ਅੰਤਰ-ਰਾਸ਼ਟਰੀ

ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਘੱਟੋ-ਘੱਟ ਉਜਰਤ 15.65 ਡਾਲਰ ਪ੍ਰਤੀ ਘੰਟਾ ਕੀਤੀ
ਕੈਨੇਡਾ : ਭਾਰਤੀਆਂ ਲਈ ਖੁਸ਼ਖਬਰੀ ਹੈ। ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਘੱਟੋ-ਘੱਟ ਉਜਰਤ 15.65 ਡਾਲਰ ਪ੍ਰਤੀ ਘੰਟਾ ਕਰ ਦਿੱਤੀ ਗਈ ਹੈ। ਬ੍ਰਿਟਿਸ਼ ਕੋਲੰਬੀਆ ਦੇ ਵਿੱਤ ਮੰਤਰੀ ਹੈਰੀ ਬੈਨਸ ਨੇ ਸੋਮਵਾਰ ਨੂੰ ਇਸ ਦਾ ਐਲਾਨ ਕੀਤਾ। ਉਨ੍ਹਾਂ ਮੁਤਾਬਕ ਸਰਕਾਰ ਨੇ ਘੱਟੋ-ਘੱਟ ਉਜਰਤ ਵਿੱਚ 45 ਸੈਂਟ ਦਾ ਵਾਧਾ ਕੀਤਾ ਹੈ। ਨਵੀਆਂ ਦਰਾਂ 1 ਜੂਨ 2022 ਤੋਂ ਲਾਗੂ ਹੋਣਗੀਆਂ। ਕੈਨੇਡਾ ਵਿੱਚ ਰਹਿ ਰਹੇ ਪ੍ਰਵਾਸੀ ਭਾਰਤੀਆਂ ਨੂੰ ਵੀ ਇਸ ਦਾ ਲਾਭ ਮਿਲੇਗਾ। ਭਾਰਤ ਤੋਂ ਵੱਡੀ ਗਿਣਤੀ ਵਿੱਚ ਲੋਕ ਰੁਜ਼ਗਾਰ ਦੇ ਸਿਲਸਿਲੇ....
ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਹੋਏ ਹਮਲੇ ਦੀ ਜਾਂਚ ਬੰਦ, ਜੇਆਈਟੀ ਦੇ ਮੁਖੀ ਨੂੰ ਨੌਕਰੀ ਤੋਂ ਮੁਅੱਤਲ
ਲਾਹੌਰ (ਏਜੰਸੀ) : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਹੋਏ ਹਮਲੇ ਦੀ ਜਾਂਚ ਲਈ ਗਠਿਤ ਸੰਯੁਕਤ ਜਾਂਚ ਟੀਮ (ਜੇਆਈਟੀ) ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ। ਪਾਕਿਸਤਾਨ ਦੇ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਸ਼ਨੀਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ 3 ਨਵੰਬਰ ਨੂੰ ਹੋਏ ਹਮਲੇ ਦੀ ਜਾਂਚ ਕਰ ਰਹੀ ਜੇਆਈਟੀ ਦੇ ਮੁਖੀ ਨੂੰ ਨੌਕਰੀ ਤੋਂ ਮੁਅੱਤਲ ਕਰਨ ਤੋਂ ਬਾਅਦ ਅਜਿਹਾ ਕੀਤਾ ਗਿਆ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਪਾਕਿਸਤਾਨ....
