ਮਾਝਾ

ਅੰਮ੍ਰਿਤਸਰ ਪੁਲਿਸ ਨੇ ਦੋ ਵੱਡੀਆਂ ਕਾਰਵਾਈਆਂ ਦੌਰਾਨ 7 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 4.5 ਕਿਲੋ ਹੈਰੋਇਨ  ਕੀਤੀ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 27 ਮਾਰਚ 2025 : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵੱਡੀਆਂ ਕਾਰਵਾਈਆਂ ਦੌਰਾਨ 7 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 4.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਭਰੋਸੇਮੰਦ ਖੁਫੀਆ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ, ਜਿਸ ਦੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਨਾਲ ਸਬੰਧਾਂ ਦਾ ਖੁਲਾਸਾ ਹੋਇਆ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਲੋਕ ਨਸ਼ੀਲੇ ਪਦਾਰਥਾਂ ਦੀ ਖੇਪ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਆਧਾਰ 'ਤੇ ਪੁਲਿਸ....
ਸੱਤਵੇਂ ਪਾਤਸ਼ਾਹ ਜੀ ਦਾ ਜੀਵਨ ਵਾਤਾਵਰਣ ਦੀ ਸਾਂਭ ਸੰਭਾਲ ਲਈ ਪ੍ਰੇਰਣਾ ਦਾਇਕ ਹੈ : ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ ਅੰਮ੍ਰਿਤਸਰ, 27 ਮਾਰਚ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਦਿਹਾੜੇ ਵਜੋਂ ਮਨਾਉਂਦਿਆਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰੂ ਕੇ ਬਾਗ ਵਿਖੇ ਬੂਟੇ ਲਗਾਏ ਗਏ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ....
ਬਜਟ ਹਰੇਕ ਵਰਗ ਦੇ ਹਿੱਤ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਲਿਆਵੇਗਾ- ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਸ਼ੈਰੀ ਕਲਸੀ 
ਬਟਾਲਾ, 27 ਮਾਰਚ 2025 : ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਸ. ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਨੂੰ ਹਰ ਵਰਗ ਦੇ ਹਿੱਤ ਵਿੱਚ ਦੱਸਦਿਆਂ ਕਿਹਾ ਕਿ ਇਹ ਬਜਟ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਲਿਆਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਜਟ 2025 ਪੰਜਾਬ ਦੇ ਲੋਕਾਂ ਲਈ ਖੁਸ਼ਹਾਲੀ ਅਤੇ ਸੰਭਾਵਨਾਵਾਂ ਭਰਪੂਰ ਹੈ ਅਤੇ ਇਸ ਬਜਟ ਨਾਲ ਸੂਬੇ ਦੇ ਸ਼ਹਿਰਾਂ ਤੇ ਪਿੰਡਾਂ ਦੀ ਵਿਕਾਸ ਪੱਖੋ ਹੋਰ ਕਾਇਆ ਕਲਪ ਹੋਵੇਗੀ....
ਸ੍ਰੀ ਮਾਨਿਕ ਮਹਿਤਾ, ਬਤੋਰ ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਵਜੋ 29 ਮਾਰਚ ਨੂੰ ਸੰਭਾਲਣਗੇ ਅਹੁਦਾ
ਬਟਾਲਾ, 27 ਮਾਰਚ 2025 : ਸ੍ਰੀ ਮਾਨਿਕ ਮਹਿਤਾ 29 ਮਾਰਚ, ਦਿਨ ਸ਼ਨੀਵਾਰ ਨੂੰ ਬਤੋਰ ਮਾਰਕਿਟ ਕਮੇਟੀ, ਬਟਾਲਾ ਦੇ ਚੇਅਰਮੈਨ ਵਜੋ ਆਪਣਾ ਅਹੁਦਾ ਸੰਭਾਲਣਗੇ। ਇਸ ਸਬੰਧੀ ਗੱਲਬਾਤ ਕਰਦਿਆਂ ਨਵ-ਨਿਯੁਕਤ ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਉਹ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ’ਤੇ ਪੂਰਨ ਭਰੋਸਾ ਪ੍ਰਗਟ ਕਰਦਿਆਂ ਅਹਿਮ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਹੈ। ਨਵ-ਨਿਯੁਕਤ ਚੇਅਰਮੈਨ ਮਾਨਿਕ ਮਹਿਤਾ ਨੇ....
