ਓਰੇਗਨ, 20 ਮਈ : ਅਮਰੀਕਾ ਦੇ ਓਰੇਗਨ ਸੂਬੇ ਵਿੱਚ ਇੱਕ ਟਰੱਕ ਨੇ ਵੈਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਅਤੇ 4 ਜਖ਼ਮੀ ਹੋ ਗਏ। ਓਰੇਗਨ ਪੁਲਿਸ ਨੇ ਦੱਸਿਆ ਕਿ ਕੈਲੀਫੋਰਨੀਆਂ ਦੇ ਟਰੱਕ ਡਰਾਈਵਰ ਲਿੰਕਨ ਕਲੇਟਨ ਸਮਿੱਥ (52) ਟਰੱਕ ਲੈ ਕੇ ਜਾ ਰਿਹਾ ਸੀ, ਜਿਸ ਨੇ ਅਲਬਾਨੀ ਦੇ ਉੱਤਰ ਵਿੱਚ 16 ਕਿਲੋਮੀਟਰ ਦੂਰ ਯਾਤਰੀ ਵੈਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਵੈਨ ‘ਚ ਸਵਾਰ 11 ਲੋਕਾਂ ਵਿੱਚੋਂ 6 ਦੀ ਮੌਕੇ ਤੇ ਮੌਤ ਹੋ ਗਈ।ਇੱਕ ਨੇ ਹਸਪਤਾਲ ‘ਚ ਜਾ ਕੇ ਦਮਤੋੜ ਦਿੱਤਾ।....
ਅੰਤਰ-ਰਾਸ਼ਟਰੀ
ਨਿਊਯਾਰਕ, 19 ਮਈ : ਪੁਲਿਸ ਅਧਿਕਾਰੀ ਕੈਪਟਨ ਪੰਜਾਬੀ ਕੁੜੀ ਪ੍ਰਤਿਮਾ ਭੁੱਲਰ ਮਾਲਡੋਨਾਡੋ ਨੂੰ ਅਮਰੀਕਾ ਵਿੱਚ ਤਰੱਕੀ ਦਿੱਤੀ ਗਈ ਹੈ। ਪ੍ਰਤਿਮਾ ਉੱਥੋਂ ਦੇ ਨਿਊਯਾਰਕ ਪੁਲਿਸ ਵਿਭਾਗ ਵਿੱਚ ਉੱਚ ਦਰਜੇ ਦੀ ਦੱਖਣੀ ਏਸ਼ੀਆਈ ਮਹਿਲਾ ਬਣ ਗਈ ਹੈ। ਉਹ ਨਿਊਯਾਰਕ ਵਿੱਚ ਸਾਊਥ ਰਿਚਮੰਡ ਹਿੱਲ, ਕੁਈਨਜ਼ ਵਿੱਚ 102ਵੇਂ ਪੁਲਿਸ ਕੁਆਰਟਰ ਦਾ ਸੰਚਾਲਨ ਕਰਦੀ ਹੈ। ਦੱਸ ਦੇਈਏ ਕਿ ਮੂਰਤੀ ਦਾ ਜਨਮ ਪੰਜਾਬ, ਭਾਰਤ ਵਿੱਚ ਹੋਇਆ ਸੀ। ਅਮਰੀਕਾ ਜਾਣ ਤੋਂ ਪਹਿਲਾਂ ਉਹ ਨੌਂ ਸਾਲ ਭਾਰਤ ਵਿੱਚ ਰਹੀ। ਇਸ ਤੋਂ ਬਾਅਦ ਉਹ ਕੁਈਨਜ਼....
