ਨਿਊਯਾਰਕ, 10 ਜੂਨ : ਅਮਰੀਕਾ ਵਿਚ ਘਰੇਲੁ ਵਿਵਾਦ ਦੇ ਚਲਦਿਆ ਭਰਾ ਨੇ ਆਪਣੇ ਭਰਾ ਅਤੇ ਮਾਤਾ ਦਾ ਗੋਲੀ ਮਾਰ ਕੇ ਕਤਲ ਕਰਨ ਤੋਂ ਬਾਅਦ ਖੁਦ ਵੀ ਖੁਦਕੁਸ਼ੀ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਨਾਰੰਗਪੁਰ ਦੇ ਅਮਰੀਕਾ ਵਿਚ ਰਹਿ ਰਹੇ ਇੱਕ ਪਰਿਵਾਰ ਦੇ ਘਰੇਲੂ ਵਿਵਾਦ ਕਾਰਨ ਭਰਾ ਨੇ ਭਰਾ ਨੂੰ ਮੌਤ ਦੇ ਘਾਟ ਉਤਾਰ ਦਿਤਾ। ਇਸੇ ਦੌਰਾਨ ਉਸਦੀ ਮਾਂ ਦੇ ਵੀ ਗੋਲੀ ਵੱਜੀ। ਉਸ ਤੋਂ ਬਾਅਦ ਦੋਸ਼ੀ ਨੇ ਘਰ ਤੋਂ ਥੋੜੀ ਦੂਰ ਜਾ ਕੇ ਕਥਿਤ ਦੋਸੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਦੋਵਾ ਭਰਾਵਾਂ ਦੀਆਂ ਲਾਸ਼ਾਂ ਨੂੰ ਕਬਜੇ ਵਿਚ ਲੈ ਕੇ ਮ੍ਰਿਤਕ ਦੀ ਮਾਂ ਨੂੰ ਹਸਪਤਾਲ ਦਾਖਲ ਕਰਵਾ ਕੇ ਘਟਨਾ ਦੀ ਜਾਚ ਸੁਰੂ ਕਰ ਦਿੱਤੀ। ਇਸ ਸੰਬਧੀ ਜਾਣਕਾਰੀ ਦਿੰਦਿਆ ਮ੍ਰਿਤਕਾ ਦੇ ਪਰਿਵਾਰਕ ਮੈਂਬਰ ਸਾਬਕਾ ਸਰਪੰਚ ਸਰਬਜੀਤ ਸਿੰਘ ਪੱਪਲ ਨੇ ਦੱਸਿਆ ਕਿ ਉਨ੍ਹਾ ਦੇ ਤਾਇਆ ਸਾਬਕਾ ਸਰਪੰਚ ਸੁਰਤ ਸਿੰਘ ਜਿਸਦਾ ਬੇਟਾ ਭੁਪਿੰਦਰ ਸਿੰਘ ਪਿਛਲੇ 40 ਸਾਲਾਂ ਤੋਂ ਅਮਰੀਕਾ ਵਿੱਚ ਰਿਚਮੰਡਹਿੱਲ ਨਿਊਯਾਰਕ ਆਪਣੇ ਦੋ ਬੇਟੇ ਕਰਮਜੀਤ ਸਿੰਘ ਮੁਲਤਾਨੀ ਤੇ ਵਿਪੁੰਨਪਾਲ ਮੁਲਤਾਨੀ ਸਮੇਤ ਪਰਿਵਾਰ ਨਾਲ ਰਹਿ ਰਿਹਾ ਸੀ। ਬੀਤੇ ਦਿਨ ਦੀ ਰਾਤ ਨੂੰ ਭੁਪਿੰਦਰ ਸਿੰਘ ਵੱਡਾ ਲੜਕਾ ਕਰਮਜੀਤ ਮੁਲਤਾਨੀ ਘਰ ਆਇਆ ਤਾਂ ਆਪਣੇ ਕਮਰੇ ਵਿਚ ਸੋ ਰਹੇ ਆਪਣੇ 26 ਸਾਲ ਛੋਟੇ ਭਰਾ ਵਿਪਨ ਮੁਲਤਾਨੀ ਤੇ ਗੋਲੀਆਂ ਚਲਾ ਦਿੱਤੀਆਂ ਜਿਸਦੀ ਅਵਾਜ ਸੁਣਕੇ ਨਾਲ ਦੇ ਕਮਰੇ ਵਿਚ ਸੁੱਤੇ ਉਸਦੇ ਮਾਤਾ ਪਿਤਾ ਬਾਹਰ ਆਏ ਤਾਂ ਬਚਾਅ ਦੌਰਾਨ ਮਾਂ ਦੇ ਗੋਲੀ ਲੱਗ ਗਈ। ਇਸ ਘਟਨਾ ਉਪਰੰਤ ਹਮਲਾਵਾਰ ਕਰਮਜੀਤ ਮੁਲਤਾਨੀ ਘਰੋਂ ਬਾਹਰ ਨਿਕਲ ਗਿਆ ਤੇ ਮਗਰੋਂ ਪਰਿਵਾਰ ਮੈਂਬਰਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਘਟਨਾ ਸਥਾਨ ਉਤੇ ਪੁੱਜੀ ਜਿਨ੍ਹਾਂ ਨੇ ਜ਼ਖਮੀ ਔਰਤ ਨੂੰ ਇਲਾਜ ਲਈ ਹਸਪਤਾਲ ਭੇਜਿਆ ਜਦ ਕਿ ਇਸ ਘਟਨਾਂ ਦੌਰਾਨ ਵਿਪਨ ਮੁਲਤਾਨੀ ਮਿਰਤਕ ਪਾਇਆ ਗਿਆ। ਇਸ ਉਪਰੰਤ ਘਟਨਾ ਦੀ ਜਦ ਪੁਲਿਸ ਕਾਤਲ ਦੀ ਭਾਲ ਲਈ ਬਾਹਰ ਨਿਕਲੀ ਤਾਂ ਘਰ ਤੋਂ ਇੱਕ ਕਿਲੋਮੀਟਰ ਦੂਰ ਕਾਤਲ ਨੌਜਵਾਨ ਮ੍ਰਿਤਕ ਪਾਇਆ ਗਿਆ ਪੁਲਿਸ ਵਲੋਂ ਮੁਢਲੀ ਜਾਚ ਦੌਰਾਨ ਕਿਹਾ ਕਿ ਕਾਤਲ ਵਲੋਂ ਆਪਣੇ ਹਥਿਆਰ ਨਾਲ ਖੁਦ ਨੂੰ ਗੋਲੀ ਮਾਰ ਕੇ ਇਸਨੇ ਖੁਦਕੁਸ਼ੀ ਕੀਤੀ ਹੈ। ਇਸ ਘਟਨਾਂ ਦੇ ਅਸਲੀ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਿਸ ਵਲੋਂ ਵੱਖ ਵੱਖ ਪਹਿਲੂਆਂ ਉਤੇ ਜਾਂਚ ਕਰਨ ਲਈ ਘਟਨਾ ਵਾਲੇ ਘਰ ਨੂੰ ਸੀਲ ਕਰ ਦਿੱਤਾ ਗਿਆ ਹੈ।