ਸਵਿਜ਼ਰਲੈਂਡ, 31 ਮਈ : ਪਹਿਲਵਾਨਾਂ ਦੀ ਲਹਿਰ ਦੀ ਗੂੰਜ ਹੁਣ ਅੰਤਰਰਾਸ਼ਟਰੀ ਪੱਧਰ 'ਤੇ ਵੀ ਸੁਣਾਈ ਦੇ ਰਹੀ ਹੈ। ਰੈਸਲਿੰਗ ਦੇ ਸਭ ਤੋਂ ਵੱਡੇ ਸੰਗਠਨ ਨੇ ਵੀ ਇਸ ਮਾਮਲੇ 'ਚ ਬਿਆਨ ਜਾਰੀ ਕਰਕੇ ਚਿਤਾਵਨੀ ਦਿੱਤੀ ਹੈ। ਯੂਨਾਈਟਿਡ ਵਰਲਡ ਰੈਸਲਿੰਗ (UWW) ਨੇ ਅੰਦੋਲਨਕਾਰੀ ਪਹਿਲਵਾਨਾਂ ਦੀ ਹਿਰਾਸਤ 'ਚ ਲਏ ਜਾਣ ਦੀ ਨਿੰਦਾ ਕੀਤੀ ਹੈ। ਸੰਗਠਨ ਨੇ ਚਿਤਾਵਨੀ ਦਿੱਤੀ ਕਿ ਜੇਕਰ 45 ਦਿਨਾਂ ਦੇ ਅੰਦਰ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਚੋਣਾਂ ਨਾ ਕਰਵਾਈਆਂ ਗਈਆਂ ਤਾਂ ਡਬਲਿਊ.ਐੱਫ.ਆਈ. ਨੂੰ ਮੁਅੱਤਲ ਕੀਤਾ ਜਾ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਭਾਰਤੀ ਅਥਲੀਟ ਦੇਸ਼ ਦੇ ਝੰਡੇ ਨਾਲ ਹੋਰ ਮੈਚ ਨਹੀਂ ਖੇਡ ਸਕਣਗੇ। ਉਨ੍ਹਾਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਨਿਰਪੱਖ ਝੰਡੇ ਨਾਲ ਉਤਰਨਾ ਹੋਵੇਗਾ। UWW ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਉਹ ਭਾਰਤ ਵਿੱਚ ਸਥਿਤੀ 'ਤੇ ਚਿੰਤਾ ਦੇ ਨਾਲ ਨਜ਼ਰ ਬਣਾਈ ਹੋਈ ਹੈ , ਜਿੱਥੇ ਪਹਿਲਵਾਨ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਦੁਰਵਿਵਹਾਰ ਅਤੇ ਪਰੇਸ਼ਾਨੀ ਦੇ ਦੋਸ਼ਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਦਿਨਾਂ ਦੀਆਂ ਘਟਨਾਵਾਂ ਹੋਰ ਵੀ ਚਿੰਤਾਜਨਕ ਹਨ ਕਿ ਰੋਸ ਮਾਰਚ ਸ਼ੁਰੂ ਕਰਨ ਲਈ ਪਹਿਲਵਾਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਦੇ ਨਾਲ ਹੀ ਹੁਣ ਤੱਕ ਦੀ ਜਾਂਚ ਦੇ ਨਤੀਜੇ ਨੂੰ ਲੈ ਕੇ ਸੰਗਠਨ ਨੇ ਨਿਰਾਸ਼ਾ ਜ਼ਾਹਰ ਕੀਤੀ ਹੈ।