ਅਲਜੀਰੀਆ ਵਿੱਚ ਚਿੱਤਰਕਾਰ ਦੀ ਹੱਤਿਆ ਦੇ ਮਾਮਲੇ 'ਚ ਅਦਾਲਤ ਨੇ 49 ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ
ਅਲਜੀਰੀਆ (ਜੇਐੱਨਐੱਨ) : ਅਲਜੀਰੀਆ ਦੇ ਜੰਗਲਾਂ ਵਿੱਚ ਲੱਗੀ ਅੱਗ ਦੇ ਦੌਰਾਨ ਇੱਕ ਬੇਰਹਿਮ ਭੀੜ ਦੁਆਰਾ ਇੱਕ ਚਿੱਤਰਕਾਰ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ ਇੱਕ ਅਦਾਲਤ ਨੇ 49 ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ। ਪੇਂਟਰ ਜੈਮਲ ਬੇਨ ਇਸਮਾਈਲ (38) ਅੱਗ ਲੱਗਣ ਦੀ ਖ਼ਬਰ ਸੁਣ ਕੇ ਪਿੰਡ ਲਾਰਬਾ ਨਾਥ ਇਰਥਾਨ ਵਿੱਚ ਲੋਕਾਂ ਦੀ ਮਦਦ ਲਈ ਪਹੁੰਚਿਆ ਤਾਂ ਪਿੰਡ ਵਾਸੀਆਂ ਨੇ ਉਸ ਨੂੰ ਬਾਹਰੀ ਵਿਅਕਤੀ ਸਮਝ ਕੇ ਅੱਗ ਲਗਾਉਣ ਦਾ ਸ਼ੱਕ ਜਤਾਇਆ ਅਤੇ ਉਸ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਅੱਗ 'ਚ 90 ਲੋਕਾਂ ਦੀ ਮੌਤ....
ਕੈਨੇਡਾ ਵਿਚ ਸੜਕ ਹਾਦਸੇ ਦੌਰਾਨ 20 ਸਾਲਾ ਭਾਰਤੀ ਵਿਦਿਆਰਥੀ ਦੀ ਮੌਤ
ਕੈਨੇਡਾ : ਕੈਨੇਡਾ ਵਿਚ 20 ਸਾਲਾ ਭਾਰਤੀ ਵਿਦਿਆਰਥੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਾਰਤਕ ਸੈਣੀ ਵਜੋਂ ਹੋਈ ਹੈ। ਉਹ ਹਰਿਆਣਾ ਦੇ ਕਰਨਾਲ ਦਾ ਰਹਿਣ ਵਾਲਾ ਸੀ। ਕਾਰਤਿਕ ਸੈਣੀ ਓਨਟਾਰੀਓ ਦੇ ਸ਼ੈਰੀਡਨ ਕਾਲਜ ਦਾ ਵਿਦਿਆਰਥੀ ਸੀ। ਉਹ ਅਜੇ ਇਕ ਸਾਲ ਪਹਿਲਾਂ ਹੀ ਸਟੂਡੈਂਟ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਘਟਨਾ ਬੁੱਧਵਾਰ ਸਵੇਰੇ 4.30 ਵਜੇ ਵਾਪਰੀ ਜਦੋਂ ਕਾਰਤਿਕ ਸਾਈਕਲ ਚਲਾ ਰਿਹਾ ਸੀ ਤੇ ਪਿਕ ਅੱਪ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ....
ਚੀਨ ਦੇ ਸ਼ਿਨਜਿਆਂਗ ਸੂਬੇ 'ਚ ਇਕ ਅਪਾਰਟਮੈਂਟ 'ਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ, 9 ਲੋਕ ਜ਼ਖਮੀ
ਬੀਜਿੰਗ (ਏਜੰਸੀ) : ਉੱਤਰੀ-ਪੱਛਮੀ ਚੀਨ ਦੇ ਸ਼ਿਨਜਿਆਂਗ ਸੂਬੇ 'ਚ ਇਕ ਅਪਾਰਟਮੈਂਟ 'ਚ ਅੱਗ ਲੱਗਣ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ 'ਚ 9 ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਅਧਿਕਾਰੀਆਂ ਮੁਤਾਬਕ ਵੀਰਵਾਰ ਦੇਰ ਰਾਤ ਸੂਬਾਈ ਰਾਜਧਾਨੀ ਉਰੂਮਕੀ ਦੇ ਇੱਕ ਅਪਾਰਟਮੈਂਟ ਵਿੱਚ ਅੱਗ ਲੱਗ ਗਈ। ਅੱਗ 'ਤੇ ਕਾਬੂ ਪਾਉਣ ਲਈ ਫਾਇਰਫਾਈਟਰਜ਼ ਨੂੰ ਤਿੰਨ ਘੰਟੇ ਤੋਂ ਵੱਧ ਦਾ ਸਮਾਂ ਲੱਗਾ। ਮੌਸਮ ਦੇ ਬਦਲਣ ਨਾਲ ਇੱਥੇ ਦਾ ਤਾਪਮਾਨ ਰਾਤ ਨੂੰ ਜ਼ੀਰੋ ਤੋਂ ਹੇਠਾਂ ਚਲਾ ਜਾਂਦਾ ਹੈ। ਅੱਗ....
