ਵਾਸਿੰਗਟਨ, 24 ਜੂਨ : ਸੰਯੁਕਤ ਰਾਜ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਲਈ ਇੱਕ ਲੰਚ ਦਾ ਆਯੋਜਨ ਕੀਤਾ। ਇਸ ਦੌਰਾਨ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦਾ ਜ਼ਿਕਰ ਕੀਤਾ। ਦਰਸ਼ਕਾਂ ਨੂੰ ਸੰਬੋਧਿਤ ਕਰਦੇ ਹੋਏ ਬਲਿੰਕਨ ਨੇ ਕਿਹਾ, "ਸੰਯੁਕਤ ਰਾਜ ਅਮਰੀਕਾ ਵਿੱਚ, ਭਾਰਤ ਸਾਡੇ ਰੋਜ਼ਾਨਾ ਜੀਵਨ ਦਾ ਹਿੱਸਾ ਹੈ। ਅਸੀਂ ਕੋਚੇਲਾ ਵਿੱਚ ਮਿੰਡੀ ਕਲਿੰਗ ਦੀ ਕਾਮੇਡੀ 'ਤੇ ਹੱਸਦੇ ਹਾਂ ਅਤੇ ਦਿਲਜੀਤ ਦੋਸਾਂਝ ਦੇ ਗੀਤਾਂ 'ਤੇ ਨੱਚਦੇ ਹਾਂ।"