ਪਿੰਡ ਭਾਗੋਵਾਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ

ਬਟਾਲਾ, 29 ਜੂਨ : ਮੈਡਮ ਅਸ਼ਵਨੀ ਗੋਟਿਆਲ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ (ਥਾਣਾ ਕਿਲਾ ਲਾਲ ਸਿੰਘ) ਵੱਲੋਂ ਨੌਜਵਾਨਾਂ ਨੂੰ ਦ੍ਰਿੜ ਇਰਾਦੇ ਨਾਲ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਲਈ ਪਿੰਡ ਭਾਗੋਵਾਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ, ਸਾਈਬਰ ਕਰਾਈਮ ਅਤੇ ਹੈਲਪਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਇਕ ਮਾਨਸਿਕ ਰੋਗ ਹੈ ਜੋ ਇਨਸਾਨ ਨੂੰ ਸਰੀਰਕ, ਮਾਨਸਿਕ ਤੇ ਆਰਥਿਕ ਤੌਰ ਤੇ ਕਮਜ਼ੋਰ ਕਰ ਦਿੰਦਾ ਹੈ। ਉਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸਦਾ ਹੈ ਤਾਂ ਇਸਦਾ ਇਲਾਜ ਵੀ ਸੰਭਵ ਹੈ ਤੇ ਉਸਦਾ ਇਲਾਜ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ, ਓਟ ਕਲੀਨਿਕਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਮੰਤਵ ਨਾਲ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।