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 3 ਅਤੇ 4 ਅਪ੍ਰੈਲ ਨੂੰ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿੱਚ ਨਸ਼ਿਆਂ ਵਿਰੁੱਧ ਕਰਨਗੇ ਪੈਦਲ ਯਾਤਰਾ
3 ਅਪ੍ਰੈਲ ਨੂੰ ਸਵੇਰੇ 6:00 ਵਜੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ, ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋਵੇਗੀ ਪੈਦਲ ਯਾਤਰਾ 4 ਅਪ੍ਰੈਲ ਨੂੰ ਪੈਦਲ ਯਾਤਰਾ ਦਾ ਦੂਸਰੇ ਦਿਨ ਦਾ ਆਗਾਜ਼ ਡਿਵਾਈਨ ਪਬਲਿਕ ਸਕੂਲ (ਫਤਿਹਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਰੋਡ) ਤੋਂ ਸਵੇਰੇ 6:00 ਵਜੇ ਹੋਵੇਗਾ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਪੈਦਲ ਯਾਤਰਾ ਵਿੱਚ ਸ਼ਾਮਲ ਹੋਣ ਦੀ ਅਪੀਲ ਬਟਾਲਾ, 27 ਮਾਰਚ 2025 : ਮਾਣਯੋਗ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿੱਚ 3....
ਸੀ.ਐਮ ਦੀ ਯੋਗਸ਼ਾਲਾ ਹੋ ਰਹੀ ਹੈ ਵਰਦਾਨ ਸਾਬਿਤ- ਲਵਪ੍ਰੀਤ ਸਿੰਘ 
ਜੇਕਰ ਤੁਸੀਂ ਵੀ ਆਪਣੇ ਮੁਹੱਲੇ ਵਿੱਚ ਸੀ.ਐਮ ਦੀ ਯੋਗਸ਼ਾਲਾ ਸ਼ੁਰੂ ਕਰਵਾਉਣਾ ਚਾਹੁੰਦੇ ਹੋ ਤਾਂ 76694-00500 ਨੰਬਰ ਉੱਪਰ ਇੱਕ ਮਿਸ ਕਾਲ ਕਰੋ ਬਟਾਲਾ, 27 ਮਾਰਚ 2025 : ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਸੀ.ਐਮ ਦੀ ਯੋਗਸ਼ਾਲਾ ਜਿਲਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਫਲਤਾਪੂਰਵਕ ਚੱਲਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਕਈ ਰੋਗੀਆਂ ਵਾਸਤੇ ਇਹ ਯੋਗਸ਼ਾਲਾ ਇੱਕ ਵਰਦਾਨ ਦੇ ਰੂਪ ਵਿੱਚ ਸਾਬਤ ਹੋ ਰਹੀ....
ਖੁਦ ਕਣਕ ਦਾ ਬੀਜ ਤਿਆਰ ਕਰਨ ਨਾਲ ਖੇਤੀ ਖਰਚਾ ਘਟੇਗਾ
ਹਰ ਦੋ ਤੋਂ ਤਿੰਨ ਸਾਲ ਬਾਅਦ ਮਿੱਟੀ ਪਰਖ ਕਰਾ ਲਈ ਜਾਵੇ - ਡਾ ਭੁਪਿੰਦਰ ਸਿੰਘ ਏ ਓ ਤਰਨ ਤਾਰਨ, 27 ਮਾਰਚ 2025 : ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ ਹਰਪਾਲ ਸਿੰਘ ਪੰਨੂ ਦੇ ਦਿਸ਼ਾ - ਨਿਰਦੇਸ਼ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਟੀ ਨੇ ਪਰਾਨਾ ਅਦਾਰੇ ਨਾਲ ਪਿੰਡ ਸੈਦੋਂ ਅਤੇ ਜੋਤੀ ਸ਼ਾਹ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਏ। ਇਹਨਾਂ ਕੈਂਪਾਂ ਦੌਰਾਨ ਡਾ ਭੁਪਿੰਦਰ ਸਿੰਘ ਏ ਓ, ਸਰਕਲ ਇੰਚਾਰਜ ਰਜਿੰਦਰ ਕੁਮਾਰ ਏ ਈ ਓ, ਗੁਰਪ੍ਰੀਤ ਸਿੰਘ ਬੀ ਟੀ ਐਮ ਅਤੇ ਆਰਜੀ ਆਰ ਸੈਲ ਤੋਂ ਮੈਡਮ....
ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਕਰਨ ਦੀ ਮੰਗ
ਖਡੂਰ ਸਾਹਿਬ, ਤਰਨ ਤਾਰਨ 27 ਮਾਰਚ 2025 : ਹਲਕਾ ਵਿਧਾਇਕ ਖਡੂਰ ਸਾਹਿਬ ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਪੰਜਾਬ ਵਿਧਾਨ ਸਭਾ ਵਿੱਚ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਇੱਕ ਮੈਡੀਕਲ ਕਾਲਜ ਦੀ ਸਥਾਪਨਾ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰਾਜੈਕਟ ਸਿਹਤ ਸੇਵਾਵਾਂ, ਮੈਡੀਕਲ ਸਿੱਖਿਆ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਤਿਆਰ ਕਰੇਗਾ। ਵਿਧਾਇਕ ਲਾਲਪੁਰਾ ਨੇ ਕਿਹਾ ਕਿ "ਪਿਛਲੇ ਵਿਧਾਇਕਾਂ ਨੇ ਆਪਣੇ ਹਲਕਿਆਂ ਲਈ ਜੇਲਾਂ ਮੰਗੀਆਂ, ਪਰ ਮੈਂ ਆਪਣੇ ਨੌਜਵਾਨਾਂ ਲਈ ਇੱਕ ਮੈਡੀਕਲ ਕਾਲਜ ਦੀ....
ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ 29 ਮਾਰਚ ਨੂੰ
ਤਰਨ ਤਾਰਨ, 27 ਮਾਰਚ 2025 : ਸਮੂਹ ਸਰਕਾਰੀ ਸਕੂਲਾਂ 'ਚ ਸਾਲ ਭਰ ਹੋਈਆਂ ਵਿਦਿਅਕ ਗਤੀ-ਵਿਧੀਆਂ ਅਤੇ ਮਾਰਚ ਮਹੀਨੇ ਦੌਰਾਨ ਕੀਤੇ ਗਏ ਵਿਸ਼ਾ-ਵਾਰ ਮੁਲਾਂਕਣ ਦਾ ਵਿਸ਼ਲੇਸ਼ਣ ਕਰਨ ਉਪਰੰਤ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਮਾਪਿਆਂ ਨਾਲ ਸਾਂਝਾ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਮਿਤੀ 29 ਮਾਰਚ ਨੂੰ ਪੰਜਾਬ ਦੇ ਸਮੂਹ ਸਕੂਲਾਂ 'ਚ ਮਾਪੇ ਅਧਿਆਪਕ ਮਿਲਣੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸਤਨਾਮ ਸਿੰਘ ਬਾਠ ਤੇ ਜ਼ਿਲ੍ਹਾ ਸਿੱਖਿਆ ਅਫਸਰ....
