀਤਾ ਹੈ। ਉੁਨ੍ਹਾਂ ਕਿਹਾ ਕਿ ਉੁਨ੍ਹਾਂ ਲੱਗਦਾ ਹੈ ਕਿ ਦੁਨੀਆ ਦੇ ਸਭ ਤੋਂ ਖਤਰਨਾਕ ਦੇਸ਼ਾਂ ਵਿਚੋਂ ਇਕ ਹੈ ਪਾਕਿਸਤਾਨ। ਉਸ ਕੋਲ ਬਿਨਾਂ ਕਿਸੇ ਨਿਗਰਾਨੀ ਦੇ ਪ੍ਰਮਾਣੂ ਹਥਿਆਰ ਹਨ। ਪਾਕਿਸਤਾਨ ਕੋਲ 160 ਪ੍ਰਮਾਣੂ ਬੰਬ ਹੋਣ ਦਾ ਅਨੁਮਾਨ ਹੈ। ਬਾਇਡੇਨ ਚੀਨ ਤੇ ਰੂਸ ਦੇ ਸਬੰਧ ਵਿਚ ਅਮਰੀਕੀ ਵਿਦੇਸ਼ ਨੀਤੀ ਬਾਰੇ ਚਰਚਾ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਿਨਪਿੰਗ ਇਕ ਅਜਿਹੇ ਵਿਅਕਤੀ ਹਨ ਜਿਸ ਨੂੰ ਲੱਗਦਾ ਹੈ ਕਿ ਉਨ੍ਹਾਂ ਕੋਲ ਬਹੁਤ ਸਾਰੀਆਂ ਸਮੱਸਿਆਵਾਂ ਹਨ।ਅਸੀਂ ਇਸ ਨੂੰ ਕਿਵੇਂ ਸੰਭਾਲਦੇ ਹਾਂ। ਰੂਸ ਵਿਚ ਜੋ ਹੋ ਰਿਹਾ ਹੈ, ਉਸ ਨਾਲ ਅਸੀਂ ਕਿਵੇਂ ਨਿਪਟਾਂਗੇ, ਮੈਨੂੰ ਲੱਗਦਾ ਹੈ ਕਿ ਸ਼ਾਇਦ ਦੁਨੀਆ ਦੇ ਸਭ ਤੋਂ ਖਤਰਨਾਕ ਦੇਸ਼ਾਂ ਵਿਚੋਂ ਇਕ ਪਾਕਿਸਤਾਨ ਹੈ, 8 ਸਤੰਬਰ ਨੂੰ ਅਮਰੀਕਾ ਨੇ ਐੱਫ-16 ਲੜਾਕੂ ਜਹਾਜ਼ ਦੇ ਰੱਖ-ਰਖਾਅ ਲਈ ਪਾਕਿਸਤਾਨ ਨੂੰ 45 ਕਰੋੜ ਡਾਲਰ ਯਾਨੀ 3,581 ਮਿਲੀਅਨ ਦੀ ਮਨਜ਼ੂਰੀ ਦਿੱਤੀ ਸੀ। ਪਿਛਲੇ ਚਾਰ ਸਾਲਾਂ ਵਿੱਚ ਇਸਲਾਮਾਬਾਦ ਨੂੰ ਦਿੱਤੀ ਗਈ ਇਹ ਸਭ ਤੋਂ ਵੱਡੀ ਸੁਰੱਖਿਆ ਸਹਾਇਤਾ ਸੀ। ਇਸ ਦੇ ਬਾਵਜੂਦ ਪਾਕਿਸਤਾਨ ਨੂੰ ਸਭ ਤੋਂ ਖਤਰਨਾਕ ਦੇਸ਼ ਦੱਸਣ ਵਾਲਾ ਬਾਇਡੇਨ ਦਾ ਬਿਆਨ ਸਾਹਮਣੇ ਆਇਆ ਹੈ।