ਜਿੰਗਸੀ, 19 ਮਈ : ਚੀਨ ਦੇ ਦੱਖਣੀ ਗੁਆਂਗਸ਼ੀ ਜ਼ੁਆਂਗ ਆਟੋਨੋਮਸ ਖੇਤਰ ਦੇ ਸ਼ਹਿਰ ਜਿੰਗਸੀ ਵਿੱਚ ਹੋਏ ਇੱਕ ਦਰਦਨਾਕ ਹਾਦਸੇ ‘ਚ 11 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਜਿੰਗਸੀ ਮਿਊਸਪਲ ਪ੍ਰਸ਼ਾਸ਼ਨ ਵੱਲੋਂ ਦਿਤੇ ਬਿਆਨ ਅਨੁਸਾਰ ਇੱਕ ਯਾਤਰੀ ਵਾਹਨ 14 ਲੋਕਾਂ ਨੂੰ ਲੈ ਕੇ ਜਾ ਰਿਹਾ ਸੀ, ਜਦੋਂ ਇਹ ਵਾਹਨ ਪਿੰਡ ਸਿਮਿੰਗ ਨੇੜੇ ਪੁੱਜਾ ਤਾਂ ਇੱਕ ਚੱਟਾਂਨ ਤੋਂ ਹੇਠਾਂ ਡਿੱਗ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ, ਇਹ ਹਾਦਸਾ ਸਵੇਰੇ 6:30 ਵਜੇ ਦੇ ਕਰੀਬ ਵਾਪਰਿਆ, ਇਸ ਹਾਦਸੇ ‘ਚ 11 ਲੋਕਾਂ ਦੀ ਮੌਤ ਅਤੇ 3....
ਮਿਆਂਮਾਰ, 19 ਮਈ : ਮਿਆਂਮਾਰ ‘ਚ ਆਏ ਵਿਨਾਸ਼ਕਾਰੀ ਚੱਕਰਵਾਤ ਮੋਖਾ ਤੋਂ ਬਾਅਦ 54 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ, ਇਸ ਤੋਂ ਇਲਾਵਾ 1.85 ਲੱਖ ਇਮਾਰਤਾਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ। ਲੰਘੇ ਐਤਵਾਰ ਨੂੰ ਬੰਗਾਲ ਦੀ ਖਾੜੀ ਵਿੱਚ ਬਣੇ ਚੱਕਰਵਾਤੀ ਤੂਫਾਨ ਮੋਖਾ ਨੇ ਪੱਛਮੀ ਮਿਆਂਮਾਰ ਤੇ ਬੰਗਲਾਦੇਸ਼ ਅਤੇ ਰਖਾਇਨ ਰਾਜ ਵਿੱਚ ਦਸਤਕ ਦਿੱਤੀ, ਜਿਸ ਕਾਰਨ ਤੇਜ ਹਵਾਵਾਂ ਅਤੇ ਭਾਰੀ ਮੀਂਹ ਪਿਆ। ਰਾਖੀਨ ਸੂਬੇ ਦੇ ਸਿਟਵੇ ਟਾਊਨਸ਼ਿਪ ਦੇ ਨੇੜੇ ਟਕਰਾਉਣ ਵਾਲੇ ਚੱਕਰਵਾਤ ਕਾਰਨ ਖੇਤਰ ਵਿਚ ਕਰੀਬ 209 ਕਿਲੋਮੀਟਰ....
ਵਾਸਿੰਗਟਨ, 19 ਮਈ : ਡੌਕੀ ਲਗਾ ਕੇ ਅਮਰੀਕਾ ਗਏ 2 ਪੰਜਾਬੀ ਨੌਜਾਵਨਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਪੰਜਾਬੀ ਨੌਜਵਾਨਾਂ ਤੇ ਇੱਕ ਡੌਂਕਰ ਨੂੰ ਕਤਲ ਕਰਨ ਦਾ ਇਲਜ਼ਾਮ ਲੱਗਾ ਹੈ, ਜਿਸ ਕਾਰਨ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ।ਦੂਸਰੇ ਪਾਸੇ ਨੌਜਾਵਨਾਂ ਅਨੁਸਾਰ ਡੌਂਕਰ ਨੇ ਉਨ੍ਹਾਂ ਨੂੰ ਕਿਡਨੈਪ ਕਰਕੇ ਇੱਕ ਕਮਰੇ ਵਿੱਚ ਰੱਖਿਆ ਹੋਇਆ ਸੀ, ਇਹ ਦੋਵੇਂ ਪੰਜਾਬੀ ਨੌਜਵਾਨ ਅੰਮ੍ਰਿਤਸਰ ਸਾਹਿਬ ਦੇ ਵਾਸੀ ਹਨ, ਜੋ ਕਿਸੇ ਏਜੰਟ ਰਾਹੀਂ ਇੰਡੋਨੇਸ਼ੀਆ ਦੇ ਰਸਤੇ ਅਮਰੀਕਾ ਜਾ....
