ਕੈਨੇਡਾ 'ਚ ਸੜਕ ਹਾਦਸੇ ਵਿੱਚ ਹਰੀਗੜ੍ਹ ਦੇ ਨੌਜਵਾਨ ਰੂਬੀ ਦੀ ਮੌਤ

ਕੈਨੇਡਾ : ਵਿਨੀਪੈਗ ਦੇ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਗਰੂਰ ਦੇ ਹਲਕਾ ਦਿੜ੍ਹਬਾ ਦੇ ਪਿੰਡ ਹਰੀਗੜ੍ਹ ਦੇ ਨੌਜਵਾਨ ਦੀਪਇੰਦਰ ਸਿੰਘ ਉਰਫ਼ ਰੂਬੀ ਪੁੱਤਰ ਗੁਰਪ੍ਰੀਤ ਸਿੰਘ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨੀਂ ਦੀਪਇੰਦਰ ਗੱਡੀ ਤੋਂ ਕਿਸੇ ਕੰਮ ਨੂੰ ਜਾ ਰਿਹਾ ਸੀ ਤਾਂ ਸੜਕ ‘ਤੇ ਬਰਫ ਤੇ ਧੁੰਦ ਹੋਣ ਕਾਰਨ ਉਸ ਦੀ ਗੱਡੀ ਦਾ ਸੰਤੁਲ ਵਿਗੜ ਗਿਆ ਤੇ ਗੱਡੀ ਡਿਵਾਈਡਰ ਨਾਲ ਜਾ ਟਕਰਾਈ। ਇਸ ਦੌਰਾਨ ਪਿੱਛੋਂ ਆ ਰਹੇ ਟਰੱਕ ਨੇ ਉਸ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਦੀਪਇੰਦਰ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਦੀਪਇੰਦਰ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਜਿਥੇ ਜ਼ਖਮਾਂ ਦੀ ਤਾਬ ਨੂੰ ਸਹਿੰਦੇ ਹੋਏ ਉਸ ਦੀ ਮੌਤ ਹੋ ਗਈ।