ਟੋਰਾਂਟੋ, 09 ਅਗਸਤ : ਅਗਸਤ 2022 ਨੂੰ ਕੈਨੇਡਾ ਪੜ੍ਹਾਈ ਲਈ ਆਈ ਲੜਕੀ ਮਨਪ੍ਰੀਤ ਕੌਰ (22) ਦੀ ਦਿਲ ਦਾ ਦੌਰਾ ਪੈ ਜਾਣ ਦੇ ਕਾਰਨ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਮਨਪ੍ਰੀਤ ਕੌਰ ਨੂੰ ਸਵੇਰੇ 3 ਵਜੇ ਦੇ ਕਰੀਬ ਸਾਹ ਲੈਣ ‘ਚ ਸਮੱਸਿਆ ਆ ਰਹੀ ਸੀ, ਜਿਸ ਕਾਰਨ ਉਸਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਇਸ ਘਟਨਾਂ ਕਾਰਨ ਮ੍ਰਿਤਕ ਲੜਕੀ ਮਨਪ੍ਰੀਤ ਕੌਰ ਦੇ ਜੱਦੀ ਪਿੰਡ ਹਮੀਦੀ ਜਿਲ੍ਹਾ ਬਰਨਾਲਾ (ਪੰਜਾਬ) ‘ਚ ਸੋਗ ਦਾ ਮਾਹੌਲ ਹੈ। ਇਸ ਸਬੰਧੀ ਜਦੋਂ ਮ੍ਰਿਤਕ ਲੜਕੀ ਦੇ ਪਿਤਾ ਕੇਵਲ ਸਿੰਘ ਨਾਲ ਗੱਲ ਹੋਈ ਤਾਂ ਉਨ੍ਹਾਂ ਦੱਸਿਆ ਕਿ ਉੁਸਦੀ ਦੀ ਧੀ ਮਨਪ੍ਰੀਤ ਕੌਰ ਪੜ੍ਹਾਈ ਕਰਨ ਲਈ ਸਾਲ 2022 ਦੇ ਅਗਸਤ ਮਹੀਨੇ ਕੈਨੇਡਾ ਗਈ ਸੀ, ਅੱਜ ਸਵੇਰੇ ਉਸਨੂੰ ਫੋਨ ਆਇਆ ਕਿ ਮਨਪ੍ਰੀਤ ਦੀ ਹਾਲਤ ਖਰਾਬ ਹੈ, ਉਸਨੂੰ ਸਾਹ ਲੈਣ ‘ਚ ਦਿੱਕਤ ਆ ਰਹੀ ਹੈ।ਉਸਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਸਦੀ ਮੌਤ ਹੋ ਗਈ ਹੈ।