ਪੇਸ਼ਾਵਰ, 19 ਮਈ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੀ ਰਾਜਧਾਨੀ ਪੇਸ਼ਾਵਰ 'ਚ ਇਹ ਧਮਾਕਾ ਹੋਇਆ। ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਤਿੰਨ ਲੋਕ ਜ਼ਖਮੀ ਹੋ ਗਏ ਹਨ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਇਹ ਧਮਾਕਾ ਇੱਕ ਮੋਟਰਸਾਈਕਲ ਵਿੱਚ ਹੋਇਆ, ਬਦਮਾਸ਼ਾਂ ਨੇ ਇਸ ਬਾਈਕ ਵਿੱਚ ਬੰਬ ਰੱਖਿਆ ਹੋਇਆ ਸੀ। ਇਸ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਲੋਕ ਜ਼ਖਮੀ ਹੋ ਗਏ। ਪੇਸ਼ਾਵਰ ਪਾਕਿਸਤਾਨ ਦਾ ਛੇਵਾਂ ਸਭ ਤੋਂ ਵੱਡਾ ਸ਼ਹਿਰ ਅਤੇ ਖੈਬਰ ਪਖਤੂਨਖਵਾ ਦੀ ਰਾਜਧਾਨੀ ਹੈ। ਮੌਕੇ....
ਨਾਈਜੀਰੀਆ, 19 ਮਈ : ਮੱਧ ਨਾਈਜੀਰੀਆ ਵਿੱਚ ਚਰਵਾਹਿਆਂ ਅਤੇ ਕਿਸਾਨਾਂ ਵਿਚਕਾਰ ਚੱਲ ਰਹੀਆਂ ਝੜਪਾਂ ਵਿੱਚ ਘੱਟੋ-ਘੱਟ 85 ਲੋਕਾਂ ਦੀ ਮੌਤ ਤੋਂ ਬਾਅਦ 3,000 ਤੋਂ ਵੱਧ ਲੋਕ ਬੇਘਰ ਹੋ ਗਏ ਹਨ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਸੂਬੇ ਦੇ ਕਈ ਪਿੰਡਾਂ 'ਚ ਹਿੰਸਾ ਭੜਕ ਗਈ ਸੀ, ਜਿਸ 'ਚ ਸ਼ੁਰੂਆਤ 'ਚ 30 ਲੋਕਾਂ ਦੀ ਮੌਤ ਹੋ ਗਈ ਸੀ। ਇਹ ਇੱਕ ਅਜਿਹਾ ਖੇਤਰ ਹੈ ਜੋ ਸਾਲਾਂ ਤੋਂ ਨਸਲੀ ਅਤੇ ਧਾਰਮਿਕ ਤਣਾਅ ਨਾਲ ਘਿਰਿਆ ਹੋਇਆ ਹੈ। ਹਿੰਸਾ ਕਾਰਨ ਸੈਂਕੜੇ ਲੋਕ ਆਪਣੇ ਘਰ ਛੱਡ ਕੇ ਭੱਜ ਰਹੇ ਹਨ। ਹੁਣ ਤੱਕ ਹਜ਼ਾਰਾਂ....
