ਆਸਟ੍ਰੇਲੀਆ ‘ਚ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ

ਸਿਡਨੀ, 29 ਮਾਰਚ : ਆਸਟ੍ਰੇਲੀਆ ਦੇ ਸੂਬੇ ਮੈਲਬੌਰਨ ਵਿੱਚ ਸ਼ੁੱਕਰਵਾਰ ਨੂੰ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ| ਵਿਕਟੋਰੀਆ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ, “ਸਥਾਨਕ ਸਮੇਂ ਅਨੁਸਾਰ ਤੜਕੇ 4.30 ਵਜੇ ਤੋਂ ਥੋੜ੍ਹੀ ਦੇਰ ਬਾਅਦ ਗਲੇਨਰੋਏ ਵਿੱਚ ਜਸਟਿਨ ਐਵੇਨਿਊ ‘ਤੇ ਇੱਕ ਪ੍ਰਾਪਰਟੀ ਦੇ ਬਾਹਰ ਇੱਕ ਵਿਅਕਤੀ ਜ਼ਖਮੀ ਹੋ ਗਿਆ। ਪੈਰਾਮੈਡਿਕਸ ਨੇ ਪੀੜਤ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੂੰ ਮੌਕੇ ‘ਤੇ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।” ਪੁਲਿਸ ਨੇ ਕਿਹਾ ਕਿ ਇੱਕ ਅਪਰਾਧ ਸੀਨ ਸਥਾਪਿਤ ਕੀਤਾ ਗਿਆ ਹੈ ਅਤੇ ਜਾਂਚਕਰਤਾ ਇਸ ਸਮੇਂ ਮੌਤ ਦੇ ਕਾਰਨ ਦਾ ਪਤਾ ਲਗਾਉਣ ਲਈ ਕੰਮ ਕਰ ਰਹੇ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।