ਅੰਮ੍ਰਿਤਸਰ ਪੁਲਿਸ ਵੱਲੋ 02 ਕਿੱਲੋ 500 ਗ੍ਰਾਮ ਹੈਰੋਇਨ ਸਮੇਤ ਇੱਕ ਗ੍ਰਿਫਤਾਰ

ਅੰਮ੍ਰਿਤਸਰ, 03 ਜੁਲਾਈ 2024 : ਸਤਿੰਦਰ ਸਿੰਘ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਅੰਮ੍ਰਿਤਸਰ (ਦਿਹਾਤੀ) ਵੱਲੋ ਸਾਰੇ ਉੱਚ ਅਫਸਰਾ ਅਤੇ ਮੁੱਖ ਅਫਸਰਾ ਨੂੰ ਨਸ਼ਾ ਤਸਕਰਾ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਜੀਰੋ ਟੋਲਰੈਂਸ ਦੀ ਨੀਤੀ ਅਪਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜੇ ਇਹਨਾਂ ਹਦਾਇਤਾਂ ਤਹਿਤ ਡੀ.ਐਸ.ਪੀ ਅਟਾਰੀ ਦੀ ਜੇਰੇ ਨਿਗਰਾਨੀ ਹੇਠ ਮੁੱਖ ਅਫਸਰ ਥਾਣਾ ਘਰਿੰਡਾ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਉਤੇ ਗਸ਼ਤ ਦੇ ਸਬੰਧ ਵਿੱਚ ਪਿੰਡ ਮੋਦੇ ਦੇ ਬਾਹਰਵਾਰ ਮੌਜੂਦ ਸੀ ਕਿ ਗੁਪਤ ਸੂਚਨਾ ਮਿਲੀ ਕਿ ਜਤਿਨ ਸਿੰਘ ਪੁੱਤਰ ਜੈਮਲ ਸਿੰਘ, ਸਾਜਨ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਦਲੇਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀਆਨ ਮੋਦੇ ਹੈਰੋਇੰਨ ਵੇਚਣ ਦਾ ਧੰਦਾ ਕਰਦੇ ਹਨ। ਇਸ ਤੇ ਤੁਰੰਤ ਕਾਰਵਾਈ ਕਰਦਿਆ ਮੁੱਖ ਅਫਸਰ ਥਾਣਾ ਘਰਿੰਡਾ ਵੱਲੋ ਜਤਿਨ ਸਿੰਘ ਪੁੱਤਰ ਜੈਮਲ ਸਿੰਘ ਨੂੰ 02 ਕਿੱਲੋ 500 ਗ੍ਰਾਮ ਹੈਰੋਇੰਨ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਜਿਸ ਸਬੰਧੀ ਜਤਿਨ ਸਿੰਘ, 162 ਮਿਤੀ 02.07.2024 ਧਾਰਾ 21,29/61/85 NDPS ACT ਥਾਣਾ ਘਰਿੰਡਾ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਕਤ ਦੋਸ਼ੀ ਦੇ ਫਾਰਵਰਡ ਅਤੇ ਬੈਕਵਰਡ ਲਿੰਕਾ ਨੂੰ ਚੰਗੀ ਤਰ੍ਹਾ ਖੰਘਾਲਿਆ ਜਾ ਰਿਹਾ ਹੈ ਤੇ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਕਤ ਸਾਜਨ ਸਿੰਘ ਅਤੇ ਦਲੇਰ ਸਿੰਘ ਦੀ ਗ੍ਰਿਫਤਾਰੀ ਲਈ ਟੀਮਾ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਹਨਾ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਕਤ ਗ੍ਰਿਫਤਾਰ ਦੋਸ਼ੀ ਦੀ ਕਾਲੀ ਕਮਾਈ ਨਾਲ ਬਣਾਈ ਗਈ ਪ੍ਰਾਪਰਟੀ ਨੂੰ ਵੀ ਆਈਡੈਂਟੀਫਾਈ ਕਰਵਾਇਆ ਜਾ ਰਿਹਾ ਹੈ ਤੇ ਜੇਕਰ ਅਜਿਹੀ ਕੋਈ ਵੀ ਪ੍ਰਾਪਰਟੀ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਫ੍ਰੀਜ ਕਰਵਾਇਆ ਜਾਵੇਗਾ।