ਈਰਾਨ, 19 ਮਈ : ਈਰਾਨ ਵਿਚ ਪਿਛਲੇ ਸਾਲ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿਚ ਦੋਸ਼ੀ ਠਹਿਰਾਏ ਗਏ ਤਿੰਨ ਲੋਕਾਂ ਨੂੰ ਫਾਂਸੀ ਦਿੱਤੀ ਗਈ। ਮਨੁੱਖੀ ਅਧਿਕਾਰ ਸਮੂਹਾਂ ਦੇ ਇਤਰਾਜ਼ਾਂ ਨੂੰ ਦਰ-ਕਿਨਾਰ ਕਰਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ। ਅਧਿਕਾਰ ਸਮੂਹਾਂ ਨੇ ਕਿਹਾ ਕਿ ਪ੍ਰਦਰਸ਼ਨ ਨੂੰ ਲੈ ਕੇ ਹੁਣ ਤਕ ਸੱਤ ਲੋਕਾਂ ਨੂੰ ਫਾਂਸੀ ਦਿੱਤੀ ਜਾ ਚੁੱਕੀ ਹੈ। ਇਨ੍ਹਾਂ ਸਾਰਿਆਂ ਨੂੰ ਗੁਪਤ ਅਦਾਲਤਾਂ ਨੇ ਦੋਸ਼ੀ ਠਹਿਰਾਉਂਦੇ ਹੋਏ ਮੌਤ ਦੀ ਸਜ਼ਾ ਸੁਣਾਈ ਸੀ। ਈਰਾਨੀ ਨਿਆਪਾਲਿਕਾ ਦੀ ਵੈੱਬਸਾਈਟ....
ਨਾਬਲਸ, 18 ਮਈ : ਫਲਸਤੀਨੀ ਅਤੇ ਇਜ਼ਰਾਈਲੀ ਸੂਤਰਾਂ ਨੇ ਦੱਸਿਆ ਕਿ ਉੱਤਰੀ ਪੱਛਮੀ ਬੈਂਕ ਦੇ ਸ਼ਹਿਰ ਨਾਬਲਸ ਦੇ ਬਾਹਰਵਾਰ ਇਜ਼ਰਾਈਲੀ ਸੈਨਿਕਾਂ ਨਾਲ ਝੜਪਾਂ ਦੌਰਾਨ ਕਈ ਫਲਸਤੀਨੀ ਜ਼ਖਮੀ ਹੋ ਗਏ। ਫਲਸਤੀਨੀ ਸੁਰੱਖਿਆ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਫਲਸਤੀਨੀ ਪ੍ਰਦਰਸ਼ਨਕਾਰੀਆਂ ਅਤੇ ਇਜ਼ਰਾਈਲੀ ਸੈਨਿਕਾਂ ਵਿਚਕਾਰ ਝੜਪਾਂ ਹੋਈਆਂ ਜਿਨ੍ਹਾਂ ਨੇ ਦਰਜਨਾਂ ਇਜ਼ਰਾਈਲੀ ਵਸਨੀਕਾਂ ਨੂੰ ਨਾਬਲਸ ਵਿੱਚ ਇੱਕ ਪਵਿੱਤਰ ਫਲੈਸ਼ਪੁਆਇੰਟ ਸਾਈਟ, ਜੋਸੇਫ ਦੇ ਮਕਬਰੇ ਤੱਕ ਲਿਜਾਣ ਲਈ ਸ਼ਹਿਰ ਦੀਆਂ ਮੁੱਖ ਸੜਕਾਂ ਬੰਦ ਕਰ....
ਰੋਮ (ਇਟਲੀ) 18 ਮਈ : ਉੱਤਰੀ ਇਟਲੀ ਦੇ ਐਮਿਲਿਆ-ਰੋਮਾਗਨਾ ਖੇਤਰ 'ਚ ਹੜ੍ਹ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਭਾਰੀ ਬਾਰਸ਼ ਤੋਂ ਬਾਅਦ ਸੜਕਾਂ 'ਤੇ ਪਾਣੀ ਭਰ ਗਿਆ ਹੈ ਅਤੇ ਲੋਕਾਂ ਨੂੰ ਆਪਣੇ ਘਰਾਂ ਦੀਆਂ ਛੱਤਾਂ 'ਤੇ ਸ਼ਰਨ ਲੈਣੀ ਪਈ ਹੈ। ਅਲ ਜਜ਼ੀਰਾ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਇਟਲੀ ਵਿਚ ਆਮ ਤੌਰ 'ਤੇ ਸਾਲ ਭਰ ਵਿਚ 1000 ਮਿਲੀਮੀਟਰ ਮੀਂਹ ਪੈਂਦਾ ਹੈ। ਉੱਥੇ ਹੀ 36 ਘੰਟਿਆਂ 'ਚ 500 ਮਿਲੀਮੀਟਰ ਮੀਂਹ ਪਿਆ ਹੈ। ਇਸ ਕਾਰਨ ਨਦੀਆਂ ਓਵਰਫਲੋ ਹੋਣ ਲੱਗੀਆਂ....