ਬ੍ਰਿਟੇਨ ਦੇ ਪਹਿਲੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੀ ਪ੍ਰਸਿੱਧੀ 'ਚ ਵਾਧਾ
ਲੰਡਨ (ਪੀਟੀਆਈ) : ਰਿਸ਼ੀ ਸੁਨਕ ਦੇ ਬ੍ਰਿਟੇਨ ਦੇ ਪਹਿਲੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਇਕ ਮਹੀਨੇ ਬਾਅਦ, ਉਨ੍ਹਾਂ ਦੀ ਪ੍ਰਸਿੱਧੀ ਅਸਮਾਨ ਨੂੰ ਛੂਹ ਗਈ ਹੈ। ਨਵੰਬਰ ਇਪਸੋਸ ਪੋਲੀਟੀਕਲ ਮਾਨੀਟਰ ਨੇ ਸ਼ੁੱਕਰਵਾਰ ਨੂੰ ਇੱਕ ਸਰਵੇਖਣ ਜਾਰੀ ਕੀਤਾ, ਜਿਸ ਵਿੱਚ ਦਿਖਾਇਆ ਗਿਆ ਕਿ ਬ੍ਰਿਟਿਸ਼ ਵੋਟਰਾਂ ਵਿੱਚ ਉਸਦੀ ਲੋਕਪ੍ਰਿਅਤਾ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੇ ਮੁਕਾਬਲੇ ਮਜ਼ਬੂਤ ​​ਹੋ ਗਈ ਹੈ। ਪੀਐੱਮ ਸੁਨਕ ਦੀ ਪ੍ਰਸਿੱਧੀ ਵਿੱਚ ਵਾਧਾ ਨਵੰਬਰ ਇਪਸੋਸ ਪੋਲੀਟਿਕਲ ਮਾਨੀਟਰ ਦੇ....
ਆਸਟ੍ਰੇਲੀਅਨ ਮੀਡੀਆ ਨੇ ਭਾਰਤ ਨੂੰ ਕਿਹਾ 'ਅਨਸਟੋਪੇਬਲ ਇੰਡੀਆ', ਦੋਵਾਂ ਦੇਸ਼ਾਂ ਵਿਚਾਲੇ ਜਲਦ ਹੀ ਹੋਵੇਗਾ ਮੁਕਤ ਵਪਾਰ ਸਮਝੌਤਾ
ਆਸਟ੍ਰੇਲੀਆ : ਕੈਨਬਰਾ (ਆਸਟ੍ਰੇਲੀਆ) ਦੀ ਸੰਸਦ ਨੇ ਭਾਰਤ ਨਾਲ ਮੁਕਤ ਵਪਾਰ ਸਮਝੌਤੇ (FTA) ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਲਦੀ ਹੀ ਇਸ 'ਤੇ ਦਸਤਖਤ ਕੀਤੇ ਜਾਣਗੇ। ਇਸ ਦੌਰਾਨ ਆਸਟ੍ਰੇਲੀਆਈ ਮੀਡੀਆ ਨੇ ਭਾਰਤ ਦੀ ਤਾਰੀਫ ਕੀਤੀ ਹੈ। ਆਸਟ੍ਰੇਲੀਆ ਦੇ ਇਕ ਮੀਡੀਆ ਹਾਊਸ ਨੇ ਭਾਰਤ ਨੂੰ ਅਨਸਟੋਪੇਬਲ ਇੰਡੀਆ ਦੱਸਿਆ ਹੈ। ਸੰਸਦ ਵਿੱਚ ਐਫਟੀਏ ਪਾਸ ਹੋਣ ਤੋਂ ਬਾਅਦ, ਸਿਡਨੀ ਮਾਰਨਿੰਗ ਹੇਰਾਲਡ ਨੇ ਲਿਖਿਆ - ਆਸਟਰੇਲੀਆ ਨੇ ਆਪਣੇ ਵਪਾਰ 'ਤੇ ਚੀਨ ਦੀ ਪਕੜ ਦੇ ਜਵਾਬ ਵਿੱਚ 'ਅਨਸਟੋਪੇਬਲ ਇੰਡੀਆ' ਨਾਲ ਮੁਫਤ ਵਪਾਰ ਕਰਨ....
ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਮਾਤਾ ਨੂੰ ਮਿਲੇ "ਖਾਲਸਾ ਏਡ"  ਦੇ  ਮੁਖੀ ਰਵੀ ਸਿੰਘ, ਇੰਸਟਾਗ੍ਰਾਮ ਹੈਂਡਲ 'ਤੇ ਤਸਵੀਰਾਂ ਪੋਸਟ ਕੀਤੀਆਂ
ਇੰਗਲੈਂਡ : ਬੇਟੇ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਦੇ ਹੋਏ ਪ੍ਰਸਿੱਧ ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਤਨੀ ਚਰਨ ਕੌਰ ਦੇ ਨਾਲ "ਖਾਲਸਾ ਏਡ" ਦੇ ਮੁਖੀ ਰਵੀ ਸਿੰਘ ਨਾਲ ਮੁਲਾਕਾਤ ਕੀਤੀ। "ਖਾਲਸਾ ਏਡ" ਦੁਨੀਆ ਭਰ ਵਿੱਚ ਕੁਦਰਤੀ ਤੇ ਮਨੁੱਖੀ ਆਫ਼ਤਾਂ ਦੇ ਪੀੜਤਾਂ ਦੀ ਮਦਦ ਲਈ ਜਾਣੀ ਜਾਂਦੀ ਹੈ। ਬਲਕੌਰ ਸਿੰਘ ਤੇ ਉਨ੍ਹਾਂ ਦੀ ਪਤਨੀ ਦੀਆਂ ਤਸਵੀਰਾਂ ਰੋਜ਼ਾਨਾ ਵਾਇਰਲ ਹੋ ਰਹੀਆਂ ਹਨ। ਇਸੇ ਕੜੀ 'ਚ ਵੀਰਵਾਰ ਨੂੰ ਦੋਵਾਂ ਨੇ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਤੇ....
ਚੀਨ ਵਿੱਚ ਕੋਰੋਨਾ ਫਿਰ ਤੋਂ ਵਧਣਾ ਸ਼ੁਰੂ, 31,454 ਨਵੇਂ ਮਾਮਲੇ ਆਏ ਸਾਹਮਣੇ
ਚੀਨ : ਚੀਨ ਵਿੱਚ ਕੋਰੋਨਾ ਦਾ ਸੰਕ੍ਰਮਣ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ । ਵੀਰਵਾਰ ਨੂੰ 31,454 ਨਵੇਂ ਮਾਮਲੇ ਸਾਹਮਣੇ ਆਏ । ਇਹ ਕੋਰੋਨਾ ਕਾਲ ਵਿੱਚ ਸਭ ਤੋਂ ਵੱਧ ਹੈ । ਇਸ ਤੋਂ ਪਹਿਲਾਂ ਇਸ ਅਪ੍ਰੈਲ ਵਿੱਚ ਸਭ ਤੋਂ ਵੱਧ 28,000 ਮਾਮਲੇ ਸਾਹਮਣੇ ਆਏ ਸਨ । ਨੈਸ਼ਨਲ ਹੈਲਥ ਬਿਊਰੋ ਦੇ ਅੰਕੜਿਆਂ ਅਨੁਸਾਰ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਤੋਂ ਚੀਨ ਦੇ ਰੋਜ਼ਾਨਾ ਔਸਤ ਮਾਮਲੇ ਉੱਚੇ ਪੱਧਰ ‘ਤੇ ਪਹੁੰਚ ਗਏ ਹਨ । ਇਸ ਵਿਚਾਲੇ ਮਾਮਲੇ ਵਧਣ ਦੀ ਆੜ ਵਿੱਚ ਚੀਨੀ ਪ੍ਰਸ਼ਾਸਨ ਨੇ ਝੇਂਗਝਾਊ ਅਤੇ ਇਸ ਦੇ ਆਸਪਾਸ....
