ਕੈਨੇਡਾ : ਪਿਛਲੇ ਦਿਨੀਂ ਕੈਨੇਡਾ ਦੇ ਵੈਨਕੂਵਰ ‘ਚ 23 ਸਾਲਾ ਪੰਜਾਬੀ ਕੁੜੀ ਜਸਵੀਰ ਪਰਮਾਰ ਦੀ ਲਾਸ਼ ਮਿਲੀ ਹੈ। ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। RCMP ਦੇ ਅਨੁਸਾਰ, 29 ਨਵੰਬਰ, 2022 ਨੂੰ ਵੈਨਕੂਵਰ ‘ਚ ਇੱਕ ਲੜਕੀ ਦੀ ਲਾਸ਼ ਮਿਲੀ ਸੀ ਅਤੇ ਹੁਣ ਇਸ ਦੀ ਪੁਸ਼ਟੀ ਹੋ ਗਈ ਹੈ ਕਿ ਲਾਸ਼ ਸਰੀ ਤੋਂ ਲਾਪਤਾ ਜਸਵੀਰ ਪਰਮਾਰ ਦੀ ਹੈ। ਜਸਵੀਰ ਪਰਮਾਰ ਸਰੀ ਦੀ ਰਹਿਣ ਵਾਲੀ ਸੀ ਅਤੇ 22 ਨਵੰਬਰ ਨੂੰ ਉਸ ਨੇ ਆਖਰੀ ਵਾਰ ਆਪਣੇ ਪਰਿਵਾਰ ਨਾਲ ਸੰਪਰਕ ਕੀਤਾ ਸੀ ਪਰ ਉਸ ਤੋਂ ਬਾਅਦ ਉਸ ਦਾ ਕੋਈ ਸੁਰਾਗ ਨਾ ਮਿਲਣ ‘ਤੇ ਜਾਂਚ-ਪੜਤਾਲ ਕੀਤੀ ਜਾ ਰਹੀ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।