ਰੂਸ, 17 ਮਈ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ‘ਚ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਲਈ ਫਰਮਾਨ ਜਾਰੀ ਕੀਤਾ ਹੈ। ਇਸ ਦੇ ਤਹਿਤ ਰੂਸ ਲਈ ਲੜ ਰਹੇ ਯੂਕਰੇਨ ‘ਚ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਨੂੰ ਰੂਸੀ ਨਾਗਰਿਕਤਾ ਦੇਣ ਦਾ ਵਾਅਦਾ ਕੀਤਾ ਗਿਆ ਹੈ। ਪੁਤਿਨ ਨੇ ਕਿਹਾ ਕਿ ਉਨ੍ਹਾਂ ਨੇ ਇਹ ਫ਼ਰਮਾਨ ਰੂਸੀ ਨਾਗਰਿਕਤਾ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਜਾਰੀ ਕੀਤਾ ਹੈ। ਪੁਤਿਨ ਨੇ ਕਿਹਾ ਕਿ ਰੂਸੀ ਨਾਗਰਿਕਤਾ ਸਿਰਫ ਉਨ੍ਹਾਂ ਵਿਦੇਸ਼ੀ ਨਾਗਰਿਕਾਂ ਨੂੰ ਦਿੱਤੀ ਜਾਵੇਗੀ ਜੋ ਰੂਸੀ....
ਬੀਜਿੰਗ, 17 ਮਈ : ਹਿੰਦ ਮਹਾਸਾਗਰ ਦੇ ਮੱਧ ਹਿੱਸੇ 'ਚ ਚੀਨੀ ਦੀ ਮੱਛੀ ਫੜਨ ਵਾਲੇ ਮਛੇਰਿਆਂ ਦੀ ਕਿਸ਼ਤੀ ਡੁੱਬ ਗਈ। ਇਸ ਨਾਲ ਚਾਲਕ ਦਲ ਦੇ 39 ਮੈਂਬਰ ਲਾਪਤਾ ਹੋ ਗਏ ਹਨ। ਚੀਨ ਦੇ ਸਰਕਾਰੀ ਮੀਡੀਆ ਨੇ ਬੁੱਧਵਾਰ ਨੂੰ ਇਸ ਦੀ ਜਾਣਕਾਰੀ ਦਿਤੀ ਹੈ। ਖਬਰਾਂ ਮੁਤਾਬਕ ਚਾਲਕ ਦਲ ਦੇ ਮੈਂਬਰਾਂ ਵਿਚ ਚੀਨ ਦੇ 17, ਇੰਡੋਨੇਸ਼ੀਆ ਦੇ 17 ਅਤੇ ਫਿਲੀਪੀਨਜ਼ ਦੇ ਪੰਜ ਮੈਂਬਰ ਸ਼ਾਮਲ ਹਨ। ਕਿਸ਼ਤੀ ਡੁੱਬਣ ਦੀ ਘਟਨਾ ਮੰਗਲਵਾਰ ਤੜਕੇ 3 ਵਜੇ ਦੇ ਕਰੀਬ ਵਾਪਰੀ। ਖਬਰਾਂ ਮੁਤਾਬਕ ਅਜੇ ਤੱਕ ਲਾਪਤਾ ਲੋਕਾਂ 'ਚੋਂ ਕਿਸੇ ਦਾ ਵੀ....