ਸਰੀ ਵਿਚ 23 ਸਾਲਾ ਪੰਜਾਬਣ ਮੁਟਿਆਰ ਲਾਪਤਾ
ਕੈਨੇਡਾ : ਸਰੀ ਆਰ.ਸੀ.ਐਮ.ਪੀ. ਵੱਲੋਂ ਇਕ ਪੰਜਾਬਣ ਮੁਟਿਆਰ ਦੇ ਲਾਪਤਾ ਹੋਣ ਦੀ ਸੂਚਨਾ ਜਾਰੀ ਕੀਤੀ ਗਈ ਹੈ। ਇਸ ਸੂਚਨਾ ਅਨੁਸਾਰ 23 ਸਾਲਾ ਜਸਵੀਰ ਪਰਮਾਰ 21 ਨਵੰਬਰ ਤੋਂ ਲਾਪਤਾ ਹੈ। ਉਸ ਨੂੰ ਆਖਰੀ ਵਾਰ 21 ਨਵੰਬਰ ਨੂੰ 133 ਸਟ੍ਰੀਟ ਦੇ 6600 ਬਲਾਕ ਵਿਚ ਵੇਖਿਆ ਗਿਆ ਸੀ। ਆਪਣੇ ਪਰਿਵਾਰ ਨਾਲ ਉਸ ਨੇ ਆਖਰੀ ਵਾਰ 22 ਨਵੰਬਰ ਦੀ ਸਵੇਰ ਨੂੰ ਸੰਪਰਕ ਕੀਤਾ ਸੀ ਪਰ ਉਸ ਤੋਂ ਬਾਅਦ ਉਸ ਦਾ ਕੋਈ ਥਹੁ-ਪਤਾ ਨਹੀਂ ਮਿਲ ਰਿਹਾ। ਉਸ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਸਫਲ ਨਾ ਹੋਣ ਕਾਰਨ ਜਸਵੀਰ ਪਰਮਾਰ ਦਾ ਪਰਿਵਾਰ ਅਤੇ....
ਮਲੇਸੀਆ ਦੇ ਨਵੇਂ ਪ੍ਰਧਾਨ ਮੰਤਰੀ ਬਣੇ ਅਨਵਰ ਇਬਰਾਹਿਮ
ਕੁਆਲਾਲੰਪੁਰ (ਏਪੀ) : ਮਲੇਸ਼ੀਆ ਵਿਚ ਆਮ ਚੋਣਾਂ ਵਿਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਾ ਮਿਲਣ ਤੋਂ ਬਾਅਦ ਆਇਆ ਅੜਿੱਕਾ ਵੀਰਵਾਰ ਨੂੰ ਸਮਾਪਤ ਹੋ ਗਿਆ। ਮਲੇਸ਼ੀਆ ਦੇ ਰਾਜਾ ਸੁਲਤਾਨ ਅਬਦੁੱਲਾ ਸੁਲਤਾਨ ਅਹਿਮਦ ਸ਼ਾਹ ਵੱਲੋਂ ਸੁਧਾਰਵਾਦੀ ਨੇਤਾ ਅਨਵਰ ਇਬਰਾਹਿਮ ਨੂੰ ਦੇਸ਼ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕਰਨ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਇਕ ਸਾਦੇ ਸਮਾਗਮ ਵਿਚ ਉਨ੍ਹਾਂ ਨੇ ਸਹੁੰ ਚੁੱਕੀ। 75 ਸਾਲਾ ਸਾਬਕਾ ਉਪ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦੇ ਗਠਜੋੜ ਅਲਾਇੰਸ ਆਫ ਹੋਪ ਨੇ ਸ਼ਨਿਚਰਵਾਰ ਨੂੰ ਹੋਈਆਂ ਚੋਣਾਂ....
