ਸਿੱਧੂ ਨਾਲ 2 ਕਰੋੜ ਦੀ ਠੱਗੀ

ਅੰਮ੍ਰਿਤਸਰ, 29 ਨਵੰਬਰ 2024 : ਨਵਜੋਤ ਸਿੰਘ ਸਿੱਧੂ ਦੀ ਪਤਨੀ  ਡਾ.ਨਵਜੋਤ ਕੌਰ ਸਿੱਧੂ ਨੇ ਆਪਣੇ ਸਾਬਕਾ ਨਿੱਜੀ ਸਹਾਇਕ ਅਤੇ ਅਮਰੀਕਾ ਵਿੱਚ ਰਹਿੰਦੇ ਇੱਕ ਵਿਅਕਤੀ ‘ਤੇ 2 ਕਰੋੜ ਤੋਂ ਵੱਧ ਦੀ ਧੋਖਾਧੜੀ ਦੇ ਗੰਭੀਰ ਦੋਸ਼ ਲਾਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਰਣਜੀਤ ਐਵੀਨਿਊ ਸਥਿਤ ਐਸਸੀਓ (ਦੁਕਾਨ-ਕਮ-ਆਫ਼ਿਸ) ਨੰਬਰ 10 ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਹੈ। ਡਾ. ਨਵਜੋਤ ਕੌਰ ਸਿੱਧੂ ਨੇ ਦੋਸ਼ ਲਾਇਆ ਹੈ ਕਿ ਅਮਰੀਕਾ ਸਥਿਤ ਐਨਆਰਆਈ ਅੰਗਦਪਾਲ ਸਿੰਘ ਨੇ ਆਪਣੇ ਮਾਮੇ ਮੰਗਲ ਸਿੰਘ ਅਤੇ ਸੁਖਵਿੰਦਰ ਸਿੰਘ ਨਾਲ ਮਿਲ ਕੇ ਧੋਖਾਧੜੀ ਕੀਤੀ ਹੈ। ਇਸ ਤੋਂ ਇਲਾਵਾ ਸਾਬਕਾ ਨਿੱਜੀ ਸਹਾਇਕ ਗੌਰਵ ਅਤੇ ਉਸ ਦੇ ਸਾਥੀ ਜਗਜੀਤ ਸਿੰਘ ਨੇ ਵੀ ਇਸ ਧੋਖਾਧੜੀ ਵਿੱਚ ਅਹਿਮ ਭੂਮਿਕਾ ਨਿਭਾਈ ਹੈ।ਇਸ ਧੋਖਾਧੜੀ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਹੁਣ ਈਓ ਵਿੰਗ ਨੂੰ ਸੌਂਪ ਦਿੱਤਾ ਗਿਆ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਤੱਥਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।