ਮੈਕਸੀਕੋ, 30 ਮਾਰਚ : ਮੈਕਸੀਕੋ ਦੇ ਦੱਖਣੀ ਪ੍ਰਸ਼ਾਂਤ ਤੱਟ 'ਤੇ ਇੱਕ ਕਿਸ਼ਤੀ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਕਿਸ਼ਤੀ ਪਲਟ ਗਈ, ਜਿਸ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਲੋਕ ਏਸ਼ੀਆ ਦੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਿੱਚ ਬਚੇ ਇੱਕ ਵਿਅਕਤੀ ਦੀ ਇੰਟਰਵਿਊ ਲਈ ਗਈ ਸੀ ਅਤੇ ਜਿਸ ਤੋਂ ਪਤਾ ਲੱਗਾ ਕਿ ਉਹ ਏਸ਼ਿਆਈ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਦੇ ਆਧਾਰ 'ਤੇ ਅਜਿਹਾ ਲੱਗਦਾ ਹੈ ਕਿ ਮ੍ਰਿਤਕ ਏਸ਼ੀਆ ਦੇ ਰਹਿਣ ਵਾਲੇ ਸਨ। ਅਧਿਕਾਰੀਆਂ ਅਨੁਸਾਰ, ਇਹ ਲਾਸ਼ਾਂ ਗੁਆਟੇਮਾਲਾ ਦੇ ਨਾਲ ਮੈਕਸੀਕੋ ਦੀ ਸਰਹੱਦ ਤੋਂ ਲਗਪਗ 250 ਮੀਲ (400 ਕਿਲੋਮੀਟਰ) ਪੂਰਬ ਵਿੱਚ ਪਲੇਆ ਵਿਸੇਂਟੇ ਸ਼ਹਿਰ ਦੇ ਇੱਕ ਬੀਚ ਦੇ ਨੇੜੇ ਮਿਲੀਆਂ ਹਨ। ਇਸ ਦੇ ਨਾਲ ਹੀ ਕਿਸ਼ਤੀ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਇਲਾਕਾ ਮੈਕਸੀਕੋ ਪਾਰ ਕਰਨ ਵਾਲੇ ਪ੍ਰਵਾਸੀਆਂ ਲਈ ਅਮਰੀਕੀ ਸਰਹੱਦ ਤੱਕ ਪਹੁੰਚਣ ਦਾ ਮੁੱਖ ਰਸਤਾ ਹੈ। ਜ਼ਿਆਦਾਤਰ ਪ੍ਰਵਾਸੀ ਜ਼ਮੀਨ ਰਾਹੀਂ ਯਾਤਰਾ ਕਰਦੇ ਹਨ, ਪਰ ਕੁਝ ਮੈਕਸੀਕੋ ਦੇ ਅੰਦਰ ਇਮੀਗ੍ਰੇਸ਼ਨ ਚੌਕੀਆਂ ਤੋਂ ਬਚਣ ਲਈ ਸਮੁੰਦਰ ਦੁਆਰਾ ਯਾਤਰਾ ਕਰਨ ਦੀ ਚੋਣ ਕਰਦੇ ਹਨ ਅਤੇ ਦੁਰਘਟਨਾਵਾਂ ਦਾ ਸ਼ਿਕਾਰ ਹੁੰਦੇ ਹਨ।