“ਕ੍ਰਿਸਟੀਆਨੋ ਰੋਨਾਲਡੋ ‘ਤੇ 50,000 ਪੌਂਡ ਦਾ ਲਾਇਆ ਜੁਰਮਾਨਾ, ਦੋ ਮੈਚਾਂ ‘ਤੇ ਵੀ ਪਾਬੰਦੀ
ਇੰਗਲੈਂਡ : ਇੰਗਲੈਂਡ ਦੀ ਫੁੱਟਬਾਲ ਐਸੋਸੀਏਸ਼ਨ ਨੇ “ਕ੍ਰਿਸਟੀਆਨੋ ਰੋਨਾਲਡੋ ‘ਤੇ 50,000 ਪੌਂਡ ਦਾ ਜੁਰਮਾਨਾ ਲਾਇਆ ਹੈ। ਇਸਦੇ ਨਾਲ ਹੀ ਦੋ ਮੈਚਾਂ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। “ਕ੍ਰਿਸਟੀਆਨੋ ਰੋਨਾਲਡੋ ਨੇ ਮੈਨਚੈਸਟਰ ਯੂਨਾਈਟਿਡ ਨੂੰ ਛੱਡਣ ਦਾ ਫੈਸਲਾ ਲਿਆ ਹੈ, ਜਿਸ ‘ਤੇ ਫੁੱਟਬਾਲ ਐਸੋਸੀਏਸ਼ਨ ਵੱਲੋਂ FA ਦੇ ਨਿਯਮ E3 ਦੀ ਉਲੰਘਣਾ ਕਰਨ ਲਈ ‘ਗਲਤ ਅਤੇ ਹਿੰਸਕ’ ਵਿਵਹਾਰ ਦਾ ਦੋਸ਼ ਲਗਾਇਆ ਹੈ। ਦੱਸ ਦੇਈਏ ਕਿ “ਕ੍ਰਿਸਟੀਆਨੋ ਰੋਨਾਲਡੋ ਨੇ ਗੁੱਡੀਸਨ ਪਾਰਕ ਵਿੱਚ ਏਵਰਟਨ ਦੇ ਖਿਲਾਫ਼ ਖੇਡੇ ਗਏ....
ਮੁਨੀਰ ਦੇ ਫੌਜ ਮੁਖੀ ਬਣਨ ਮਗਰੋਂ ਪਾਕਿਸਤਾਨ ਤੇ ਭਾਰਤ ਦੇ ਰਿਸ਼ਤਿਆਂ ਵਿੱਚ ਵਧ ਸਕਦੀਆਂ ਦੂਰੀਆਂ
ਪਾਕਿਸਤਾਨ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਲੈ. ਜਨਰਲ ਅਸੀਮ ਮੁਨੀਰ ਨੂੰ ਨਵਾਂ ਫੌਜ ਮੁਖੀ ਬਣਾਇਆ ਗਿਆ ਹੈ। ਮੁਨੀਰ ਨੇ ਹੀ ਪੁਲਵਾਮਾ ਅੱਤਵਾਦੀ ਹਮਲੇ ਦੀ ਸਾਰੀ ਸਾਜ਼ਿਸ਼ ਰਚੀ ਸੀ। ਇਸ ਲਿਹਾਜ਼ ਨਾਲ ਮੁਨੀਰ ਦੇ ਫੌਜ ਮੁਖੀ ਬਣਨ ਮਗਰੋਂ ਪਾਕਿਸਤਾਨ ਤੇ ਭਾਰਤ ਦੇ ਰਿਸ਼ਤਿਆਂ ਵਿੱਚ ਦੂਰੀਆਂ ਹੋਰ ਵਧ ਸਕਦੀਆਂ ਹਨ। ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ਮੁਨੀਰ ਜੰਮੂ-ਕਸ਼ਮੀਰ ਦੇ ਚੱਪੇ-ਚੱਪੇ ਤੋਂ ਜਾਣੂ ਹੈ। ਅਜਿਹੇ ‘ਚ ਭਾਰਤ ਨੂੰ ਚੌਕਸ ਰਹਿਣਾ ਹੋਵੇਗਾ। ਪੁਲਵਾਮਾ ਹਮਲੇ ਤੋਂ ਬਾਅਦ ਭਾਰਤ....