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹੇ ਦੇ 1269 ਲਾਭਪਾਤਰੀਆਂ ਲਈ 6 ਕਰੋੜ 47 ਲੱਖ 19 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ
ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਆਨਲਾਈਨ ਪੋਰਟਲ http://ashirwad.punjab.gov.in ‘ਤੇ ਕੀਤਾ ਜਾ ਸਕਦਾ ਹੈ ਅਪਲਾਈ-ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਤਰਨ ਤਾਰਨ, 26 ਮਾਰਚ 2025 : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਆਰੰਭ ਕੀਤੇ ਗਏ ਯਤਨਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਅਨੁਸੂਚਿਤ ਜਾਤੀਆਂ ਨਾਲ ਅਤੇ ਪਛੜ੍ਹੀਆਂ ਸ਼੍ਰੇਣੀਆਂ ਨਾਲ ਸਬੰਧਿਤ 1269 ਯੋਗ ਲਾਭਪਾਤਰੀਆਂ ਲਈ ਕੁੱਲ 6 ਕਰੋੜ 47....
ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਬਣਾਈ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ ਬਾਰੇ ਦਸਤਾਵੇਜ਼ੀ  
ਤਰਨ ਤਾਰਨ, 26 ਮਾਰਚ 2025 : ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ ਦੇ ਪਵਿੱਤਰ ਦ੍ਰਿਸ਼ਾਂ ਨੂੰ ਦਰਸਾਉਂਦੀ ਇੱਕ ਮਨਮੋਹਕ ਦਸਤਾਵੇਜ਼ੀ ਹਰਪ੍ਰੀਤ ਸੰਧੂ (ਰਾਜ ਸੂਚਨਾ ਕਮਿਸ਼ਨਰ ਪੰਜਾਬ) ਨੇ ਤਿਆਰ ਕੀਤੀ ਹੈ, ਜਿਸ ਵਿਚ ਚੜਦੇ ਸੂਰਜ ਵੇਲੇ ਦੇ ਦਿ੍ਸਾਂ ਨੂੰ ਦਰਸਾਇਆ ਗਿਆ ਹੈ। ਇਸ ਨੂੰ ਇਸ ਸਥਾਨ ਦੀ ਅਧਿਆਤਮਿਕ ਅਤੇ ਇਤਿਹਾਸਕ ਮਹੱਤਤਾ ਨੂੰ ਉਜਾਗਰ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਹੈ। ਇਹ ਦਸਤਾਵੇਜ਼ੀ ਪਵਿੱਤਰ ਸਰੋਵਰ ਵਿੱਚ ਪਵਿੱਤਰ ਅਸਥਾਨ ਦੇ ਪਰਛਾਵੇਂ ਨਾਲ ਦਿਨ ਦੇ ਸ਼ੁਰੂਆਤੀ ਘੰਟਿਆਂ....
ਜਿਲ੍ਹਾ ਮੈਜਿਸਟਰੇਟ ਵੱਲੋਂ ਕੇਂਦਰੀ ਜੇਲ੍ਹ, ਸ੍ਰੀ ਗੋਇੰਦਵਾਲ ਸਾਹਿਬ ਦੇ 500 ਮੀਟਰ ਦੇ ਘੇਰੇ ਅੰਦਰ ਨੋ ਫਲਾਈ ਜ਼ੋਨ/ ਨੋ ਡਰੋਨ ਜ਼ੋਨ ਘੋਸ਼ਿਤ
ਤਰਨ ਤਾਰਨ, 26 ਮਾਰਚ 2025 : ਸ੍ਰੀ ਗੋਇੰਦਵਾਲ ਸਾਹਿਬ ਸੁਪਰਡੰਟ ਕੇਂਦਰੀ ਜੇਲ੍ਹ, ਅੰਦਰ ਕਈ ਖਤਰਨਾਕ ਗੈਂਗਸਟਰ ਬੰਦੀ ਹਨ, ਜਿੰਨ੍ਹਾਂ ਦੀ ਸੁਰੱਖਿਆ ਲਈ ਜੇਲ੍ਹ ਪ੍ਰਸ਼ਾਸ਼ਨ ਵੱਲੋ ਪੁੱਖਤਾ ਇੰਤਜਾਮ ਕੀਤੇ ਹੋਏ ਹਨ। ਉਹਨਾਂ ਵੱਲੋ ਮਿਤੀ 23 ਮਾਰਚ, 2024 ਦੀ ਰਾਤ ਸਮੇਂ ਜੇਲ੍ਹ ਦੇ ਉਪਰ ਡਰੇਨ ਉੱਡਦਾ ਵੇਖਿਆ ਗਿਆ, ਜਿਸ ਨਾਲ ਜੇਲ੍ਹ ਦੀ ਸੁਰੱਖਿਆ ਨੂੰ ਖਤਰੇ ਵਿਚ ਪਾਇਆ ਮਹਿਸੂਸ ਕੀਤਾ ਗਿਆ। ਜਿਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਪਰਚਾ ਦਰਜ ਕਰਵਾਇਆ ਗਿਆ। ਇਸ ਸਬੰਧੀ ਉਹਨਾਂ ਵੱਲੋ ਬੇਨਤੀ ਕੀਤੀ ਗਈ ਹੈ....
