ਪੇਸ਼ਾਵਰ, (ਪੀਟੀਆਈ) 1 ਜੂਨ : ਪਾਕਿਸਤਾਨ ਦੇ ਅਸ਼ਾਂਤ ਉੱਤਰੀ-ਪੱਛਮੀ ਖੇਤਰ ਵਿੱਚ ਇੱਕ ਆਈਈਡੀ ਧਮਾਕੇ ਵਿੱਚ ਚਾਰ ਪਾਕਿਸਤਾਨੀ ਸੈਨਿਕ ਮਾਰੇ ਗਏ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਸ਼ੁੱਕਰਵਾਰ ਦੇਰ ਸ਼ਾਮ ਉਦੋਂ ਵਾਪਰੀ ਜਦੋਂ ਸੁਰੱਖਿਆ ਬਲ ਦੇਸ਼ ਦੇ ਖੈਬਰ ਪਖਤੂਨਖਵਾ ਸੂਬੇ ਦੇ ਸਰ ਬੰਗਲਾ ਅਤੇ ਤਰਖਾਨਨ ਖੇਤਰਾਂ ਵਿੱਚ ਗਸ਼ਤ ਕਰ ਰਹੇ ਸਨ। ਪੁਲਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਅਤੇ ਦਾਖਲ ਕਰਵਾਇਆ ਗਿਆ। ਸੁਰੱਖਿਆ ਬਲਾਂ ਦੇ ਜਵਾਨ ਮੌਕੇ 'ਤੇ ਪਹੁੰਚ ਗਏ ਅਤੇ ਪੂਰੇ ਇਲਾਕੇ ਨੂੰ ਘੇਰ ਲਿਆ। ਧਮਾਕੇ ਵਿਚ ਸ਼ਾਮਲ ਫਰਾਰ ਅਪਰਾਧੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਪੁਲਿਸ ਨੇ ਦੱਸਿਆ ਕਿ ਮਾਰੇ ਗਏ ਫੌਜੀਆਂ ਦੀ ਪਛਾਣ ਜ਼ੁਬੈਰ, ਇਜਾਜ਼, ਫੈਜ਼ਲ ਅਤੇ ਆਸਿਫ ਵਜੋਂ ਹੋਈ ਹੈ, ਜਦਕਿ ਜ਼ਖਮੀ ਫੌਜੀਆਂ ਦੀ ਪਛਾਣ ਕਾਦਿਰ, ਨਜੀਬ ਅਤੇ ਰਹਿਮਾਨ ਵਜੋਂ ਹੋਈ ਹੈ। ਅਜੇ ਤੱਕ ਕਿਸੇ ਸਮੂਹ ਨੇ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।