ਆਮ ਆਦਮੀ ਪਾਰਟੀ ਦਾ ਕਾਂਗਰਸ ਦੇ ਨਾਲ ਪੰਜਾਬ ਦੇ ਵਿੱਚ ਗੁਪਤ ਗੱਠਜੋੜ ਹੈ :  ਬਿਕਰਮ ਸਿੰਘ ਮਜੀਠੀਆ

ਅੰਮ੍ਰਿਤਸਰ, 8 ਅਪ੍ਰੈਲ : ਲੋਕ ਸਭਾ ਚੋਣਾਂ 2024 ਨੂੰ ਲੈ ਕੇ ਹੁਣ ਰਾਜਨੀਤਿਕ ਪੂਰੀ ਤਰੀਕੇ ਗਰਮਾ ਚੁੱਕੀ ਹੈ। ਹਰੇਕ ਪਾਰਟੀ ਵੱਲੋਂ ਆਪੋ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾ ਰਹੇ ਹਨ। ਅੱਜ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਦੇ ਬਾਈਪਾਸ ਤੇ ਇੱਕ ਨਿੱਜੀ ਰੈਸਟੋਰੈਂਟ ਦੇ ਵਿੱਚ ਭਰਵੀਂ ਮੀਟਿੰਗ ਕੀਤੀ ਗਈ। ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਉਹ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਪਾਰਟੀ ਵਲੋਂ ਸ੍ਰੀ ਅਨਿਲ ਜੋਸ਼ੀ ਨੂੰ ਉਮੀਦਵਾਰ ਬਣਾਏ ਜਾਣ ਸਬੰਧੀ ਪਾਰਟੀ ਹਾਈਕਮਾਂਡ ਨਾਲ ਗੱਲ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸ੍ਰੀ ਜੋਸ਼ੀ ਅੰਮ੍ਰਿਤਸਰ ਹਲਕੇ ਤੋਂ ਮਜ਼ਬੂਤ ਦਾਅਵੇਦਾਰ ਹਨ। ਖਡੂਰ ਸਾਹਿਬ ਹਲਕੇ ਤੋਂ ਆਪਣੇ ਚੋਣ ਲੜਨ ਸਬੰਧੀ ਪੁੱਛੇ ਜਾਣ ਉਤੇ ਉਨ੍ਹਾਂ ਕਿਹਾ ਕਿ ਇਹ ਸਭ ਮੀਡੀਆ ਵਲੋਂ ਹੀ ਖਬਰਾਂ ਫੈਲਾਈਆਂ ਜਾ ਰਹੀਆਂ ਹਨ। ਭਗਵੰਤ ਮਾਨ ਸਰਕਾਰ ਉਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ  ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਰੇਕ ਪਾਰਟੀ ਆਪਣੇ ਉਮੀਦਵਾਰ ਦਾ ਐਲਾਨ ਕਰ ਰਹੀ ਹੈ। ਲੇਕਿਨ ਭਾਜਪਾ ਵੱਲੋਂ ਇੱਕ ਦੇਸ਼ ਤੋਂ ਆਪਣਾ ਉਮੀਦਵਾਰ ਲਿਆ ਕੇ ਅੰਮ੍ਰਿਤਸਰ ਵਿੱਚ ਲਗਾ ਦਿੱਤਾ ਗਿਆ ਜੋ ਕਿ ਅਮਰੀਕਾ ਦੀਆਂ ਗੱਲਾਂ ਕਰਦੇ ਹਨ ਅਤੇ ਵਪਾਰ ਦੇ ਲਈ ਬਾਰਡਰ ਖੁਲਵਾਉਣ ਦੀ ਗੱਲ ਕਰਦੇ ਹਨ। ਮਜੀਠੀਆ ਨੇ ਕਿਹਾ ਕਿ ਉਹਨਾਂ ਤੋਂ ਇਹ ਪੁੱਛਿਆ ਜਾਵੇ ਕਿ ਆਖਰ ਵਪਾਰ ਦੇ ਲਈ ਬਾਰਡਰ ਬੰਦ ਕਰਵਾਏ ਕਿੰਨੇ ਸਨ। ਬਿਕਰਮ ਸਿੰਘ ਮਜੀਠੀਆ ਨੇ ਭਗਵੰਤ ਮਾਨ ਤੇ ਤੰਜ ਕਸਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਾਂਗਰਸ ਦੇ ਨਾਲ ਪੰਜਾਬ ਦੇ ਵਿੱਚ ਗੁਪਤ ਗੱਠਜੋੜ ਹੈ। ਦਿਨ ਵੇਲੇ ਇਹਨਾਂ ਦਾ ਆਮ ਆਦਮੀ ਪਾਰਟੀ ਦਾ ਤੇ ਕਾਂਗਰਸ ਦਾ ਗਠਜੋੜ ਹੈ ਅਤੇ ਰਾਤ ਸਮੇਂ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਦਾ ਭਾਜਪਾ ਦੇ ਨਾਲ ਗਠਜੋੜ ਹੈ।