ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੇ ਗਏ 05 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ- ਲਾਲਜੀਤ ਸਿੰਘ ਭੁੱਲਰ

ਤਰਨ ਤਾਰਨ, 21 ਜੂਨ 2024 : ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਬਠਿੰਡਾ, ਰੂਪ ਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਤਰਨ ਤਾਰਨ ਵਿਖੇ 05 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਸ਼ੁਰੂ ਕੀਤੇ ਗਏ ਹਨ ਤਾਂ ਹੋ ਲੋੜਵੰਦਾਂ ਨੂੰ ਡਰਾਇਵਿੰਗ ਸਕਿੱਲ ਸਿੱਖਣ ਲਈ ਦੂਰ-ਦੁਰਾਡੇ ਨਾ ਜਾਣਾ ਪਵੇ। ਇਹ ਜਾਣਕਾਰੀ ਕੈਬਨਿਟ ਮੰਤਰੀ ਪੰਜਾਬ ਸ੍ਰ: ਲਾਲਜੀਤ ਸਿੰਘ ਭੁੱਲਰ ਨੇ ਅੱਜ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਦੁਆਰਾ ਚਲਾਏ ਜਾ ਰਹੇ ਤਰਨ ਤਾਰਨ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਦਾ ਨਿਰੀਖਣ ਕਰਨ ਮੌਕੇ ਆਪਣੇ ਵਿਸ਼ੇਸ ਦੌਰੇ ਦੌਰਾਨ ਦਿੱਤੀ।ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਸਿਖਿਆਰਥੀਆ ਨੂੰ ਸਰਟੀਫਿਕੇਟ ਵੀ ਵੰਡੇ ਗਏ। ਇਸ ਮੌਕੇ ‘ਤੇ ਬੋਲਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰ: ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਪਹਿਲਾ ਨਵਾ ਡਰਾਈਵਿੰਗ ਲਾਇਸੰਸ ਜਾਂ ਪੁਰਾਣਾ ਲਾਇਸੰਸ ਰਿਨਿਊ ਕਰਾਉਣ ਲਈ ਰਿਫ੍ਰੈਸਰ ਕੌਰਸ ਕਰਨ ਲਈ ਪਹਿਲਾ ਮਹੂਆਣਾ ਜਿਲ੍ਹਾ ਮੁਕਤਸਰ ਜਾਣਾ ਪੈਂਦਾ ਸੀ, ਜਿਸ ਕਾਰਨ ਲੋਕਾ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।ਉਹਨਾ ਕਿਹਾ ਹੁਣ ਲੋਕਾਂ ਨੂੰ ਮਹੂਆਣੇ ਜਾਣ ਦੀ ਜ਼ਰੂਰਤ ਨਹੀਂ ਹੈ ਤੇ ਲੋਕ ਅਪਣੀ ਟ੍ਰੇਨਿੰਗ ਰੈੱਡ ਕਰਾਸ ਦਫਤਰ ਤਰਨ ਤਾਰਨ ਵਿਖੇ ਬਣੇ ਸੈਂਟਰ ਵਿੱਚ ਕਰ ਸਕਦੇ ਹਨ।