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਇਆ ਗਿਆ ਪਲੇਸਮੈਂਟ ਕੈਂਪ
ਤਰਨ ਤਾਰਨ, 26 ਮਾਰਚ 2025 : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐਸ. ਦੇ ਦਿਸ਼ਾ-ਨਿਰਦੇਸ਼ਾ ਅਤੇ ਸ਼੍ਰੀ ਸੰਜੀਵ ਕੁਮਾਰ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ.) ਤਰਨ ਤਾਰਨ ਦੀ ਰਹਿਨੁਮਾਈ ਹੇਠ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੁੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਸਵੈ-ਰੋਜਗਾਰ ਅਤੇ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ.) ਤਰਨ ਤਾਰਨ ਵੱਲੋਂ ਦੱਸਿਆ ਗਿਆ....
 ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਸਬੰਧੀ ਅਪਣਾਈ ਉਦਾਸੀਨ ਨੀਤੀ ਦੀ ਕੀਤੀ ਕਰੜੀ ਆਲੋਚਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਨੂੰ ਪ੍ਰਧਾਨ ਮੰਤਰੀ ਵੱਲੋਂ ਮੁਲਾਕਾਤ ਲਈ ਸਮਾਂ ਨਾ ਦੇਣਾ ਠੀਕ ਨਹੀਂ- ਐਡਵੋਕੇਟ ਧਾਮੀ ਅੰਮ੍ਰਿਤਸਰ, 26 ਮਾਰਚ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉੱਤੇ ਅਪਣਾਈ ਜਾ ਰਹੀ ਉਦਾਸੀਨ ਨੀਤੀ ਦੀ ਕਰੜੀ ਆਲੋਚਨਾ ਕਰਦਿਆਂ ਸਰਕਾਰ ਦੀ ਇਸ ਪਹੁੰਚ ਨੂੰ ਮਾਨਵੀ ਅਧਿਕਾਰਾਂ ਦੀ ਉਲੰਘਣਾ, ਨਿਆਂ ਦੀਆਂ ਕਦਰਾਂ ਕੀਮਤਾਂ ਦੀ ਤੌਹੀਨ ਅਤੇ ਸਿੱਖਾਂ....
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਹਿਆ ਨਸ਼ਾ ਤਸਕਰ ਅਨਵਰ ਗਿਲ ਤੇ ਅਭੀ ਦਾ ਘਰ 
ਗੈਰ ਕਾਨੂੰਨੀ ਕੰਮ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ, 25 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਨਸ਼ਾ ਤਸਕਰ ਅਨਵਰ ਗਿੱਲ ਅਤੇ ਅਭੀ ਵਾਸੀ ਮਕਾਨ ਨੰ: 468, ਪਿੰਡ ਗੁਮਟਾਲਾ ਥਾਣਾ ਕੰਟੋਨਮੈਟ ਦਾ ਘਰ ਜੇ ਸੀ ਬੀ ਮਸ਼ੀਨ ਅਤੇ ਮਜ਼ਦੂਰ ਲਗਾ ਕੇ ਮਲੀਆਮੇਟ ਕਰ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪੁਲਿਸ ਕਮਿਸ਼ਨਰ ਸ....