- ਯੂਕਰੇਨ ਦੇ ਰਾਸ਼ਟਰਪਤੀ ਜ਼ੇਲੈਂਕਸੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ।
ਹੀਰੋਸੀਮਾ, 20 ਮਈ : ਜੀ-7 ਸਿਖਰ ਸੰਮੇਲਨ ਦੌਰਾਨ ਜਪਾਨ ਦੇ ਹੀਰੋਸੀਮਾ ‘ਚ ਯੂਕਰੇਨ ਦੇ ਰਾਸ਼ਟਰਪਤੀ ਵਲੋਦੋਮੀਰ ਜ਼ੇਲੈਂਕਸੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸਾਲ 2022 ਦੇ 24 ਫਰਵਰੀ ਨੂੰ ਰੂਸ ਵੱਲੋਂ ਯੂਕਰੇਨ ਤੇ ਹਮਲਾ ਕਰਨ ਤੋਂ ਬਾਅਦ ਇਹ ਦੋਵਾਂ ਨੇਤਾਵਾਂ ਦੀ ਪਹਿਲੀ ਮੁਲਾਕਤ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਯੂਕਰੇਨ ਵਿੱਚ ਚੱਲ ਰਹੀ ਲੜਾਈ ਪੂਰੀ ਦੁਨੀਆਂ ਲਈ ਇੱਕ ਵੱਡਾ ਮੁੱਦਾ ਹੈ, ਇਸ ਦਾ ਪੂਰੀ ਦੁਨੀਆ ਤੇ ਵੀ ਮਾੜਾ ਪ੍ਰਭਾਵ ਪਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਨੂੰ ਸਿਆਸੀ ਮੁੱਦਾ ਨਹੀਂ ਸਮਝਦੇ, ਇਹ ਉਨ੍ਹਾਂ ਲਈ ਮਨੁੱਖਤਾ ਦਾ ਮੁੱਦ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਤੇ ਉਹ ਨਿੱਜੀ ਤੌਰ ਤੇ ਇਸ ਨੂੰ ਹੱਲ ਕਰਨ ਲਈ ਜੋ ਵੀ ਕਰ ਸਕਦੇ ਹਨ, ਉਹ ਕਰਨਗੇ।