ਫਰਿਜ਼ਨੋ, 17 ਮਈ : ਅਮਰੀਕਾ ਦੇ ਫਰਿਜ਼ਨੋ ਸ਼ਹਿਰ ਵਿੱਚ ‘ਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ‘ਚ ਦੋ ਪੰਜਾਬੀ ਪਿਉ-ਪੁੱਤ ਦੀ ਮੌਤ ਅਤੇ ਮਾਂ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਨੇ ਆਪਣੀ ਡਾਕਟਰੀ ਦੀ ਪੜ੍ਹਾਈ ਪੂਰੀ ਕਰਕੇ ਡਿਗਰੀ ਲਈ ਸੀ, ਜਿਸ ਦੀ ਖੁਸ਼ੀ ਵਜੋਂ ਪਰਿਵਾਰ ਜਸ਼ਨ ਮਨਾਉਣ ਲਈ ਨਿਕਲਿਆ ਸੀ, ਪਰ ਰਸਤੇ ਵਿੱਚ ਕਾਰ ਦਾ ਟਾਇਰ ਖੁੱਲ੍ਹ ਗਿਆ, ਜਿਸ ਕਾਰਨ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਇਹ ਹਾਦਸੇ ਦਾ ਸ਼ਿਕਾਰ ਹੋ ਗਏ, ਜਿਸ ‘ਚ ਸੁਖਵਿੰਦਰ ਸਿੰਘ....
ਮਿਲਾਨ, 16 ਮਈ : ਇਟਲੀ ਵਿਚ ਹੋਈਆਂ ਨਗਰ ਕੌਂਸਲ ੳਫਲਾਗਾਂ ਦੀਆਂ ਹੋਈਆਂ ਚੋਣਾਂ ਵਿਚ ਸਲਾਹਕਾਰ ਵਜੋਂ ਚੋਣ ਲੜਦਿਆਂ ਵੱਡੀ ਜਿੱਤ ਪ੍ਰਾਪਤ ਕਰਕੇ ਪੰਜਾਬੀ ਮੂਲ ਦੀ ਜੈਸਿਕਾ ਕੌਰ ਨੇ ਨਵਾਂ ਇਤਿਹਾਸ ਸਿਰਜਿਆ ਹੈ। ਜੈਸਿਕਾ ਇਹਨਾਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੀ ਇੱਕੋ ਇੱਕ ਅਜਿਹੀ ਪੰਜਾਬੀ ਮੂਲ ਦੀ ਔਰਤ ਬਣ ਗਈ ਹੈ, ਜਿਸ ਨੇ ਇੰਨਾਂ ਚੋਣ ਵਿੱਚ ਜਿੱਤ ਪ੍ਰਾਪਤ ਕੀਤੀ ਹੈ। ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਮੋਰਿੰਡਾ ਸ਼ਹਿਰ ਨਾਲ ਸਬੰਧਤ ਜੈਸਿਕਾ ਨੇ ਇਟਲੀ ਵਿੱਚ ਪੜਾਈ ਵਜੋਂ ਹੋਟਲ ਮੈਨੇਜਮੈਂਟ ਦਾ ਡਿਪਲੋਮਾ....
ਵੈਲਿੰਗਟਨ, 16 ਮਈ : ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ 'ਚ ਚਾਰ ਮੰਜ਼ਿਲਾ ਹੋਸਟਲ 'ਚ ਅੱਗ ਲਗਣ ਕਾਰਨ 6 ਲੋਕਾਂ ਦੀ ਮੌਤ ਅਤੇ 20 ਦੇ ਕਰੀਬ ਲੋਕ ਲਾਪਤਾ ਹੋਣ ਦੀ ਖਬਰ ਹੈ। ਹੋਸਟਲ ਦਾ ਨਾਂ ਲੋਫਰਸ ਲਾਜ ਹੋਸਟਲ ਹੈ, ਜਿਸ ਵਿਚ 92 ਕਮਰੇ ਸਨ। ਅੱਗ 'ਤੇ ਕਾਬੂ ਪਾਉਣ ਲਈ 90 ਫਾਇਰ ਫਾਈਟਰਜ਼ ਅਤੇ 20 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕੰਮ ਕੀਤਾ। ਉਨ੍ਹਾਂ ਨੇ 50 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਿਨ੍ਹਾਂ 'ਚੋਂ 5 ਲੋਕਾਂ ਨੂੰ ਹੋਸਟਲ ਦੀ ਛੱਤ ਤੋਂ ਬਚਾਇਆ ਗਿਆ। ਇੱਕ ਵਿਅਕਤੀ ਨੇ ਜਾਨ ਬਚਾਉਣ ਲਈ....