ਮਾਲਕੰਦ, 28 ਜੂਨ : ਪਾਕਿਸਤਾਨ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਬੁੱਧਵਾਰ ਨੂੰ ਅਣਪਛਾਤੇ ਬੰਦੂਕਧਾਰੀ ਉੱਤਰ-ਪੱਛਮੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਇਕ ਘਰ ਵਿਚ ਦਾਖਲ ਹੋਏ ਤੇ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ। ਇਸ ਗੋਲੀਬਾਰੀ 'ਚ ਇੱਕੋ ਘਰ ਦੇ 9 ਮੈਂਬਰਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਇਹ ਘਟਨਾ ਮਾਲਕੰਦ ਜ਼ਿਲ੍ਹੇ ਦੀ ਬਟਖੇਲਾ ਤਹਿਸੀਲ 'ਚ ਵਾਪਰੀ। ਅਣਪਛਾਤੇ ਹਮਲਾਵਰਾਂ ਨੇ ਤਿੰਨ ਔਰਤਾਂ ਤੇ 6 ਪੁਰਸ਼ਾਂ ਸਮੇਤ ਇੱਕ ਪਰਿਵਾਰ ਦੇ 9 ਮੈਂਬਰਾਂ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ। ਸੂਚਨਾ ਮਿਲਣ ‘ਤੇ ਸਥਾਨਕ ਲੇਵੀਜ਼ ਬਲ ਮੌਕਾ-ਏ-ਵਾਰਦਾਤ ‘ਤੇ ਪਹੁੰਚੇ ਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਟਖੇਲਾ ਹਸਪਤਾਲ ਭੇਜਿਆ। ਪੁਲਿਸ ਮੁਤਾਬਕ ਹੱਤਿਆ ਦੇ ਕਾਰਨ ਦਾ ਫਿਲਹਾਲ ਪਤਾ ਨਹੀਂ ਹੈ। ਪੱਛਮੀ ਉੱਤਰ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਪੁਲਿਸ ਨੇ ਜਾਣਕਾਰੀ ਦਿੱਤੀ ਕਿ ਅੱਜ ਅਣਪਛਾਤੇ ਬੰਦੂਕਧਾਰੀਆਂ ਨੇ ਘਰ ਵਿਚ ਵੜ ਕੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਵਿਚ ਇਕ ਹੀ ਪਰਿਵਾਰ ਦੇ 9 ਮੈਂਬਰਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਮਾਲਾਕੰਦ ਜ਼ਿਲ੍ਹੇ ਦੇ ਬਟਖੇਲਾ ਤਹਿਸੀਲ ਵਿਚ ਹੋਈ ਤੇ ਅਣਪਛਾਤੇ ਹਮਲਾਵਰਾਂ ਨੇ ਤਿੰਨ ਔਰਤਾਂ ਤੇ 6 ਪੁਰਸ਼ਾਂ ਸਣੇ ਇਕ ਹੀ ਪਰਿਵਾਰ ਦੇ 9 ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਮੁਤਾਬਕ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ ਕਤਲ ਦੇ ਪਿੱਛੇ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।