ਸਰੀ ਵਿੱਚ ਝਗੜੇ 'ਚ ਇੱਕ ਭਾਰਤੀ ਮੂਲ ਦੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਟੋਰਾਂਟੋ : ਕੈਨੇਡਾ ਦੀ ਸਥਾਨਿਕ ਮੀਡੀਆ ਰਿਪੋਰਟਾਂ ਮੁਤਾਬਕ ਕੈਨੇਡਾ ਦੇ ਸਰੀ ਵਿੱਚ ਹਾਈ ਸਕੂਲ ਦੀ ਪਾਰਕਿੰਗ 'ਚ ਹੋਏ ਝਗੜੇ 'ਚ ਇੱਕ ਭਾਰਤੀ ਮੂਲ ਦੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਇੱਕ ਸਥਾਨਿਕ ਨਿਊਜ਼ ਚੈਨਲ ਮੁਤਾਬਕ ਮੰਗਲਵਾਰ ਨੂੰ ਨਿਊਟਨ ਖੇਤਰ ਦੇ 12600 - 66ਵੇਂ ਐਵੇਨਿਊ ਵਿਖੇ ਸਥਿਤ ਤਮਨਾਵਿਸ ਸੈਕੰਡਰੀ ਸਕੂਲ ਦੇ ਬਾਹਰ ਹਮਲੇ ਤੋਂ ਬਾਅਦ 18 ਸਾਲਾ ਮਹਿਕਪ੍ਰੀਤ ਸੇਠੀ ਦੀ ਹਸਪਤਾਲ ਵਿੱਚ ਮੌਤ ਹੋ ਗਈ। ਪੁਲਿਸ ਨੇ ਕਿਹਾ ਕਿ ਇੱਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲੇ....
ਪਾਸਪੋਰਟ ਵਿੱਚ ਸਿਰਫ਼ ਇੱਕ ਸ਼ਬਦ ਲਿਖਿਆ ਨਾਮ ਤਾਂ ਯੂਏਈ ਵਿੱਚ ਨਹੀਂ ਮਿਲੇਗੀ ਐਂਟਰੀ
ਚੰਡੀਗੜ੍ਹ : ਜੇਕਰ ਤੁਹਾਡਾ ਨਾਮ ਪਾਸਪੋਰਟ ਵਿੱਚ ਸਿਰਫ਼ ਇੱਕ ਸ਼ਬਦ ਵਿੱਚ ਲਿਖਿਆ ਹੈ ਤਾਂ ਤੁਹਾਨੂੰ ਯੂਏਈ ਵਿੱਚ ਐਂਟਰੀ ਨਹੀਂ ਮਿਲੇਗੀ। ਸੰਯੁਕਤ ਅਰਬ ਅਮੀਰਾਤ ਯੂਏਈ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਹੁਣ ਪਾਸਪੋਰਟ ‘ਤੇ ਸਿਰਫ ਇਕ ਨਾਮ ਵਾਲੇ ਲੋਕਾਂ ਨੂੰ ਦੇਸ਼ ਵਿਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ। ਇਹ ਹੁਕਮ ਯੂਏਈ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਜਾਰੀ ਕੀਤਾ ਗਿਆ ਹੈ। ਏਅਰ ਇੰਡੀਆ ਐਕਸਪ੍ਰੈਸ ਅਤੇ ਏਅਰ ਇੰਡੀਆ ਦੁਆਰਾ ਜਾਰੀ ਕੀਤੇ ਗਏ ਸਰਕੂਲਰ ਦੇ ਅਨੁਸਾਰ, “ਕਿਸੇ....